Mohali
ਬਿਜਲੀ ਕਰਮਚਾਰੀਆਂ ਦੀ ਹੜਤਾਲ ਦਾ ਹੱਲ ਕਰਕੇ ਲੋਕਾਂ ਨੂੰ ਰਾਹਤ ਦੇਵੇ ਪੰਜਾਬ ਸਰਕਾਰ: ਕੁਲਦੀਪ ਕੌਰ ਧਨੋਆ
ਐਸ ਏ ਐਸ ਨਗਰ, 13 ਸਤੰਬਰ (ਸ.ਬ.) ਨਗਰ ਨਿਗਮ ਦੀ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੀ. ਐਸ. ਪੀ. ਸੀ. ਐਲ. ਦੇ ਵਰਕਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਯੋਗ ਹੱਲ ਕਰਕੇ ਲੋਕਾਂ ਨੂੰ ਬਿਜਲੀ ਬੰਦ ਹੋਣ ਕਾਰਨ ਆ ਰਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਇਆ ਜਾਵੇ।
ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੀ. ਐਸ. ਪੀ. ਸੀ. ਐਲ. ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਪੂਰੇ ਪੰਜਾਬ ਭਰ ਵਿੱਚ ਹੜਤਾਲ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਵਿੱਚ ਨਿਰਵਿਘਨ ਬਿਜਲੀ ਸਪਲਾਈ ਤਹਿਸ ਨਹਿਸ ਹੋ ਗਈ ਹੈ। ਉਹਨਾਂ ਲਿਖਿਆ ਹੈ ਕਿ ਕਈ ਖੇਤਰਾਂ ਵਿੱਚ ਬਿਜਲੀ ਨਾ ਮਿਲਣ ਕਾਰਨ ਕੰਮ ਧੰਦੇ ਅਤੇ ਰੋਜ਼ਾਨਾ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ ਅਤੇ ਇਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਵੱਧ ਰਿਹਾ ਹੈ। ਰਾਤਾਂ ਨੂੰ ਬਿਜਲੀ ਜਾਣ ਕਾਰਨ ਲੋਕਾਂ ਦੀਆਂ ਰਾਤਾਂ ਦੀ ਨੀਂਦ ਵੀ ਹਰਾਮ ਹੋ ਗਈ ਹੈ। ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਵਿੱਚ ਵਿਘਨ ਪੈ ਜਾਂਦਾ ਹੈ, ਉੱਥੇ ਬਿਜਲੀ ਸਪਲਾਈ ਬਹਾਲ ਨਹੀਂ ਹੁੰਦੀ, ਜਿਸ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਮੰਗ ਕੀਤੀ ਹੈ ਕਿ ਬਿਨਾ ਸਮਾਂ ਗਵਾਏ ਮੁਲਾਜ਼ਮਾਂ ਦੀਆਂ ਯੋਗ ਮੰਗਾਂ ਦਾ ਹੱਲ ਕੱਢ ਕੇ ਲੋਕਾਂ ਨੂੰ ਇਸ ਬਿਜਲੀ ਨਾ ਮਿਲਣ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ।
ਬੀਬੀ ਧਨੋਆ ਨੇ ਕਿਹਾ ਕਿ ਸੈਕਟਰ 69 ਤਕਰੀਬਨ 150 ਘਰਾਂ ਵਿੱਚ ਪਿਛਲੀਆ ਦੋ ਰਾਤਾਂ ਤੋਂ ਬਿਜਲੀ ਨਾ ਹੋਣ ਕਾਰਣ ਲੋਕ ਸੌ ਨਹੀ ਸਕੇ ਅਤੇ ਬੱਚਿਆਂ ਅਤੇ ਬਜੁਰਗਾਂ ਦਾ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਗੂਆਢੀ ਸੂਬਿਆ ਦੀ ਫਿਕਰ ਛੱਡਕੇ ਪੰਜਾਬ ਦੇ ਲੋਕਾ ਦੀਆ ਸਮੱਸਿਆਵਾ ਵੱਲ ਧਿਆਨ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਬਿਨਾ ਮੰਗੇ ਬਿਜਲੀ ਮੁਫਤ ਕੀਤੀ ਹੋਈ ਹੈ ਅਤੇ ਅਜਿਹੇ ਵਿਅਕਤੀ ਜਿਹਨਾਂ ਨੂੰ 5 ਲੱਖ ਤਕ ਮਹੀਨੇ ਤਕ ਦੀ ਆਮਦਨ ਹੈ, ਉਹ ਵੀ ਫਰੀ ਬਿਜਲੀ ਦਾ ਆਨੰਦ ਲੈ ਰਹੇ ਹਨ। ਦੂਜੇ ਪਾਸੇ ਜਿਹੜੇ ਕਰਮਚਾਰੀ ਆਪਣੀ ਜਾਨ ਦਾ ਜੋਖਮ ਲੈ ਕੇ ਰਾਤਾਂ ਨੂੰ ਬਿਜਲੀ ਠੀਕ ਕਰਦੇ ਹਨ, ਉਹਨਾਂ ਨੂੰ ਕੋਈ ਸਹੂਲਤ ਦੇਣ ਵੇਲੇ ਸਰਕਾਰਾਂ ਨੂੰ ਤਕਲੀਫ ਹੁੰਦੀ ਹੈ।
