Connect with us

Mohali

ਸਬ ਡਵੀਜ਼ਨ ਖਰੜ ਦੇ ਪਿੰਡ ਝੰਜੇੜੀ ਵਿਖੇ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 13 ਸਤੰਬਰ ਨੂੰ ਲੱਗੇਗਾ ਕੈਂਪ

Published

on

 

ਕੈਂਪ ਵਿੱਚ ਪਿੰਡ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ

ਖਰੜ, 12 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਸਬ ਡਵੀਜ਼ਨ ਖਰੜ ਵਿੱਚ ਪੈਂਦੇ 5 ਪਿੰਡਾਂ ਦਾ ਇੱਕ ਵਿਸ਼ੇਸ਼ ਕੈਂਪ ਪਿੰਡ ਝੰਜੇੜੀ ਵਿਖੇ 13 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਰੜ ਦੇ ਐਸ ਡੀ ਐਮ ਸz. ਗੁਰਮੰਦਰ ਸਿੰਘ ਨੇ ਦੱਸਿਆ ਸਵੇਰੇ 10 ਤੋਂ ਦੁਪਿਹਰ 10 ਵਜੇ ਤੱਕ ਚਲਣ ਵਾਲੇ ਇਸ ਕੈਂਪ ਵਿੱਚ ਸਵਾੜਾ, ਝੰਜੇੜੀ, ਮਛਲੀ ਕਲਾਂ, ਚੂਹੜ ਮਾਜਰਾ ਅਤੇ ਮਛਲੀ ਖੁਰਦ ਪਿੰਡਾਂ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ।

ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਮੌਕੇ ਤੇ ਹੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਜੋ ਸੇਵਾਵਾਂ ਮੁੱਖ ਤੌਰ ਤੇ ਦਿੱਤੀਆਂ ਜਾਣੀਆਂ ਹਨ ਉਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਐਸ.ਸੀ., ਬੀ.ਸੀ., ਓ.ਬੀ.ਸੀ ਅਤੇ ਜਨਰਲ ਜਾਤੀ ਦੇ ਸਰਟੀਫਿਕੇਟ ਅਤੇ ਵਸਨੀਕ (ਨਿੱਜੀ) ਸਰਟੀਫ਼ਿਕੇਟ, ਮਾਸਿਕ ਸਹਾਇਤਾ ਸਕੀਮਾਂ (ਬੁਢਾਪਾ ਪੈਨਸ਼ਨਾਂ ਆਦਿ), ਵਿਆਹ ਰਜਿਸਟ੍ਰੇਸ਼ਨ, ਐਫੀਡੇਵਿਟ ਤਸਦੀਕ, ਮਾਲ ਰਿਕਾਰਡਾਂ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਦੀ ਸੇਵਾ), ਭਾਰ ਰਹਿਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਜਨਰੇਸ਼ਨ, ਦਸਤਾਵੇਜ਼ਾਂ ਦੀ ਕਾਊਂਟਰਸਾਈਨਿੰਗ, ਮੁਆਵਜ਼ੇ ਦੇ ਬਾਂਡ, ਬਾਰਡਰ ਸਰਟੀਫਿਕੇਟ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ.ਆਈ. ਦੇ ਦਸਤਾਵੇਜ਼ਾਂ ਤੇ ਕਾਊਂਟਰ ਦਸਤਖਤ, ਪੁਲੀਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ), ਉਸਾਰੀ ਮਜ਼ਦੂਰਾਂ/ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਆਮਦਨ ਅਤੇ ਸੰਪਤੀ ਸਰਟੀਫਿਕੇਟ (ਈ.ਡਬਲਯੂ. ਐੱਸ.), ਸ਼ਗਨ ਸਕੀਮ (ਕੇਸ ਦੀ ਮਨਜ਼ੂਰੀ ਲਈ), ਅਪੰਗਤਾ ਸਰਟੀਫਿਕੇਟ/ਯੂ ਡੀ ਆਈ ਡੀ ਕਾਰਡ, ਬਿਜਲੀ ਬਿੱਲ ਦਾ ਭੁਗਤਾਨ (ਪਾਵਰ) ਅਤੇ ਪੇਂਡੂ ਖੇਤਰ ਸਰਟੀਫਿਕੇਟ (ਪੇਂਡੂ) ਆਦਿ ਸ਼ਾਮਿਲ ਹਨ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending