Connect with us

Chandigarh

ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਗ੍ਰਿਫ਼ਤਾਰ

Published

on

 

ਗ੍ਰਿਫ਼ਤਾਰ ਡਰੱਗ ਇੰਸਪੈਕਟਰ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੀ ਬਾਹਰੋਂ ਉਨ੍ਹਾਂ ਦੇ ਡਰੱਗ ਨੈੱਟਵਰਕ ਨੂੰ ਚਲਾਉਣ ਵਿੱਚ ਕਰਦਾ ਸੀ ਮਦਦ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 13 ਸਤੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਨਾਲ ਜੁੜੀਆਂ ਨਸ਼ਾ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਮਦਦ ਕਰਨ ਅਤੇ ਮਨੀ ਲਾਂਡਰਿੰਗ ਦੀ ਰਕਮ ਨੂੰ ਆਪਣੇ ਰਿਸ਼ਤੇਦਾਰਾਂ ਦੇ ਨਾਮ ਤੇ ਬੇਨਾਮੀ ਖਾਤਿਆਂ ਵਿੱਚ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਡਰੱਗ ਇੰਸਪੈਕਟਰ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਚਲਾਉਣ ਵਿੱਚ ਸਹਾਇਤਾ ਕਰ ਰਿਹਾ ਸੀ। ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਡਰੱਗ ਇੰਸਪੈਕਟਰ ਸਰਕਾਰ ਤੋਂ ਇਜਾਜ਼ਤ ਲਏ ਜਾਂ ਐਕਸ-ਇੰਡੀਆਂ ਲੀਵ ਲਏ ਬਿਨਾਂ ਅਕਸਰ ਵਿਦੇਸ਼ਾਂ ਵਿੱਚ ਘੁੰਮਦਾ ਰਹਿੰਦਾ ਸੀ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਇਹ ਕਾਮਯਾਬੀ ਇਸ ਡਰੱਗ ਇੰਸਪੈਕਟਰ ਨਾਲ ਸਬੰਧਤ 24 ਬੈਂਕ ਖਾਤਿਆਂ (ਜਿਹਨਾਂ ਵਿੱਚ ਕੁੱਲ ਰਕਮ 7.09 ਕਰੋੜ ਰੁਪਏ ਤੱਕ ਹੈ) ਨੂੰ ਫ੍ਰੀਜ਼ ਕਰਨ ਦੇ ਨਾਲ ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ਤੇ ਮਾਰੇ ਗਏ ਛਾਪਿਆਂ ਦੌਰਾਨ ਭਾਰੀ ਮਾਤਰਾ ਵਿੱਚ ਨਕਦੀ ਅਤੇ ਵਿਦੇਸ਼ੀ ਕਰੰਸੀ ਜ਼ਬਤ ਕਰਨ ਤੋਂ ਲਗਭਗ ਇੱਕ ਮਹੀਨੇ ਬਾਅਦ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਇਸ ਵਿਅਕਤੀ ਦੇ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਸਪੈਸ਼ਲ ਡੀਜੀਪੀ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਏਐਨਟੀਐਫ ਦੀਆਂ ਪੁਲੀਸ ਟੀਮਾਂ ਨੇ ਤਕਨੀਕੀ ਢੰਗ ਨਾਲ ਕੀਤੀ ਨਿਗਰਾਨੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਘੋਖ ਉਪਰੰਤ, ਐਰੋਸਿਟੀ, ਐਸਏਐਸ ਨਗਰ ਤੋਂ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕਾਬੂ ਕੀਤਾ ਹੈ।

ਸਪੈਸ਼ਲ ਡੀ ਜੀ ਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਏ ਐਨ ਟੀ ਐਫ ਨੇ ਇਸ ਵਿਅਕਤੀ ਤੋਂ ਕੋਲੋਂ 1.49 ਕਰੋੜ ਰੁਪਏ ਦੀ ਨਕਦੀ, 260 ਗ੍ਰਾਮ ਸੋਨਾ ਅਤੇ 515 ਦਿਰਹਾਮ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੈਰ-ਕਾਨੂੰਨੀ ਢੰਗ ਬਣਾਈਆਂ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ ਜਿਸ ਵਿੱਚ ਜ਼ੀਰਕਪੁਰ ਵਿੱਚ 2 ਕਰੋੜ ਰੁਪਏ ਦੇ ਮੁੱਲ ਦੇ ਫਲੈਟ, ਡੱਬਵਾਲੀ ਵਿੱਚ 40 ਲੱਖ ਰੁਪਏ ਦਾ ਪਲਾਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।

ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਡਰੱਗ ਇਸਪੈਕਟਰ ਨੂੰ ਮੁਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਉਸਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ।

Continue Reading

Chandigarh

ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ ਤਹਿਤ ਦਾਖਲੇ ਸ਼ੁਰੂ ਕਰਨ ਦੀ ਮੰਗ

Published

on

By

 

 

 

ਚੰਡੀਗੜ੍ਹ, 17 ਸਤੰਬਰ (ਸ.ਬ.) ਸਮਾਜ ਸੇਵੀ ਗੁਰਪ੍ਰੀਤ ਸਿੰਘ ਕੰਦੋਲਾ ਨੇ ਕਿਹਾ ਹੈ ਕਿ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ ਭਲਾਈ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਂਦੀ ਸਕੀਮ ‘ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ’ ਤਹਿਤ ਇਸ ਸਾਲ ਸੈਸ਼ਨ 2024- 25 ਲਈ ਵਿਭਾਗ ਵੱਲੋਂ ਦਾਖਲਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਜ਼ਾਰਾਂ ਐਸ ਸੀ ਵਿਦਿਆਰਥੀ ਤਕਨੀਕੀ ਸਿੱਖਿਆ ਲੈਣ ਤੋਂ ਵਾਂਝੇ ਰਹਿ ਜਾਣਗੇ।

ਉਹਨਾਂ ਕਿਹਾ ਕਿ ਲਗਭਗ 200 ਯੂਨਿਟਾਂ ਵਿੱਚ ਹਰ ਸਾਲ ਸਿਰਫ ਐਸ ਸੀ ਵਿਦਿਆਰਥੀਆਂ ਦਾ ਦਾਖਲਾ ਕੀਤਾ ਜਾਂਦਾ ਸੀ, ਪਰੰਤੂ ਆਪ ਸਰਕਾਰ ਦੀਆਂ ਐਸ ਸੀ ਵਿਰੋਧੀ ਨੀਤੀ ਕਾਰਨ ਐਸ ਸੀ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਿਲ ਕਰਨ ਤੋਂ ਵਾਂਝੇ ਰਹਿ ਜਾਣਗੇ ਅਤੇ ਨਾਲ ਹੀ ਬਹੁਤ ਸਾਰੇ ਅਧਿਆਪਕ ਵੀ ਬੇਰੁਜ਼ਗਾਰ ਹੋ ਜਾਣਗੇ।

ਉਹਨਾਂ ਮੰਗ ਕੀਤੀ ਹੈ ਕਿ ਨਿਊ ਵੋਕੇਸ਼ਨਲ ਟ੍ਰੇਨਿੰਗ ਸਕੀਮ ਅਧੀਨ ਐਸ ਸੀ ਬੱਚਿਆਂ ਦੇ ਦਾਖਲੇ ਪਿਛਲੇ ਸਾਲਾਂ ਦੀ ਤਰ੍ਹਾਂ ਇਹ ਸਾਲ ਵੀ ਕੀਤੇ ਜਾਣ ਅਤੇ ਦਾਖਲਿਆਂ ਦੀ ਅੰਤਿਮ ਤਰੀਕ ਵਿੱਚ 15 ਦਿਨ ਦਾ ਵਾਧਾ ਕੀਤਾ ਜਾਵੇ।

Continue Reading

Chandigarh

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

Published

on

By

 

ਚੰਡੀਗੜ੍ਹ, 16 ਸਤੰਬਰ (ਸ.ਬ.) ਸੀਨੀਅਰ ਆਈ. ਏ. ਐਸ. ਅਧਿਕਾਰੀ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ। 2007 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀਮਤੀ ਮਿੱਤਰਾ ਨੇ ਡੀ.ਸੀ. ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਡਾਇਰੈਕਟਰ ਲੋਕ ਸੰਪਰਕ ਅਤੇ ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਈਆਂ ਹਨ।

ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਵਿੱਚ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ।

 

Continue Reading

Chandigarh

ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ

Published

on

By

 

ਸਿਹਤ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ

ਚੰਡੀਗੜ੍ਹ 14 ਸਤੰਬਰ (ਸ.ਬ.) ਸੂਬੇ ਵਿੱਚ ਪਿਛਲੇ ਛੇ ਦਿਨਾਂ ਤੋਂ ਚੱਲ ਰਹੀ ਸਰਕਾਰੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਇਸ ਸੰਬੰਧੀ ਪੰਜਾਬ ਭਵਨ ਵਿੱਚ ਪੰਜਾਬ ਦੇ ਸਿਹਤ ਮੰਤਰੀ ਨਾਲ ਡਾਕਟਰਾਂ ਦੀ ਜਥੇਬੰਦੀ ਵੱਲੋਂ ਕੀਤੀ ਮੀਟਿੰਗ ਤੋਂ ਬਾਅਦ ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸਰਕਾਰ ਦੇ ਨਾਲ ਹੜਤਾਲ ਦੇ ਮੁੱਦਿਆਂ ਤੇ ਸਹਿਮਤੀ ਬਣ ਗਈ ਹੈ ਅਤੇ ਅੱਜ ਤੋਂ ਇਹ ਹੜਤਾਲ ਖਤਮ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਸੋਮਵਾਰ ਅਤੇ ਮੰਗਲਵਾਰ ਵਾਲੇ ਦਿਨ ਦੋ ਦੋ ਘੰਟੇ ਵੱਧ ਡਿਊਟੀ ਦੇ ਕੇ ਮਰੀਜ਼ਾਂ ਦੇ ਹੋਏ ਨੁਕਸਾਨ ਦੀ ਭਰਭਾਈ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਦੇ ਵਿੱਚ ਜਿਆਦਾਤਰ ਮੁੱਦਿਆਂ ਤੇ ਸਹਿਮਤੀ ਬਣੀ ਹੈ, ਜਿਸ ਤੋਂ ਬਾਅਦ ਇਹ ਹੜਤਾਲ ਖਤਮ ਕੀਤੀ ਗਈ ਹੈ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਸਰਕਾਰ ਵੱਲੋਂ ਨੌਕਰੀ ਅਤੇ ਭੱਤਿਆਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਉਲਝਣਾਂ ਖੜੀਆਂ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਹੱਲ ਮਾਨ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡਾਕਟਰਾਂ ਦੀ ਹੜਤਾਲ ਦੇ ਖਤਮ ਹੋਣ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ।

ਇੱਥੇ ਜਿਕਰਯੋਗ ਹੈ ਕਿ ਪੰਜਾਬ ਡਾਕਟਰਾਂ ਵੱਲੋਂ ਤਨਖਾਹਾਂ ਦੇ ਵਾਧੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਲਗਾਤਾਰ ਮੈਡੀਕਲ ਸਟਾਫ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਮੰਗ ਕੀਤੀ ਜਾ ਰਹੀ ਸੀ, ਜਿਸ ਵਿੱਚ ਹਸਪਤਾਲਾਂ ਦੇ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਭਰਤੀ ਅਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਮੰਗ ਸ਼ਾਮਿਲ ਹੈ। ਡਾਕਟਰਾਂ ਵੱਲੋਂ ਪੰਜਾਬ ਦੇ ਸਿਹਤ ਵਿਭਾਗ ਦੇ ਵਿੱਚ ਨਵੇਂ ਡਾਕਟਰਾਂ ਦੀਆਂ ਭਰਤੀਆਂ ਦੀ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨਾਲ ਅੱਜ ਹੋਈ ਇਸ ਮੀਟਿੰਗ ਤੋਂ ਬਾਅਦ ਸਰਕਾਰ ਨੇ ਡਾਕਟਰਾਂ ਦੀਆਂ ਜਿਆਦਾਤਰ ਮੰਗਾਂ ਨੂੰ ਲੈ ਕੇ ਆਪਣੀ ਸਹਿਮਤੀ ਪ੍ਰਗਟ ਕਰ ਦਿੱਤੀ ਹੈ, ਜਿਹਨਾਂ ਵਿੱਚ ਡਾਕਟਰਾਂ ਦੀਆਂ ਤਨਖਾਹਾਂ, ਨਵੀਆਂ ਭਰਤੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਤੈਨਾਤੀ ਦੀਆਂ ਮੰਗਾਂ ਸ਼ਾਮਿਲ ਹਨ।

ਜਿਕਰਯੋਗ ਹੈ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ 10 ਸਤੰਬਰ ਨੂੰ ਡਾਕਟਰਾਂ ਵੱਲੋਂ ਕੀਤੀ ਗਈ ਸੀ। ਇਸ ਹੜਤਾਲ ਨੂੰ ਡਾਕਟਰਾਂ ਨੇ ਤਿੰਨ ਪੜਾਅ ਦੇ ਵਿੱਚ ਵੰਡਿਆ ਸੀ ਜਿਸਦੇ ਪਹਿਲੇ ਪੜਾਅ ਦੇ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਜਦੋਂਕਿ ਦੂਜੇ ਪੜਾ ਦੇ ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਤੀਜੇ ਪੜਾਅ (ਜੋ ਦੋ ਦਿਨ ਚੱਲਿਆ) ਵਿੱਚ ਮੁਕੰਮਲ ਤੌਰ ਤੇ ਪੂਰਾ ਦਿਨ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਅਤੇ ਡਾਕਟਰਾਂ ਵੱਲੋਂ ਸਿਰਫ ਐਮਰਜੈਂਸੀ ਸੇਵਾਵਾਂ ਹੀ ਦਿੱਤੀਆਂ ਗਈਆਂ ਸਨ। ਇਸ ਦੌਰਾਨ ਡਾਕਟਰਾਂ ਵੱਲੋਂ ਵੀਵੀਆਈਪੀ ਡਿਊਟੀਆਂ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਮੈਡੀਕਲ ਸਟਾਫ ਵੱਲੋਂ ਵੀ ਕਿਸੇ ਵੀ ਤਰ੍ਹਾਂ ਦੀ ਕੋਈ ਮੈਡੀਕਲ ਰਿਪੋਰਟ ਤਿਆਰ ਨਹੀਂ ਕੀਤੀ ਗਈ।

Continue Reading

Latest News

Trending