National
ਕੰਟਰੋਲ ਰੇਖਾ ਨੇੜੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਦੋ ਅੱਤਵਾਦੀ ਢੇਰ
ਜੰਮੂ, 9 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਫ਼ੌਜ ਦੇ ਚੌਕਸ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਮੁਕਾਬਲੇ ਵਿੱਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਅੱਤਵਾਦੀ ਭਾਰੀ ਹਥਿਆਰਾਂ ਨਾਲ ਲੈਸ ਸਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੌਸ਼ਹਿਰਾ ਦੇ ਲਾਮ ਸੈਕਟਰ ਵਿਚ ਜਵਾਨਾਂ ਨੂੰ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੇ ਇਕ ਸਮੂਹ ਦੀ ਹਰਕਤ ਦਾ ਪਤਾ ਲੱਗਿਆ, ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ।
ਫ਼ੌਜ ਦੀ ਜੰਮੂ ਸਥਿਤ ਵ੍ਹਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਮੰਚ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਸੰਭਾਵਿਤ ਘੁਸਪੈਠ ਦੀ ਕੋਸ਼ਿਸ਼ ਬਾਰੇ ਖ਼ੁਫੀਆ ਏਜੰਸੀਆਂ ਅਤੇ ਪੁਲੀਸ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਬੀਤੀ ਰਾਤ ਨੂੰ ਲਾਮ ਵਿੱਚ ਘੁਸਪੈਠ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਦੋ ਅੱਤਵਾਦੀਆਂ ਨੂੰ ਮਾਰ ਡਿਗਾਇਆ ਗਿਆ ਅਤੇ ਦੋ ਏ. ਕੇ.47 ਅਤੇ ਇਕ ਪਿਸਤੌਲ ਸਮੇਤ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਜਾਰੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਮਗਰੋਂ ਫ਼ੌਜ ਦੇ ਜਵਾਨਾਂ ਨੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਅਤੇ ਪੂਰੀ ਰਾਤ ਸਖ਼ਤ ਨਿਗਰਾਨੀ ਕੀਤੀ ਅਤੇ ਸਵੇਰ ਹੁੰਦੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
National
ਅਨੰਤਨਾਗ ਵਿੱਚ ਲਾਪਤਾ ਜਵਾਨ ਦੀ ਲਾਸ਼ ਬਰਾਮਦ
ਬੀ ਐਸ ਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ
ਸ਼੍ਰੀਨਗਰ, 9 ਅਕਤੂਬਰ- ਅਨੰਤਨਾਗ ਵਿੱਚ ਇੱਕ ਟੈਰੀਟੋਰੀਅਲ ਆਰਮੀ ਸਿਪਾਹੀ ਨੂੰ ਕਥਿਤ ਤੌਰ ਤੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਦੋ ਟੀਏ ਸਿਪਾਹੀਆਂ ਨੂੰ ਕਥਿਤ ਤੌਰ ਤੇ ਅਗਵਾ ਕਰ ਲਿਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਜਵਾਨ ਦੀ ਲਾਸ਼ ਉਤਰਾਸੂ ਇਲਾਕੇ ਦੇ ਸਾਂਗਲਾਨ ਜੰਗਲੀ ਇਲਾਕੇ ਵਿੱਚੋਂ ਮਿਲੀ। ਉਸ ਦੇ ਸਰੀਰ ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਜਵਾਨ ਦੀ ਪਛਾਣ ਹਿਲਾਲ ਅਹਿਮਦ ਭੱਟ ਵਾਸੀ ਮੁਖਧਮਪੋਰਾ ਨੌਗਾਮ, ਅਨੰਤਨਾਗ ਵਜੋਂ ਹੋਈ ਹੈ। ਬੀਤੇ ਦਿਨ ਤਲਾਸ਼ੀ ਮੁਹਿੰਮ ਦੌਰਾਨ ਉਹ ਲਾਪਤਾ ਹੋ ਗਿਆ ਸੀ। ਬੀਤੀ ਰਾਤ ਤੋਂ ਹੀ ਫੌਜ ਉਸ ਦੀ ਭਾਲ ਕਰ ਰਹੀ ਸੀ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਿਹਾ ਸੀ ਕਿ ਖੁਫ਼ੀਆ ਸੂਚਨਾ ਦੇ ਆਧਾਰ ਤੇ 8 ਅਕਤੂਬਰ ਨੂੰ ਕੋਕਰਨਾਗ ਦੇ ਕਾਜਵਾਨ ਜੰਗਲੀ ਖੇਤਰ ਵਿੱਚ ਫੌਜ ਨੇ ਪੁਲੀਸ ਅਤੇ ਹੋਰ ਏਜੰਸੀਆਂ ਨਾਲ ਮਿਲ ਕੇ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ ਸੀ। ਇਸ ਦੌਰਾਨ ਜਵਾਨ ਹਿਲਾਲ ਅਹਿਮਦ ਲਾਪਤਾ ਹੋ ਗਿਆ ਸੀ।
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਤੇ ਸਰਹੱਦੀ ਸੁਰੱਖਿਆ ਫ਼ੋਰਸ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਵਿੱਚ ਸਰਗੋਧਾ ਦੇ ਰਹਿਣ ਵਾਲੇ ਸ਼ਾਹਿਦ ਇਮਰਾਨ ਬੀਤੀ ਸ਼ਾਮ ਸਰਹੱਦ ਪਾਰ ਤੋਂ ਭਾਰਤ ਵੱਲ ਪ੍ਰਵੇਸ਼ ਕਰਨ ਤੇ ਮਕਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਮਰਾਨ ਦੇ ਕਬਜ਼ੇ ਵਿੱਚੋਂ 2 ਚਾਕੂ, ਇਕ ਸਮਾਰਟ ਵਾਚ, ਇਕ ਸਿਗਰੇਟ ਦਾ ਪੈਕੇਟ, ਇਕ ਖਾਲੀ ਸਿਮ ਕਾਰਡ ਹੋਲਡਰ ਅਤੇ ਪਾਕਿਸਤਾਨ ਮੁਦਰਾ ਵਿੱਚ 5 ਰੁਪਏ ਦਾ ਸਿੱਕਾ ਬਰਾਮਦ ਕੀਤਾ ਗਿਆ। ਪੁੱਛ-ਗਿੱਛ ਦੌਰਾਨ ਘੁਸਪੈਠੀਏ ਨੇ ਦੱਸਿਆ ਕਿ ਅਣਜਾਣੇ ਵਿੱਚ ਸਰਹੱਦ ਪਾਰ ਕਰ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਪੁੱਛ-ਗਿੱਛ ਤੋਂ ਬਾਅਦ ਉਸ ਨੂੰ ਅਗਲੀ ਕਾਰਵਾਈ ਲਈ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ।
National
ਹੈਰਾਨੀਜਨਕ ਨਤੀਜੇ, ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਵਾਂਗੇ ਸ਼ਿਕਾਇਤਾਂ : ਰਾਹੁਲ ਗਾਂਧੀ
ਨਵੀਂ ਦਿੱਲੀ, 9 ਅਕਤੂਬਰ (ਸ.ਬ.) ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਹੈਰਾਨੀਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਕਰਵਾਈਆਂ ਜਾਣਗੀਆਂ। ਕਾਂਗਰਸੀ ਆਗੂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਸੂਬੇ ਵਿੱਚ ਭਾਰਤ ਦੀ ਜਿੱਤ ਨੂੰ ਸੰਵਿਧਾਨ ਅਤੇ ਲੋਕਤੰਤਰੀ ਸਵੈ-ਮਾਣ ਦੀ ਜਿੱਤ ਦੱਸਿਆ।
ਰਾਹੁਲ ਗਾਂਧੀ ਨੇ ਐਕਸ ਤੇ ਲਿਖਿਆ ਕਿ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਰਾਜ ਵਿੱਚ ਭਾਰਤ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ, ਲੋਕਤੰਤਰੀ ਸਵੈ-ਮਾਣ ਦੀ ਜਿੱਤ ਹੈ।
