Connect with us

National

ਜੈਸਲਮੇਰ ਦੇ ਪ੍ਰਸਿੱਧ ਰਾਮਦੇਵ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Published

on

 

ਜੈਸਲਮੇਰ, 11 ਸਤੰਬਰ (ਸ.ਬ.) ਰਾਜਸਥਾਨ ਵਿੱਚ ਜੈਸਲਮੇਰ ਦੇ ਰਾਮਦੇਵਰਾ ਕਸਬੇ ਵਿੱਚ ਇੰਨੀ ਦਿਨੀਂ ਚੱਲ ਰਹੇ ਲੋਕ ਦੇਵਤਾ ਬਾਬਾ ਰਾਮਦੇਵਰਾ ਮੇਲੇ ਦੌਰਾਨ ਰਾਮਦੇਵ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਬੀਤੀ ਰਾਤ ਨੂੰ ਇਕ ਵਿਅਕਤੀ ਨੇ ਪੋਖਰਣ ਰੇਲਵੇ ਸਟੇਸ਼ਨ ਦੀ ਟਿਕਟ ਖਿੜਕੀ ਤੇ ਪਰਚੀ ਛੱਡ ਕੇ ਮੰਦਰ ਵਿੱਚ ਚੜ੍ਹਾਏ ਜਾ ਰਹੇ ਕੱਪੜੇ ਦੇ ਘੋੜੇ ਵਿੱਚ ਬੰਬ ਰੱਖ ਕੇ ਰਾਮਦੇਵਰਾ ਮੰਦਰ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ।

ਇਸ ਤੋਂ ਬਾਅਦ ਪੁਲੀਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।

ਇਸ ਤੋਂ ਬਾਅਦ ਪੁਲੀਸ ਅਤੇ ਖੁਫੀਆ ਏਜੰਸੀਆਂ ਨੇ ਪੂਰੇ ਰਾਮਦੇਵਰਾ ਮੇਲੇ ਨੂੰ ਘੇਰਾ ਪਾ ਲਿਆ ਅਤੇ ਸਖ਼ਤ ਸੁਰੱਖਿਆ ਦੀ ਜਾਂਚ ਪੜਤਾਲ ਕਰਦੇ ਹੋਏ ਸਾਵਧਾਨੀ ਦੇ ਤੌਰ ਤੇ ਚੌਕਸੀ ਵਧਾ ਦਿੱਤੀ ਹੈ। ਪੁਲੀਸ ਸੁਪਰਡੈਂਟ ਸੁਧੀਰ ਚੌਧਰੀ ਨੇ ਦੱਸਿਆ ਕਿ ਬੀਤੀ ਰਾਤ ਨੂੰ ਜ਼ਿਲ੍ਹੇ ਦੇ ਪੋਕਰਨ ਰੇਲਵੇ ਸਟੇਸ਼ਨ ਦੀ ਟਿਕਟ ਖਿੜਕੀ ਤੇ ਕਿਸੇ ਨੇ ਇਕ ਪਰਚੀ ਛੱਡ ਦਿੱਤੀ, ਜਿਸ ਵਿੱਚ ਲਿਖਿਆ ਸੀ ਕਿ ਰਾਮਦੇਵਰਾ ਮੰਦਰ ਵਿੱਚ ਚੜ੍ਹਾਏ ਜਾ ਰਹੇ ਕੱਪੜੇ ਦੇ ਘੋੜੇ ਵਿੱਚ ਬੰਬ ਰੱਖਿਆ ਹੋਇਆ ਹੈ, ਜਿਸ ਕਾਰਨ ਰਾਮਦੇਵਰਾ ਮੰਦਰ ਨੂੰ ਉਡਾ ਦਿੱਤਾ ਜਾਵੇਗਾ।

ਜਦੋਂ ਧਮਕੀ ਭਰੀ ਪਰਚੀ ਨੂੰ ਟਿਕਟ ਬਾਬੂ ਤੋਂ ਜੀਆਰਪੀ ਰਾਹੀਂ ਪੁਲੀਸ ਕੋਲ ਪਹੁੰਚਾਇਆ ਗਿਆ ਤਾਂ ਪੁਲੀਸ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ। ਸ਼ਰਧਾਲੂਆਂ ਵੱਲੋਂ ਲਿਆਂਦੇ ਕੱਪੜਿਆਂ ਦੇ ਘੋੜਿਆਂ ਨੂੰ ਪੂਰੀ ਤਰ੍ਹਾਂ ਜਾਂਚ ਤੋਂ ਬਾਅਦ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿੱਚ ਚੌਕਸੀ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਦੇ ਕੱਪੜਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਤਾਇਨਾਤੀ ਦੇ ਨਾਲ-ਨਾਲ ਬੰਬ ਸਕੁਐਡ ਅਤੇ ਡਾਗ ਸਕੁਐਡ ਵੀ ਤਾਇਨਾਤ ਕੀਤੇ ਗਏ ਹਨ, ਜੋ ਸ਼ਰਧਾਲੂਆਂ ਨੂੰ ਪੂਰੀ ਜਾਂਚ ਤੋਂ ਬਾਅਦ ਮੰਦਰ ਵਿੱਚ ਦਾਖ਼ਲ ਹੋਣ ਦੇ ਰਹੇ ਹਨ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending