Connect with us

National

ਭਾਰਤੀ ਹਾਕੀ ਟੀਮ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ, ਹਰਮਨਪ੍ਰੀਤ ਸਿੰਘ ਨੇ ਕੀਤੇ ਦੋਵੇਂ ਗੋਲ

Published

on

 

ਨਵੀਂ ਦਿੱਲੀ, 14 ਸਤੰਬਰ (ਸ.ਬ.) ਮੌਜੂਦਾ ਚੈਂਪੀਅਨ ਭਾਰਤ ਨੇ ਸ਼ਨੀਵਾਰ ਨੂੰ ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਦਿੱਤਾ ਹੈ। ਇਹ ਮੈਚ ਹੁਲੁਨਬੂਰ ਦੇ ਮੋਕੀ ਹਾਕੀ ਟਰੇਨਿੰਗ ਬੇਸ ਤੇ ਖੇਡਿਆ ਗਿਆ। ਇਸ ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ। ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਾਕਿਸਤਾਨ ਲਈ ਅਹਿਮਦ ਨਦੀਮ ਨੇ ਗੋਲ ਕੀਤਾ। ਨੀਲਕੰਠ ਸ਼ਰਮਾ ਨੂੰ ਹੀਰੋ ਆਫ ਦਾ ਮੈਚ ਦਿੱਤਾ ਗਿਆ।

ਮੈਚ ਦਾ ਪਹਿਲਾ ਗੋਲ ਪਾਕਿਸਤਾਨ ਵੱਲੋਂ ਅੱਠਵੇਂ ਮਿੰਟ ਵਿੱਚ ਕੀਤਾ ਗਿਆ। ਨਦੀਮ ਅਹਿਮਦ ਨੇ ਮੈਦਾਨੀ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾਈ, ਪਰ ਇਸ ਤੋਂ ਬਾਅਦ ਭਾਰਤ ਨੇ ਕੋਈ ਮੌਕਾ ਨਹੀਂ ਦਿੱਤਾ। ਕਪਤਾਨ ਹਰਮਨਪ੍ਰੀਤ ਸਿੰਘ ਨੇ ਕੁਝ ਹੀ ਸਮੇਂ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਦਿੱਤਾ। ਪਹਿਲੇ ਕੁਆਰਟਰ ਤੋਂ ਬਾਅਦ ਭਾਵੇਂ ਸਕੋਰ 1-1 ਨਾਲ ਬਰਾਬਰ ਰਿਹਾ ਪਰ ਦੂਜੇ ਕੁਆਰਟਰ ਦੀ ਸ਼ੁਰੂਆਤ ਵਿੱਚ ਭਾਰਤ ਨੂੰ ਇੱਕ ਹੋਰ ਪੈਨਲਟੀ ਕਾਰਨਰ ਮਿਲਿਆ, ਜਿਸ ਨੂੰ ਕਪਤਾਨ ਹਰਮਪ੍ਰੀਤ ਸਿੰਘ ਨੇ ਗੋਲ ਵਿੰਚ ਬਦਲ ਦਿੱਤਾ।

ਭਾਰਤੀ ਟੀਮ ਨੇ ਇਸ ਏਸ਼ੀਆਈ ਚੈਂਪੀਅਨਸ ਟਰਾਫੀ ਵਿੱਚ ਆਪਣੇ ਸਾਰੇ 5 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 5 ਵਿੱਚੋਂ 2 ਮੈਚ ਜਿੱਤ ਕੇ ਅੰਕ ਸੂਚੀ ਵਿੱਚ ਭਾਰਤ ਤੋਂ ਬਾਅਦ ਦੂਜੇ ਸਥਾਨ ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ।

ਪੈਰਿਸ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਭਾਰਤੀ ਟੀਮ ਨੇ ਇਸ ਤੋਂ ਪਹਿਲਾਂ ਚੀਨ ਨੂੰ 3-0, ਜਾਪਾਨ ਨੂੰ 5-1, ਮਲੇਸ਼ੀਆ ਨੂੰ 8-1 ਅਤੇ ਕੋਰੀਆ ਨੂੰ 3-1 ਨਾਲ ਹਰਾਇਆ ਹੈ। ਦੂਜੇ ਪਾਸੇ ਮਹਾਨ ਫਾਰਵਰਡ ਤਾਹਿਰ ਜ਼ਮਾਨ ਦੀ ਅਗਵਾਈ ਵਿੱਚ ਖੇਡ ਰਹੀ ਪਾਕਿਸਤਾਨੀ ਟੀਮ ਨੇ ਮਲੇਸ਼ੀਆ ਅਤੇ ਕੋਰੀਆ ਨਾਲ 2-2 ਨਾਲ ਡਰਾਅ ਖੇਡਿਆ। ਇਸ ਨੇ ਜਾਪਾਨ ਨੂੰ 2-1 ਅਤੇ ਚੀਨ ਨੂੰ 5-1 ਨਾਲ ਹਰਾਇਆ ਸੀ ਪਰ ਹੁਣ ਇਸ ਨੂੰ ਭਾਰਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।

Continue Reading

National

ਬੱਸ ਅਤੇ ਕਾਰ ਦੀ ਟੱਕਰ ਦੌਰਾਨ 5 ਵਿਅਕਤੀਆਂ ਦੀ ਮੌਤ, 15 ਜ਼ਖਮੀ

Published

on

By

 

 

 

ਕਰੌਲੀ, 25 ਦਸੰਬਰ (ਸ.ਬ.) ਰਾਜਸਥਾਨ ਵਿਚ ਕਰੌਲੀ ਦੇ ਸਲੇਮਪੁਰ ਖੇਤਰ ਵਿੱਚ ਇੱਕ ਕਾਰ ਅਤੇ ਬੱਸ ਦੀ ਆਹਮੋ-ਸਾਹਮਣੇ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 5 ਮ੍ਰਿਤਕਾਂ ਵਿੱਚੋਂ 3 ਔਰਤਾਂ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਰਾਹੀਂ ਕੈਲਾਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਗੰਗਾਪੁਰ ਸ਼ਹਿਰ ਜਾ ਰਿਹਾ ਸੀ ਤਾਂ ਕਰੌਲੀ ਵੱਲ ਆ ਰਹੀ ਬੱਸ ਦੀ ਕਾਰ ਨਾਲ ਟੱਕਰ ਹੋ ਗਈ।

ਇਸ ਦੌਰਾਨ ਪੰਜ ਵਿੱਚੋਂ ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਕਰੌਲੀ ਹਸਪਤਾਲ ਲਿਜਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਰਮੇਸ਼ ਮੀਨਾ ਨੇ ਦੱਸਿਆ ਕਿ ਕਰੌਲੀ ਗੰਗਾਪੁਰ ਰੋਡ ਤੇ ਇੱਕ ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ ਵਿੰਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ, ਇਹ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਪੁਲੀਸ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਸ ਵਿੱਚ ਸਵਾਰ 15 ਲੋਕ ਜ਼ਖਮੀ ਹੋ ਗਏ ਹਨ।

Continue Reading

National

ਬੋਰੀ ਵਿੱਚੋਂ ਮਿਲੀ ਅਪਾਹਜ ਲੜਕੀ ਦੀ ਲਾਸ਼

Published

on

By

 

 

 

ਵਾਰਾਣਸੀ, 25 ਦਸੰਬਰ (ਸ.ਬ.) ਵਾਰਾਣਸੀ ਦੇ ਰਾਮਨਗਰ ਥਾਣਾ ਖੇਤਰ ਤੋਂ ਲਾਪਤਾ ਹੋਈ ਅੱਠ ਸਾਲਾ ਅਪਾਹਜ ਬੱਚੀ ਦੀ ਲਾਸ਼ ਅੱਜ ਸਵੇਰੇ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਮਿਲੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਰਾਮਨਗਰ ਦੀ ਪੁਲੀਸ ਮੌਕੇ ਤੇ ਪਹੁੰਚ ਗਈ। ਰਾਮਨਗਰ ਥਾਣਾ ਖੇਤਰ ਦੇ ਸੁਜਾਬਾਦ ਇਲਾਕੇ ਵਿੱਚ ਕਾਮਿਲ ਸ਼ਹੀਦ ਮਜ਼ਾਰ ਨੇੜੇ ਰਹਿਣ ਵਾਲੇ ਇਕ ਵਿਅਕਤੀ ਦੀ ਅਪਾਹਜ ਬੇਟੀ ਬੀਤੀ ਸ਼ਾਮ 7 ਵਜੇ ਤੋਂ ਲਾਪਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਬੀਤੀ ਸ਼ਾਮ ਸੱਤ ਵਜੇ ਘਰੋਂ ਸਾਮਾਨ ਲੈਣ ਲਈ ਦੁਕਾਨ ਤੇ ਗਈ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਆਈ। ਕਾਫੀ ਭਾਲ ਕੀਤੀ ਗਈ ਅਤੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਉਹ ਕਿਤੇ ਨਹੀਂ ਮਿਲੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੀ ਬੇਟੀ ਦੀ ਲਾਸ਼ ਬਹਾਦੁਰਪੁਰ ਦੇ ਪ੍ਰਾਇਮਰੀ ਸਕੂਲ ਨੇੜੇ ਬੋਰੀ ਵਿੱਚ ਸੁੱਟੀ ਗਈ ਸੀ। ਇਸ ਸਬੰਧੀ ਰਾਮਨਗਰ ਥਾਣਾ ਇੰਚਾਰਜ ਰਾਜੂ ਸਿੰਘ ਨੇ ਦੱਸਿਆ ਕਿ ਫੋਰੈਂਸਿਕ ਟੀਮ ਦੀ ਫੀਲਡ ਯੂਨਿਟ ਨੂੰ ਮੌਕੇ ਤੇ ਬੁਲਾਇਆ ਗਿਆ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਅਤੇ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Continue Reading

National

ਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾ

Published

on

By

 

ਨਵੀਂ ਦਿੱਲੀ, 25 ਦਸੰਬਰ (ਸ.ਬ.) ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ ਗੁਆਂਢੀ ਦੇਸ਼ ਨਾਲ ਵਪਾਰ ਰੋਕਣ ਦਾ ਫੈਸਲਾ ਕੀਤਾ ਹੈ। ਇਹ ਕਦਮ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਮੰਦਰਾਂ ਤੇ ਹਮਲਿਆਂ ਦੀਆਂ ਰਿਪੋਰਟਾਂ ਤੋਂ ਬਾਅਦ ਲਿਆ ਗਿਆ ਹੈ।

ਆਟੋਮੋਟਿਵ ਪਾਰਟਸ ਮਰਚੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਵਿਨੈ ਨਾਰੰਗ ਨੇ ਕਿਹਾ ਕਿ ਕਸ਼ਮੀਰੀ ਗੇਟ ਆਟੋ ਪਾਰਟਸ ਮਾਰਕੀਟ ਨੇ ਹਿੰਦੂਆਂ ਵਿਰੁੱਧ ਕਥਿਤ ਅੱਤਿਆਚਾਰਾਂ ਅਤੇ ਮੰਦਰਾਂ ਤੇ ਹਾਲ ਹੀ ਦੇ ਹਮਲਿਆਂ ਦੇ ਜਵਾਬ ਵਿੱਚ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਥੇ (ਬੰਗਲਾਦੇਸ਼) ਹਿੰਦੂਆਂ ਤੇ ਅੱਤਿਆਚਾਰ ਹੋਏ ਹਨ, ਸਾਡੇ ਮੰਦਰਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੇ ਬਹੁਤ ਸਾਰੇ ਹਿੰਦੂ ਭਰਾਵਾਂ ਨੂੰ ਉੱਥੇ ਮਾਰ ਦਿੱਤਾ ਗਿਆ ਹੈ। ਸਾਡੀ ਮਾਰਕੀਟ (ਕਸ਼ਮੀਰੇ ਗੇਟ ਆਟੋ ਪਾਰਟਸ ਮਾਰਕੀਟ) ਨੇ ਫੈਸਲਾ ਕੀਤਾ ਹੈ ਕਿ ਅਸੀਂ ਬੰਗਲਾਦੇਸ਼ ਨਾਲ ਕਾਰੋਬਾਰ ਬੰਦ ਕਰਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਬੰਗਲਾਦੇਸ਼ ਇੱਕ ਵਿਕਾਸਸ਼ੀਲ ਦੇਸ਼ ਹੈ ਅਤੇ 15 ਜਨਵਰੀ ਤੱਕ ਗੱਡੀਆਂ ਦੇ ਪਾਰਟਸ ਦੀ ਬਰਾਮਦ ਨੂੰ ਰੋਕਣ ਦੇ ਫੈਸਲੇ ਨਾਲ ਉੱਥੇ ਆਵਾਜਾਈ ਠੱਪ ਹੋ ਜਾਵੇਗੀ। ਲੱਗਭੱਗ 2,000 ਦੁਕਾਨਾਂ ਨੇ ਬੰਗਲਾਦੇਸ਼ ਨੂੰ ਆਪਣਾ ਨਿਰਯਾਤ ਰੋਕ ਦਿੱਤਾ ਹੈ।

Continue Reading

Latest News

Trending