Connect with us

National

ਕੋਲਕਾਤਾ ਜਬਰ-ਜਨਾਹ ਮਾਮਲਾ : ਡਾਕਟਰ ਦੇ ਮਾਪਿਆਂ ਨੇ ਪੁਲੀਸ ਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ

Published

on

 

ਕੋਲਕਾਤਾ, 5 ਸਤੰਬਰ (ਸ.ਬ.) ਪਿਛਲੇ ਮਹੀਨੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿਚ ਪੀੜਤ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਹੋਰ ਡਾਕਟਰਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੋਲਕਾਤਾ ਪੁਲੀਸ ਤੇ ਕਾਹਲੀ ਵਿੱਚ ਲਾਸ਼ ਦਾ ਸਸਕਾਰ ਕਰਕੇ ਮਾਮਲੇ ਨੂੰ ਦਬਾਉਣ ਦਾ ਦੋਸ਼ ਲਾਇਆ ਹੈ। ਮਾਪਿਆਂ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਸੀ।

ਪੀੜਤ ਡਾਕਟਰ ਦੇ ਪਿਤਾ ਨੇ ਕਿਹਾ ਕਿ ਪੁਲੀਸ ਸ਼ੁਰੂ ਤੋਂ ਹੀ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ, ਸਾਨੂੰ ਲਾਸ਼ ਨੂੰ ਦੇਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਤੱਕ ਪੁਲੀਸ ਸਟੇਸ਼ਨ ਵਿੱਚ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿਚ ਜਦੋਂ ਲਾਸ਼ ਸਾਨੂੰ ਸੌਂਪੀ ਗਈ ਤਾਂ ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਸਾਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਪਰ ਅਸੀਂ ਤੁਰੰਤ ਲੈਣ ਤੋਂ ਇਨਕਾਰ ਕਰ ਦਿੱਤਾ।

ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋਏ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਕੋਲਕਾਤਾ ਪੁਲੀਸ ਨੇ ਇੱਕ ਸਿਵਿਲੀਅਨ ਵਲੰਟੀਅਰ ਨੂੰ ਇੱਕ ਸਿਖਿਆਰਥੀ ਡਾਕਟਰ ਦੇ ਕਥਿਤ ਬਲਾਤਕਾਰ ਅਤੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਲਕੱਤਾ ਹਾਈ ਕੋਰਟ ਨੇ ਅਗਸਤ ਦੇ ਦੂਜੇ ਹਫ਼ਤੇ ਕੇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਸੀਬੀਆਈ ਨੇ ਸੋਮਵਾਰ ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending