Mohali
ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਕੁਲਵੰਤ ਸਿੰਘ
ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ
ਐਸ ਏ ਐਸ ਨਗਰ, 5 ਸਤੰਬਰ (ਸ.ਬ.) ਹਲਕਾ ਐਸ ਏ ਐਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ ਕਿਸਾਨ ਅੰਦੋਲਨ ਵਿੱਚ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਹਨਾਂ ਕਿਹਾ ਕਿ ਹੁਣ ਤੱਕ ਅਜਿਹੇ ਕੁੱਲ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀਆਂ ਤੇ ਭਰਤੀ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵਿੱਚੋਂ 453 ਨੂੰ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਅੱਜ ਜਿਨ੍ਹਾਂ ਪੰਜ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਉਨ੍ਹਾਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ (ਸਾਰੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ) ਸ਼ਾਮਿਲ ਹਨ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ।
ਪੰਜਾਬ ਅਪਾਰਟਮੈਂਟਸ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀ ਧਾਰਾ 20 ਵਿੱਚ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ ਦੀ ਸ਼ਰਤ ਨੂੰ ਮੁਆਫ ਕਰਨ ਦਾ ਰਾਹ ਪੱਧਰਾ ਕਰਨ ਲਈ ਕੀਤੀ ਗਈ ਸੋਧ ਨੂੰ ਕਾਨੂੰਨੀ ਮਾਲਕੀ ਦੇ ਦਸਤਾਵੇਜ਼ ਹਾਸਲ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦੇ ਹੱਲ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀ ਇਸ ਮੁਸ਼ਕਿਲ ਪਿੱਛੇ ਕੁਝ ਲੋਕਾਂ ਦੀ ਮਿਲੀਭੁਗਤ ਸੀ, ਜਿਨ੍ਹਾਂ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਗੈਰ-ਕਾਨੂੰਨੀ ਅਤੇ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟ ਦੇਣ ਦੇ ਨਾਂ ਤੇ ਲੁਭਾਇਆ। ਪਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਅਨੁਸਾਰ ਰਾਜ ਸਰਕਾਰ ਨੇ ਇਨ੍ਹਾਂ ਭੋਲੇ-ਭਾਲੇ ਲੋਕਾਂ ਨੂੰ ਅਣ-ਅਧਿਕਾਰਤ ਅਤੇ ਗ਼ੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੇ ਮਾਲਕ ਬਣਾਉਣ ਲਈ ਪਾਪਰਾ ਐਕਟ 1995 ਦੀ ਧਾਰਾ ਵਿੱਚ ਸੋਧ ਕਰਨ ਲਈ ਇੱਕ ਬਿੱਲ ਪਾਸ ਕਰ ਦਿੱਤਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।
Mohali
ਫੇਜ਼ 1 ਦੇ ਪੁਰਾਣੇ ਬੈਰੀਅਰ ਤੇ ਲੋਕਾਂ ਵਲੋਂ ਕੂੜਾ ਸੁੱਟੇ ਜਾਣ ਕਾਰਨ ਪੈਦਾ ਹੋ ਰਹੀਆਂ ਹਨ ਕਈ ਸਮੱਸਿਆਵਾਂ : ਪੁਸ਼ਪਾ ਪੁਰੀ
ਐਸ ਏ ਐਸ ਨਗਰ, 15 ਜਨਵਰੀ (ਆਰਪੀ ਵਾਲੀਆ) ਸਮਾਜ ਸੇਵਿਕਾ ਪੁਸ਼ਪਾ ਪੁਰੀ ਨੇ ਕਿਹਾ ਹੈ ਕਿ ਸਥਾਨਕ ਫੇਜ਼ 1 ਦੇ ਬੈਰੀਅਰ ਤੇ ਗੋਲ ਚੱਕਰ ਦੇ ਕੋਲ ਅਨੇਕਾਂ ਲੋਕ ਕੂੜਾ ਸੁੱਟ ਦਿੰਦੇ ਹਨ, ਜਿਸ ਕਾਰਨ ਉਥੇ ਦਿਨ ਰਾਤ ਗੰਦਗੀ ਖਿਲਰੀ ਰਹਿੰਦੀ ਹੈ। ਇਸ ਸੰਬੰਧੀ ਗੱਲ ਕਰਦਿਆਂ ਪੁਸ਼ਪਾ ਪੁਰੀ ਨੇ ਕਿਹਾ ਕਿ ਇਸ ਥਾਂ ਤੇ ਕੁੱਝ ਲੋਕਾਂ ਵੱਲੋਂ ਕੂੜਾ ਸੁੱਟਣ ਕਾਰਨ ਇੱਥੇ ਗੰਦਗੀ ਦੇ ਢੇਰ ਬਣ ਗਏ ਹਨ ਜਿਹਨਾਂ ਨੂੰ ਆਵਾਰਾ ਪਸ਼ੂ ਫਰੋਲਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਹ ਆਵਾਰਾ ਪਸ਼ੂ ਕੂੜੇ ਦੇ ਢੇਰ ਵਿੱਚ ਪਏ ਪਲਾਸਟਿਕ ਦੇ ਲਿਫਾਫੇ ਵੀ ਖਾ ਜਾਂਦੇ ਹਨ, ਜੋ ਕਿ ਉਹਨਾਂ ਦੀ ਸਿਹਤ ਲਈ ਹਾਨੀਕਾਰਕ ਹੁੰਦੇ ਹਨ। ਉਹਨਾਂ ਕਿਹਾ ਕਿ ਇਹ ਅਵਾਰਾ ਪਸ਼ੂ ਇਸ ਕੂੜੇ ਨੂੰ ਫਰੋਲ ਕੇ ਦੂਰ ਦੂਰ ਤਕ ਗੰਦਗੀ ਫੈਲਾ ਦਿੰਦੇ ਹਨ।
ਉਹਨਾਂ ਕਿਹਾ ਕਿ ਮੁਹਾਲੀ ਨੂੰ ਆਧੁਨਿਕ ਸ਼ਹਿਰ ਕਿਹਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਲੋਕ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਥਾਂ ਖੁੱਲੀਆਂ ਥਾਵਾਂ ਤੇ ਸ਼ਰੇਆਮ ਕੂੜਾ ਸੁੱਟਦੇ ਰਹਿੰਦੇ ਹਨ, ਜਿਸ ਕਾਰਨ ਸ਼ਹਿਰ ਦੀ ਸੁੰਦਰਤਾ ਵੀ ਖਰਾਬ ਹੁੰਦੀ ਹੈ ਅਤੇ ਇਸ ਕੂੜੇ ਕਾਰਨ ਅਨੇਕਾਂ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿੱਚ ਇਸ ਕੂੜੇ ਤੋਂ ਬਹੁਤ ਬਦਬੂ ਆਉਂਦੀ ਹੈ ਅਤੇ ਬਰਸਾਤੀ ਪਾਣੀ ਨਾਲ ਇਹ ਕੂੜਾ ਬਹੁਤ ਦੂਰ ਤਕ ਫੈਲ ਜਾਂਦਾ ਹੈ। ਉਹਨਾਂ ਮੰਗ ਕੀਤੀ ਕਿ ਇਸ ਕੂੜੇ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਇਥੇ ਕੂੜਾ ਸੁੱਟਣ ਤੋਂ ਲੋਕਾਂ ਨੂੰ ਰੋਕਿਆ ਜਾਵੇ।
Mohali
ਦੁਖ ਦਾ ਪ੍ਰਗਟਾਵਾ
ਐਸ ਏ ਐਸ ਨਗਰ, 15 ਜਨਵਰੀ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਬਾਪੂ ਸਰੂਪ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਉਹਨਾਂ ਦੇ ਵਿਛੋੜੇ ਨੂੰ ਪੰਥ ਲਈ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਗੁਰਬਖਸ਼ ਸਿੰਘ ਵਿਰਕ ਠਸਕਾ ਅਲੀ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੀ ਭੁੱਖ ਹੜਤਾਲ ਕਰਕੇ ਹੱਡੀਆਂ ਦਾ ਪਿੰਜਰ ਬਣੇ ਬਾਪੂ ਸੂਰਤ ਸਿੰਘ ਖਾਲਸਾ ਸਰਕਾਰਾਂ ਦੇ ਨਾਲ ਨਾਲ ਆਪਣਿਆਂ ਦੀ ਅਲੋਚਨਾ ਦਾ ਸ਼ਿਕਾਰ ਹੁੰਦੇ ਰਹੇ। ਸਰਕਾਰਾਂ ਨੇ ਹਸਪਤਾਲ ਵਿੱਚ ਰੱਖਕੇ ਜਬਰੀ ਖੁਰਾਕ ਦਿੱਤੀ। ਆਖਿਰ ਭਾਈ ਜਗਤਾਰ ਸਿੰਘ ਹਵਾਰਾ ਦੇ ਕਹਿਣ ਤੇ ਮਰਨ ਵਰਤ ਖਤਮ ਕਰ ਦਿੱਤਾ ਤਾਂ ਸਰਕਾਰ ਨੇ ਅਮਰੀਕਾ ਭੇਜ ਦਿੱਤਾ। ਜਿੱਥੇ ਅੱਜ ਬਾਪੂ ਸੂਰਤ ਸਿੰਘ ਖਾਲਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।