ਹਰਿਆਣਾ ਦੇ ਚੋਣ ਨਤੀਜਿਆਂ ਸਬੰਧੀ ਉਨ੍ਹਾਂ ਲਿਖਿਆ ਕਿ ਅਸੀਂ ਅਣਕਿਆਸੇ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਬਹੁਤ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆ ਰਹੀਆਂ ਸ਼ਿਕਾਇਤਾਂ ਬਾਰੇ ਅਸੀਂ ਚੋਣ ਕਮਿਸ਼ਨ ਨੂੰ ਸੂਚਿਤ ਕਰਾਂਗੇ।
National
ਰੇਲਵੇ ਟਰੈਕ ਤੇ ਕੀਤੀ ਸੀਮਿੰਟ ਦੀ ਉਸਾਰੀ ਨਾਲ ਟਕਰਾਈ ਮਾਲ ਗੱਡੀ
ਰਾਏਬਰੇਲੀ, 9 ਅਕਤੂਬਰ (ਸ.ਬ.) ਕੁੰਦਨਗੰਜ ਜਾ ਰਹੀ ਮਾਲ ਗੱਡੀ ਨੇ ਰਾਏਬਰੇਲੀ-ਪ੍ਰਯਾਗਰਾਜ ਤੇ ਰੇਲਵੇ ਟਰੈਕ ਤੇ ਸੀਮਿੰਟ ਦੀ ਉਸਾਰੀ ਨੂੰ ਟੱਕਰ ਮਾਰ ਦਿੱਤੀ। ਰੇਲਵੇ ਸੈਕਸ਼ਨ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਕਰੀਬ 11 ਵਜੇ ਮੱਧ ਪ੍ਰਦੇਸ਼ ਦੇ ਸਤਨਾ ਤੋਂ ਬੇਨੀਕਾਮਾ ਨੇੜੇ ਲਕਸ਼ਮਣਪੁਰ ਅਤੇ ਦਰਿਆਪੁਰ ਸਟੇਸ਼ਨਾਂ ਵਿਚਕਾਰ ਆ ਰਹੀ ਇੱਕ ਮਾਲ ਗੱਡੀ ਨਾਲ ਵਾਪਰੀ।
ਉਨ੍ਹਾਂ ਦੱਸਿਆ ਕਿ ਡਰਾਈਵਰ ਨੇ ਉਸਾਰੀ ਦੇ ਹਿੱਸੇ ਨੂੰ ਦੇਖ ਕੇ ਐਮਰਜੈਂਸੀ ਬ੍ਰੇਕਾਂ ਲਗਾਈਆਂ, ਪਰ ਇੰਜਣ ਦੇ ਕੈਟਲ ਗਾਰਡ ਨੂੰ ਵਸਤੂ ਨਾਲ ਟਕਰਾਉਣ ਤੋਂ ਰੋਕ ਨਹੀਂ ਸਕਿਆ। ਰੇਲਵੇ ਸੁਰੱਖਿਆ ਬਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਲੋਕੋ ਪਾਇਲਟ ਨੇ ਰਾਏਬਰੇਲੀ ਦੇ ਰਘੂਰਾਜ ਸਿੰਘ ਸਟੇਸ਼ਨ ਨੇੜੇ ਰੇਲਵੇ ਟ੍ਰੈਕ ਤੇ ਮਿੱਟੀ ਦੇ ਢੇਰ ਦੇਖੇ ਜਾਣ ਤੋਂ ਬਾਅਦ ਇੱਕ ਯਾਤਰੀ ਰੇਲਗੱਡੀ ਨੂੰ ਥੋੜ੍ਹੇ ਸਮੇਂ ਲਈ ਰੋਕ ਦਿੱਤਾ ਸੀ।
-
International2 months ago
ਬੰਦੂਕਧਾਰੀਆਂ ਵੱਲੋਂ ਸਕੂਲ ਵੈਨ ਤੇ ਕੀਤੀ ਗੋਲੀਬਾਰੀ ਦੌਰਾਨ 2 ਬੱਚਿਆਂ ਦੀ ਮੌਤ
-
International1 month ago
ਨੋਇਡਾ ਵਿੱਚ ਪੁਲੀਸ ਨਾਲ ਮੁੱਠਭੇੜ ਦੌਰਾਨ 4 ਬਦਮਾਸ਼ ਗ੍ਰਿਫ਼ਤਾਰ
-
Chandigarh1 month ago
ਭਾਰਤੀ ਕਿਸਾਨ ਯੂਨੀਅਨ ਪੁਆਧ ਨੇ ਫੂਕਿਆ ਕੰਗਨਾ ਰਨੌਤ ਦਾ ਪੁਤਲਾ
-
Chandigarh2 months ago
ਜੀਰਕਪੁਰ ਦੇ ਹੋਟਲ ਤੇ ਹਮਲੇ ਦਾ ਮੁੱਖ ਮੁਲਜਮ ਕਾਬੂ
-
International1 month ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਕੋਰੀਆ ਨੇ ਨਿਸ਼ਾਨੇ ਫੁੰਡਣ ਵਾਲੇ ਡਰੋਨ ਦਾ ਸਫ਼ਲ ਪ੍ਰੀਖਣ ਕੀਤਾ
-
Chandigarh1 month ago
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਰੁਕਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ
-
International1 month ago
ਰੂਸ ਵਿੱਚ 30 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਡਰੋਨ