Connect with us

Mohali

ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ ਪ੍ਰਸ਼ਾਸਨ

Published

on

 

 

ਅੰਦਰੂਨੀ ਮਰੀਜ਼ਾਂ ਦੇ ਨਾਲ ਆਈ ਕਾਰਡ ਧਾਰਕ ਸਿਰਫ਼ ਇੱਕ ਵਿਅਕਤੀ ਨੂੰ ਹਾਜ਼ਰ ਰਹਿਣ ਦੀ ਇਜਾਜ਼ਤ ਹੋਵੇਗੀ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਦੇ ਉਪਾਅ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਾਲੀ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੇ ਗਠਨ ਕੀਤਾ ਗਿਆ ਹੈ ਜਿਸ ਵਲੋਂ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕੀਤਾ ਜਾਵੇਗਾ। ਬੋਰਡ ਦੀ ਅਗਵਾਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਜਾਵੇਗੀ ਜੋ ਇਸਦੇ ਚੇਅਰਪਰਸਨ ਹੋਣਗੇ ਜਦੋਂਕਿ ਐਸ ਐਸ ਪੀ, ਸਿਵਲ ਸਰਜਨ, ਪ੍ਰਿੰਸੀਪਲ, ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈ ਐਮ ਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਇਸਦੇ ਮੈਂਬਰ ਹੋਣਗੇ।

ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਸੁਰੱਖਿਆ ਆਡਿਟ ਕਰਨ ਦੇ ਹੁਕਮ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਸਥਾਨਕ ਪੱਧਰ ਤੇ ਬਣਾਈ ਜਾ ਰਹੀ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਾਲੀ ਹਸਪਤਾਲ ਸੁਰੱਖਿਆ ਅਤੇ ਹਿੰਸਾ ਰੋਕਥਾਮ ਕਮੇਟੀ ਵੱਲੋਂ ਸੁਰੱਖਿਆ ਆਡਿਟ ਕੀਤਾ ਜਾਵੇਗਾ। ਉਪ ਮੰਡਲ ਮੈਜਿਸਟ੍ਰੇਟਾਂ ਨੂੰ ਅਗਲੇ 10 ਦਿਨਾਂ ਤੱਕ ਸੁਰੱਖਿਆ ਆਡਿਟ ਮੁਕੰਮਲ ਕਰਨ ਲਈ ਇਨ੍ਹਾਂ ਸਾਰੀਆਂ ਸਿਹਤ ਸਹੂਲਤਾਂ ਦਾ ਨਿੱਜੀ ਤੌਰ ਤੇ ਦੌਰਾ ਕਰਨ ਲਈ ਕਿਹਾ ਗਿਆ ਹੈ।

ਉਹਨਾਂ ਕਿਹਾ ਕਿ ਇਨ੍ਹਾਂ ਸਿਹਤ ਸਹੂਲਤਾਂ ਤੇ ਪਹਿਲਾਂ ਤੋਂ ਹੀ ਲਗਾਏ ਗਏ ਸਾਰੇ ਸੀ ਸੀ ਟੀ ਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰਕੇ ਹਨੇਰੇ ਕੋਨਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜ਼ਿਆਦਾ ਚੱਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਆਈ ਪੀ ਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ ਇੱਕ ਵਿਅਕਤੀ ਨੂੰ ਆਈ ਪੀ ਡੀ ਖੇਤਰ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ ਅਤੇ ਬਾਕੀ ਸੇਵਾਦਾਰ ਆਈ ਪੀ ਡੀ ਖੇਤਰ ਦੇ ਬਾਹਰ ਉਡੀਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008’ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, ਸਾਰੀਆਂ ਸਿਹਤ ਸਹੂਲਤਾਂ ਵਿੱਚ ਐਕਟ ਦੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਇੱਕ ਡਿਸਪਲੇ ਬੋਰਡ ਲਗਾਇਆ ਜਾਵੇ, ਜਿਸ ਵਿੱਚ ਨਜ਼ਦੀਕੀ ਪੁਲੀਸ ਸਟੇਸ਼ਨਾਂ ਦੇ ਸੰਪਰਕ ਨੰਬਰ ਹੋਣਗੇ। ਉਨ੍ਹਾਂ ਕਿਹਾ ਕਿ ਰਾਤ ਦੀਆਂ ਡਿਊਟੀਆਂ ਦੌਰਾਨ ਹਸਪਤਾਲ ਦੇ ਵੱਖ-ਵੱਖ ਖੇਤਰਾਂ ਵਿੱਚ ਡਾਕਟਰਾਂ/ਨਰਸਾਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਜ਼ਿਆਦਾ ਚੱਲਣ ਵਾਲੇ ਸਾਰੇ ਹਸਪਤਾਲਾਂ ਵਿੱਚ ਨਿਯਮਤ ਸੁਰੱਖਿਆ ਗਸ਼ਤ ਕੀਤੀ ਜਾਵੇਗੀ।

ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਪਿਛਲੇ ਦਿਨਾਂ ਵਿੱਚ ਨਿੱਜੀ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਸੀ ਅਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ- ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਦਿਨ ਦੀ ਗਸ਼ਤ ਤੋਂ ਇਲਾਵਾ 10 ਅਹਿਮ ਥਾਵਾਂ ਤੇ ਰਾਤ ਦੀ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ।

ਮੀਟਿੰਗ ਵਿੱਚ ਏ ਡੀ ਸੀ (ਡੀ) ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਣੂ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ (ਏ ਆਈ ਐਮ ਐਸ ਮੁਹਾਲੀ) ਡਾ. ਭਵਨੀਤ ਭਾਰਤੀ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਐਸ ਡੀ ਐਮਜ਼ ਅਤੇ ਐਸ ਐਮ ਓਜ਼ ਵੀ ਹਾਜ਼ਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending