Connect with us

Mohali

ਏ ਜੀ ਟੀ ਐਫ ਨੇ 4 ਵੱਖ-ਵੱਖ ਦੇਸ਼ਾਂ ਤੋਂ 5 ਖਤਰਨਾਕ ਗੈਂਗਸਟਰ ਹਵਾਲਗੀ ਤੇ ਭਾਰਤ ਲਿਆਂਦੇ : ਏ ਆਈ ਜੀ

Published

on

 

ਗੈਂਗਸਟਰਾਂ ਦੀਆਂ ਇਤਰਾਜਯੋਗ ਪੋਸਟਾਂ ਅਪਲੋਡ ਕਰਨ ਵਾਲੇ 203 ਸੋਸ਼ਲ ਮੀਡੀਆ ਖਾਤੇ ਬਲਾਕ ਕੀਤੇ

ਐਸ ਏ ਐਸ ਨਗਰ, 9 ਸਤੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਗੈਂਗਸਟਰਾਂ ਤੇ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 6 ਅਪ੍ਰੈਲ 2022 ਤੋਂ 9 ਸਤੰਬਰ 2024 ਤਕ ਦੇ ਸਮੇਂ ਦੌਰਾਨ 5 ਗੈਂਗਸਟਰਾਂ ਨੂੰ ਦੁਨੀਆ ਦੇ ਵੱਖ ਵੱਖ ਦੇਸ਼ਾਂ ਤੋਂ ਹਵਾਲਗੀ ਅਧੀਨ ਭਾਰਤ ਲਿਆਂਦਾ ਗਿਆ ਹੈ। ਇਸਦੇ ਨਾਲ ਹੀ ਏ ਜੀ ਟੀ ਐਫ ਵਲੋਂ ਸੋਸ਼ਲ ਮੀਡੀਆ ਤੇ ਗੈਂਗਸਟਰਾਂ ਦੀਆਂ ਇਤਰਾਜਯੋਗ ਪੋਸਟਾਂ ਅਪਲੋਡ ਕਰਨ ਵਾਲੇ 203 ਸੋਸ਼ਲ ਮੀਡੀਆ ਖਾਤਿਆਂ ਨੂੰ ਵੀ ਬਲਾਕ ਕੀਤਾ ਗਿਆ ਹੈ।

ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਏ ਜੀ ਟੀ ਐਫ ਦੇ ਏ ਆਈ ਜੀ ਗੁਰਮੀਤ ਸਿੰਘ ਚੌਹਾਨ ਅਤੇ ਏ ਆਈ ਜੀ ਸੰਦੀਪ ਗੋਇਲ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਏ ਜੀ ਟੀ ਐਫ ਵਲੋਂ 1408 ਬਦਮਾਸ਼ਾਂ ਨੂੰ ਕਾਬੂ ਕੀਤਾ ਗਿਆ ਹੈ ਜਿਹਨਾਂ ਵਿੱਚ 12 ਗੈਂਗਸਟਰ ਅਤੇ 505 ਗੈਂਗਸਟਰਾਂ ਦੇ ਗਿਰੋਹ ਮੈਂਬਰ ਹਨ। ਉਹਨਾਂ ਦੱਸਿਆ ਕਿ ਇਸ ਦੌਰਾਨ 132 ਹਥਿਆਰ ਅਤੇ 292 ਵਾਹਨ ਵੀ ਬਰਾਮਦ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਗੈਂਗਸਟਰਾਂ ਵਲੋਂ ਆਪਣੀ ਦਹਿਸ਼ਤ ਫੈਲਾਉਣ ਲਈ ਵਰਤੇ ਜਾਂਦੇ ਸੋਸ਼ਲ ਮੀਡੀਆ ਤੇ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ ਜਿਸਦੇ ਤਹਿਤ ਹੁਣ ਤਕ ਫੇਸਬੁਕ ਦੇ 132 ਅਤੇ ਇੰਸਟਾਗ੍ਰਾਮ ਦੇ 71 ਖਾਤੇ ਬਲਾਕ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਫੋਰਸ ਵਲੋਂ ਯੂ ਏ ਈ, ਅਰਜਰਬੈਜਾਨ ਅਤੇ ਹਾਂਗਕਾਂਗ ਤੋਂ 1-1 ਅਤੇ ਫਿਲੀਪੀਨਸ ਤੋਂ 2 ਗੈਂਗਸਟਰਾਂ ਨੂੰ ਹਵਾਲਗੀ ਅਧੀਨ ਭਾਰਤ ਲਿਆਂਦਾ ਗਿਆ ਹੈ। ਇਹਨਾਂ ਵਿੱਚ ਗੈਂਗਸਟਰ ਵਿਕਰਮਜੀਤ ਸਿੰਘ ਬਰਾੜ ਉਰਫ਼ ਵਿੱਕੀ ਵਾਸੀ ਪਿੰਡ ਡਿੰਗਵਾਲਾ, ਜ਼ਿਲ੍ਹਾ ਹਨੂੰਮਾਨਗੜ੍ਹ, ਰਾਜਸਥਾਨ ਨੂੰ ਯੂ ਏ ਈ ਤੋਂ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਪੀਟਾ ਵਾਸੀ ਪਿੰਡ ਬੁਈਆਂਵਾਲਾ, ਜਿਲ੍ਹਾ ਫਿਰੋਜ਼ਪੁਰ ਅਤੇ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਦੇ ਸਾਥੀ ਮਨਦੀਪ ਸਿੰਘ ਨੂੰ ਫਿਲੀਪੀਨਜ਼ ਤੋਂ, ਗੈਂਗਸਟਰ ਵਿੱਕੀ ਗੌਂਡਰ ਗੈਂਗ ਦੇ ਰਮਨਜੀਤ ਸਿੰਘ ਉਰਫ਼ ਰੋਮੀ ਵਾਸੀ ਬੰਗੀ ਕਲਾਂ, ਜ਼ਿਲ੍ਹਾ ਬਠਿੰਡਾ ਨੂੰ ਹਾਂਗਕਾਂਗ ਤੋਂ ਅਤੇ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਗੈਂਗਸਟਰ ਸਚਿਨ ਥਾਪਨ ਉਰਫ ਸਚਿਨ ਬਿਸ਼ਨੋਈ ਵਾਸੀ ਪਿੰਡ ਦੁਤਾਰਾਵਾਲੀ, ਜਿਲ੍ਹਾ ਫਾਜ਼ਿਲਕਾ ਨੂੰ ਅਜ਼ਰਬਾਈਜਾਨ ਤੋਂ ਹਵਾਲਗੀ ਤਹਿਤ ਲਿਆਂਦਾ ਗਿਆ ਹੈ।

ਇਸ ਮੌਕੇ ਐਸ ਐਸ ਪੀ ਫਿਰੋਜਪੁਰ ਸੌਮਿਆ ਮਿਸ਼ਰਾ ਅਤੇ ਡੀ ਐਸ ਪੀ ਬਿਕਰਮਜੀਤ ਸਿੰਘ ਬਰਾੜ ਵੀ ਮੌਜੂਦ ਸਨ।

 

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending