Connect with us

Mohali

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Published

on

 

 

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪੀਏਸੀ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਪਾਰਟੀ ਦੇ ਇੱਕ ਵਫਦ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਬੀਬੀ ਆਸ਼ਿਕਾ ਜੈਨ ਨੂੰ ਮਿਲਿਆ ਅਤੇ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਹਾਲੀ ਮਰਿੰਡਾ ਖਰੜ ਅਤੇ ਚਮਕੌਰ ਸਾਹਿਬ ਹਲਕਿਆਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਦੇ ਫਾਰਮ ਵੱਡੀ ਗਿਣਤੀ ਵਿੱਚ ਭਰ ਕੇ ਦਿੱਤੇ ਗਏ ਹਨ, ਜਿਸ ਸਬੰਧੀ ਵੋਟ ਬਣਾਉਣ ਦੀ ਕਾਰਵਾਈ ਹੁਣ ਤੱਕ ਸਾਹਮਣੇ ਨਹੀਂ ਆ ਰਹੀ, ਜਦੋਂ ਕਿ ਵੋਟ ਫਾਰਮ ਭਰਨ ਦੀ ਆਖਰੀ ਮਿਤੀ 16 ਸਤੰਬਰ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟ ਬਣਵਾਊਣ ਵਾਲੇ ਵੋਟਰਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹਨਾਂ ਦੀ ਵੋਟ ਬਣ ਚੁੱਕੀ ਹੈ ਜਾਂ ਨਹੀਂ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਭਰੇ ਗਏ ਫਾਰਮਾਂ ਨੂੰ ਸਮੇਂ ਸਿਰ ਵੋਟ ਦੀਆਂ ਲਿਸਟਾਂ ਤਿਆਰ ਕੀਤੀਆਂ ਜਾਣ ਤਾਂ ਜੋ ਵੋਟਰਾਂ ਨੂੰ ਵੋਟ ਬਣਨ ਬਾਰੇ ਪਤਾ ਲੱਗ ਸਕੇ ਅਤੇ ਕੋਈ ਵੋਟਰ ਆਪਣੀ ਵੋਟ ਬਣਨ ਤੋਂ ਵਾਂਝਾ ਨਾ ਰਹੇ।

ਵਫਦ ਵਿੱਚ ਹੋਰਨਾਂ ਤੋਂ ਇਲਾਵਾ ਹਲਕਾ ਖਰੜ ਦੇ ਇੰਚਾਰਜ ਲਖਵੀਰ ਸਿੰਘ ਕੋਟਲਾ, ਜਗਦੀਪ ਸਿੰਘ ਕੰਸਲਾ, ਜਥੇਦਾਰ ਬਲਵੀਰ ਸਿੰਘ ਸੋਹਣਾ, ਗੁਰਵਿੰਦਰ ਸਿੰਘ, ਜਸਪਾਲ ਸਿੰਘ, ਤਲਵਿੰਦਰ ਸਿੰਘ, ਤਰਨਜੀਤ ਸਿੰਘ, ਅਮਨਦੀਪ ਸਿੰਘ ਮਣਕੂ, ਲਵਰਿੰਦਰ ਸਿੰਘ ਸਿਲ, ਸੇਵਾ ਸਿੰਘ ਗੀਗੇਮਾਜਰਾ, ਨਾਇਬ ਸਿੰਘ ਗੀਗੇਮਾਜਰਾ ਆਦਿ ਆਗੂ ਹਾਜ਼ਰ ਸਨ।

Continue Reading

Mohali

ਪਿੰਡ ਸੋਹਾਣਾ ਵਿਖੇ 4 ਮੰਜਿਲਾ ਇਮਾਰਤ ਡਿੱਗਣ ਕਾਰਨ ਕਈ ਦਰਜਨ ਵਿਅਕਤੀ ਹੇਠਾਂ ਦੱਬੇ

Published

on

By

 

ਪਿੰਡ ਵਾਸੀਆਂ ਦੀ ਮੱਦਦ ਨਾਲ ਮਲਬੇ ਹੇਠਾਂ ਦਬੇ ਵਿਅਕਤੀਆਂ ਦੀ ਭਾਲ ਜਾਰੀ, ਕਈ ਵਿਅਕਤੀਆਂ ਦੇ ਮਰਨ ਦਾ ਖਦਸਾ

