Mohali
ਕਿਸਾਨ ਯੂਨੀਅਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ
ਐਸ ਏ ਐਸ ਨਗਰ, 11 ਸਤੰਬਰ (ਸ.ਬ.) ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾ ਦੇ ਪ੍ਰਧਾਨਗੀ ਹੇਠ ਅਕਾਲੀ ਦਫਤਰ ਖਰੜ ਵਿਖੇ ਹੋਈ, ਜਿਸ ਵਿੱਚ ਕਿਸਾਨਾਂ ਦੇ ਭੱਖਦੇ ਮਸਲੇ ਹੱਲ ਕਰਵਾਉਣ ਲਈ 15 ਸਤੰਬਰ ਨੂੰ ਹਰਿਆਣਾ ਦੇ ਉਚਾਨਾ ਕਸਬੇ ਵਿੱਚ ਹੋਣ ਵਾਲੀ ਮਹਾਂਪੰਚਾਇਤ ਵਿੱਚ ਭਾਗ ਲੈਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਕਿਹਾ ਗਿਆ ਕਿ ਮਹਾਪੰਚਾਇਤ ਵਿੱਚ ਮੁਹਾਲੀ ਜਿਲ੍ਹੇ ਤੋਂ ਬੱਸਾਂ ਰਾਂਹੀ 200 ਕਿਸਾਨ ਪਹੁੰਚਣਗੇ।
ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੁਹਾਲੀ ਜਿਲੇ ਵਿੱਚ ਆਲੂਆਂ ਅਤੇ ਹੋਰ ਸਬਜ਼ੀਆਂ ਦੀ ਜਿਆਦਾ ਕਾਸ਼ਤ ਹੁੰਦੀ ਹੈ ਪਰੰਤੂ ਡੀ ਏਪੀ ਖਾਦ ਸੋਸਾਇਟੀਆਂ ਵਿੱਚ ਨਹੀਂ ਪਹੁੰਚੀ। ਇਸ ਮੌਕੇ ਮੰਗ ਕੀਤੀ ਗਈ ਕਿ ਸਰਕਾਰ ਸੁਸਾਇਟੀਆਂ ਵਿੱਚ ਪਹਿਲ ਦੇ ਆਧਾਰ ਤੇ ਖਾਦ ਦਾ ਪ੍ਰਬੰਧ ਕਰੇ ਤਾਂ ਜੋ ਕਿਸਾਨ ਸਮੇਂ ਸਿਰ ਬਜਾਈ ਕਰ ਸਕੇ। ਆਗੂਆਂ ਨੇ ਕਿਹਾ ਕਿ ਇੱਕ ਅਕਤੂਬਰ ਤੋਂ ਜੀਰੀ ਦੀ ਵਢਾਈ ਸ਼ੁਰੂ ਹੋ ਜਾਣੀ ਹੈ ਅਤੇ ਸਰਕਾਰ ਸ਼ੈਲਰਾਂ ਨਾਲ ਰੇੜਕਾ ਖਤਮ ਕਰਕੇ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਏ।
ਮੀਟਿੱਗ ਦੌਰਾਨ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਦਾ ਰੇਟ ਵਧਾ ਕੇ ਅਤੇ ਬਿਜਲੀ ਖਪਤਕਾਰਾਂ ਨੂੰ ਸਬਸਿਡੀ ਬੰਦ ਕਰਨ ਦਾ ਸਭ ਤੋਂ ਵੱਧ ਬੋਝ ਕਿਸਾਨ ਤੇ ਪਵੇਗਾ ਕਿਉਂਕਿ ਨਵੰਬਰ ਮਹੀਨੇ ਵਿੱਚ ਸਭ ਤੋਂ ਵੱਧ ਡੀਜ਼ਲ ਕਿਸਾਨਾਂ ਨੇ ਹਾੜੀ ਤੇ ਫਸਲ ਉੱਤੇ ਫੂਕਣਾ ਹੁੰਦਾ ਹੈ। ਜਿਸਦਾ ਸਿੱਧਾ ਆਰਥਿਕ ਬੋਝ ਕਿਸਾਨ ਉੱਤੇ ਪਵੇਗਾ। ਇਸ ਮੌਕੇ ਮੰਗ ਕੀਤੀ ਗਈ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।
ਇਸ ਮੌਕੇ ਬਹਾਦਰ ਸਿੰਘ ਨਿਆਮੀਆਂ, ਧਿਆਨ ਸਿੰਘ ਧੜਾਕ, ਭਗਵੰਤ ਸਿੰਘ ਥੇੜੀ, ਰਣਜੀਤ ਸਿੰਘ ਬਾਸੀਆਂ, ਹਰਵਿੰਦਰ ਸਿੰਘ ਪੋਪਨਾ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਹਕੀਕਤ ਸਿੰਘ ਘੰੜੂਆਂ, ਹਰਵਿੰਦਰ ਸਿੰਘ ਮਜਾਤੜੀ, ਅਵਤਾਰ ਸਿੰਘ ਜੰਗਪੁਰ, ਸੁਰਮੱਖ ਸਿੰਘ ਭਜੋਲੀ, ਬਲਜਿੰਦਰ ਸਿੰਘ, ਰਾਜਾ ਨੰਗਲ, ਮਨਪ੍ਰੀਤੀ ਖੇੜੀ, ਜੱਸੀ ਘੰੜੂਆਂ, ਅਜੈਬ ਸਿੰਘ ਘੰੜੂਆਂ, ਹਰਬਚਨ ਲਾਲ ਰੰਗੀਆਂ ਗੁਰਜਿੰਦਰ ਸਿੰਘ ਥੇੜੀ ਹਾਜ਼ਰ ਸਨ।
Mohali
ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ
ਐਸ ਏ ਐਸ ਨਗਰ, 6 ਜਨਵਰੀ (ਸ.ਬ.) ਦਸ਼ਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਐਸ ਏ ਐਸ ਨਗਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਇਆ ਗਿਆ। ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵੱਖ ਵੱਖ ਗਰੂਘਰਾਂ ਵਿੱਚ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਦੌਰਾਨ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਅੱਜ ਸਵੇਰ ਤੋਂ ਹੀ ਗੁਰੂ ਘਰਾਂ ਵਿੱਚ ਸੰਗਤ ਜੁੜਣੀ ਆਰੰਭ ਹੋ ਗਈ ਸੀ ਅਤੇ ਸਾਰਾ ਦਿਨ ਗੁਰੂਘਰਾਂ ਵਿੱਚ ਪੂਰੀ ਰੌਣਕ ਰਹੀ। ਇਸ ਦੌਰਾਨ ਇਤਿਹਾਸਕ ਗੁਰੂਦੁਆਰਾ ਸ੍ਰੀ ਅੰਬ ਸਾਹਿਬ, ਇਤਿਹਾਸਕ ਗੁਰੂਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਗੁਰੂਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਫੇਜ਼ 1, ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਗੁਰੂਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2, ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4, ਗੁਰੂਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5, ਗੁਰੂਦੁਆਰਾ ਸਾਚਾ ਧੰਨ ਸਾਹਿਬ, ਗੁਰੂਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਫੇਜ਼ 3 ਬੀ 1, ਗੁਰੂਦੁਆਰਾ ਬੀਬੀ ਭਾਨੀ ਫੇਜ਼ 7, ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਫੇਜ਼ 9, ਗਰੂਦੁਆਰਾ ਸਾਹਿਬ ਫੇਜ਼ 10, ਸ੍ਰੀ ਗੁਰੂ ਸਿੰਘ ਸਭਾ ਫੇਜ਼ 11, ਗੁਰੂਦੁਆਰਾ ਸ੍ਰੀ ਗੁਰੂਨਾਨਕ ਦਰਬਾਰ ਸੈਕਟਰ 66, ਗੁਰੂਦੁਆਰਾ ਸਾਹਿਬ ਸੈਕਟਰ 70, ਗੁਰੂਦੁਆਰਾ ਸਾਹਿਬ ਸੈਕਟਰ 71, ਗੁਰੂਦੁਆਰਾ ਸਾਹਿਬ ਸੈਕਟਰ 69 ਸਮੇਤ ਵੱਖ ਵੱਖ ਗੁਰੂਘਰਾਂ ਵਿੱਚ ਸੰਗਤ ਵਲੋਂ ਹਾਜਰੀਆਂ ਲਗਵਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ।
ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਬੀਬੀ ਮੁਖਤਿਆਰ ਕੌਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਸ਼੍ਰੋਮਣੀ ਪ੍ਰਚਾਰਕ ਭਾਈ ਅਵਤਾਰ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਲਖਵਿੰਦਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਭਾਈ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਭਾਈ ਧਰਮਜੀਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਪੂਰੇ ਇਲਾਕੇ ਦੀ ਪ੍ਰਕਰਮਾ ਕਰਦਾ ਹੋਇਆ, ਗੁਰਦੁਆਰਾ ਸਾਹਿਬ ਵਿੱਚ ਹੀ ਸਮਾਪਤ ਹੋਇਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਨੇ ਭਾਗ ਲਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਾਲੀ ਦੇ ਫੇਜ਼-2 ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀ ਸਮਾਪਤੀ ਦੌਰਾਨ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਹਾਜਰੀ ਲਗਵਾਈ ਗਈ। ਇਸ ਮੌਕੇ ਸਮਪ੍ਰਸਤ ਜੋਗਿੰਦਰ ਸਿੰਘ ਸੌਂਧੀ, ਪ੍ਰਧਾਨ ਜਗਤਾਰ ਸਿੰਘ, ਵਾਈਸ ਪ੍ਰਧਾਨ ਸਰਬਜੀਤ ਸਿੰਘ ਬਾਜਵਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਸਰੂਪ ਸਿੰਘ ਖਜਾਨਚੀ, ਅਵਤਾਰ ਸਿੰਘ ਵਾਲੀਆ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਸਮੁੱਚੇ ਕਮੇਟੀ ਮੈਂਬਰ ਹਾਜ਼ਰ ਸਨ।
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਫੇਜ਼ 7 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕਾ ਲੰਗਰ ਲਗਾਇਆ ਗਿਆ। ਐਮ ਪੀ ਸੀ ਏ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਲਗਾਏ ਗਏ ਲੰਗਰ ਦੌਰਾਨ ਸੰਸਥਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸੇਵਾ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਪ੍ਰਿਤਪਾਲ ਸਿੰਘ ਜੀ ਮੁੱਖ ਸੇਵਾਦਾਰ, ਹਰਪ੍ਰੀਤ ਸਿੰਘ ਗੁਰੂਦੁਆਰਾ ਕਮੇਟੀ ਪ੍ਰਧਾਨ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਸਥਾ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿਲ, ਬਾਬਾ ਦੀਪ ਸਿੰਘ ਨਗਰ ਸੋਹਾਣਾ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਲਾ, ਜਗਦੀਸ਼ ਸਿੰਘ ਟਿੰਕਾ ਮੈਂਬਰ, ਦੀਪਇੰਦਰ ਸਿੰਘ, ਗੋਲਡੀ ਸੋਹਾਣਾ ਤੇ ਹੋਰ ਸੇਵਾਦਾਰ ਹਾਜ਼ਰ ਸਨ।
Mohali
ਫੇਜ਼ 7 ਦੇ ਮਕਾਨ ਵਿੱਚੋਂ ਇਨਵਰਟਰ ਦੀਆਂ ਦੋ ਬੈਟਰੀਆਂ ਚੋਰੀ
ਐਸ ਏ ਐਸ ਨਗਰ, 6 ਜਨਵਰੀ (ਸ.ਬ.) ਸਥਾਨਕ ਫੇਜ਼ 7 ਦੇ ਇੱਕ ਘਰ ਵਿੱਚੋਂ ਦਿਨ ਦਿਹਾੜੇ ਇਨਵਰਟਰ ਦੀਆਂ ਬੈਟਰੀਆਂ ਚੋਰੀ ਹੋ ਗਈਆਂ। ਚੋਰੀ ਦੀ ਇਹ ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ਵਿੱਚ ਦਿਖਦਾ ਹੈ ਕਿ ਇੱਕ ਸਕੂਟਰ ਤੇ ਆਏ ਦੋ ਨੌਜਵਾਨ ਕੋਠੀ ਵਿੱਚੋਂ ਬੈਟਰੀਆਂ ਚੋਰੀ ਕਰਕੇ ਲੈ ਗਏ।
ਇਸ ਸਬੰਧੀ ਫੇਜ਼ 7 ਦੇ ਵਸਨੀਕ ਪ੍ਰੇਮ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹਨਾਂ ਦੇ ਘਰ ਵਿੱਚੋਂ ਇਨਵਰਟਰ ਦੀਆਂ ਬੈਟਰੀਆਂ ਚੋਰੀ ਹੋ ਗਈਆਂ ਹਨ। ਸ਼ਿਕਾਇਤ ਵਿੱਚ ਉਹਨਾਂ ਲਿਖਿਆ ਹੈ ਕਿ ਉਹ ਘਰੋਂ ਮਾਰਕੀਟ ਗਏ ਸਨ ਤਾਂ ਅਤੇ ਉਹ ਘਰ ਆਏ ਤਾਂ ਉਨ੍ਹਾਂ ਦੇਖਿਆ ਕਿ ਗੈਰੇਜ ਵਿੱਚ ਲੱਗੇ ਇਨਵਰਟਰ ਦੇ ਬਕਸੇ ਵਿੱਚ ਰੱਖੀਆਂ ਦੋਵੇਂ ਬੈਟਰੀਆਂ ਗਾਇਬ ਹਨ। ਜਦੋਂ ਉਹਨਾਂ ਨੇ ਘਰ ਵਿੱਚ ਲੱਗੇ ਸੀ ਸੀ ਟੀ ਵੀ ਕੈਮਰਿਆਂ ਨੂੰ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਇੱਕ ਸਕੂਟਰ ਤੇ ਸਵਾਰ ਦੋ ਨੌਜਵਾਨ ਉਹਨਾਂ ਦੇ ਘਰ ਦੇ ਸਾਮਣੇ ਪਹੁੰਚੇ ਜਿਹਨਾਂ ਵਿੱਚੋਂ ਇੱਕ ਸਕੂਟਰ ਤੇ ਹੀ ਖੜ੍ਹਾ ਰਿਹਾ ਜਦੋਂਕਿ ਦੂਜਾ ਉਹਨਾਂ ਦੇ ਘਰ ਦੇ ਅੰਦਰ ਦਾਖਿਲ ਹੋਇਆ ਅਤੇ ਇੱਕ-ਇੱਕ ਕਰਕੇ ਦੋਵੇਂ ਬੈਟਰੀਆਂ ਸਕੂਟਰ ਤੇ ਰੱਖ ਕੇ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਚੋਰੀ ਦੀ ਇਹ ਵਾਰਦਾਤ ਕਰੀਬ ਚਾਰ ਮਿੰਟ ਦੇ ਅੰਦਰ ਅੰਦਰ ਅੰਜਾਮ ਦੇ ਦਿੱਤੀ ਗਈ। ਉਹਨਾਂ ਲਿਖਿਆ ਹੈ ਕਿ ਉਹਨਾਂ ਦਾ ਕਰੀਬ 22 ਤੋਂ 23 ਹਜਾਰ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਸੰਬੰਧੀ ਵਾਰਡ ਦੀ ਕੌਂਸਲਰ ਸ੍ਰੀਮਤੀ ਅਨੁਰਾਧਾ ਅਨੰਦ ਨੇ ਕਿਹਾ ਕਿ ਇਸਤੋਂ ਪਹਿਲਾਂ ਵੀ ਚੋਰਾਂ ਵਲੋਂ ਘਰਾਂ ਵਿੱਚ ਵੜ ਕੇ ਸਾਈਕਲ, ਬੈਟਰੀਆਂ ਅਤੇ ਹੋਰ ਸਾਮਾਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਿਆ ਹੈ। ਉਹਨਾਂ ਐਸ ਐਸ ਪੀ ਮੁਹਾਲੀ ਤੋਂ ਮੰਗ ਕੀਤੀ ਹੈ ਕਿ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ ਅਤੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਲਈ ਲੋੜੀਂਦੇ ਕਦਮ ਚੁੱਕੇ ਜਾਣ।
Mohali
ਕਿਸਾਨੀ ਮੰਗਾਂ ਮੰਨੇ ਪੰਜਾਬ ਅਤੇ ਕੇਂਦਰ ਸਰਕਾਰ : ਹਰਕੇਸ਼ ਚੰਦ ਸ਼ਰਮਾ
ਐਸ ਏ ਐਸ ਨਗਰ, 6 ਜਨਵਰੀ (ਸ.ਬ.) ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨੀ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਬਿਆਨ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਕਿਰਸਾਨੀ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਡੇਢ ਮਹੀਨੇ ਤੋਂ ਮਰਨ ਵਰਤ ਕਰ ਰਹੇ ਸz ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਰੋਜਾਨਾ ਖਰਾਬ ਹੁੰਦੀ ਜਾ ਰਹੀ ਹੈ ਪਰੰਤੂ ਕੇਂਦਰ ਅਤੇ ਪੰਜਾਬ ਦੋਵੇਂ ਹੀ ਸਰਕਾਰ ਕਿਸਾਨੀ ਮਸਲਿਆਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀਆਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨ ਕੀ ਬਾਤ ਅੰਦਰ ਕਿਸਾਨਾਂ ਪ੍ਰਤੀ ਬਹੁਤ ਹਮਦਰਦੀ ਦੀ ਗੱਲ ਕਰਦੇ ਰਹਿੰਦੇ ਹਨ, ਪਰ ਹੁਣ ਠੰਡ ਅੰਦਰ ਧਰਨੇ ਤੇ ਬੈਠੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ। ਭਾਜਪਾ ਨੇ ਕਿਸਾਨਾਂ ਨੂੰ ਆਪਣੇ ਹੀ ਮੁਲਕ ਵਿਚ ਬੇਗਾਨਾ ਬਣਾ ਕੇ ਰੱਖ ਦਿੱਤਾ ਹੈ ਅਤੇ ਕਿਸਾਨਾਂ ਨਾਲ ਪਾਕਿਸਤਾਨੀਆਂ ਵਰਗਾ ਵਿਵਹਾਰ ਕਰਦੇ ਹੋਏ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਲੰਬੇ ਚੌੜੇ ਵਾਇਦੇ ਕਰਦੇ ਸਨ ਅਤੇ ਸz ਮਾਨ ਨੂੰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਦੇ ਪੱਧਰ ਤੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਤੇ ਘੱਟੋ ਘੱਟ ਸਮਰਥਨ ਮੁੱਲ ਦੇਣ।
-
International2 months ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ
-
National2 months ago
ਬੱਸ ਪਲਟਣ ਕਾਰਨ 5 ਵਿਅਕਤੀਆਂ ਦੀ ਮੌਤ, 2 ਦਰਜਨ ਵਿਅਕਤੀ ਜ਼ਖ਼ਮੀ
-
International2 months ago
ਗੌਤਮ ਅਡਾਨੀ ਤੇ ਨਿਊਯਾਰਕ ਵਿੱਚ ਧੋਖਾਧੜੀ ਅਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼
-
Chandigarh2 months ago
ਪੰਜਾਬ ਯੂਨੀਵਰਸਿਟੀ ਦੇ ਮੁੰਡਿਆਂ ਦੇ ਹੋਸਟਲ ਵਿੱਚ ਹਿਮਾਚਲ ਦੇ ਨੌਜਵਾਨ ਦੀ ਮੌਤ
-
Chandigarh2 months ago
ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ 3 ਵਜੇ ਤੱਕ ਹੋਈ 50 ਫੀਸਦੀ ਪੋਲਿੰਗ
-
Mohali1 month ago
ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ
-
National2 months ago
ਆਜ਼ਮਗੜ੍ਹ ਵਿੱਚ ਗੁਆਂਢੀਆਂ ਨੇ ਇੱਕ ਨੌਜਵਾਨ ਨੂੰ ਪੈਟਰੋਲ ਪਾ ਕੇ ਸਾੜਿਆ
-
International1 month ago
ਭਾਰਤ ਦੀ ਆਸਟਰੇਲੀਆ ਵਿੱਚ ਆਸਟਰੇਲੀਆ ਤੇ ਸਭ ਤੋਂ ਵੱਡ ਜਿੱਤ