National
ਜੰਮੂ ਕਸ਼ਮੀਰ ਦੇ ਬਾਰਾਮੂਲਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਹਲਾਕ
ਸ੍ਰੀਨਗਰ, 14 ਸਤੰਬਰ (ਸ.ਬ.) ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਅੱਜ ਤਿੰਨ ਅੱਤਵਾਦੀ ਹਲਾਕ ਹੋ ਗਏ। ਪੁਲੀਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਬੀਤੀ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲੀਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅੱਤਵਾਦੀਆਂ ਨੂੰ ਹਲਾਕ ਕਰ ਦਿੱਤਾ। ਅੱਤਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।
National
ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ
ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।
ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।
National
ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼
ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
National
ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ
ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।
ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।
ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