Mohali
ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਰਾਜਪੁਰਾ, 10 ਸਤੰਬਰ (ਜਤਿੰਦਰ ਲੱਕੀ) ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਨਗਰ ਕੌਂਸਲ ਰਾਜਪੁਰਾ (ਰਜਿਸਟਰਡ) ਵੱਲੋਂ ਮਹੀਨਾ ਵਾਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੈਂਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ।
ਸੰਸਥਾ ਦੇ ਚੇਅਰਮੈਨ ਵਿਜੇ ਤਨੇਜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵਲੋਂ ਆਪਣੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਕਈ ਰਿਟਾਇਰਡ ਕਰਮਚਾਰੀਆਂ ਦੇ ਗਰੈਚੁਟੀ ਦੇ ਚੈੱਕ ਤੇ ਪੈਨਸ਼ਨ ਕਾਪੀਆਂ ਨੂੰ ਪਾਸ ਕਰਾ ਕੇ ਲਿਆਂਦਾ ਗਿਆ ਹੈ ਅਤੇ ਮੀਟਿੰਗ ਦੌਰਾਨ 15 ਪੈਨਸ਼ਨਰਾਂ ਨੂੰ ਕਾਪੀਆਂ ਅਤੇ 17 ਰਿਟਾਇਰਡ ਕਰਮਚਾਰੀਆਂ ਨੂੰ ਉਹਨਾਂ ਦੇ ਗ੍ਰੈਜੂਟੀ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਰਾਧਾ ਕ੍ਰਿਸ਼ਨ ਭਟੇਜਾ ਵੱਲੋਂ ਮੈਂਬਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਕਿਸੀ ਵੀ ਰਿਟਾਇਰਡ ਹੋਏ ਕਰਮਚਾਰੀ ਨੂੰ ਉਹਨਾਂ ਦੇ ਕੰਮਾਂ ਨੂੰ ਲੈ ਕੇ ਸਰਕਾਰੀ ਦਫ਼ਤਰਾਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਐਸੋਸੀਏਸ਼ਨ ਵਲੋਂ ਉਹਨਾਂ ਦੇ ਜਿਹੜੇ ਵੀ ਕੰਮ ਹਨ ਉਹ ਖੁਦ ਆਪਣੇ ਪੱਧਰ ਤੇ ਕਰਵਾਏ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਕਾਨੂੰਨੀ ਸਲਾਹਕਾਰ ਗੁਰਦੀਪ ਸਿੰਘ ਭੋਗਲ, ਡਾਕਟਰ ਗੁਰਵਿੰਦਰ ਅਮਨ, ਹਰਪ੍ਰੀਤ ਸਿੰਘ, ਹਰੀ ਚੰਦ ਵਰਮਾ, ਕੈਸ਼ੀਅਰ ਸੁਭਾਸ਼ ਗੁਪਤਾ, ਸੁਰਿੰਦਰ ਕੁਮਾਰ ਸਮੇਤ ਐਸੋਸੀਏਸ਼ਨ ਦੇ ਹੋਰ ਮੈਂਬਰ ਹਾਜਿਰ ਸਨ।
Mohali
ਮੁਹਾਲੀ ਪੁਲੀਸ ਵੱਲੋਂ 160 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫਤਾਰ
ਅੰਮ੍ਰਿਤਸਰ ਤੋਂ ਮੁਹਾਲੀ ਵਿੱਚ ਕਰਦਾ ਸੀ ਨਸ਼ੇ ਦੀ ਸਪਲਾਈ
ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼ 11 ਅਧੀਨ ਪੈਂਦੇ ਇਲਾਕੇ ਵਿੱਚੋਂ ਪੁਲੀਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਮਨਜੋਤ ਸਿੰਘ ਉਰਫ ਮੋਨੂੰ ਵਾਸੀ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।
ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿੱਰੁਧ ਕੀਤੀ ਜਾ ਰਹ ਕਾਰਵਾਈ ਦੌਰਾਨ ਥਾਣਾ ਫੇਜ਼ 11 ਦੇ ਮੁਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਵਿੱਚ ਏ. ਐਸ. ਆਈ ਬਲਰਾਜ ਸਿੰਘ ਅਤੇ ਪੁਲੀਸ ਪਾਰਟੀ ਵਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਪੱਕੇ ਗ੍ਰਾਹਕਾਂ ਨੂੰ ਹੈਰੋਇਨ ਵੇਚਦਾ ਹੈ। ਪੁਲੀਸ ਨੇ ਉਕਤ ਸੂਚਨਾ ਮਿਲਣ ਤੇ ਮਨਜੋਤ ਸਿੰਘ ਉਰਫ ਮੋਨੂੰ ਨਾਂ ਦੇ ਵਿਅਕਤੀ ਨੂੰ (ਜੋ ਕਿ ਪੈਦਲ ਆ ਰਿਹਾ ਸੀ) 160 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।
ਪੁਲੀਸ ਨੇ ਇਸ ਮਾਮਲੇ ਵਿੱਚ ਮਨਜੋਤ ਸਿੰਘ ਮੋਨੂੰ ਵਿਰੁਧ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ, ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਉਕਤ ਮੁਲਜਮ ਮੋਨੂੰ ਨੇ ਦਸਿਆ ਕਿ ਉਹ ਉਕਤ ਹੈਰੋਇਨ ਦੀ ਖੇਤ ਅੰਮ੍ਰਿਤਸਰ ਤੋਂ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਕਤ ਹੈਰੋਇਨ ਦੀ ਖੇਪ ਦੇਣੀ ਸੀ। ਪੁੱਛਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਉਹ 2 ਹਜ਼ਾਰ ਰੁਪਏ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦਦਾ ਹੈ ਅਤੇ 3 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਦੇ ਹਿਸਾਬ ਨਾਲ ਵੇਚਦਾ ਹੈ। ਉਸ ਦਾ ਮੁਹਾਲੀ ਵਿਖੇ ਇਹ ਪੰਜਵਾ ਗੇੜਾ ਹੈ। ਪੁਲੀਸ ਨੇ ਮੋਨੂੰ ਦੇ ਬਿਆਨਾਂ ਦੇ ਅਧਾਰ ਤੇ ਦੋ ਹੋਰ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Mohali
ਸਾਈਬਰ ਅਪਰਾਧਾਂ ਤੋਂ ਬਚਣ ਲਈ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ : ਵੀ ਨੀਰਜਾ
ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਵੱਲੋਂ ਪੁਲੀਸ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਅਤੇ ਫੀਡਬੈਕ ਲੈਣ ਲਈ ਕੀਤੀ ਮੀਟਿੰਗ
ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਪੰਜਾਬ ਵੀ. ਨੀਰਜਾ ਨੇ ਕਿਹਾ ਹੈ ਕਿ ਸਾਈਬਰ ਅਪਰਾਧਾਂ ਤੋਂ ਬਚਣ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਅੱਜ ਇੱਥੇ ਡੀ. ਆਈ. ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਅਤੇ ਐਸ. ਐਸ. ਪੀ ਮੁਹਾਲੀ ਦੀਪਕ ਪਾਰਿਕ ਸਮੇਤ ਸਪੋਰਟਸ ਕੰਪਲੈਕਸ, ਫੇਜ਼-11, ਮੁਹਾਲੀ, ਐਸ.ਏ.ਐਸ.ਨਗਰ ਵਿਖੇ ਸ਼ਹਿਰੀਆਂ ਨਾਲ ਇੱਕ ਮੀਟਿੰਗ ਦੌਰਾਨ ਇੱਕ ਮਹੀਨੇ ਦਾ ਪਬਲਿਕ ਸੇਫਟੀ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਉਹਨਾਂ ਕਿਹਾ ਕਿ ਇਹ ਇੱਕ ਫਾਲੋ ਅੱਪ ਮੀਟਿੰਗ ਹੈ ਜਿਸਦਾ ਮੰਤਵ ਖਾਸ ਤੌਰ ਤੇ ਵਸਨੀਕਾਂ ਲਈ ਇੱਕ ਸੁਰੱਖਿਅਤ ਆਂਢ-ਗੁਆਂਢ ਬਣਾਉਣ ਦੇ ਟੀਚੇ ਤੇ ਧਿਆਨ ਕੇਂਦਰਿਤ ਕਰਨਾ ਹੈ।
ਮੀਟਿੰਗ ਦੌਰਾਨ ਐਸ. ਐਸ. ਪੀ. ਦੀਪਕ ਪਾਰੀਕ ਨੇ ਜ਼ਿਲ੍ਹਾ ਪੁਲੀਸ ਦੁਆਰਾ ਲਾਗੂ ਕੀਤੀਆਂ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਗਸ਼ਤ ਵਧਾਉਣ, ਆਵਾਜਾਈ ਪ੍ਰਬੰਧਨ ਦੀਆਂ ਰਣਨੀਤੀਆਂ ਨੂੰ ਵਧਾਉਣ ਸਮੇਤ ਪੁਲੀਸ ਦੁਆਰਾ ਕੀਤੀਆਂ ਗਈਆਂ ਮੁੱਖ ਕਾਰਵਾਈਆਂ ਬਾਰੇ ਦਸਿਆ ਗਿਆ। ਸ਼੍ਰੀ. ਪਾਰੀਕ ਨੇ ਪੁਲਿਸਿੰਗ ਵਿਚ ਭਾਈਚਾਰਕ ਸ਼ਮੂਲੀਅਤ ਦੇ ਮਹੱਤਵ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਉੱਚ ਚਿੰਤਾ ਵਾਲੇ ਖੇਤਰਾਂ ਦੀ ਨਿਗਰਾਨੀ ਕਰਦੀ ਰਹੇਗੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਜਿੱਥੇ ਵੀ ਲੋੜ ਪਵੇਗੀ ਤੁਰੰਤ ਕਾਰਵਾਈ ਕਰੇਗੀ।
ਇਸ ਮੌਕੇ ਗੱਲਬਾਤ ਦਾ ਇੱਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਸਥਾਨਕ ਨਿਵਾਸੀਆਂ ਨੂੰ ਆਪਣੇ ਫੀਡਬੈਕ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਮਿਲਿਆ। ਲੋਕਾਂ ਨੇ ਪੁਲੀਸ ਦੀ ਪ੍ਰਤੱਖ ਹਾਜ਼ਰੀ ਅਤੇ ਪੁਲੀਸ ਦੁਆਰਾ ਅਪਰਾਧ ਨੂੰ ਘਟਾਉਣ ਲਈ ਆਪਣੇ ਸੁਝਾਅ ਦਿੱਤੇ।
ਫੀਡਬੈਕ ਸੈਸ਼ਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਨੇ ਹਾਜ਼ਰ ਵਿਅਕਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲੀਸ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਕਿਸੇ ਵੀ ਚਿੰਤਾਵਾਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰਦੀ ਰਹੇਗੀ।
Mohali
ਆਈ ਸੀ ਐਲ ਪਬਲਿਕ ਸਕੂਲ ਨੇ ਆਪਣਾ ਸਲਾਨਾ ਦਿਵਸ ਮਨਾਇਆ
ਰਾਜਪੁਰਾ, 9 ਨਵੰਬਰ (ਜਤਿੰਦਰ ਲੱਕੀ) ਆਈ ਸੀ ਐੱਲ ਪਬਲਿਕ ਸਕੂਲ ਵਲੋਂ ਆਪਣਾ ਸਾਲਾਨਾ ਦਿਵਸ ਰਾਜਪੁਰਾ ਦੇ ਕਰਨ ਫਾਰਮ ਵਿੱਚ ਧਰੋਹਰ ਥੀਮ ਦੇ ਤਹਿਤ ਮਨਾਇਆ ਗਿਆ।
ਇਸ ਮੌਕੇ ਡਾਕਟਰ ਸੁਰਿੰਦਰ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਤੇ ਉਸ ਭਵਿੱਖ ਨੂੰ ਚੰਗਾ ਬਣਾਉਣ ਲਈ ਚੰਗੀ ਪੜ੍ਹਾਈ ਤੇ ਸੰਸਕਾਰ ਹੋਣੇ ਬਹੁਤ ਜਰੂਰੀ ਹਨ। ਸਕੂਲ ਦੀ ਪ੍ਰਿੰਸੀਪਲ ਮੈਡਮ ਹਰਸ਼ ਅਲਰੇਜਾ ਨੇ ਮੁੱਖ ਮਹਿਮਾਨ ਅਤੇ ਸਕੂਲ ਵਿੱਚ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਆਪਣੀ ਟੀਮ ਦੇ ਨਾਲ ਪਹੁੰਚੇ ਸਨ।
-
Mohali1 month ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਯੂਕਰੇਨ ਵੱਲੋਂ ਟੈਲੀਗ੍ਰਾਮ ਐਪ ਤੇ ਪਾਬੰਦੀ
-
Mohali2 months ago
2 ਤੋਂ 12 ਅਕਤੂਬਰ ਤਕ ਹੋਵੇਗਾ ਰਾਮਲੀਲਾ ਦਾ ਆਯੋਜਨ
-
National2 months ago
3 ਮਹੀਨੇ ਪਹਿਲਾਂ ਕਤਲ ਕੀਤੇ ਭਾਜਪਾ ਨੇਤਾ ਦੀ ਪਤਨੀ ਵੱਲੋਂ ਖ਼ੁਦਕੁਸ਼ੀ
-
International2 months ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਨਿਊਯਾਰਕ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਮੁਲਾਕਾਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
National2 months ago
ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ
-
Editorial2 months ago
ਪੰਚਾਇਤੀ ਚੋਣਾਂ ਸਬੰਧੀ ਖੁੰਢ ਚਰਚਾ ਸ਼ੁਰੂ