Mohali
ਸੈਕਟਰ 66 ਦੇ ਪਾਰਕ ਵਿੱਚ ਬਣਾਏ ਜਾ ਰਹੇ ਠੇਕੇ ਦਾ ਮਾਮਲਾ ਭਖਿਆ
ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਠੇਕੇ ਨੂੰ ਚੁਕਵਾਉਣ ਲਈ ਏ ਡੀ ਸੀ ਨੂੰ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 10 ਸਤੰਬਰ (ਸ.ਬ.) ਸਥਾਨਕ ਸੈਕਟਰ 66 ਦੇ ਪਾਰਕ ਵਿੱਚ ਬਣ ਰਹੇ ਠੇਕੇ ਨੂੰ ਫੌਰੀ ਤੌਰ ਤੇ ਚੁਕਾਉਣ ਦੀ ਮੰਗ ਜੋਰ ਫੜ ਰਹੀ ਹੈ। ਇਸ ਸੰਬੰਧੀ ਅੱਜ ਸੈਕਟਰ 66 ਦੇ ਵਸਨੀਕਾਂ ਦੇ ਇੱਕ ਵਫਦ ਵਲੋਂ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਵਿਰਾਜ ਸ਼ਿਆਮ ਕਰਨ ਤਿੜਕੇ ਮੁਲਾਕਾਤ ਕਰਕੇ ਉਹਨਾਂ ਨੂੰ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਖੋਲ੍ਹੇ ਜਾ ਰਹੇ ਠੇਕੇ ਨੂੰ ਚੁਕਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਨਰਪਿੰਦਰ ਸਿੰਘ ਰੰਗੀ ਕੌਂਸਲਰ, ਸੁਰਿੰਦਰ ਸਿੰਘ ਭੋਲਾ ਪ੍ਰਧਾਨ ਮੰਡੀ ਬੋਰਡ ਵੈਲਫੇਅਰ ਐਸੋਸੀਏਸ਼ਨ, ਰਾਮਪਾਲ ਮੰਡੀ ਬੋਰਡ ਇੰਦਰ, ਸੁਰਿੰਦਰ ਸਿੰਘ, ਰਮੇਸ਼ ਕੁਮਾਰ ਸ਼ਰਮਾ, ਦਲੀਪ ਕੁਮਾਰ, ਗੋਪਾਲ ਸਿੰਘ ਪ੍ਰਧਾਨ, ਸ਼ਿਵ ਮੰਦਿਰ ਕਮੇਟੀ, ਸਤਪਾਲ ਅਰੋੜਾ ਜਨਰਲ ਸੈਕਟਰੀ ਮੰਦਿਰ ਕਮੇਟੀ, ਸਤਪਾਲ ਤਿਆਗੀ ਵਾਈਸ ਪ੍ਰਧਾਨ, ਸ਼ਿਵ ਕੁਮਾਰ ਮੰਦਰ ਕਮੇਟੀ, ਕਾਲੀ ਚਰਨ ਜਾਇੰਟ ਸਕੱਤਰ, ਆਰ ਕੇ ਸ਼ਰਮਾ ਮੰਡੀ ਬੋਰਡ ਮੈਂਬਰ, ਸੁਸ਼ੀਲ ਛਿੱਬੜ ਸਲਾਹਕਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਸੈਕਟਰ 66 ਵਿੱਚ ਗੈਰ ਕਾਨੂੰਨੀ ਢੰਗ ਨਾਲ ਠੇਕਾ ਖੋਲ੍ਹਣ ਦੇ ਯਤਨ ਚੱਲ ਰਹੇ ਹਨ ਅਤੇ ਇਸ ਵਾਸਤੇ ਅੱਧਾ ਅਧੂਰਾ ਢਾਂਚਾ ਵੀ ਤਿਆਰ ਕਰ ਦਿੱਤਾ ਗਿਆ ਹੈ। ਇਸ ਠੇਕੇ ਨੂੰ ਖੋਲਣ ਲਈ ਸਾਰੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗਿਆ ਗਿਆ ਕਿਉਂਕਿ ਸਭ ਤੋਂ ਪਹਿਲਾਂ ਤਾਂ ਇਹ ਠੇਕਾ ਪਾਰਕ ਦੀ ਥਾਂ ਵਿੱਚ ਬਣਾਇਆ ਜਾ ਰਿਹਾ ਹੈ ਜੋ ਕਿ ਗਲਤ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਠੇਕਾ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਦੇ ਹੇਠਾਂ ਬਣਾਇਆ ਗਿਆ ਹੈ ਅਤੇ ਇਸ ਨਾਲ ਕਦੇ ਵੀ ਇਥੇ ਵੱਡਾ ਹਾਦਸਾ ਵਾਪਰ ਸਕਦਾ ਹੈ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪੂਰੇ ਇਲਾਕੇ ਦੀਆਂ ਵੱਖ ਵੱਖ ਐਸੋਸੀਏਸ਼ਨਾਂ ਇੱਥੇ ਠੇਕਾ ਖੋਲ੍ਹਣ ਦਾ ਵਿਰੋਧ ਕਰ ਰਹੀਆਂ ਹਨ ਜਿਹਨਾਂ ਵਿੱਚ ਪੁਲੀਸ ਕਲੋਨੀ ਦੇ ਵਸਨੀਕ ਵੀ ਸ਼ਾਮਿਲ ਹਨ ਜਦੋਂਕਿ ਨਿਯਮਾਂ ਅਨੁਸਾਰ ਕਿਸੇ ਵੀ ਥਾਂ ਠੇਕਾ ਖੋਲ੍ਹਣ ਲਈ ਵਸਨੀਕਾਂ ਅਤੇ ਜਥੇਬੰਦੀਆਂ ਤੋਂ ਐਨ ਓਸ ਸੀ ਲੈਣੀ ਲਾਜ਼ਮੀ ਹੁੰਦੀ ਹੈ ਜੋ ਨਹੀਂ ਲਈ ਗਈ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇੱਕ ਹੋਰ ਅਹਿਮ ਗੱਲ ਇਹ ਹੈ ਕਿ ਜਿੱਥੇ ਇਹ ਠੇਕਾ ਖੋਲਿਆ ਜਾ ਰਿਹਾ ਹੈ ਉਸ ਦੇ 400 ਮੀਟਰ ਦੇ ਘੇਰੇ ਵਿੱਚ ਮੰਦਰ ਅਤੇ ਸਕੂਲ ਬਣੇ ਹੋਏ ਹਨ। ਇਸ ਤੋਂ ਇਲਾਵਾ ਇੱਥੇ ਮਹਿਲਾਵਾਂ ਅਤੇ ਬੱਚੇ ਸੈਰ ਕਰਦੇ ਹਨ ਜਿਨਾਂ ਦੀ ਸੁਰੱਖਿਆ ਨੂੰ ਠੇਕਾ ਖੋਲਣ ਨਾਲ ਖਤਰਾ ਪੈਦਾ ਹੋ ਸਕਦਾ ਹੈ। ਇਹ ਪੂਰਾ ਇਲਾਕਾ ਰਿਹਾਇਸ਼ੀ ਹੈ ਅਤੇ ਇੱਥੇ ਠੇਕਾ ਨਹੀਂ ਖੋਲਿਆ ਜਾ ਸਕਦਾ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਠੇਕੇ ਖਿਲਾਫ ਇਲਾਕੇ ਦੀਆਂ ਜਥੇਬੰਦੀਆਂ ਅਤੇ ਵਸਨੀਕਾਂ ਨੇ ਬੀਤੇ ਐਤਵਾਰ ਧਰਨਾ ਵੀ ਦਿੱਤਾ ਸੀ ਜਿਸ ਵਿੱਚ ਇਸ ਠੇਕੇ ਨੂੰ ਫੌਰੀ ਤੌਰ ਤੇ ਚੁੱਕਣ ਦੀ ਮੰਗ ਕੀਤੀ ਗਈ ਸੀ ਅਤੇ ਫੇਜ਼ 11 ਦੇ ਐਸ ਐਚ ਓ ਵਲੋਂ ਭਰੋਸਾ ਤੇ ਜਿੰਮੇਵਾਰੀ ਚੁੱਕਣ ਤੋਂ ਬਾਅਦ ਇਹ ਧਰਨਾ ਹਟਾਇਆ ਗਿਆ ਸੀ ਪਰ ਹਾਲੇ ਵੀ ਇਸ ਦਾ ਢਾਂਚਾ ਇੱਥੋਂ ਨਹੀਂ ਹਟਾਇਆ ਗਿਆ ਹੈ।
ਵਫਦ ਨੇ ਏ ਡੀ ਸੀ ਤੋਂ ਮੰਗ ਕੀਤੀ ਕਿ ਇਲਾਕੇ ਦੇ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਠੇਕੇਦਾਰ ਨੂੰ ਹਦਾਇਤਾਂ ਕੀਤੀਆਂ ਜਾਂਣ ਕਿ ਉਹ ਇੱਥੋਂ ਫੌਰੀ ਤੌਰ ਤੇ ਠੇਕੇ ਦਾ ਸਮਾਨ ਅਤੇ ਬਣਿਆ ਹੋਇਆ ਢਾਂਚਾ ਹਟਾਏ ਜੋ ਲੋਕਾਂ ਵਿੱਚ ਵੱਧ ਰਿਹਾ ਰੋਸ ਖਤਮ ਹੋ ਸਕੇ।
Mohali
ਮੁਹਾਲੀ ਪੁਲੀਸ ਵੱਲੋਂ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਕਾਬੂ
ਫੇਜ਼ 5 ਵਿੱਚ ਬਿਨਾ ਲਾਈਸੰਸ ਤੋਂ ਚੱਲ ਰਿਹਾ ਸੀ ਇਮੀਗੇ੍ਰਸ਼ਨ ਸਲਾਹਕਾਰ ਦਾ ਦਫਤਰ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਭੋਲੇ ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ਵਿੱਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗਰੇਸ਼ਨ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫੇਜ਼ ਇੱਕ ਦੇ ਠਾਣੇ ਦੇ ਐਸਐਚ ਓ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਐਸ ਸੀ ਐਫ ਇੱਕ ਪਹਿਲੀ ਮੰਜ਼ਿਲ, ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟੀ ਤੇ ਨਾਮ ਤੇ ਦਫਤਰ ਖੁੱਲਿਆ ਹੋਇਆ ਹੈ ਜਿਸਦਾ ਮਾਲਕ ਜਸਵਿੰਦਰ ਸਿੰਘ ਵਾਸੀ ਭਿੱਖੀ ਜਿਲ੍ਹਾ ਮਾਨਸਾ ਹੈ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗਰੇਸ਼ਨ ਦਾ ਦਫਤਰ ਚਲਾਉਣ ਲਈ ਕੋਈ ਲਾਈਸੈਂਸ ਨਹੀਂ ਹੈ ਅਤੇ ਉਸ ਵਲੋਂ ਆਪਣਾ ਕੰਮ ਚਲਾਉਣ ਲਈ ਪੰਜ ਛੇ ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਿਲ ਕਰਕੇ ਉਹਨਾਂ ਨੂੰ ਆਪਣੇ ਦਫਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਅਤੇ ਭੋਲੇ ਭਾਲੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਅਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਹਨਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਹਨਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।
ਉਹਨਾਂ ਦੱਸਿਆ ਕਿ ਜਾਣਕਾਰੀ ਹਾਸਿਲ ਹੋਣ ਤੇ ਪੁਲੀਸ ਨੇ ਉਕਤ ਦਫਤਰ ਵਿੱਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸਦੇ ਖਿਲਾਫ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਸਦਾ ਰਿਮਾਂਡ ਲਿਆ ਜਾਵੇਗਾ ਅਤੇ ਇਸਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਕਿੰਨੀ ਦੇਰ ਤੋਂ ਠੱਗੀ ਦਾ ਅੱਡਾ ਚਲਾ ਰਿਹਾ ਸੀ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾ ਚੁੱਕਿਆ ਹੈ। ਪੁਲੀਸ ਇਹ ਵੀ ਪਤਾ ਲਗਾਏਗੀ ਕਿ ਇਸ ਤੋਂ ਪਹਿਲਾਂ ਉਸ ਦੇ ਹੋਰ ਕਿੰਨੇ ਦਫਤਰ ਚੱਲ ਰਹੇ ਹਨ ਜਾਂ ਇਸ ਤੋਂ ਪਹਿਲਾਂ ਹੋਰ ਕਿਹੜੇ ਸ਼ਹਿਰਾਂ ਵਿੱਚ ਇਹ ਠੱਗੀ ਮਾਰ ਕੇ ਮੁਹਾਲੀ ਵਿੱਚ ਆ ਕੇ ਦਫਤਰ ਖੋਲ੍ਹਿਆ ਹੈ।
Mohali
ਨਗਰ ਨਿਗਮ ਦੀ ਟੀਮ ਨੇ ਸੋਹਾਣਾ ਵਿਖੇ ਮੁੱਖ ਸੜਕ ਦੇ ਕਿਨਾਰੇ ਦੁਕਾਨਦਾਰਾਂ ਦੇ ਨਾਜਾਇਜ਼ ਕਬਜ਼ੇ ਚੁਕਵਾਏ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਦੇ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਸੁਪਰਡੈਂਟ ਅਨਿਲ ਕੁਮਾਰ ਦੀ ਅਗਵਾਈ ਹੇਠ ਸੋਹਾਣਾ ਵਿੱਚ ਦੁਕਾਨਦਾਰਾਂ ਵਲੋਂ ਮੁੱਖ ਸੜਕ ਦੇ ਕਿਨਾਰੇ ਕੀਤੇ ਗਏ ਨਾਜਾਇਜ਼ ਕਬਜ਼ੇ ਚੁਕਵਾ ਦਿੱਤੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰਸz. ਹਰਜੀਤ ਸਿੰਘ ਭੋਲੂ ਅਤੇ ਸਿੰਘ ਸ਼ਹੀਦਾਂ ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਨਿਗਮ ਦੀ ਟੀਮ ਦਾ ਸਾਥ ਦਿੱਤਾ ਗਿਆ ਅਤੇ ਨਾਲ ਲੱਗ ਕੇ ਕਬਜ਼ੇ ਦੂਰ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸz. ਹਰਜੀਤ ਸਿੰਘ ਭੋਲੂ ਨੇ ਦੱਸਿਆ ਕਿ ਮਾਰਕੀਟ ਦੇ ਕੁੱਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਸਾਮ੍ਹਣੇ ਸੜਕ ਦੀ ਥਾਂ ਵਿੱਚ 15-15 ਫੁੱਟ ਤਕ ਕਬਜ਼ੇ ਕਰਕੇ ਸ਼ੈਡ ਪਾ ਦਿੱਤੇ ਗਏ ਸਨ ਅਤੇ ਉਸਤੋਂ ਵੀ ਅੱਗੇ ਤਕ ਸਾਮਾਨ ਖਿਲਾਰ ਕੇ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇੱਕ ਦੁਕਾਨਦਾਰ ਵਲੋਂ ਤਾਂ ਸੜਕ ਦੀ ਥਾਂ ਤੋਂ ਹੀ ਪੌੜੀਆਂ ਬਣਾ ਦਿੱਤੀਆਂ ਗਈਆਂ ਹਨ।
ਉਹਨਾਂ ਕਿਹਾ ਕਿ ਇਹਨਾਂ ਕਬਜ਼ਿਆਂ ਕਾਰਨ ਇੱਥੇ ਆਵਾਜਾਈ ਦੀ ਗੰਭੀਰ ਸਮੱਸਿਆ ਆਉਂਦੀ ਹੈ ਅਤੇ ਅਕਸਰ ਜਾਮ ਲੱਗਣ ਦੀ ਨੌਬਤ ਹੋ ਜਾਂਦੀ ਹੈ। ਮਾਰਕੀਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਵੀ ਇਹਨਾਂ ਕਬਜ਼ਿਆਂ ਦਾ ਵਿਰੋਧ ਕੀਤਾ ਗਿਆ ਸੀ ਪਰੰਤੂ ਅੜੀਅਲ ਦੁਕਾਨਦਾਰ ਕਿਸੇ ਦੀ ਨਹੀਂ ਸੁਣਦੇ ਸਨ ਜਿਸਤੇ ਨਗਰ ਨਿਗਮ ਦੀ ਟੀਮ ਬੁਲਾ ਕੇ ਇਹ ਕਬਜ਼ੇ ਦੂਰ ਕਰਵਾਏ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਦੇ ਪ੍ਰਧਾਨ ਸ੍ਰੀ ਜਸ਼ਨ ਅਤੇ ਹੋਰ ਅਹੁਦੇਦਾਰ ਅਤੇ ਮੈਂਬਰ ਹਾਜਿਰ ਸਨ।
Mohali
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।
ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਸੁਪਰੀਮ ਕੋਰਟ ਵੱਲੋਂ ਕੋਰੋਨਾ ਵੈਕਸੀਨ ਦੇ ਮਾੜੇ ਪ੍ਰਭਾਵਾਂ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਖਾਰਜ