Connect with us

Mohali

ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਕਾਰਕੌਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਭਲਕੇ

Published

on

 

 

ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਡੇਰਾਬਸੀ, 9 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਡੇਰਾਬਸੀ ਵਿੱਚ ਪੈਂਦੇ 4 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਕਾਰਕੌਰ ਵਿਖੇ 10 ਸਤੰਬਰ ਨੂੰ ਸਵੇਰੇ 10.00 ਤੋਂ ਦੁਪਿਹਰ 01.00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪਿੰਡ ਬੋਹੜਾ, ਬੋਹੜੀ, ਬਰੌਲੀ ਅਤੇ ਸ਼ੇਖਪੁਰਾ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਪਮੰਡਲ ਮੈਜਿਸਟ੍ਰੇਟ ਡੇਰਾਬੱਸੀ ਸ੍ਰੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਹਨਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜੋ ਸੇਵਾਵਾਂ ਮੁੱਖ ਤੌਰ ਤੇ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ ਤੇ ਕਾਊਂਟਰ ਦਸਤਖਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending