Chandigarh
ਸੇਵਾ ਮੁਕਤ ਸਕੱਤਰੇਤ ਅਫ਼ਸਰਾਂ ਵੱਲੋਂ ਦੁੱਗਣੀ ਸਕੱਤਰੇਤ ਤਨਖਾਹ ਲਈ ਹਾਈ ਕੋਰਟ ਵਿਚ ਰਿਟ ਦਾਇਰ, ਮੁੱਖ ਸਕੱਤਰ ਪੰਜਾਬ ਅਤੇ ਹੋਰਨਾਂ ਨੂੰ ਨੋਟਿਸ ਜਾਰੀ
ਚੰਡੀਗੜ੍ਹ, 5 ਸਤੰਬਰ (ਸ.ਬ.) ਪੰਜਾਬ ਸਿਵਿਲ ਸਕੱਤਰੇਤ ਤੋਂ ਬਤੌਰ ਸੰਯੁਕਤ ਸਕੱਤਰ ਰਿਟਾਇਰ ਹੋਏ ਧਰਮ ਦੇਵੀ ਅਤੇ ਹੋਰਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ 1 ਜੁਲਾਈ 2021 ਤੋਂ ਦੁੱਗਣੀ ਕੀਤੀ ਗਈ ‘ਸਕੱਤਰੇਤ ਪੇ’ ਦੀ ਹੱਕਦਾਰੀ ਤੋਂ 1 ਜਨਵਰੀ 2016 ਤੋਂ 30 ਜੂਨ 2021 ਦੌਰਾਨ ਰਿਟਾਇਰ ਹੋਏ ਸਕੱਤਰੇਤ ਅਫ਼ਸਰਾਂ ਨੂੰ ਵੰਚਿਤ ਕਿਤੇ ਜਾਣ ਵਿਰੁੱਧ ਦਾਇਰ ਰਿਟ ਪਟੀਸ਼ਨ ਦੀ ਮੁਢਲੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਅਤੇ ਹੋਰਨਾਂ ਨੂੰ 9 ਜਨਵਰੀ 2025 ਲਈ ਨੋਟਿਸ ਜਾਰੀ ਕੀਤਾ ਗਿਆ ਹੈ।
ਕੇਸ ਦੀ ਪੈਰਵਾਈ ਕਰਦਿਆਂ ਪਟੀਸ਼ਨਰਾਂ ਦੇ ਵਕੀਲ ਰੰਜੀਵਨ ਸਿੰਘ ਨੇ ਅਦਾਲਤ ਦੇ ਧਿਆਨ ਵਿਚ ਲਿਆਂਦਾ ਕਿ ਸਾਰੇ ਹੀ ਪਟੀਸ਼ਨਰ 1 ਜਨਵਰੀ 2016 ਤੋਂ 30 ਜੂਨ 2021 ਦੌਰਾਨ ਸੇਵਾ ਨਵਿਰਤ ਹੋਏ ਸਨ ਅਤੇ ਸਾਲ 2010 ਤੋਂ ਮਿਲਣ ਵਾਲੀ ‘ਸਕੱਤਰੇਤ ਪੇ’ ਦੇ ਹੱਕਦਾਰ ਸਨ। 6ਵੇਂ ਪੰਜਾਬ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਵਿੱਤ ਵਿਭਾਗ ਪੰਜਾਬ ਵੱਲੋਂ 6 ਸਿਤੰਬਰ 2021 ਨੂੰ ਜਾਰੀ ਨੋਟਿਫਿਕੇਸ਼ਨ ਰਾਹੀਂ ‘ਸਕੱਤਰੇਤ ਪੇ’ ਵਿਚ ਦੁੱਗਣਾ ਇਜ਼ਾਫਾ ਕਰਨ ਦਾ ਫੈਸਲਾ ਕੀਤਾ ਗਿਆ। ਪਰੰਤੂ ਇਹ ਇਜ਼ਾਫਾ 1 ਜੁਲਾਈ 2021 ਤੋਂ ਲਾਗੂ ਕੀਤਾ ਗਿਆ ਜਦੋਂਕਿ 6ਵੇਂ ਪੇ ਕਮਿਸ਼ਨ ਦੀਆਂ ਸਮੁੱਚੀਆਂ ਸਿਫ਼ਾਰਸ਼ਾਂ 1 ਜਨਵਰੀ 2016 ਤੋਂ ਲਾਗੂ ਕੀਤੀਆਂ ਗਈਆਂ ਸਨ। ਅਜਿਹਾ ਕਰਕੇ ਪਟੀਸ਼ਨਰਾਂ ਵਾਂਗ 1 ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਰਿਟਾਇਰ ਹੋਏ ਸਕੱਤਰੇਤ ਕਰਮਚਾਰੀ ਇਸ ਇਜ਼ਾਫੇ ਤੋਂ ਵੰਚਿਤ ਕਰ ਦਿੱਤੇ ਗਏ। ਪਟੀਸ਼ਨਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਅਜਿਹਾ ਕਰਕੇ ਕਰਮਮਚਾਰੀਆਂ ਦੇ ਇਕ ਸਮੂਹ ਅੰਦਰ ਇਕ ਹੋਰ ਸਮੂਹ ਬਣਾ ਦਿੱਤਾ ਗਿਆ ਜਿਸ ਸਦਕਾ ਪਟੀਸ਼ਨਰਾਂ ਵਰਗੇ ਸੀਨੀਅਰ ਪੈਨਸ਼ਨਰਾਂ ਦੀ ਪੈਨਸ਼ਨ ਆਪਣੇ ਤੋਂ ਜੂਨੀਅਰ ਪੈਨਸ਼ਨਰਾਂ ਦੀ ਪੈਨਸ਼ਨ ਤੋਂ ਘਟ ਹੋ ਗਈ ਜੋ ਕਿ ਗ਼ੈਰ-ਸੰਵਿਧਾਨਿਕ ਅਤੇ ਸੁਪਰੀਮ ਕੋਰਟ ਵੱਲੋਂ 1982 ਵਿਚ ‘ਡੀ. ਐਸ. ਨਕਾਰਾ ਬਨਾਮ ਭਾਰਤ ਸਰਕਾਰ’ ਮਾਮਲੇ ਵਿਚ ਦਿੱਤੇ ਗਏ ਫ਼ੈਸਲੇ ਦੀ ਉਲੰਘਣਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ ਦੇ ਅਵਸਰ ਤੇ 10 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Chandigarh
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਣੇਗੀ ਲੋਕ ਲਹਿਰ : ਪ੍ਰੋ. ਚੰਦੂਮਾਜਰਾ
ਚੰਡੀਗੜ੍ਹ, 9 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੰਜਾਬ ਦੇ ਲੋਕਾਂ ਉੱਪਰ ਪਾਏ ਵਿੱਤੀ ਬੋਝ ਨੂੰ ਵਾਪਸ ਕਰਵਾਉਣ ਲਈ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜਿਲ੍ਹਾ ਹੈਡਕੁਆਟਰਾਂ ਤੇ ਡਿਪਟੀ ਕਮਿਸ਼ਨਰਾਂ ਰਾਂਹੀ ਸਰਕਾਰ ਨੂੰ ਮੰਗ ਪੱਤਰ ਭੇਜਣ ਲਈ ਚਲਾਈ ਗਈ ਮੁਹਿੰਮ ਛੇਤੀ ਹੀ ਲੋਕ ਲਹਿਰ ਬਣੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਧਾਰ ਲਹਿਰ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਤੇ ਬੋਝ ਪਾਉਣ ਦੇ ਲੋਕ ਵਿਰੋਧੀ ਫ਼ੈਸਲਿਆਂ ਵਿਰੁੱਧ ਕੀਤੇ ਰੋਸ ਪ੍ਰਦਰਸ਼ਨ ਨੂੰ ਸੂਬੇ ਵਿਚ ਭਰਮਾ ਹੁੰਗਾਰਾ ਮਿਲਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਕੋਲੋਂ ਆਪਣੇ ਬਣਦੇ ਹੱਕ ਲੈਣ ਵਿੱਚ ਅਸਫਲ ਹੋਈ ਹੈ ਜਿਸਦਾ ਵਿੱਤੀ ਬੋਝ ਪੰਜਾਬ ਦੇ ਲੋਕਾਂ ਉੱਪਰ ਥੋਪਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੀ ਹਾਲਤ ਵੀ ਅਮਲੀਆਂ ਵਰਗੀ ਹੈ, ਜਿਵੇਂ ਅਮਲੀ ਨਸ਼ੇ ਤੇ ਨਿਰਭਰ ਹੈ, ਉਸ ਤਰ੍ਹਾਂ ਪੰਜਾਬ ਸਰਕਾਰ ਕਰਜ਼ੇ ਤੇ ਨਿਰਭਰ ਹੈ। ਪ੍ਰੋ ਚੰਦੂਮਾਜਰਾ ਨੇ ਆਖਿਆ ਕਿ ਪੰਜਾਬ ਸਿਰ ਕਰਜ਼ਾ ਲਗਭਗ ਸਾਢੇ ਤਿੰਨ ਲੱਖ ਕਰੋੜ ਤੋਂ ਵੱਧ ਹੈ, ਪ੍ਰੰਤੂ ਵਿਕਾਸ ਸਿਫਰ ਹੈ।
Chandigarh
ਹਰਿਆਣਾ ਵਿਧਾਨਸਭਾ ਚੋਣਾਂ ਸੰਬੰਧੀ ਪੁਲੀਸ ਵਲੋਂ ਹਰਿਆਣਾ ਦੀਆਂ ਸਰਹੱਦਾਂ ਤੇ ਨਾਕੇਬੰਦੀ
ਜ਼ੀਰਕਪੁਰ, 9 ਸਤੰਬਰ (ਜਤਿੰਦਰ ਲੱਕੀ) ਪੰਜਾਬ ਪੁਲੀਸ ਵਲੋਂ ਹਰਿਆਣਾ ਵਿੱਚ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਸੀਲ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜੀਰਕਪੁਰ ਪੁਲੀਸ ਵਲੋਂ ਪੰਚਕੂਲਾ ਜ਼ੀਰਕਪੁਰ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਡੀ ਐੱਸ ਪੀ ਜ਼ੀਰਕਪੁਰ ਜਸਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਅੰਤਰਰਾਜੀ ਸਰਹੱਦ ਤੇ ਨਾਕੇ ਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਅੰਬਾਲਾ ਹਾਈਵੇ ਤੇ ਲਗਾਏ ਗਏ ਨਾਕੇ ਦੌਰਾਨ ਏ ਐੱਸ. ਪੀ. ਡੇਰਾ ਬਸੀ ਜਯੰਤ ਪੁਰੀ ਵੀ ਪਹੁੰਚੇ। ਉਹਨਾਂ ਕਿਹਾ ਕਿ ਹਰਅਿਾਣਾ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੇ ਸੰਬੰਧ ਵਿੱਚ ਪੁਲੀਸ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਨਾਕੇਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾ ਹੋਵੇ।
ਇਹਨਾਂ ਨਾਕਿਆਂ ਦੌਰਾਨ ਐਸ ਐਚ ਓ ਲਾਲੜੂ ਆਕਾਸ਼ ਸ਼ਰਮਾ ਅਤੇ ਢਕੋਲੀ ਦੇ ਚੌਕੀ ਇੰਚਾਰਜ ਗੁਰ ਮਿਹਰ ਸਿੰਘ ਅਤੇ ਪੁਲੀਸ ਟੀਮ ਹਾਜਿਰ ਸੀ।
-
International2 months ago
ਚੀਨ ਵਿੱਚ ਤੂਫਾਨ ਗਾਏਮੀ ਦਾ ਕਹਿਰ, ਦੋ ਵਿਅਕਤੀਆਂ ਦੀ ਮੌਤ, 201 ਜ਼ਖਮੀ
-
Chandigarh2 months ago
ਕੇਂਦਰ ਸਰਕਾਰ ਦੇ ਬਜਟ ਨੇ ਹਰੇਕ ਵਰਗ ਨੂੰ ਰਾਹਤ ਪਹੁੰਚਾਈ : ਬੀਬੀ ਅਮਨਜੋਤ ਰਾਮੂੰਵਾਲੀਆ
-
Chandigarh2 months ago
ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ਤੇ ਸੜਕ ਹਾਦਸਾ
-
Chandigarh2 months ago
ਸਰਕਾਰ ਨੇ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ
-
International1 month ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International2 months ago
ਓਲੰਪਿਕ ਤੋਂ ਠੀਕ ਪਹਿਲਾਂ ਫਰਾਂਸ ਵਿੱਚ ਵੱਡਾ ਹਮਲਾ
-
Chandigarh2 months ago
ਚੰਡੀਗੜ੍ਹ ਵਿੱਚ ਐਮ ਬੀ ਬੀ ਐਸ ਵਿਦਿਆਰਥਣ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
-
International2 months ago
ਆਸਟ੍ਰੇਲੀਆ ਵਿੱਚ ਦੋ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਦੋਵੇਂ ਪਾਇਲਟਾਂ ਦੀ ਮੌਤ