Connect with us

Mohali

ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕਰਵਾ ਰਹੀ ਕੇਂਦਰ ਸਰਕਾਰ : ਹਰਚੰਦ ਸਿੰਘ ਬਰਸਟ

Published

on

 

 

ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਹੋ ਸਕਦੀ ਹੈ ਘਾਟ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸz. ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਤੇ ਇਲਜਾਮ ਲਗਾਇਆ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿੱਚ ਫਸਲ ਭੰਡਾਰਨ ਲਈ ਜਗ੍ਹਾ ਦੀ ਘਾਟ ਹੋ ਸਕਦੀ ਹੈ ਜਿਸਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ, ਰਾਇਸ ਮਿੱਲਰਾਂ ਸਮੇਤ ਸਾਰਿਆਂ ਤੇ ਪਵੇਗਾ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਕਰਕੇ ਜਗ੍ਹਾ ਦੀ ਭਾਰੀ ਘਾਟ ਹੈ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਚੌਲਾਂ ਦੀ ਚੁਕਾਈ ਵਿੱਚ ਕਮੀ ਆਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਉਹਨਾਂ ਕਿਹਾ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਦਕਿ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਬਹੁਤ ਲੋੜ ਹੈ।

ਉਹਨਾਂ ਕਿਹਾ ਕਿ ਝੌਨੇ ਦੇ ਆਗਾਮੀ ਸੀਜਨ ਦੌਰਾਨ ਮੰਡੀਆਂ ਵਿੱਚ ਬੰਪਰ ਫਸਲ ਆਉਣ ਦੀ ਸੰਭਾਵਨਾ ਹੈ। ਪਿਛਲੇ ਸੀਜਨ 2023-24 ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਕਰੀਬ 186.57 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਜਲਦ ਤੋਂ ਜਲਦ ਹੱਲ ਕਰਨ ਤੇ ਜ਼ੋਰ ਦੇਣਾ ਚਾਹੀਦਾ ਹੈ।

ਉਨ੍ਹਾਂ ਇਲਜਾਮ ਲਗਾਇਆ ਕਿ ਕੇਂਦਰ ਸਰਕਾਰ ਜਾਣਬੂਝ ਕੇ ਪੰਜਾਬ ਨੂੰ ਤੰਗ ਕਰਦੀ ਆ ਰਹੀ ਹੈ। ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ, ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟਾਉਂਦਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਾ ਕਰਦੇ ਹੋਏ ਸੂਬੇ ਦੇ ਵਿਕਾਸ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।

 

Mohali

ਪੁਲੀਸ ਨੇ ਸੈਕਟਰ 66 ਵਿੱਚ ਸਥਿਤ ਨਸ਼ਾ ਸਮਗਲਰ ਦਾ ਮਕਾਨ ਫ੍ਰੀਜ ਕੀਤਾ

Published

on

By

 

ਪੰਜਾਬ ਸਰਕਾਰ ਕਰ ਰਹੀ ਹੈ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ : ਹਰਸਿਰਮਨ ਸਿੰਘ ਬੱਲ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਸਥਾਨਕ ਫੇਜ਼ 11 ਦੇ ਪੁਲੀਸ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਅਤੇ ਪੁਲੀਸ ਟੀਮ ਵਲੋਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਨਸ਼ਾ ਤਸਕਰ ਹਰਦੀਪ ਧੀਮਾਨ ਦਾ ਸੈਕਟਰ 66 ਵਿਚਲਾ ਮਕਾਨ ਨੰਬਰ 2800 (ਪਹਿਲੀ ਮੰਜਿਲ) ਫ੍ਰੀਜ ਕੀਤਾ ਗਿਆ।

ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਰਦੀਪ ਧੀਮਾਨ ਕੋਲੋਂ 1100 ਐਲਪਰੋਨਆਫ 0.5 ਦੀਆਂ ਗੋਲੀਆਂ ਬ੍ਰਾਮਦ ਹੋਈਆਂ ਸਨ ਅਤੇ ਉਸਦੇ ਖਿਲਾਫ ਥਾਣਾ ਫੇਜ਼ 11 ਵਿੱਚ ਐਨ. ਡੀ. ਪੀ. ਐਸ ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਸੀ।

ਉਹਨਾਂ ਦੱਸਿਆ ਕਿ ਹਰਦੀਪ ਧੀਮਾਨ ਵੱਲੋਂ ਨਸ਼ੇ ਦੀ ਤਸਕਰੀ ਕਰ ਕਰਕੇ ਬਣਾਈਆਂ ਪ੍ਰਾਪਰਟੀਆਂ ਵਿੱਚੋਂ ਇੱਕ ਪ੍ਰਾਪਰਟੀ ਫਲੈਟ ਨੰਬਰੀ 2800, ਪਹਿਲੀ ਮੰਜਿਲ, ਸੈਕਟਰ 66, ਮੁਹਾਲੀ ਹੈ ਜਿਸਨੂੰ ਸਮਰੱਥ ਅਥਾਰਟੀ ਅਤੇ ਪ੍ਰਸ਼ਾਸ਼ਕ, ਦਿੱਲੀ ਦੀ ਸਹਾਇਤਾ ਨਾਲ ਫ੍ਰੀਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿੰਚ ਕਿਸੇ ਨਸ਼ਾ ਤਸਕਰ ਦੀ ਜਾਇਦਾਦ ਫ੍ਰੀਜ ਕਰਨ ਸੰਬੰਧੀ ਇਹ ਪਹਿਲੀ ਕਾਰਵਾਈ ਹੋਈ ਹੈ।

ਸz. ਬੱਲ ਨੇ ਦੱਸਿਆ ਕਿ ਇਸ ਮਕਾਨ ਦੇ ਬਾਹਰ ਫ੍ਰੀਜ ਦੀ ਕਾਰਵਾਈ ਵਾਲਾ ਬੋਰਡ ਵੀ ਲਗਾਇਆ ਗਿਆ ਹੈ ਅਤੇ ਕੋਈ ਵੀ ਇਸਦੀ ਖਰੀਦ ਵੇਚ ਨਹੀਂ ਕਰ ਸਕੇਗਾ। ਇਸ ਸੰਬੰਧੀ ਇਲਾਕੇ ਵਿੱਚ ਮੁਨਿਆਦੀ ਕਰਵਾਈ ਜਾ ਰਹੀ ਹੈ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 6 ਮੈਂਬਰੀ ਗਿਰੋਹ ਕਾਬੂ

Published

on

By

 

 

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ ਨੇ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲੇ 6 ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਕੋਲੋਂ ਵਾਰਦਾਤ ਵਿੱਚ ਵਰਤੀ ਜਾਂਦੀ ਪਿਕਅਪ ਗੱਡੀ, ਗਰਿੰਡ, ਬੈਟਰੀ ਪਲੇਟਾਂ ਅਤੇ ਪੈਲੇਟ ਬ੍ਰਾਮਦ ਕੀਤੇ ਗਏ ਹਨ।

ਐਸ ਪੀ ਇਵੈਸਟੀਗੇਸ਼ਨ ਡਾ ਜੋਤੀ ਯਾਦਵ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਪੁਲੀਸ ਵਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁੰਹਿਮ ਦੌਰਾਨ ਡੀ ਐਸ ਪੀ ਇਨਵੈਸਟੀਗੇਸ਼ਨ ਤਲਵਿੰਦਰ ਸਿੰਘ ਦੀਪ ਨਿਗਰਾਨੀ ਵਿੱਚ ਸੀ. ਆਈ. ਏ. ਸਟਾਫ ਮੁਹਾਲੀ ਦੇ ਇਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਗਿਰੋਹ ਵਲੋਂ ਥਾਣਾ ਸਦਰ ਕੁਰਾਲੀ ਅਤੇ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਸਬੰਧੀ ਥਾਣਾ ਸਦਰ ਕੁਰਾਲੀ ਅਤੇ ਥਾਣਾ ਸਦਰ ਖਰੜ ਵਿਖੇ ਦੇ ਅਲੱਗ-ਅਲੱਗ ਮੁਕੱਦਮੇ ਦਰਜ ਰਜਿਸਟਰ ਹੋਏ ਸਨ। ਉਹਨਾਂ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਟੈਕਨੀਕਲ ਐਨਾਲਾਇਸਿਸ ਅਤੇ ਮਨੁੱਖੀ ਸੋਰਸਾਂ ਰਾਹੀਂ ਤਫਤੀਸ਼ ਕਰਦੇ ਹੋਏ ਗਿਰੋਹ ਦੇ ਮੈਂਬਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।

ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਵਾਸੀ ਰੰਤਪੁਰ ਕਲੋਨੀ, ਪਿੰਜੌਰ, ਵਿਸ਼ਾਲ ਵਾਸੀ ਵਾਰਡ ਨੰ-16 ਬੰਗਾਲਾ ਬਸਤੀ ਨੇੜੇ ਰੇਲਵੇ ਸਟੇਸ਼ਨ ਕੁਰਾਲੀ, ਰਾਹੁਲ ਵਾਸੀ ਰੱਤਪੁਰ ਕਲੋਨੀ, ਪਿੰਜੌਰ, ਬਤਾਬ ਵਾਸੀ ਪਿੰਡ ਚੰਡੀ ਕੋਟਕਾ, ਜਿਲਾ ਪੰਚਕੂਲਾ, ਸੁਨੀਲ ਵਾਸੀ ਪਿੰਡ ਖੋਲੀ, ਜਿਲਾ ਪੰਚਕੂਲਾ ਅਤੇ ਹਜੂਰੀ ਵਾਸੀ ਵਾਰਡ ਨੰ-16, ਬੰਗਾਲਾ ਬਸਤੀ ਨੇੜੇ ਰੇਲਵੇ ਸਟੇਸ਼ਨ, ਕੁਰਾਲੀ ਵਜੋਂ ਹੋਈ ਹੈ।

Continue Reading

Mohali

ਲੋਕਸੇਵਾ ਨੂੰ ਸਮਰਪਿਤ ਵੱਡੀ ਗਿਣਤੀ ਲੋਕ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ

Published

on

By

 

ਕਾਂਗਰਸ ਅਤੇ ਅਕਾਲੀ ਦਲ ਦੇ ਇੱਕ ਦਰਜਨ ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਲੋਕਸੇਵਾ ਨੂੰ ਸਮਰਪਿਤ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਸੈਕਟਰ 79 ਦਫਤਰ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸ਼ਾਮਿਲ ਕਰਵਾਉਣ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਕੁਰੜੀ ਦੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਉਹਨਾਂ ਕਿਹਾ ਕਿ ਜਿਹੜੇ ਲੋਕੀ ਸਮਾਜ ਦੇ ਲਈ ਕੁਝ ਕਰਨਾ ਲੋੜੀਂਦੇ ਹਨ ਅਤੇ ਉਹਨਾਂ ਨੂੰ ਸਹੀ ਪਲੇਟਫਾਰਮ ਨਹੀਂ ਮਿਲ ਰਿਹਾ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਅਤੇ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਦੀਆਂ ਰੋਜ਼-ਮਰਾ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਸਕਣਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰਨਾਂ ਪਾਰਟੀਆਂ ਦੇ ਕਈ ਨੇਤਾ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਦਿਨ ਪ੍ਰਤੀ ਦਿਨ ਪਹਿਲਾਂ ਦੇ ਮੁਕਾਬਲੇ ਵਧੇਰੇ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੇ ਖਿਲਾਫ ਬੋਲਣ ਲਈ ਕੁਝ ਵੀ ਨਹੀਂ ਹੈ, ਅਤੇ ਉਹ ਊਲ ਜਲੂਲ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਮੌਕੇ ਸਰਵਸ੍ਰੀ ਕੁਲਦੀਪ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸਤਨਾਮ ਸਿੰਘ ਪ੍ਰਧਾਨ ਬਾਲਮੀਕ ਕਮੇਟੀ, ਦਿਲਬਾਗ ਸਿੰਘ, ਨਿਰਮੈਲ ਸਿੰਘ ਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਗੁਰਭਜਨ ਸਿੰਘ ਨੰਬਰਦਾਰ, ਜਰਨੈਲ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਨਿਰਮਲ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ, ਮੁਖਤਿਆਰ ਸਿੰਘ ਕੁਰੜਾ, ਗੁਲਾਬ ਸਿੰਘ, ਅਜੇ ਸ਼ਰਮਾ ਫੇਜ਼ 6, ਸਾਹਿਲ ਸ਼ਰਮਾ ਫੇਜ਼ 6 ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਸਤਨਾਮ ਸਿੰਘ, ਗੁਰਦੇਵ ਸਿੰਘ, ਗੁਰਮੇਲ ਸਿੰਘ, ਨਵਰਿੰਦਰ ਸਿੰਘ ਸਮੇਤ ਪਾਰਟੀ ਦੇ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ।

Continue Reading

Latest News

Trending