ਐਸ.ਏ.ਐਸ.ਨਗਰ, 21 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੇ ਪਿੰਡ ਸੋਹਾਣਾ ਵਿੱਚ ਅੱਜ ਬਾਅਦ ਦੁਪਹਿਰ ਇਕ ਚਾਰ ਮੰਜਿਲਾ ਬਿਲਡਿੰਗ ਦੇ ਡਿੱਗਣ ਕਾਰਨ ਕਈ ਦਰਜਨ ਵਿਅਕਤੀਆਂ ਦੇ ਹੇਠਾਂ ਦਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਰਾਇਲ ਜਿਮ ਦੇ ਨਾਮ ਵਾਲੀ ਉਕਤ ਇਮਾਰਤ ਦੇ ਨਾਲ ਲਗਦੀ ਖਾਲੀ ਥਾਂ ਤੇ ਬੇਸਮੈਂਟ ਦੀ ਪੁਟਾਈ ਦਾ ਕੰਮ. ਚੱਲ ਰਿਹਾ ਸੀ ਅਤੇ ਰਾਇਲ ਜਿਮ ਵਾਲੀ ਇਮਾਰਤ ਦੇ ਡਿਗਣ ਦਾ ਕਾਰਨ ਉਸੇ ਬੇਸਮੈਂਟ ਦੀ ਪਟਾਈ ਦੱਸਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਵਲੋਂ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਮੌਕੇ ਤੇ ਸਿਰਫ ਪੁਲੀਸ ਦੀ ਟੀਮ ਹੀ ਪਹੁੰਚੀ ਹੋਈ ਸੀ।

ਮੌਕੇ ਤੇ ਮੌਜੂਦ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਅਤੇ ਹੋਰਨਾਂ ਨੇ ਦੱਸਿਆ ਕਿ ਬਾਅਦ ਦੁਪਹਿਰ ਇਕ ਧਮਾਕੇ ਦੀ ਆਵਾਜ ਆਈ ਅਤੇ ਲੋਕ ਬਾਹਰ ਵੱਲ ਨੂੰ ਭੱਜੇ। ਉਹਨਾਂ ਦੱਸਿਆ ਕਿ ਰਾਇਲ ਜਿੰਮ ਵਾਲੀ ਇਮਾਰਤ ਕੁਝ ਹੀ ਸਕਿੰਟਾ ਵਿੱਚ ਮਲਬੇ ਵਿੱਚ ਤਬਦੀਲ ਹੋ ਗਈ। ਇਹ ਜਿੰਮ ਇਮਰਾਤ ਦੀਆਂ ਦੋ ਮੰਜਿਲਾ ਵਿੱਚ ਚੱਲ ਰਿਹਾ ਸੀ, ਜਦੋਂ ਕਿ ਉਪਰਲੀ ਮੰਜਿਲ ਤੇ ਇਕ ਟਿਊਸ਼ਨ ਸੈਂਟਰ ਦੱਸਿਆ ਜਾ ਰਿਹਾ ਹੈ। ਇਸ ਜਿੰਮ ਵਿਚ ਸ਼ਾਮ 4 ਵਜੇ ਦੇ ਕਰੀਬ ਲੋਕ ਜਿੰਮ ਕਰਨ ਲਈ ਪਹੁੰਚ ਜਾਂਦੇ ਹਨ।

ਇਸ ਸਬੰਧੀ ਪਿੰਡ ਦੇ ਵਸਨੀਕ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਉਕਤ ਬਿਲਡਿੰਗ ਦੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਬਿਲਡਿੰਗ ਦਾ ਮਲਬਾ ਹਟਾਇਆ ਜਾ ਰਿਹਾ ਹੈ। ਉਨ੍ਹਾਂ ਮੁਹਾਲੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਜਲਦ ਐਨ. ਡੀ. ਆਰ. ਐਫ ਦੀ ਟੀਮ ਸੱਦ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾਵੇ।

ਮੌਕੇ ਤੇ ਪਹੁੰਚੇ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੌਕੇ ਤੇ ਫਾਇਰ ਬ੍ਰਿਗੇਡ ਅਤੇ ਐਬੂਲੈਂਸ ਦੀ ਟੀਮ ਮੌਜੂਦ ਹੈ, ਪਿੰਡ ਵਾਸੀਆਂ ਦੀ ਮੱਦਦ ਨਾਲ ਰਾਹਤ ਕਾਰਜ ਜਾਰੀ ਹਨ। ਉਹਨਾਂ ਕਿਹਾ ਕਿ ਪੁਲੀਸ ਦੇ 100 ਦੇ ਕਰੀਬ ਮੁਲਾਜਮ ਰਾਹਤ ਦੇ ਕੰਮ ਵਿੱਚ ਲੱਗੇ ਹੋਏ ਹਨ ਅਤੇ ਐਨ ਡੀ ਆਰ ਐਫ ਦੀ ਟੀਮ (ਜੋ ਚੰਡੀ ਮੰਦਰ ਤੋਂ ਚਲ ਚੁੱਕੀ ਹੈ) ਵੀ ਛੇਤੀ ਹੀ ਪਹੁੰਚ ਜਾਵੇਗੀ ਅਤੇ ਉਸਤੋਂ ਬਾਅਦ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਤੇਜ ਹੋ ਜਾਵੇਗਾ।

 

Continue Reading

Mohali

ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਥੱਲੇ ਵਾਲੀ ਦੁਕਾਨ ਦੀ ਕੰਧ ਤੋੜ ਕੇ ਉੱਪਰ ਵਾਲੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼

Published

on

By

 

ਮੌਕੇ ਤੇ ਮੌਜੂਦ ਲੋਕਾਂ ਨੇ ਕੋਸ਼ਿਸ਼ ਨੂੰ ਕੀਤਾ ਨਾਕਾਮ, ਮੌਕੇ ਤੇ ਪਹੁੰਚੀ ਪੁਲੀਸ ਨੂੰ ਦੇਖ ਕੇ ਕਬਜ਼ਾ ਕਰਨ ਵਾਲੇ ਹੋਏ ਫਰਾਰ

ਰਾਜਪੁਰਾ, 21 ਦਸੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਇੰਦਰਾ ਮਾਰਕੀਟ ਵਿੱਚ ਰਾਤ ਦੇ ਹਨੇਰੇ ਵਿੱਚ ਇੱਕ ਦੁਕਾਨ ਉੱਤੇ ਦੀ ਪਹਿਲੀ ਮੰਜ਼ਿਲ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਾ ਸਾਹਮਣੇ ਆਇਆ ਹੈ। ਇਸ ਦੌਰਾਨ ਹੇਠਲੀ ਮੰਜਿਲ ਤੇ ਬਣੀ ਹੋਈ ਪਹਿਲੀ ਮੰਜ਼ਿਲ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੌਕੇ ਤੇ ਪਹੁੰਚੇ ਉੱਪਰ ਵਾਲੀ ਦੁਕਾਨ ਦੇ ਕਿਰਾਏਦਾਰ ਜੈਪਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਦੁਕਾਨ ਤੇ ਸਮਾਨ ਨੂੰ ਸੰਭਾਲਿਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ 2002 ਵਿੱਚ ਦੁਕਾਨ ਕਿਰਾਏ ਤੇ ਲਈ ਸੀ। ਉਹਨਾਂ ਕਿਹਾ ਕਿ ਦੁਕਾਨ ਦੇ ਮਾਲਿਕ ਰਵੀਕਾਂਤ ਨਾਲ ਮਾਨਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਉਹਨਾਂ ਇਲਜਾਮ ਲਗਾਇਆ ਕਿ ਦੁਕਾਨ ਮਾਲਕ ਵੱਲੋਂ ਪਤਾ ਨਹੀਂ ਕਿਹੜੇ ਸ਼ਰਾਰਤੀ ਅਨਸਰ ਨੂੰ ਉਹ ਦੁਕਾਨ ਦਿੱਤੀ ਹੈ ਜਿਹਨਾਂ ਕੋਲ ਕੋਈ ਰਜਿਸਟਰੀ ਨਹੀਂ ਹੈ ਪਰੰਤੂ ਉਹ ਦੁਕਾਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਰਾਤ ਦੇ ਹਨੇਰੇ ਵਿੱਚ ਥੱਲੇ ਵਾਲੀ ਦੁਕਾਨ ਤੋਂ ਉੱਪਰ ਜਾਣ ਵਾਲੀ ਪੌੜੀਆਂ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪੀੜਿਤ ਵੱਲੋਂ 112 ਨੰਬਰ ਤੇ ਕੰਪਲੇਂਟ ਕੀਤੀ ਗਈ ਤਾਂ ਪੁਲੀਸ ਨੇ ਆ ਕੇ ਮੌਕਾ ਦੇਖਦਿਆਂ ਹੋਇਆਂ ਜੈਪਾਲ ਦੀ ਸ਼ਿਕਾਇਤ ਦਰਜ ਕਰ ਲਈ ਹੈ।

ਇਸ ਬਾਰੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਉਹਨਾਂ ਕੋਲ 112 ਨੰਬਰ ਤੋਂ ਸ਼ਿਕਾਇਤ ਆਈ ਹੈ ਦੋਨੇ ਪਾਰਟੀਆਂ ਦੇ ਡਾਕੂਮੈਂਟਸ ਅਤੇ ਕਾਗਜ਼ਾਤ ਦੇਖ ਕੇ ਅੱਗੇ ਦੀ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

Continue Reading

Mohali

ਲਾਰੇਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਜੂਨੀਅਰ ਖੇਡ ਦਿਹਾੜੇ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 21 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਛੋਟੇ-ਛੋਟੇਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਰੱਸਾਕੱਸੀ, ਸਕੇਟਿੰਗ, ਜਿਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਿਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ।

ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਉਦਘਾਟਨ ਨਾਲ ਹੋਈ। ਇਸ ਮੌਕੇ ਛੋਟੇ ਬੱਚਿਆਂ ਵਲੋਂ ਕਈ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸਦਾ ਸਾਰਿਆਂ ਨੇ ਆਨੰਦ ਉਠਾਇਆ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਿਹਾ ਕਿ ਖੇਲ ਲੀਡਰਸ਼ਿਪ, ਸਕਾਰਾਤਮਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾਂ ਨੂੰ ਵਿਕਸਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈਅਤੇ ਖੇਡਾਂ ਤੰਦਰੁਸਤੀ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ।

 

Continue Reading

Latest News

Trending