Mohali
ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕੌਮੀ ਪਾਰਟੀਆਂ ਪੰਜਾਬ ਲਈ ਘਾਤਕ : ਸੁਰਿੰਦਰਪਾਲ ਸਿੰਘ ਤਾਲਬਪੁਰ
ਐਸ ਏ ਐਸ ਨਗਰ, 5 ਸਤੰਬਰ (ਸ.ਬ.) ਪੰਜਾਬ ਦੇ ਹਿੱਤਾਂ ਲਈ ਜਾਗਰੂਕ ਆਗੂਆਂ ਅਤੇ ਬੁੱਧੀਜੀਵੀਆਂ ਦੀ ਇੱਕ ਹੰਗਾਮੀ ਮੀਟਿੰਗ ਮੁਹਾਲੀ ਵਿਖੇ ਸੱਦੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅਮ੍ਰਿਤਪਾਲ ਸਿੰਘ ਦੇ ਚੋਣ ਇੰਚਾਰਜ ਰਹੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਲੋਂ ਪੰਜਾਬ ਦੇ ਹੱਕ ਵਿੱਚ ਖੜ੍ਹਣ ਦੀ ਥਾਂ ਉਲਟਾ ਰਾਜ ਦੇ ਹਿੱਤਾਂ ਦਾ ਘਾਣ ਕੀਤਾ ਜਾਂਦਾ ਰਿਹਾ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਪੰਜਾਬੀਆਂ ਨੂੰ ਸਿਆਸੀ ਪੱਧਰ ਤੋਂ ਉੱਪਰ ਉਠ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਉੱਘੇ ਵਕੀਲ ਸ੍ਰੀ ਅਨਿਲ ਸਾਗਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਹਾ ਗਿਆ ਕਿ ਪੰਜਾਬ ਦੀ ਸੱਤਾ ਤੇ ਕਾਬਜ ਰਹੀਆਂ ਕੌਮੀ ਸਿਆਸੀ ਪਾਰਟੀਆਂ (ਕਾਂਗਰਸ, ਭਾਰਤੀ ਜਨਤਾ ਪਾਰਟੀ ਜਾਂ ਫਿਰ ਸੱਤਾਧਾਰੀ ਆਮ ਆਦਮੀ ਪਾਰਟੀ) ਦੀ ਕਾਰਗੁਜ਼ਾਰੀ ਪੰਜਾਬ ਲਈ ਮਾਰੂ ਹੀ ਸਾਬਿਤ ਹੋਈ ਹੈ ਅਤੇ ਇਹ ਪਾਰਟੀਆਂ ਪੰਜਾਬ ਦੇ ਬੁਨਿਆਦੀ ਮਸਲਿਆਂ ਵੱਲ ਧਿਆਨ ਦੇਣ ਦੀ ਬਜਾਏ ਪੰਜਾਬ ਅਤੇ ਪੰਜਾਬੀਅਤ ਦਾ ਨਾਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਾਧਿਅਮ ਬਣਾ ਕੇ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਦੀਆਂ ਰਹੀਆਂ ਹਨ।
ਸ੍ਰੀ ਸਾਗਰ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਾੜੀ ਹਾਲਤ ਵਿੱਚ ਹੈ। ਨਸ਼ਿਆਂ ਦਾ ਵਪਾਰ, ਲੁੱਟਾਂ ਖੋਹਾਂ, ਗੈਂਗਸਟਰ ਅਤੇ ਹੋਰ ਸਮਾਜਿਕ ਬੁਰਾਈਆਂ ਆਪਣੇ ਚਰਮ ਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਹਾਕਿਆਂ ਦੌਰਾਨ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਖਤਰੇ ਵਿੱਚ ਪਈ ਹੈ ਅਤੇ ਉਹਨਾਂ ਦੀ ਜ਼ਿੰਦਗੀ ਦਾ ਪੱਧਰ ਬਹੁਤ ਨੀਵਾਂ ਹੋਇਆ ਹੈ। ਪੰਜਾਬ ਵਿੱਚੋਂ ਰੁਜ਼ਗਾਰ ਖਤਮ ਹੋ ਚੁੱਕਾ ਹੈ ਅਤੇ ਪਿੰਡਾਂ ਦੇ ਵਿੱਚ ਸਵੈ ਰੋਜ਼ਗਾਰ ਦੀ ਕੋਈ ਵੀ ਸਕੀਮ ਕਾਮਯਾਬ ਨਹੀਂ ਹੋਈ। ਸਰਕਾਰੀ ਨੀਤੀਆਂ ਦੀ ਵਜ੍ਹਾ ਨਾਲ ਪੰਜਾਬ ਵਿੱਚੋਂ ਸਨਅਤੀ ਵਰਗ ਉਜੜ ਕੇ ਹੋਰਨਾਂ ਰਾਜਾਂ ਵਿੱਚ ਚਲਾ ਗਿਆ ਜਿਸ ਕਰਕੇ ਪੰਜਾਬ ਦੇ ਨੌਜਵਾਨ (ਮੁੰਡੇ ਕੁੜੀਆਂ) ਕੰਮਕਾਰ ਦੀ ਭਾਲ ਦੇ ਵਿੱਚ ਵਿਦੇਸ਼ਾਂ ਵੱਲ ਰੁੱਖ ਕਰ ਗਏ। ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਨੂੰ ਮਜਬੂਤ ਕਰਨ ਲਈ ਔਰਤਾਂ ਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਅਤੇ ਸਿਖਲਾਈ ਸਭ ਤੋਂ ਮੁਢਲੀ ਲੋੜ ਹੈ ਅਤੇ ਇਸੇ ਟੀਚੇ ਨੂੰ ਪੂਰਾ ਕਰਨ ਲਈ ਪੰਜਾਬ ਵਿੱਚ ਬਲਾਕ ਅਤੇ ਪਿੰਡ ਲੈਵਲ ਤੇ ਕਮੇਟੀਆਂ ਬਣਾਉਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਇਸ ਮੌਕੇ ਸz. ਪ੍ਰੀਤਮ ਸਿੰਘ ਨੇ ਕਿਹਾ ਕਿ ਔਰਤਾਂ ਤੇ ਬੱਚਿਆਂ ਨੂੰ ਕਿਸੇ ਵੀ ਪੱਧਰ ਤੇ ਜਿਸਮਾਨੀ ਛੇੜਛਾੜ ਜਾਂ ਸ਼ੋਸ਼ਣ ਤੋਂ ਬਚਾਉਣ ਲਈ ਵਿਸ਼ੇਸ਼ ਸਿਖਲਾਈ ਦੇਣ ਦੀ ਵੀ ਲੋੜ ਹੈ ਜਿਸ ਵਾਸਤੇ ਪੰਜਾਬ ਵਿੱਚ ਬਲਾਕ ਅਤੇ ਪਿੰਡ ਪੱਧਰ ਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸਦੇ ਨਾਲ ਹੀ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸਭਿਆਚਾਰਕ ਵਿਰਸੇ ਅਤੇ ਮਾਣਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਮੀਟਿੰਗ ਦੌਰਾਨ ਕਿਹਾ ਗਿਆ ਕਿ ਨੌਜਵਾਨਾਂ ਨੂੰ ਸਿਆਸੀ ਤੌਰ ਤੇ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਦੇਣ ਦੀ ਲੋੜ ਹੈ। ਇਸਦੇ ਨਾਲ ਨਾਲ ਸਿਰਫ ਰਾਜਨੀਤਿਕ ਵਾਇਦਿਆਂ ਅਤੇ ਵਿਚਾਰ ਗੋਸ਼ਟੀਆਂ ਤੋਂ ਬਾਹਰ ਨਿਕਲ ਕੇ ਜਮੀਨੀ ਕਾਰਗੁਜ਼ਾਰੀ ਕਰਨ ਦੀ ਲੋੜ ਹੈ ਅਤੇ ਸਾਰਿਆਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਬਿਹਤਰ ਭਵਿੱਖ ਵਾਸਤੇ ਬਿਨਾਂ ਕਿਸੇ ਭੇਦਭਾਵ ਤੋਂ ਹਰ ਵਰਗ ਨਾਲ ਜੁੜ ਕੇ ਤੇ ਸਾਰੇ ਸਮਾਜ ਦੀ ਤਰੱਕੀ ਕਰਨ ਲਈ ਕੰਮ ਕਰਨਾ ਚਾਹੀਦਾ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
