National
ਬਦਮਾਸ਼ਾਂ ਨੇ ਬੱਸ ਰੁਕਵਾ ਸਵਾਰੀਆਂ ਲੁੱਟੀਆਂ
ਛਤਰਪੁਰ, 6 ਸਤੰਬਰ (ਸ.ਬ.) ਮੱਧ ਪ੍ਰਦੇਸ਼ ਵਿੱਚ ਚੱਲਦੀ ਬੱਸ ਵਿਚ ਲੁੱਟ ਦੀ ਘਟਨਾ ਵਾਪਰੀ। ਛਤਰਪੁਰ ਜ਼ਿਲ੍ਹੇ ਦੇ ਰਾਜਨਗਰ ਥਾਣਾ ਖੇਤਰ ਵਿੱਚ ਅੱਜ ਬਦਮਾਸ਼ਾਂ ਨੇ ਹੱਥ ਦੇ ਕੇ ਇਕ ਪ੍ਰਾਈਵੇਟ ਬੱਸ ਨੂੰ ਰੁਕਵਾਇਆ। ਇਸ ਤੋਂ ਬਾਅਦ ਬਦਮਾਸ਼ਾਂ ਨੇ ਬੱਸ ਵਿਚ ਚੜ੍ਹ ਕੇ ਬੰਦੂਕ ਲਹਿਰਾਉਂਦੇ ਹੋਏ ਸਵਾਰੀਆਂ ਤੋਂ ਪੈਸੇ ਅਤੇ ਗਹਿਣੇ ਲੁੱਟ ਲਏ। ਲੁੱਟ ਮਗਰੋਂ ਬਦਮਾਸ਼ ਆਪਣੀ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ।
ਲੁੱਟ ਦੀ ਇਹ ਵਾਰਦਾਤ ਅੱਜ ਸਵੇਰੇ ਕਰੀਬ 7 ਵਜੇ ਰਾਜਨਗਰ ਥਾਣੇ ਖੇਤਰ ਦੀ ਹੈ। ਬੱਸ ਛਤਰਪੁਰ ਦੇ ਲਵਕੁਸ਼ ਨਗਰ ਤੋਂ ਸਤਨਾ ਜਾ ਰਹੀ। ਜ਼ਿਕਰਯੋਗ ਹੈ ਕਿ ਬੱਸ ਵਿਚ 20 ਯਾਤਰੀ ਸਵਾਰ ਸਨ। ਬਦਮਾਸ਼ਾਂ ਨੇ ਬੰਦੂਕ ਦੇ ਦਮ ਤੇ ਬੱਸ ਵਿਚ ਸਵਾਰ ਔਰਤਾਂ ਅਤੇ ਹੋਰ ਸਵਾਰੀਆਂ ਤੋਂ ਲੁੱਟ-ਖੋਹ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਦਰਮਿਆਨ ਉਨ੍ਹਾਂ ਦੀ ਮੋਟਰਸਾਈਕਲ ਮੌਕੇ ਤੇ ਹੀ ਛੁੱਟ ਗਈ। ਪੁਲੀਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੁਲੀਸ ਨੇ ਮੋਟਰਸਾਈਕਲ ਨੂੰ ਬਰਾਮਦ ਕਰ ਲਿਆ ਹੈ। ਘਟਨਾ ਬਾਰੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫ਼ਰਾਰ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਬਦਮਾਸ਼ਾਂ ਨੂੰ ਜਲਦੀ ਹੀ ਗ੍ਰਿਫ਼ਤ ਵਿਚ ਹੋਣ ਦੀ ਗੱਲ ਆਖੀ।
ਘਟਨਾ ਮਗਰੋਂ ਬੱਸ ਡਰਾਈਵਰ ਨੇ ਕਿਹਾ ਕਿ ਬਦਮਾਸ਼ਾਂ ਨੇ ਪਹਿਲਾਂ ਹੱਥ ਨਾਲ ਬੱਸ ਨੂੰ ਰੋਕਣ ਦਾ ਇਸ਼ਾਰਾ ਕੀਤਾ ਸੀ, ਤਾਂ ਯਾਤਰੀ ਸਮਝ ਕੇ ਬੱਸ ਰੋਕ ਦਿੱਤੀ। ਇਸ ਤੋਂ ਬਾਅਦ ਬਦਮਾਸ਼ ਬੱਸ ਵਿਚ ਦਾਖ਼ਲ ਹੋਏ ਅਤੇ ਬੰਦੂਕ ਦੇ ਦਮ ਤੇ ਸਵਾਰੀਆਂ ਨੂੰ ਡਰਾਉਣ ਲੱਗੇ। ਬਦਮਾਸ਼ਾਂ ਨੇ ਸਵਾਰੀਆਂ ਨੂੰ ਡਰਾ ਕੇ ਔਰਤਾਂ ਤੋਂ ਗਹਿਣੇ ਅਤੇ ਪੈਸੇ ਲੁੱਟ ਲਏ। ਜਦੋਂ ਬੱਸ ਵਿਚ ਸਵਾਰ ਸਵਾਰੀਆਂ ਨੇ ਜਦੋਂ ਵਿਰੋਧ ਕੀਤਾ ਤਾਂ ਬੰਦੂਕ ਨਾਲ ਬਦਮਾਸ਼ਾਂ ਨੇ ਫਾਇਰ ਕੀਤੇ ਅਤੇ ਫਰਾਰ ਹੋ ਗਏ। ਦੌੜਦੇ ਸਮੇਂ ਬਦਮਾਸ਼ਾਂ ਨੇ ਆਪਣੀ ਮੋਟਰਸਾਈਕਲ ਘਟਨਾ ਵਾਲੀ ਥਾਂ ਤੇ ਹੀ ਛੱਡ ਦਿੱਤੀ।
National
ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ
ਨਵੀਂ ਦਿੱਲੀ, 31 ਅਕਤੂਬਰ (ਸ.ਬ.) ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਪਾਰਟੀ ਹੈਡਕੁਆਰਟਰ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿਚ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪ੍ਰਧਾਨ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਰਾਜ ਕੁਮਾਰ ਵੇਰਕਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਮੌਜੂਦ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਚਰਚਾ ਕਰਨ ਲਈ ਕੀਤੀ ਗਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਆਗੂਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਚੋਣ ਰਣਨੀਤੀ ਘੜਨ ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਪੰਜਾਬ ਦੇ ਲੋਕ ਫ਼ੈਸਲਾਕੁੰਨ ਬਦਲਾਅ ਅਤੇ ਇਕ ਨਵੀਂ ਸ਼ੁਰੂਆਤ ਲਈ ਉਤਸ਼ਾਹਤ ਹਨ। ਖੜਗੇ ਨੇ ਕਿਹਾ ਕਿ ‘ਆਪ’ ਨੇ ਲੋਕਾਂ ਦੇ ਵਿਸ਼ਵਾਸ ਨਾਲ ਧੋਖਾ ਕੀਤਾ ਹੈ ਅਤੇ ਇਸ ਦੇ ਵੱਡੇ-ਵੱਡੇ ਵਾਅਦੇ ਅਸਫ਼ਲ ਸ਼ਾਸਨ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਪ੍ਰਕੋਪ, ਵਧਦੀ ਅਸੁਰੱਖਿਆ ਅਤੇ ਟੁੱਟੀਆਂ ਉਮੀਦਾਂ ਵਿਚ ਤਬਦੀਲ ਹੋ ਚੁੱਕੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਣ ਨੂੰ ਬਹਾਲ ਕਰਨ, ਇਸ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਦਾ ਨਵਾਂ ਦੌਰ ਲਿਆਉਣ ਲਈ ਕੋਈ ਕਸਰ ਨਹੀਂ ਛੱਡੇਗੀ।
ਜਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਵਰਕਰਾਂ ਵਿਚ ਉਤਸ਼ਾਹ ਭਰਨ ਅਤੇ ਸੂਬੇ ਦੇ ਰਾਜਨੀਤਿਕ ਮੁੱਦਿਆਂ ਨੂੰ ਚੁੱਕਣ ਲਈ ਕਾਂਗਰਸ 4 ਨਵੰਬਰ ਨੂੰ ਸੰਗਰੂਰ ਵਿਖੇ ‘ਇਨਸਾਫ਼ ਰੈਲੀ’ ਦਾ ਆਯੋਜਨ ਕਰਨ ਜਾ ਰਹੀ ਹੈ। ਇਸ ਰੈਲੀ ਨੂੰ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਇਸ ਰੈਲੀ ਵਿਚ 1 ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ।
