Mohali
ਮੁਹਾਲੀ ਜ਼ਿਲ੍ਹੇ ਵਿੱਚ ਥਾਂ-ਥਾਂ ਲੱਗੀ ਭੰਗ ਨੂੰ ਨਸ਼ਟ ਕਰਨ ਲਈ ਕਾਰਵਾਈ ਕਰੇ ਸਰਕਾਰ : ਪਰਵਿੰਦਰ ਸਿੰਘ ਸੋਹਾਣਾ
ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਨੇ ਗਮਾਡਾ ਨਗਰ ਨਿਗਮ ਅਤੇ ਸਿਹਤ ਵਿਭਾਗ ਨੂੰ ਲਿਖਿਆ ਪੱਤਰ
ਐਸ ਏ ਐਸ ਨਗਰ, 5 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਥਾਂ-ਥਾਂ ਲੱਗੀ ਭੰਗ ਨੂੰ ਨਸ਼ਟ ਕਰਨ ਲਈ ਸਰਕਾਰ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਉਹਨਾਂ ਵਲੋਂ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ, ਨਗਰ ਨਿਗਮ ਦੇ ਕਮਿਸ਼ਨਰ ਅਤੇ ਸਿਵਿਲ ਸਰਜਨ ਨੂੰ ਪੱਤਰ ਵੀ ਲਿਖਆ ਹੈ।
ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਮੁਹਾਲੀ ਜਿਲ੍ਹੇ ਵਿੱਚ ਥਾਂ ਥਾਂ ਤੇ ਲੱਗੇ ਭੰਗ ਦੇ ਬੂਟਿਆਂ ਨੂੰ ਪੁਟਵਾ ਕੇ ਇਹਨਾਂ ਨੂੰ ਨਸ਼ਟ ਕੀਤਾ ਜਾਵੇ ਕਿਉਂਕਿ ਇਹ ਭੰਗ ਨੌਜਵਾਨ ਪੀੜੀ ਨੂੰ ਨਸ਼ੇ ਦੇ ਰਾਹ ਤੇ ਤੋਰ ਰਹੀ ਹੈ। ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਇਸ ਸੰਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪਹਿਲਾਂ ਹੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੇ ਜੰਗਲੀ ਫਸਲ ਵਜੋਂ ਉੱਗੇ ਹੋਏ ਭੰਗ ਦੇ ਬੂਟਿਆਂ ਨੂੰ ਪੁਟਵਾਉਣ ਅਤੇ ਇਸ ਦੀ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਗਿਆ ਹੈ।
ਸz. ਸੋਹਾਣਾ ਨੇ ਕਿਹਾ ਕਿ ਮੁਹਾਲੀ ਵਿੱਚ ਤਾਂ ਖਾਸ ਤੌਰ ਤੇ ਗਮਾਡਾ ਦੇ ਖਾਲੀ ਪਏ ਪਲਾਟਾਂ ਵਿੱਚ ਵੀ ਵੱਡੇ ਪੱਧਰ ਤੇ ਭੰਗ ਉਗੀ ਹੋਈ ਹੈ। ਇਸ ਦੇ ਨਾਲ ਨਾਲ ਪਿੰਡਾਂ ਦੀਆਂ ਖਾਲੀ ਪਈਆਂ ਥਾਵਾਂ ਵਿੱਚ ਵੀ ਭੰਗ ਦੇ ਬੂਟੇ ਸੜਕ ਦੇ ਕੰਢਿਆਂ ਉੱਤੇ ਹੀ ਬੜੇ ਵੱਡੇ ਪੱਧਰ ਤੇ ਲੱਗੇ ਹੋਏ ਹਨ ਜਿਨ੍ਹਾਂ ਤੋਂ ਪ੍ਰਵਾਸੀ ਮਜ਼ਦੂਰ ਸੁਲਫਾ ਤਿਆਰ ਕਰਦੇ ਹਨ ਅਤੇ ਇਸ ਨੂੰ ਵੇਚਣ ਦਾ ਵੀ ਕੰਮ ਕਰਦੇ ਹਨ।
ਉਹਨਾਂ ਕਿਹਾ ਕਿ ਥਾਂ ਥਾਂ ਤੇ ਲੱਗੀ ਇਸ ਭੰਗ ਕਾਰਨ ਨੌਜਵਾਨ ਪੀੜੀ ਭੰਗ ਦੇ ਨਸ਼ੇ ਦੀ ਗੁਲਾਮ ਹੋ ਰਹੀ ਹੈ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਗਮਾਡਾ ਖਾਲੀ ਪਏ ਪਲਾਟਾਂ ਦੀ ਐਕਸਟੈਨਸ਼ਨ ਫੀਸ ਦੇ ਨਾਂ ਤੇ ਕਰੋੜਾਂ ਰੁਪਏ ਇਕੱਠੇ ਕਰਦੀ ਹੈ ਅਤੇ ਖਾਲੀ ਪਏ ਆਪਣੇ ਪਲਾਟਾਂ ਦੀ ਨਿਲਾਮੀ ਤੋਂ ਵੀ ਕਰੋੜਾਂ ਰੁਪਏ ਇਕੱਠੇ ਕਰਦੀ ਹੈ ਪਰ ਇਹਨਾਂ ਦੀ ਸਾਂਭ ਸੰਭਾਲ ਲਈ ਗਮਾਡਾ ਵੱਲੋਂ ਡੱਕਾ ਵੀ ਨਹੀਂ ਤੋੜਿਆ ਜਾਂਦਾ।
ਉਹਨਾਂ ਕਿਹਾ ਕਿ ਇਸੇ ਤਰ੍ਹਾਂ ਨਗਰ ਨਿਗਮ ਮੁਹਾਲੀ ਵੀ ਇਹਨਾਂ ਪਲਾਟਾਂ ਦੀ ਕੋਈ ਸਫਾਈ ਨਹੀਂ ਕਰਦੀ ਅਤੇ ਥਾਂ ਥਾਂ ਤੇ ਖਾਲੀ ਥਾਵਾਂ ਉੱਤੇ ਖੜੀ ਭੰਗ ਦੀ ਰੋਕਥਾਮ ਵੀ ਨਗਰ ਨਿਗਮ ਵੱਲੋਂ ਨਹੀਂ ਕੀਤੀ ਜਾਂਦੀ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਲੱਗੀ ਭੰਗ ਨੂੰ ਨਸ਼ਟ ਕਰਵਾਇਆ ਜਾਵੇ ਤਾਂ ਜੋ ਨੌਜਵਾਨ ਪੀੜੀ ਇਸ ਨਸ਼ੇ ਤੋਂ ਬਚ ਸਕੇ।
Mohali
ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਬੰਦਾ ਸਿੰਘ ਬਹਾਦਰ ਦਾ ਬੁੱਤ ਹਟਾਉਣ ਦੀ ਨਿਖੇਧੀ
ਐਸ ਏ ਐਸ ਨਗਰ, 11 ਸਤੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4 ਮੁਹਾਲੀ ਵਿਖੇ ਹੋਈ ਤਾਲਮੇਲ ਕਮੇਟੀ ਦੀ ਕੋਰ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ 6 ਫੇਜ਼ ਸਥਿਤ ਅੰਤਰਰਾਸ਼ਟਰੀ ਬੱਸ ਅੱਡੇ ਤੇ ਲਗਾਏ ਗਏ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਹਟਾਏ ਜਾਣ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮਗ ਕੀਤੀ ਗਈ ਹੈ ਕਿ ਹਟਾਏ ਗਏ ਬੁੱਤ ਨੂੰ ਤੁਰੰਤ ਲਗਾਇਆ ਜਾਵੇ।
ਇਸ ਮੌਕੇ ਬੋਲਦਿਆਂ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸz. ਮਨਜੀਤ ਸਿੰਘ ਮਾਨ ਨੇ ਕਿਹਾ ਕਿ ਹਿੰਦੂਆਂ ਅਤੇ ਗੈਰ ਮੁਸਲਮਾਨਾਂ ਉੱਪਰ ਹੋ ਰਹੇ ਮੁਗਲਾਂ ਦੇ ਜੁਲਮਾਂ ਨੂੰ ਠੱਲ ਪਾਉਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਦੇ ਕੀਤੇ ਪਰ ਉਪਕਾਰਾਂ ਨੂੰ ਅਸੀਂ ਭੁੱਲਦੇ ਜਾ ਰਹੇ ਹਾਂ। ਸz ਜੋਗਿੰਦਰ ਸਿੰਘ ਸੋਧੀ ਨੇ ਕਿਹਾ ਮਨੁੱਖਤਾ ਦੇ ਭਲੇ ਲਈ ਅਤੇ ਜੁਲਮ ਦੇ ਵਿਰੁੱਧ ਦਿੱਤੀ ਗਈ ਸ਼ਹਾਦਤ ਸਾਰੀ ਦੁਨੀਆ ਵੱਖਰੀ ਮਿਸਾਲ ਹੈ। ਉਹਨਾਂ ਦਾ ਲਗਾਇਆ ਗਿਆ ਬੁੱਤ ਹਟਾਉਣਾ ਇੱਕ ਅਪਮਾਨ ਵਾਲੀ ਗੱਲ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਿਚਾਰ ਪ੍ਰਗਟ ਕਰਦਿਆਂ ਕਰਮ ਸਿੰਘ ਬਬਰਾ, ਅਮਰਜੀਤ ਸਿੰਘ ਪਾਹਵਾ, ਪ੍ਰੀਤਮ ਸਿੰਘ ਅਤੇ ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਪਾਕ ਧਰਤੀ ਚਪੜ ਚਿੜੀ ਦੇ ਯੁੱਧ ਕਾਰਨ ਸ਼ਹੀਦਾਂ ਮਹਾਂਪੁਰਖਾਂ ਅਤੇਗੁਰਸਿੱਖਾਂ ਦੀ ਸ਼ਰਧਾ ਕੁਰਬਾਨੀਆਂ ਅਤੇ ਪਿਆਰ ਨਾਲ ਰੰਗੀ ਹੋਈ ਹੈ।
ਮੀਟਿੰਗ ਵਿੱਚ ਗੁਰਦੁਆਰਾ ਸਾਹਿਬ ਫੇਜ਼ 5 ਅਤੇ 4 ਤੋਂ ਕਰਮਵਾਰ ਸਮਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਵੀ ਸ਼ਾਮਿਲ ਹੋਏ। ਅੰਤ ਵਿੱਚ ਸਰਬ ਸੰਮਤੀ ਨਾਲ ਸਾਰਿਆਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਸ ਅੱਡੇ ਤੋਂ ਹਟਾਏ ਗਏ ਬੁੱਤ ਨੂੰ ਤੁਰੰਤ ਉੱਥੇ ਲਗਾਇਆ ਜਾਵੇ ਤਾਂ ਕਿ ਆਪਸੀ ਪ੍ਰੇਮ ਪਿਆਰ ਅਤੇ ਸਦਭਾਵਨਾ ਨੂੰ ਕਾਇਮ ਰੱਖਿਆ ਜਾ ਸਕੇ। ਕਮੇਟੀ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹਨਾਂ ਦੀ ਗੱਲ ਨਹੀਂ ਮੰਨੀ ਗਈ ਤਾਂ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।
Mohali
ਖਰੜ ਵਿੱਚ 1 ਅਕਤੂਬਰ ਤੋਂ ਆਰੰਭ ਹੋਵੇਗਾ ਰਾਮਲੀਲਾ ਦਾ ਮੰਚਨ
ਖਰੜ, 11 ਸਤੰਬਰ (ਸ.ਬ.) ਖਰੜ ਵਿੱਚ ਆਉਣ ਵਾਲੀ 1 ਅਕਤੂਬਰ ਤੋਂ ਰਾਮਲੀਲਾ ਦਾ ਮੰਚਨ ਆਰੰਭ ਕੀਤਾ ਜਾਵੇਗਾ। ਇਸ ਸੰਬੰਧੀ ਸ੍ਰੀ ਰਾਮਲੀਲਾ ਡਰਾਮਾਟਿਕ ਕਲਬ ਖਰੜ ਵਲੋਂ ਭੂਮੀ ਪੂਜਨ ਕਰਨ ਉਪਰੰਤ ਝੰਡਾ ਚੜਾਇਆ ਗਿਆ ਅਤੇ ਸਟੇਜ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਕਲੱਬ ਦੇ ਪ੍ਰਧਾਨ ਸ੍ਰੀ ਸ਼ਿਵ ਚਰਨ ਪਿੰਕੀ ਨੇ ਦੱਸਿਆ ਕਿ ਰਾਮਲੀਲਾ ਦਾ ਮੰਚਨ 13 ਅਕਤੂਬਰ ਤੱਕ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਪਿਛਲੇ 40 ਸਾਲਾ ਤੋਂ ਕਲੱਬ ਦੇ ਪੈਟਰਨ ਚੱਲੇ ਆ ਰਹੇ ਹਨ ਅਤੇ ਸ੍ਰੀ ਤਾਰਾ ਚੰਦ ਗੁਪਤਾ ਪਿਛਲੇ 50 ਸਾਲਾ ਤੋਂ ਚੇਅਰਮੈਨ ਹਨ।
ਇਸ ਮੌਕੇ ਕੱਲਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਵਰਿੰਦਰ ਭਾਮਾ, ਜਰਨਲ ਸਕੱਤਰ ਸ਼੍ਰੀ ਯੋਗੇਸ਼ ਕਪਿਲ (ਜੋਗੀ) ਕੈਸ਼ੀਅਰ ਸ਼੍ਰੀ ਹਰਗੋਪਾਲ ਵਰਮਾ, ਡਾਇਰੈਕਟਰ ਸ਼੍ਰੀ ਪ੍ਰਵੀਨ ਕਰਵਲ, ਪੀ.ਆਰ.ਓ ਸ੍ਰੀ ਪੰਕਜ ਚੱਢਾ, ਸਕੱਤਰ ਸ਼੍ਰੀ ਸ਼ਾਮ ਸੁੰਦਰ, ਜਾਇੰਟ ਸਕੱਤਰ ਸ਼੍ਰੀ ਜਗਦੀਸ਼ ਧੀਮਾਨ ਸੀਨੀਅਰ ਡਾਇਰੈਕਟਰ ਸ਼੍ਰੀ ਹੇਮੰਤ ਸੈਣੀ, ਸਟੋਰ ਇੰਚਾਰਜ ਸ੍ਰੀ ਸਰਬਜੀਤ ਵਿਕੀ, ਸ੍ਰੀ ਅਜੇ ਬੱਬੂ ਅਤੇ ਕੱਲਬ ਦੇ ਸਮੂਹ ਮੈਂਬਰ ਤੇ ਐਕਟਰ ਹਾਜਰ ਸਨ।
Mohali
ਖੂਨਦਾਨ ਕੈਂਪ ਦਾ ਆਯੋਜਨ ਕੀਤਾ
ਕੁਰਾਲੀ, 11 ਸਤੰਬਰ (ਸ.ਬ.) ਬਰੁੱਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾ ਰੋਡ ਦੇ ਸਟਾਫ਼ ਅਤੇ ਮਾਪਿਆਂ ਨੇ ਮਿਲ ਕੇ ਸਕੂਲ ਕੈਂਪਸ ਵਿੱਚ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ। ਸਕੂਲ ਵਿਚ ਮਾਪਿਆਂ ਦੀ ਮਿਲਣੀ ਦੌਰਾਨ ਰੱਖੇ ਗਏ ਇਸ ਖ਼ੂਨਦਾਨ ਕੈਂਪਸ ਵਿਚ ਮਾਪਿਆਂ, ਅਧਿਆਪਕਾਂ ਅਤੇ ਦੂਸਰੇ ਸਟਾਫ਼ ਮੈਂਬਰਾਂ ਨੇ ਖੂਨ ਦਾਨ ਕੀਤਾ। ਕੈਂਪ ਦਾ ਉਦਘਾਟਨ ਸਕੂਲ ਦੇ ਪੈਟਰਨ ਨੀਲਮ ਸਿੰਗਲਾ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਮਾਨਵ ਸਿੰਗਲਾ ਖ਼ਾਸ ਤੌਰ ਤੇ ਹਾਜ਼ਰ ਸਨ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