Connect with us

Mohali

ਰਾਮਗੜ੍ਹੀਆ ਸਭਾ ਵਲੋਂ 29 ਸਤੰਬਰ ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ

Published

on

 

ਬਸ ਅੱਡੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕਰਨ ਦੀ ਮੰਗ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਰਾਮਗੜ੍ਹੀਆ ਸਭਾ ਮੁਹਾਲੀ ਵਲੋਂ 29 ਸਤੰਬਰ ਨੂੰ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਸਭਾ ਦੇ ਜਨਰਲ ਸਕੱਤਰ ਸz. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਇਸ ਸੰਬੰਧੀ ਤਿਆਰ ਕੀਤੇ ਪ੍ਰੋਗਰਾਮ ਅਨੁਸਾਰ 29 ਸਤੰਬਰ (ਦਿਨ ਐਤਵਾਰ) ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਪੰਥ ਦੇ ਮਹਾਨ ਰਾਗੀ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਇਤਿਹਾਸ ਬਾਰੇ ਜਾਣੂ ਕਰਵਾਉਣਗੇ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਜਾਵੇਗਾ। ਪ੍ਰੋਗਰਾਮ ਉਪਰੰਤ ਰਾਮਗੜ੍ਹੀਆ ਭਾਈਚਾਰੇ ਵਿੱਚੋ ਵਿਸ਼ੇਸ਼ ਉਪਲਬੱਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਰੋਸ ਜਾਹਿਰ ਕੀਤਾ ਗਿਆ ਕਿ ਮੌਜੂਦਾ ਸਰਕਾਰ ਵੱਲੋਂ ਫੇਜ਼ 6 ਵਿੱਚ ਬਣੇ ਮੁਹਾਲੀ ਦੇ ਨਵੇਂ ਬੱਸ ਅੱਡੇ ਵਿਖੇ ਲੱਗੇ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰੀ ਬੁੱਤ ਕਿਸੇ ਕਾਰਨ ਹਟਾਇਆ ਗਿਆ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਮੁੱਚੇ ਇਲਾਕੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੋਇਆ ਹੈ ਅਤੇ ਲੋਕਾਂ ਵਿੱਚ ਰੋਸ ਦੀ ਭਾਵਨਾ ਹੈ। ਆਗੂਆਂ ਨੇ ਕਿਹਾ ਕਿ ਇਹ ਇਲਾਕਾ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਕਾਰਵਾਈਆਂ ਦਾ ਗੜ੍ਹ ਰਿਹਾ ਹੈ ਅਤੇ ਚੱਪੜ੍ਹਚਿੜੀ ਸਥਾਨ ਦਾ ਮਹਾਨ ਯੁੱਧ ਵੀ ਇਸੇ ਇਲਾਕੇ ਵਿੱਚ ਹੀ ਲੜਿਆ ਗਿਆ ਸੀ, ਜਿਸ ਕਾਰਨ ਇਸ ਇਲਾਕੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਮਹਾਨਤਾ ਅਤੇ ਮਾਨਤਾ ਕਾਫੀ ਜਿਆਦਾ ਹੈ। ਸਭਾ ਵਲੋਂ ਮੰਗ ਕੀਤੀ ਗਈ ਕਿ ਇਹ ਇਤਿਹਾਸਿਕ ਬੁੱਤ ਉੱਥੇ ਦੁਬਾਰਾ ਲਗਾਇਆ ਜਾਵੇ ਤਾਂ ਜੋ ਜੋ ਲੋਕਾਂ ਦੀਆਂ ਭਾਵਨਾਵਾਂ ਬਹਾਲ ਹੋ ਸਕਣ।

ਮੀਟਿੰਗ ਵਿੱਚ ਸ. ਦਰਸ਼ਨ ਸਿੰਘ ਕਲਸੀ, ਸ. ਅਜੀਤ ਸਿੰਘ ਰਨੌਤਾ, ਡਾ ਸਤਵਿੰਦਰ ਸਿੰਘ ਭੰਮਰਾ, ਸ. ਨਰਿੰਦਰ ਸਿੰਘ ਸੰਧੂ, ਸ. ਪਰਦੀਪ ਸਿੰਘ ਭਾਰਜ, ਸ. ਮਨਜੀਤ ਸਿੰਘ ਮਾਨ, ਸ. ਕਰਮ ਸਿੰਘ ਬਬਰਾ, ਸ. ਬਲਵਿੰਦਰ ਸਿੰਘ ਹੂੰਜਣ, ਸ. ਮੋਹਨ ਸਿੰਘ ਸੱਭਰਵਾਲ, ਸ. ਨਿਰਮਲ ਸਿੰਘ ਸੱਭਰਵਾਲ, ਸ. ਤਰਸੇਮ ਸਿੰਘ ਖੋਖਰ, ਸ. ਸੁਖਵਿੰਦਰ ਸਿੰਘ ਠੇਠੀ ਅਤੇ ਹੋਰ ਪਤਵੰਤੇ ਸਜੱਣ ਹਾਜਿਰ ਸਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending