Connect with us

Punjab

ਬਿਜਲੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਦੂਸਰੇ ਦਿਨ ਪੂਰੇ ਪੰਜਾਬ ਵਿੱਚ ਡਵੀਜ਼ਨਾਂ ਦਫਤਰਾਂ ਅੱਗੇ ਕੀਤੀਆਂ ਰੋਸ ਰੈਲੀਆਂ

Published

on

 

ਬਿਜਲੀ ਹਾਦਸਿਆਂ ਨਾਲ ਕਾਮਿਆਂ ਦੀਆਂ ਹੋ ਰਹੀਆਂ ਮੌਤਾਂ ਤੇ ਵਾਰਸਾਂ ਨੂੰ ਇਕ ਕਰੋੜ ਮੁਆਵਜ਼ਾ ਦੇਣ ਦੀ ਮੰਗ

ਪਟਿਆਲਾ, 11 ਸਤੰਬਰ (ਸ.ਬ.) ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੀਆਂ ਵਾਜਿਬ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਖਿਲਾਫ਼ ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ਤੇ ਪਾਵਰਕਾਮ ਦੇ ਸਮੁੱਚੇ ਡਵੀਜ਼ਨਾਂ ਦਫਤਰਾਂ ਵਿੱਚ ਬਿਜਲੀ ਕਾਮਿਆਂ ਵੱਲੋਂ ਅੱਜ ਦੂਸਰੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਮੰਡਲ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦੇਦਿਆਂ ਸੂਬਾਈ ਆਗੂਆਂ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ ਅਤੇ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਬਿਜਲੀ ਮੰਤਰੀ ਨਾਲ ਮੁਲਾਜ਼ਮ ਮੰਗਾਂ ਤੇ ਹੋਈਆਂ ਸਹਿਮਤੀਆਂ ਅਨੁਸਾਰ ਡਿਊਟੀ ਦੌਰਾਨ ਘਾਤਕ ਹਾਦਸੇ ਦਾ ਸ਼ਿਕਾਰ ਹੋਏ ਬਿਜਲੀ ਕਾਮਿਆਂ ਦੇ ਪੀੜਤ ਪਰਿਵਾਰਾਂ ਨੂੰ ਇਕ ਕਰੋੜ ਦੀ ਮੁਆਵਜ਼ਾ ਰਾਸ਼ੀ ਦੇਣ ਸਮੇਤ ਕਾਮਿਆਂ ਨੂੰ ਸ਼ਹੀਦ ਦਾ ਦਰਜਾ ਦੇਣ, ਹਾਦਸੇ ਦਾ ਸ਼ਿਕਾਰ ਹੋਏ ਕਾਮੇ ਨੂੰ ਕੈਸ਼ਲੈਸ ਇਲਾਜ ਦੀ ਸੁਵਿਧਾ ਲਾਗੂ ਕਰਨ, ਹਾਦਸੇ ਦੌਰਾਨ ਕਰਮਚਾਰੀ ਦੀ ਮੌਤ ਹੋ ਜਾਣ ਦੀ ਸੂਰਤ ਵਿੱਚ ਸਬੰਧਤ ਕਰਮਚਾਰੀ (ਜੇ ਈ, ਲਾਈਨ ਮੈਨ, ਸਹਾਇਕ ਲਾਈਨਮੈਨ ਆਦਿ ) ਦੇ ਨਾਂ ਉੱਪਰ ਬਿਨਾਂ ਪੜਤਾਲ ਕੀਤੇ ਐਫ ਆਈ ਆਰ ਦਰਜ ਕਰਨ ਦੀ ਪਿਰਤ ਬੰਦ ਕਰਨ, ਹਜਾਰਾਂ ਦੀ ਗਿਣਤੀ ਵਿੱਚ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰਨ, ਆਰ ਟੀ ਐਮ ਦੀ ਤਰੱਕੀ ਤੁਰੰਤ ਕਰਨ, ਓ ਸੀ ਕੈਟਾਗਰੀ ਨੂੰ ਪੇ ਬੈਂਡ ਦੇਣ, ਸਹਾਇਕ ਲਾਈਨਮੈਨ ਤੋਂ ਲਾਈਨ ਮੈਨਦੀ ਤਰੱਕੀ ਕਰਨ , ਬਾਕੀ ਸਾਰੀਆਂ ਕੈਟੇਗਰੀਆਂ ਦੀਆਂ ਤਰੱਕੀਆਂ ਵਿੱਚ ਆਈ ਖੜੌਂਤ ਦੂਰ ਕਰਨ, ਇਨ ਹਾਊਸ ਕਾਂਟ੍ਰੈਕਟ ਕਾਮਿਆਂ ਨੂੰ ਰੈਗੂਲਰ ਕਰਨ, ਸੋਧੇ ਭੱਤਿਆਂ ਦਾ 32 ਮਹੀਨੇ ਦਾ ਬਕਾਇਆ ਜਾਰੀ ਕਰਨ, ਰਹਿੰਦੇ ਭੱਤੇ ਜਿਵੇਂ ਹਾਰਡਸ਼ਿਪ ਭੱਤਾ ਆਦਿ ਨੂੰ ਸੋਧ ਕੇ ਲਾਗੂ ਕਰਨ, ਪੁਨਰ ਗਠਨ ਦੇ ਨਾਮ ਤੇ ਖਤਮ ਕੀਤੀਆਂ ਅਸਾਮੀਆਂ ਨੂੰ ਮੁੜ ਬਹਾਲ ਕਰਨ, 295/19 ਵਾਲੇ ਕਾਮਿਆਂ ਨੂੰ ਪੂਰੀ ਤਨਖਾਹ ਜਾਰੀ ਕਰਨ, 17 ਜੁਲਾਈ 2020 ਤੋਂ ਪਹਿਲਾਂ ਤਰਸ ਦੇ ਆਧਾਰ ਤੇ ਪ੍ਰਤੀ ਬੇਨਤੀ ਦੇਣ ਵਾਲੇ ਕਰਮਚਾਰੀਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨ ਅਤੇ ਹੋਰਨਾਂ ਮੰਗਾਂ ਲਈ 15 ਅਗਸਤ ਤੱਕ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਲ ਗੱਲ ਕਰਕੇ ਮੰਨੀਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਪਾਵਰ ਮੈਨੇਜਮੈਂਟ ਅਤੇ ਬਿਜਲੀ ਮੰਤਰੀ ਮੰਗਾਂ ਮੰਨਣ ਤੋਂ ਮੁਨਕਰ ਹੋ ਗਏ ਹਨ ਅਤੇ ਮੰਗਾਂ ਲਾਗੂ ਕਰਨ ਦੀ ਥਾਂ ਤੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਐਸਮਾਂ ਵਰਗੇ ਕਾਲੇ ਕਾਨੂੰਨਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਣ ਅਧਿਕਾਰਤ ਦਫਤਰੀ ਕਾਮਿਆਂ ਦੀ ਗੈਰ ਕਾਨੂੰਨੀ ਢੰਗ ਨਾਲ ਗਰਿੱਡ ਸਬ ਸਟੇਸ਼ਨ ਉੱਪਰ ਡਿਊਟੀ ਲਗਾਈ ਜਾ ਰਹੀ ਹੈ, ਏਥੋਂ ਤੱਕ ਕਿ ਮਹਿਲਾ ਕਰਮਚਾਰੀਆਂ ਨੂੰ ਵੀ ਦੂਰ ਦੁਰਾਡੇ ਗਰਿੱਡਾਂ ਉੱਪਰ ਤੈਨਾਤ ਕੀਤਾ ਜਾ ਰਿਹਾ ਹੈ, ਪਰਖ ਕਾਲ ਸਮੇਂ ਵਾਲੇ ਮੁਲਾਜ਼ਮਾਂ ਨੂੰ ਧਮਕੀਆਂ ਦੇ ਕੇ ਗਰਿੱਡਾਂ ਉੱਪਰ ਤਾਇਨਾਤ ਕੀਤਾ ਜਾ ਰਿਹਾ ਹੈ। ਜਿਸ ਕਰਕੇ ਬਿਜਲੀ ਮੁਲਾਜ਼ਮਾਂ ਵਿਚ ਰੋਸ ਵੱਧ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਬਿਜਲੀ ਕਾਮੇ 21 ਅਗਸਤ ਤੋਂ ਲਗਾਤਾਰ ਵਰਕ ਟੂ ਰੂਲ ਤਹਿਤ ਆਪਣੀ ਬਣਦੀ 8 ਘੰਟੇ ਦੀ ਡਿਊਟੀ ਹੀ ਕਰ ਰਹੇ ਹਨ ਅਤੇ 30 ਸਤੰਬਰ ਤੱਕ ਵਰਕ ਟੂ ਰੂਲ ਜਾਰੀ ਰੱਖਿਆ ਜਾਵੇਗਾ।

ਜਥੇਬੰਦੀ ਦੇ ਸੂਬਾਈ ਆਗੂਆਂ ਸਾਥੀ ਬਲਦੇਵ ਸਿੰਘ ਮੰਢਾਲੀ, ਸਰਬਜੀਤ ਸਿੰਘ ਭਾਣਾ, ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸੋਰ, ਸੁਰਿੰਦਰ ਪਾਲ ਲਾਹੌਰੀਆ, ਪੂਰਨ ਸਿੰਘ ਖਾਈ, ਜਗਜੀਤ ਸਿੰਘ ਕੋਟਲੀ, ਕੌਰ ਸਿੰਘ ਸੋਹੀ, ਜਗਜੀਤ ਸਿੰਘ ਕੰਡਾ, ਮਨਜੀਤ ਸਿੰਘ ਚਾਹਲ, ਗੁਰਪਿਆਰ ਸਿੰਘ, ਗੁਰਤੇਜ ਸਿੰਘ ਪੱਖੋ, ਗੁਰਵਿੰਦਰ ਸਿੰਘ ਹਜਾਰਾ, ਰਘਵੀਰ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ , ਹਰਮਨਦੀਪ, ਸੁਖਵਿੰਦਰ ਸਿੰਘ ਦੁੱਮਣਾ, ਗਰੀਸ਼ ਮਹਾਜਨ, ਰਛਪਾਲ ਸਿੰਘ ਪਾਲੀ, ਸੁਖਵਿੰਦਰ ਸਿੰਘ ਚਾਹਲ, ਰਵੇਲ ਸਿੰਘ ਸਹਾਏਪੁਰ, ਬਲਜੀਤ ਸਿੰਘ ਮੋਦਲਾ, ਅਵਤਾਰ ਸਿੰਘ ਕੈਂਥ, ਅਵਤਾਰ ਸਿੰਘ ਸ਼ੇਰਗਿੱਲ, ਮਹਿੰਦਰ ਸਿੰਘ ਰੂੜੇਕੇ, ਬਲਜੀਤ ਸਿੰਘ ਬਰਾੜ, ਬਰਜਿੰਦਰ ਸ਼ਰਮਾ ਆਦਿ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਲਦੀ ਲਾਗੂ ਕਨਹੀਂ ਕੀਤੀਆਂ ਗਈਆਂ ਤਾਂ ਇਸ ਸੰਘਰਸ਼ ਵਿੱਚ ਹੋਰ ਵਾਧਾ ਕੀਤਾ ਜਾਵੇਗਾ, ਜਿਸ ਨਾਲ ਸਮੁੱਚਾ ਬਿਜਲੀ ਤੰਤਰ ਪ੍ਰਭਾਵਿਤ ਹੋਵੇਗਾ।

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Chandigarh

ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ. ਐਮ. ਡਬਲਿਊ. ਦੇ ਪੁਰਜੇੇ

Published

on

By

ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 19 ਸਤੰਬਰ (ਸ਼ਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ|
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ. ਐਮ. ਡਬਲਿਊ. ਏ. ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ| ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ|
ਮੁੱਖ ਮੰਤਰੀ ਨੇ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ|

 

Continue Reading

Latest News

Trending