Mohali
ਪੁਲੀਸ ਨੇ ਸੈਕਟਰ 66 ਵਿੱਚ ਸਥਿਤ ਨਸ਼ਾ ਸਮਗਲਰ ਦਾ ਮਕਾਨ ਫ੍ਰੀਜ ਕੀਤਾ
ਪੰਜਾਬ ਸਰਕਾਰ ਕਰ ਰਹੀ ਹੈ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ : ਹਰਸਿਰਮਨ ਸਿੰਘ ਬੱਲ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਸਥਾਨਕ ਫੇਜ਼ 11 ਦੇ ਪੁਲੀਸ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਅਤੇ ਪੁਲੀਸ ਟੀਮ ਵਲੋਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਨਸ਼ਾ ਤਸਕਰ ਹਰਦੀਪ ਧੀਮਾਨ ਦਾ ਸੈਕਟਰ 66 ਵਿਚਲਾ ਮਕਾਨ ਨੰਬਰ 2800 (ਪਹਿਲੀ ਮੰਜਿਲ) ਫ੍ਰੀਜ ਕੀਤਾ ਗਿਆ।
ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਰਦੀਪ ਧੀਮਾਨ ਕੋਲੋਂ 1100 ਐਲਪਰੋਨਆਫ 0.5 ਦੀਆਂ ਗੋਲੀਆਂ ਬ੍ਰਾਮਦ ਹੋਈਆਂ ਸਨ ਅਤੇ ਉਸਦੇ ਖਿਲਾਫ ਥਾਣਾ ਫੇਜ਼ 11 ਵਿੱਚ ਐਨ. ਡੀ. ਪੀ. ਐਸ ਐਕਟ ਦੀ ਧਾਰਾ 22-61-85 ਤਹਿਤ ਮਾਮਲਾ ਦਰਜ ਸੀ।
ਉਹਨਾਂ ਦੱਸਿਆ ਕਿ ਹਰਦੀਪ ਧੀਮਾਨ ਵੱਲੋਂ ਨਸ਼ੇ ਦੀ ਤਸਕਰੀ ਕਰ ਕਰਕੇ ਬਣਾਈਆਂ ਪ੍ਰਾਪਰਟੀਆਂ ਵਿੱਚੋਂ ਇੱਕ ਪ੍ਰਾਪਰਟੀ ਫਲੈਟ ਨੰਬਰੀ 2800, ਪਹਿਲੀ ਮੰਜਿਲ, ਸੈਕਟਰ 66, ਮੁਹਾਲੀ ਹੈ ਜਿਸਨੂੰ ਸਮਰੱਥ ਅਥਾਰਟੀ ਅਤੇ ਪ੍ਰਸ਼ਾਸ਼ਕ, ਦਿੱਲੀ ਦੀ ਸਹਾਇਤਾ ਨਾਲ ਫ੍ਰੀਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੁਹਾਲੀ ਵਿੰਚ ਕਿਸੇ ਨਸ਼ਾ ਤਸਕਰ ਦੀ ਜਾਇਦਾਦ ਫ੍ਰੀਜ ਕਰਨ ਸੰਬੰਧੀ ਇਹ ਪਹਿਲੀ ਕਾਰਵਾਈ ਹੋਈ ਹੈ।
ਸz. ਬੱਲ ਨੇ ਦੱਸਿਆ ਕਿ ਇਸ ਮਕਾਨ ਦੇ ਬਾਹਰ ਫ੍ਰੀਜ ਦੀ ਕਾਰਵਾਈ ਵਾਲਾ ਬੋਰਡ ਵੀ ਲਗਾਇਆ ਗਿਆ ਹੈ ਅਤੇ ਕੋਈ ਵੀ ਇਸਦੀ ਖਰੀਦ ਵੇਚ ਨਹੀਂ ਕਰ ਸਕੇਗਾ। ਇਸ ਸੰਬੰਧੀ ਇਲਾਕੇ ਵਿੱਚ ਮੁਨਿਆਦੀ ਕਰਵਾਈ ਜਾ ਰਹੀ ਹੈ।
Mohali
ਮੁਹਾਲੀ ਪੁਲੀਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 6 ਮੈਂਬਰੀ ਗਿਰੋਹ ਕਾਬੂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਪੁਲੀਸ ਦੇ ਸੀ ਆਈ ਏ ਸਟਾਫ ਨੇ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲੇ 6 ਮੈਂਬਰੀ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਵਿਅਕਤੀਆਂ ਕੋਲੋਂ ਵਾਰਦਾਤ ਵਿੱਚ ਵਰਤੀ ਜਾਂਦੀ ਪਿਕਅਪ ਗੱਡੀ, ਗਰਿੰਡ, ਬੈਟਰੀ ਪਲੇਟਾਂ ਅਤੇ ਪੈਲੇਟ ਬ੍ਰਾਮਦ ਕੀਤੇ ਗਏ ਹਨ।
ਐਸ ਪੀ ਇਵੈਸਟੀਗੇਸ਼ਨ ਡਾ ਜੋਤੀ ਯਾਦਵ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਪੁਲੀਸ ਵਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਮੁੰਹਿਮ ਦੌਰਾਨ ਡੀ ਐਸ ਪੀ ਇਨਵੈਸਟੀਗੇਸ਼ਨ ਤਲਵਿੰਦਰ ਸਿੰਘ ਦੀਪ ਨਿਗਰਾਨੀ ਵਿੱਚ ਸੀ. ਆਈ. ਏ. ਸਟਾਫ ਮੁਹਾਲੀ ਦੇ ਇਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਗਿਰੋਹ ਵਲੋਂ ਥਾਣਾ ਸਦਰ ਕੁਰਾਲੀ ਅਤੇ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਸਬੰਧੀ ਥਾਣਾ ਸਦਰ ਕੁਰਾਲੀ ਅਤੇ ਥਾਣਾ ਸਦਰ ਖਰੜ ਵਿਖੇ ਦੇ ਅਲੱਗ-ਅਲੱਗ ਮੁਕੱਦਮੇ ਦਰਜ ਰਜਿਸਟਰ ਹੋਏ ਸਨ। ਉਹਨਾਂ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਟੀਮ ਵੱਲੋਂ ਟੈਕਨੀਕਲ ਐਨਾਲਾਇਸਿਸ ਅਤੇ ਮਨੁੱਖੀ ਸੋਰਸਾਂ ਰਾਹੀਂ ਤਫਤੀਸ਼ ਕਰਦੇ ਹੋਏ ਗਿਰੋਹ ਦੇ ਮੈਂਬਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।
ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਵਾਸੀ ਰੰਤਪੁਰ ਕਲੋਨੀ, ਪਿੰਜੌਰ, ਵਿਸ਼ਾਲ ਵਾਸੀ ਵਾਰਡ ਨੰ-16 ਬੰਗਾਲਾ ਬਸਤੀ ਨੇੜੇ ਰੇਲਵੇ ਸਟੇਸ਼ਨ ਕੁਰਾਲੀ, ਰਾਹੁਲ ਵਾਸੀ ਰੱਤਪੁਰ ਕਲੋਨੀ, ਪਿੰਜੌਰ, ਬਤਾਬ ਵਾਸੀ ਪਿੰਡ ਚੰਡੀ ਕੋਟਕਾ, ਜਿਲਾ ਪੰਚਕੂਲਾ, ਸੁਨੀਲ ਵਾਸੀ ਪਿੰਡ ਖੋਲੀ, ਜਿਲਾ ਪੰਚਕੂਲਾ ਅਤੇ ਹਜੂਰੀ ਵਾਸੀ ਵਾਰਡ ਨੰ-16, ਬੰਗਾਲਾ ਬਸਤੀ ਨੇੜੇ ਰੇਲਵੇ ਸਟੇਸ਼ਨ, ਕੁਰਾਲੀ ਵਜੋਂ ਹੋਈ ਹੈ।
Mohali
ਲੋਕਸੇਵਾ ਨੂੰ ਸਮਰਪਿਤ ਵੱਡੀ ਗਿਣਤੀ ਲੋਕ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ
ਕਾਂਗਰਸ ਅਤੇ ਅਕਾਲੀ ਦਲ ਦੇ ਇੱਕ ਦਰਜਨ ਤੋਂ ਵੱਧ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਲੋਕਸੇਵਾ ਨੂੰ ਸਮਰਪਿਤ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਦੇ ਸੈਕਟਰ 79 ਦਫਤਰ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸ਼ਾਮਿਲ ਕਰਵਾਉਣ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਕੁਰੜੀ ਦੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਰਕਰ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।
ਉਹਨਾਂ ਕਿਹਾ ਕਿ ਜਿਹੜੇ ਲੋਕੀ ਸਮਾਜ ਦੇ ਲਈ ਕੁਝ ਕਰਨਾ ਲੋੜੀਂਦੇ ਹਨ ਅਤੇ ਉਹਨਾਂ ਨੂੰ ਸਹੀ ਪਲੇਟਫਾਰਮ ਨਹੀਂ ਮਿਲ ਰਿਹਾ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਅਤੇ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਦੀਆਂ ਰੋਜ਼-ਮਰਾ ਦੀਆਂ ਮੁਸ਼ਕਿਲਾਂ ਦਾ ਹੱਲ ਕਰ ਸਕਣਗੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰਨਾਂ ਪਾਰਟੀਆਂ ਦੇ ਕਈ ਨੇਤਾ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਥੇਬੰਦਕ ਢਾਂਚਾ ਦਿਨ ਪ੍ਰਤੀ ਦਿਨ ਪਹਿਲਾਂ ਦੇ ਮੁਕਾਬਲੇ ਵਧੇਰੇ ਮਜ਼ਬੂਤ ਹੁੰਦਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਕੋਲ ਆਮ ਆਦਮੀ ਪਾਰਟੀ ਦੇ ਖਿਲਾਫ ਬੋਲਣ ਲਈ ਕੁਝ ਵੀ ਨਹੀਂ ਹੈ, ਅਤੇ ਉਹ ਊਲ ਜਲੂਲ ਬੋਲ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਮੌਕੇ ਸਰਵਸ੍ਰੀ ਕੁਲਦੀਪ ਸਿੰਘ, ਗੁਰਮੇਲ ਸਿੰਘ ਨੰਬਰਦਾਰ, ਸਤਨਾਮ ਸਿੰਘ ਪ੍ਰਧਾਨ ਬਾਲਮੀਕ ਕਮੇਟੀ, ਦਿਲਬਾਗ ਸਿੰਘ, ਨਿਰਮੈਲ ਸਿੰਘ ਪੰਚ, ਸਵਰਨ ਸਿੰਘ ਸਾਬਕਾ ਸਰਪੰਚ, ਗੁਰਭਜਨ ਸਿੰਘ ਨੰਬਰਦਾਰ, ਜਰਨੈਲ ਸਿੰਘ, ਛੱਜਾ ਸਿੰਘ ਸਰਪੰਚ ਕੁਰੜੀ, ਨਿਰਮਲ ਸਿੰਘ, ਗੁਰਜੰਟ ਸਿੰਘ ਬਲਾਕ ਪ੍ਰਧਾਨ, ਮੁਖਤਿਆਰ ਸਿੰਘ ਕੁਰੜਾ, ਗੁਲਾਬ ਸਿੰਘ, ਅਜੇ ਸ਼ਰਮਾ ਫੇਜ਼ 6, ਸਾਹਿਲ ਸ਼ਰਮਾ ਫੇਜ਼ 6 ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਸਤਨਾਮ ਸਿੰਘ, ਗੁਰਦੇਵ ਸਿੰਘ, ਗੁਰਮੇਲ ਸਿੰਘ, ਨਵਰਿੰਦਰ ਸਿੰਘ ਸਮੇਤ ਪਾਰਟੀ ਦੇ ਵਰਕਰ ਅਤੇ ਸਮਰਥਕ ਵੀ ਹਾਜ਼ਰ ਸਨ।
-
International2 months ago
ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਉਲੰਪਿਕ ਵਿੱਚ ਜਿੱਤਿਆ ਕਾਂਸੀ ਦਾ ਤਗਮਾ, ਭਾਰਤ ਨੂੰ ਮਿਲਿਆ ਤੀਜਾ ਤਮਗਾ
-
International1 month ago
ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਲਿਆ ਸੰਨਿਆਸ
-
Chandigarh2 months ago
ਰਿਕਾਰਡ ਪਲਾਂਟ ਲੋਡ ਫੈਕਟਰ ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ
-
International1 month ago
ਦੱਖਣੀ ਜਾਪਾਨ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ
-
International1 month ago
ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੁਕਾਬਲੇ ਤੋਂ ਪਹਿਲਾਂ ਅਯੋਗ ਕਰਾਰ ਦਿੱਤਾ
-
Chandigarh1 month ago
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
-
Chandigarh2 months ago
ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕੋ ਸਿੱਕੇ ਦੇ ਦੋ ਪਾਸੇ : ਹਰਸਿਮਰਤ ਕੌਰ ਬਾਦਲ
-
Chandigarh2 months ago
ਜੀਰਕਪੁਰ ਅਤੇ ਆਸ ਪਾਸ ਬਿਨਾਂ ਮਨਜ਼ੂਰੀ ਤੋਂ ਚੱਲ ਰਹੀਆਂ ਹਨ ਬੇਕਰੀਆਂ