National
ਜੁੱਤੀਆਂ ਦੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ, 2 ਜਖ਼ਮੀ
ਨਵੀਂ ਦਿੱਲੀ, 31 ਅਕਤੂਬਰ (ਸ.ਬ.) ਆਊਟਰ ਦਿੱਲੀ ਦੇ ਮੰਗੋਲਪੁਰੀ ਇੰਡਸਟਰੀਅਲ ਏਰੀਆ ਫੇਜ਼ 1 ਵਿੱਚ ਬੀਤੀ ਰਾਤ ਇੱਕ ਜੁੱਤੀਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਹ ਘਟਨਾ ਬੀ-293/294 ਸਥਿਤ ਫੈਕਟਰੀ ਵਿੱਚ ਰਾਤ ਲਗਭਗ 9:30 ਵਜੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ। ਫਾਇਰਫਾਈਟਰਾਂ ਨੇ ਅੱਗ ਬੁਝਾਉਣ ਅਤੇ ਅੰਦਰ ਫਸੇ ਲੋਕਾਂ ਨੂੰ ਬਚਾਉਣ ਲਈ ਕਈ ਘੰਟਿਆਂ ਤੱਕ ਕਾਰਵਾਈ ਕੀਤੀ।
ਪੁਲੀਸ ਮੁਤਾਬਕ, ਬਚਾਅ ਕਾਰਜ ਦੌਰਾਨ, ਫੈਕਟਰੀ ਦੇ ਅੰਦਰੋਂ ਛੇ ਲੋਕਾਂ ਨੂੰ ਬੇਹੋਸ਼ ਹਾਲਤ ਵਿੱਚ ਬਾਹਰ ਕੱਢਿਆ ਗਿਆ। ਸਾਰਿਆਂ ਨੂੰ ਤੁਰੰਤ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ, ਮੰਗੋਲਪੁਰੀ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋ ਦਾ ਇਲਾਜ ਚੱਲ ਰਿਹਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਅੱਗ ਫੈਕਟਰੀ ਦੇ ਬੇਸਮੈਂਟ ਵਿੱਚ ਲੱਗੀ। ਇਸ ਤੋਂ ਬਾਅਦ, ਅੱਗ ਅਤੇ ਧੂੰਆਂ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਿਆ। ਫੈਕਟਰੀ ਦੇ ਅੰਦਰ ਧੂੰਏਂ ਦੀ ਜ਼ਿਆਦਾ ਮਾਤਰਾ ਨੇ ਬਚਾਅ ਕਾਰਜ ਵਿੱਚ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਵਿਭਾਗ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਛੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ ਹੈ ਅਤੇ ਦੋ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਬੇਸਮੈਂਟ ਵਿੱਚ ਲੱਗੀ ਅਤੇ ਧੂੰਆਂ ਉੱਪਰ ਵੱਲ ਫੈਲ ਗਿਆ।
ਡੀਸੀਪੀ ਦੇ ਮੁਤਾਬਕ, ਫੈਕਟਰੀ ਮਾਲਕ ਨੂੰ ਤਲਬ ਕੀਤਾ ਗਿਆ ਹੈ। ਹਾਦਸੇ ਸਮੇਂ ਮੌਜੂਦ ਕੁੱਲ ਮਜ਼ਦੂਰਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਠੇਕੇਦਾਰ ਅਤੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਵੀ ਜਾਂਚ ਕਰ ਰਹੀ ਹੈ ਕਿ ਅੱਗ ਲੱਗਣ ਸਮੇਂ ਫੈਕਟਰੀ ਦੇ ਅੰਦਰ ਕਿੰਨੇ ਲੋਕ ਫਸੇ ਹੋਏ ਸਨ ਅਤੇ ਇਹ ਕਿਨ੍ਹਾਂ ਹਾਲਾਤਾਂ ਵਿੱਚ ਸ਼ੁਰੂ ਹੋਈ ਸੀ।
ਇਸ ਵੇਲੇ, ਪੁਲੀਸ ਅਤੇ ਫਾਇਰ ਵਿਭਾਗ ਖੋਜ ਅਤੇ ਬਚਾਅ ਕਾਰਜ ਚਲਾ ਰਹੇ ਹਨ। ਪੁਲੀਸ ਨੇ ਘਟਨਾ ਦੇ ਸਬੰਧ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦਾ ਸਹੀ ਕਾਰਨ ਅਤੇ ਫੈਕਟਰੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
National
ਇਸਰੋ ਵੱਲੋਂ ਨੇਵੀਗੇਸ਼ਨ ਉਪਗ੍ਰਹਿ ਐਨ.ਵੀ.ਐਸ-03 ਸਫ਼ਲਤਾਪੂਰਵਕ ਲਾਂਚ
ਨਵੀਂ ਦਿੱਲੀ, 31 ਅਕਤੂਬਰ (ਸ.ਬ.) ਇਸਰੋ ਨੇ ਆਪਣਾ ਨੇਵੀਗੇਸ਼ਨ ਸੈਟੇਲਾਈਟ, ਐਨ.ਵੀ.ਐਸ-03 ਲਾਂਚ ਕੀਤਾ ਹੈ। ਇਸ ਨੂੰ ਸ਼ੁੱਕਰਵਾਰ ਰਾਤ 11:51 ਵਜੇ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਇੱਕ ਜੀਐਸਵੀਐਲ-ਐਫ18 ਰਾਕੇਟ ਰਾਹੀਂ ਲਾਂਚ ਕੀਤਾ ਗਿਆ ਸੀ। ਉਡਾਣ ਦੇ ਲਗਭਗ 18 ਮਿੰਟ ਬਾਅਦ, ਰਾਕੇਟ ਦੇ ਤਿੰਨੇ ਪੜਾਅ ਸਫਲਤਾਪੂਰਵਕ ਸੰਚਾਲਿਤ ਹੋਏ। ਇਸ ਤੋਂ ਬਾਅਦ, 2,232 ਕਿਲੋਗ੍ਰਾਮ ਵਜ਼ਨੀ ਉਪਗ੍ਰਹਿ ਰਾਕੇਟ ਤੋਂ ਵੱਖ ਹੋ ਗਿਆ ਅਤੇ ਆਪਣੇ ਨਿਰਧਾਰਤ ਪੰਧ ਵਿੱਚ ਪਹੁੰਚ ਗਿਆ।
ਇਹ ਪੂਰੇ ਭਾਰਤ ਵਿੱਚ ਅਤੇ ਇਸ ਦੀਆਂ ਸਰਹੱਦਾਂ ਤੋਂ 1,500 ਕਿਲੋਮੀਟਰ ਅੱਗੇ ਤੱਕ ਸਟੀਕ ਸਥਾਨ ਅਤੇ ਨੇਵੀਗੇਸ਼ਨ ਸੇਵਾਵਾਂ ਪ੍ਰਦਾਨ ਕਰੇਗਾ। ਇਸ ਦੀ ਲੋੜ 1999 ਦੀ ਕਾਰਗਿਲ ਜੰਗ ਤੋਂ ਬਾਅਦ ਮਹਿਸੂਸ ਕੀਤੀ ਗਈ ਸੀ।
ਉਸ ਸਮੇਂ, ਭਾਰਤ ਨੇ ਅਮਰੀਕੀ ਜੀਪੀਐਸ ਪ੍ਰਣਾਲੀ ਤੋਂ ਫੌਜੀ ਉਦੇਸ਼ਾਂ ਲਈ ਸਥਾਨ-ਸਬੰਧੀ ਡੇਟਾ ਦੀ ਮੰਗ ਕੀਤੀ ਸੀ, ਪਰ ਅਮਰੀਕਾ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਭਾਰਤ ਨੇ ਆਪਣਾ ਖੁਦ ਦਾ ਜੀਪੀਐਸ ਵਿਕਸਤ ਕੀਤਾ।
ਇਹ ਉਪਗ੍ਰਹਿ ਨੈਵਿਕ ਮਿਸ਼ਨ ਦੇ ਤਹਿਤ ਲਾਂਚ ਕੀਤਾ ਗਿਆ ਹੈ। ਨੈਵਿਕ ਦਾ ਪੂਰਾ ਰੂਪ ਨੈਵੀਗੇਸ਼ਨ ਵਿਦ ਇੰਡੀਅਨ ਕੌਂਸਟੇਲੇਸ਼ਨ ਹੈ। ਇਹ ਭਾਰਤ ਦੀ ਆਪਣੀ ਖੇਤਰੀ ਉਪਗ੍ਰਹਿ ਨੈਵੀਗੇਸ਼ਨ ਪ੍ਰਣਾਲੀ ਹੈ, ਜਿਸਨੂੰ ਇਸਰੋ ਦੁਆਰਾ ਵਿਕਸਤ ਕੀਤਾ ਗਿਆ ਹੈ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
