National
ਬਿਸਕੁਟ ਫੈਕਟਰੀ ਦੀ ਮਸ਼ੀਨ ਬੈਲਟ ਵਿੱਚ ਫਸਣ ਕਾਰਨ 3 ਸਾਲਾ ਬੱਚੇ ਦੀ ਮੌਤ
ਠਾਣੇ, 4 ਸਤੰਬਰ (ਸ.ਬ.) ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇਕ ਬਿਸਕੁਟ ਫੈਕਟਰੀ ਦੀ ਮਸ਼ੀਨ ਬੈਲਟ ਵਿੱਚ ਫਸਣ ਕਾਰਨ 3 ਸਾਲ ਦੇ ਬੱਚੇ ਦੀ ਮੌਤ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਆਯੂਸ਼ ਚੌਹਾਨ ਨਾਂ ਦਾ ਬੱਚਾ ਅੰਬਰਨਾਥ ਸਥਿਤ ਇਕ ਕੰਪਨੀ ਵਿਚ ਬਿਸਕੁਟ ਬਣਾਉਣ ਵਾਲੀ ਮਸ਼ੀਨ ਵਿੱਚ ਫਸ ਗਿਆ। ਬੱਚਾ ਆਪਣੀ ਮਾਂ ਨਾਲ ਬਿਸਕੁਟ ਫੈਕਟਰੀ ਵਿਚ ਗਿਆ ਸੀ, ਜਿੱਥੇ ਉਹ ਟਿਫਨ ਸਪਲਾਈ ਕਰਦੀ ਹੈ। ਬੱਚੇ ਨੇ ਮਸ਼ੀਨ ਬੈਲਟ ਤੋਂ ਬਿਸਕੁਟ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਸ ਵਿਚ ਫਸ ਗਿਆ। ਓਧਰ ਅੰਬਰਨਾਥ ਪੁਲੀਸ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਫੈਕਟਰੀ ਦੇ ਕਾਮਿਆਂ ਨੇ ਆਯੂਸ਼ ਨੂੰ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਬਾਅਦ ਵਿਚ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਅਤੇ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਘਰ ਵਿਚ ਇਕੱਲਾ ਹੋਣ ਕਾਰਨ ਆਯੂਸ਼ ਆਪਣੀ ਮਾਂ ਨਾਲ ਫੈਕਟਰੀ ਵਿਚ ਗਿਆ ਸੀ।
National
ਆਸਾਰਾਮ ਨੂੰ ਹੁਣ ਰਾਜਸਥਾਨ ਹਾਈ ਕੋਰਟ ਤੋਂ ਵੀ ਮਿਲੀ ਅੰਤਰਿਮ ਜ਼ਮਾਨਤ
ਜੈਪੁਰ, 14 ਜਨਵਰੀ (ਸ.ਬ.) ਰਾਜਸਥਾਨ ਹਾਈ ਕੋਰਟ ਨੇ ਅੱਜ 2013 ਦੇ ਬਲਾਤਕਾਰ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੰਤ ਆਸਾਰਾਮ ਨੂੰ 31 ਮਾਰਚ ਤਕ ਅੰਤਰਿਮ ਜ਼ਮਾਨਤ ਦੇ ਦਿਤੀ ਹੈ। ਇਕ ਹਫ਼ਤਾ ਪਹਿਲਾਂ, ਸੁਪਰੀਮ ਕੋਰਟ ਨੇ ਇਕ ਹੋਰ ਬਲਾਤਕਾਰ ਦੇ ਮਾਮਲੇ ਵਿਚ ਆਸਾਰਾਮ ਨੂੰ 31 ਮਾਰਚ ਤਕ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਉਹ ਕਈ ਬਿਮਾਰੀਆਂ ਤੋਂ ਪੀੜਤ ਹੈ ਅਤੇ ਉਸਨੂੰ ਇਲਾਜ ਦੀ ਲੋੜ ਹੈ।
ਚੋਟੀ ਦੀ ਅਦਾਲਤ ਵਲੋਂ ਮੈਡੀਕਲ ਆਧਾਰ ਤੇ ਰਾਹਤ ਦੇਣ ਤੋਂ ਤੁਰਤ ਬਾਅਦ ਆਸਾਰਾਮ ਦੇ ਵਕੀਲਾਂ ਨੇ ਸਜ਼ਾ ਨੂੰ ਮੁਅੱਤਲ ਕਰਨ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਮਾਥੁਰ ਦੀ ਡਵੀਜ਼ਨ ਬੈਂਚ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿਤੀ ਕਿਉਂਕਿ ਪਟੀਸ਼ਨ ਦੀ ਪ੍ਰਕਿਰਤੀ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਰਗੀ ਸੀ।
ਆਸਾਰਾਮ ਦੇ ਵਕੀਲ ਨਿਸ਼ਾਂਤ ਬੋਰਾ ਨੇ ਕਿਹਾ ਕਿ ਅਸੀਂ ਦਲੀਲ ਦਿਤੀ ਕਿ ਪਟੀਸ਼ਨ ਦੀ ਪ੍ਰਕਿਰਤੀ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਰਗੀ ਹੈ ਅਤੇ ਇਸ ਮਾਮਲੇ ਵਿੱਚ ਵੀ ਆਧਾਰ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਇਕ ਸ਼ਰਤ ਨੂੰ ਛੱਡ ਕੇ ਆਸਾਰਾਮ ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਉਹੀ ਹਨ, ਜਿਹੜੀਆਂ ਸੁਪਰੀਮ ਕੋਰਟ ਨੇ 7 ਜਨਵਰੀ ਨੂ ਤੈਅ ਕੀਤੀਆਂ ਸਨ।
ਬੋਰਾ ਨੇ ਕਿਹਾ ਕਿ ਜੇਕਰ ਆਸਾਰਾਮ (ਜੋਧਪੁਰ ਤੋਂ) ਬਾਹਰ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਨਾਲ ਆਉਣ ਵਾਲੇ ਤਿੰਨ ਕਾਂਸਟੇਬਲਾਂ ਦਾ ਖ਼ਰਚਾ ਚੁੱਕਣਾ ਪਵੇਗਾ। ਹੇਠਲੀ ਅਦਾਲਤ ਨੇ ਆਸਾਰਾਮ ਨੂੰ 2013 ਵਿੱਚ ਜੋਧਪੁਰ ਸਥਿਤ ਉਸ ਦੇ ਆਸ਼ਰਮ ਵਿੱਚ ਇਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਅਪ੍ਰੈਲ 2018 ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
National
ਮੌਸਮ ਵਿਭਾਗ ਵੱਲੋਂ 17 ਰਾਜਾਂ ਵਿੱਚ ਧੁੰਦ ਦਾ ਅਲਰਟ ਜਾਰੀ
ਨਵੀਂ ਦਿੱਲੀ, 14 ਜਨਵਰੀ (ਸ.ਬ.) ਜੰਮੂ-ਕਸ਼ਮੀਰ, ਉਤਰਾਖ਼ੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ੀਲੀਆਂ ਹਵਾਵਾਂ ਕਾਰਨ ਉੱਤਰੀ ਭਾਰਤ ਦੇ ਰਾਜਾਂ ਵਿਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੱਜ 17 ਰਾਜਾਂ ਵਿਚ ਧੁੰਦ ਅਤੇ 9 ਰਾਜਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਹਿਮਾਚਲ ਵਿਚ ਬਰਫ਼ਬਾਰੀ ਕਾਰਨ ਕੁਕੁਮਸੇਰੀ ਇਲਾਕਾ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ -12.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਟੈਬੋ ਵਿਚ ਇਹ -10.9 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਵਿਚ ਵੀ ਠੰਢ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ। ਪੰਜਾਬ ਦੇ ਅੰਮ੍ਰਿਤਸਰ ਵਿਚ ਤਾਪਮਾਨ 1.2 ਡਿਗਰੀ ਦਰਜ ਕੀਤਾ ਗਿਆ।
National
ਦੇਸ਼ ਵਿੱਚ ਮੈਟਾਪਨਿਊਮੋਵਾਇਰਸ ਦੇ ਮਾਮਲਿਆਂ ਦੀ ਗਿਣਤੀ 18 ਹੋਈ
ਨਵੀਂ ਦਿੱਲੀ, 14 ਜਨਵਰੀ (ਸ.ਬ.) ਦੇਸ਼ ਵਿਚ ਕੋਰੋਨਾਵਾਇਰਸ ਵਰਗੇ ਮਨੁੱਖੀ ਮੈਟਾਪਨਿਊਮੋਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ। ਬੀਤੇ ਦਿਨ ਪੁਡੂਚੇਰੀ ਵਿਚ ਇਕ ਹੋਰ ਬੱਚੇ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਤੋਂ ਪਹਿਲਾਂ, 3 ਅਤੇ 5 ਸਾਲ ਦੀ ਉਮਰ ਦੇ ਦੋ ਬੱਚੇ ਪਾਜ਼ੀਟਿਵ ਪਾਏ ਗਏ ਸਨ। ਦੇਸ਼ ਵਿੱਚ ਸਭ ਤੋਂ ਵੱਧ 4 ਮਾਮਲੇ ਗੁਜਰਾਤ ਵਿਚ ਹਨ। ਮਹਾਂਰਾਸ਼ਟਰ ਵਿਚ 3, ਕਰਨਾਟਕ ਅਤੇ ਤਾਮਿਲਨਾਡੂ ਵਿਚ 2-2, ਅਤੇ ਯੂ.ਪੀ., ਰਾਜਸਥਾਨ, ਅਸਾਮ ਅਤੇ ਬੰਗਾਲ ਵਿਚ 1-1 ਕੇਸ ਸਾਹਮਣੇ ਆਇਆ ਹੈ। ਹੁਣ ਰਾਜਾਂ ਨੇ ਵੀ ਇਨ੍ਹਾਂ ਮਾਮਲਿਆਂ ਵਿਚ ਵਾਧੇ ਕਾਰਨ ਚੌਕਸੀ ਵਧਾ ਦਿੱਤੀ ਹੈ। ਪੰਜਾਬ ਵਿਚ, ਬਜ਼ੁਰਗਾਂ ਅਤੇ ਬੱਚਿਆਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
National2 months ago
ਏਕਨਾਥ ਸ਼ਿੰਦੇ ਵੱਲੋਂ ਦਿੱਤਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
National2 months ago
ਈ ਡੀ ਵੱਲੋਂ ਕੋਲਕਾਤਾ ਅਤੇ ਆਸਪਾਸ ਚਾਰ ਟਿਕਾਣਿਆਂ ਤੇ ਛਾਪੇਮਾਰੀ