Mohali
ਗੁ. ਨਥਾਣਾ ਸਾਹਿਬ ਵਿਖੇ ਲਗਾਇਆ 7ਵਾਂ ਦਸਤਾਰ ਸਿਖਲਾਈ ਕੈਂਪ
ਘਨੌਰ, 15 ਜਨਵਰੀ (ਅਭਿਸ਼ੇਕ ਸੂਦ) ਹਲਕਾ ਘਨੌਰ ਦੇ ਪਿੰਡ ਜੰਡ ਮੰਗੋਲੀ ਵਿਖੇ ਮਾਘੀ ਦਾ ਜੋੜ ਮੇਲ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁ. ਸ੍ਰੀ ਨਥਾਣਾ ਸਾਹਿਬ ਵਿਖੇ 7ਵਾਂ ਦਸਤਾਰ, ਦੁਮਾਲਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ. ਜਸਵਿੰਦਰ ਸਿੰਘ ਚਪੜ੍ਹ (ਸਟੇਟ ਅਵਾਰਡੀ) ਅਤੇ ਦਸਤਾਰ ਕੋਚ ਸ. ਰਣਬੀਰ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ 115 ਵੀਰਾਂ – ਭੈਣਾਂ ਨੂੰ ਸਿਰ ਤੇ ਦਸਤਾਰ-ਦੁਮਾਲੇ ਸਜਾਉਣ ਦੀ ਸਿਖਲਾਈ ਦਿੱਤੀ ਗਈ ਅਤੇ 85 ਦਸਤਾਰਾਂ ਮੁਫਤ ਭੇਂਟ ਕੀਤੀਆਂ ਗਈਆਂ।
ਇਸ ਮੌਕੇ ਸ. ਕ੍ਰਿਪਾਲ ਸਿੰਘ ਬਡੂੰਗਰ, ਬਾਬਾ ਗੁਰਤਾਰ ਸਿੰਘ ਚਪੜ੍ਹ, ਸ. ਜਸਮੇਰ ਸਿੰਘ ਲਾਛੜੂ, ਸ. ਨਿਸ਼ਾਨ ਸਿੰਘ ਜਫ਼ਰਵਾਲ, ਸ. ਸੁਰਿੰਦਰ ਸਿੰਘ ਘੁਮਾਣਾ, ਮਨਜੀਤ ਸਿੰਘ ਜੰਡ ਮੰਗੋਲੀ, ਗੁਰਸੇਵਕ ਸਿੰਘ ਯੂ. ਐਸ. ਏ., ਸੰਤ ਸਿੰਘ ਬੋਸਰ, ਨਵਰਿੰਦਰ ਸਿੰਘ ਸਰਹੰਦ, ਕਰਮਜੀਤ ਸਿੰਘ ਡਕਾਲਾ, ਸੁੱਖ ਫਤਹਿਗੜੀਆ, ਸੁਖਬੀਰ ਸਿੰਘ ਭਗੜਾਣਾ, ਗੁਰਪ੍ਰੀਤ ਸਿੰਘ ਕਬੂਲਪੁਰ, ਗੁਰਰੂਪ ਕੌਰ, ਗੁਰਕਿਰਤ ਕੌਰ, ਜਸਪ੍ਰੀਤ ਕੌਰ, ਗੁਰਵਿੰਦਰ ਸਿੰਘ ਪਿੱਪਲ ਮੰਗੋਲੀ, ਇੰਦਰਬੀਰ ਸਿੰਘ, ਸਰਪੰਚ ਕਰਮ ਸਿੰਘ ਜੰਦਮੰਗੋਲੀ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਕਾਮੀ ਕਲ੍ਹਾਂ, ਬਲਵੰਤ ਸਿੰਘ ਘਨੌਰ, ਗੁਰਦੀਪ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਚਪੜ ਹਾਜ਼ਰ ਰਹੇ।
-
Mohali2 months ago
ਅਨੁਸੂਚਿਤ ਜਾਤੀ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਐਸਸੀ ਬੀਸੀ ਮੋਰਚੇ ਦੇ ਆਗੂਆਂ ਦਾ ਵਫਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਸ਼ਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਨਿਵਾਸੀਆਂ ਦਾ ਸਹਿਯੋਗ ਜਰੂਰੀ : ਟੀ ਬੈਨਿਥ
-
Mohali1 month ago
ਮੁਹਾਲੀ ਪੁਲੀਸ ਵੱਲੋਂ 150 ਗ੍ਰਾਮ ਹੈਰੋਇਨ ਸਮੇਤ 1 ਸਮਗਲਰ ਕਾਬੂ
-
National1 month ago
ਦੋ ਕਾਰਾਂ ਦੀ ਟੱਕਰ ਦੌਰਾਨ 5 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਦੀ ਮੌਤ
-
Mohali2 months ago
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈਇਛੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ
-
National2 months ago
ਚੱਕਰਵਾਤੀ ਫੇਂਗਲ ਚੇਨਈ ਦੇ ਨੇੜੇ ਲੈਂਡਫਾਲ ਕਰਨ ਲਈ ਤਿਆਰ, ਅਲਰਟ ਜਾਰੀ