Chandigarh
ਸੁਪਰੀਮ ਕੋਰਟ ਦੇ ਫੈਸਲੇ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪਿੱਛੇ ਭਾਜਪਾ ਦੀ ਸਾਜ਼ਿਸ਼ ਜੱਗਜਾਹਿਰ ਕੀਤੀ : ਆਪ

ਚੰਡੀਗੜ੍ਹ, 14 ਸਤੰਬਰ (ਸ.ਬ.) ਆਮ ਆਦਮੀ ਪਾਰਟੀ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਸੁਪਰੀਮ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ। ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ‘ਆਪ’ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਆਪ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ ਅਤੇ ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਸੀ ਬੀ ਆਈ 22 ਮਹੀਨੇ ਚੁੱਪ ਰਹੀ, ਫਿਰ ਈ ਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ।
ਉਹਨਾਂ ਕਿਹਾ ਕਿ ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ ਕਾਨੂੰਨੀ ਅਤੇ ਗੈਰਵਾਜਬ ਸੀ ਅਤੇ ਸੁਪਰੀਮ ਕੋਰਟ ਨੇ ਸੀ ਬੀ ਆਈ ਨੂੰ ਫਟਕਾਰ ਲਗਾਉਂਦਿਆਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਵਿਵਹਾਰ ਨਹੀਂ ਕਰਨਾ ਚਾਹੀਦਾ। ਉਸ ਨੂੰ ਅਜਿਹੇ ਕੰਮ ਕਰਨ ਦੀ ਲੋੜ ਹੈ ਜੋ ਉਸਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖੇ ਅਤੇ ਕਿਸੇ ਦੇ ਸਿਆਸੀ ਉਦੇਸ਼ ਦੀ ਪੂਰਤੀ ਲਈ ਅਜਿਹੀਆਂ ਕਾਰਵਾਈਆਂ ਤੋਂ ਬਚਣਾ ਚਾਹੀਦਾ ਹੈ।
ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ। ਹੁਣ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਤੋੜਨਾ ਸੀ, ਪਰ ਉਹ ਇਸ ਵਿੱਚ ਅਸਫਲ ਰਹੀ। ਉਹ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਚੋਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਰੱਖ ਕੇ ਵੀ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਨੂੰ ਤੋੜ ਨਹੀਂ ਸਕੇ।
Chandigarh
ਪੰਜਾਬ ਸਰਕਾਰ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਲਾਂਚ ਕਰੇਗੀ ਆਨਲਾਈਨ ਪੋਰਟਲ : ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ (ਸ.ਬ.) ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ ਅੰਦਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜ਼ੀ ਪਲੇਅ ਵੇਅ ਸਕੂਲਾਂ ਦੀ ਆਨਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਪਲੇਅਵੇਅ ਸਕੂਲਾਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੇ ਤਹਿਤ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਮਿਆਰੀ, ਖੇਡ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ. ਸੀ. ਸੀ. ਈ) ਦੀ ਪਹੁੰਚ ਨੂੰ ਵਧਾਉਣ ਲਈ ਸੂਬੇ ਵਿੱਚ ਸਾਂਝਾ ਪਾਠਕ੍ਰਮ ਲਾਗੂ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦੋ ਪ੍ਰਮੁੱਖ ਸੰਸਥਾਵਾਂ ਪ੍ਰਥਮ ਅਤੇ ਰਾਕੇਟ ਲਰਨਿੰਗ ਨਾਲ ਸਮਝੋਤਿਆਂ ਦੇ ਮੈਮੋਰੰਡਮ (ਐਮ ਓ ਯੂ) ਤੇ ਹਸਤਾਖਰ ਕੀਤੇ ਗਏ ਹਨ।
Chandigarh
ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ 19 ਨੂੰ
ਚੰਡੀਗੜ੍ਹ, 17 ਮਾਰਚ (ਸ.ਬ.) ਗੁਰੂ ਨਾਨਕ ਖੋਜ ਸੰਸਥਾ, ਬਰਮਿੰਘਮ, ਇੰਗਲੈਂਡ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਅਤੇ ਪੰਜਾਬੀ ਸਹਿਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ”ਪਹਿਲਾ ਮਾਸਟਰ ਤਾਰਾ ਸਿੰਘ ਯਾਦਗਾਰੀ ਭਾਸ਼ਨ ਸੈਕਟਰ 14 ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਇੰਗਲਿਸ਼ ਐਡੀਟੋਰੀਅਮ ਵਿਚ 19 ਮਾਰਚ ਨੂੰ 11 ਵਜੇ ਕਰਵਾਇਆ ਜਾ ਰਿਹਾ ਹੈ।
ਖੋਜ ਸੰਸਥਾ ਦੇ ਨਿਰਦੇਸ਼ਕ ਡਾ: ਹਰਜਿੰਦਰ ਸਿੰਘ ਦਿਲਗੀਰ ਅਨੁਸਾਰ ਡਾ: ਸਾਹਿਲ ਮਿਸ਼ਰਾ ਵਿਸਥਾਰ ਪੂਰਵਕ ਭਾਸ਼ਨ ਦੇਣਗੇ। ਇਸ ਸਮਾਗਮ ਦੀ ਪ੍ਰਧਾਨਗੀ ਪੋ੍ਰਫੈਸਰ ਜੋਗਿੰਦਰ ਸਿੰਘ, ਸਾਬਕਾ ਮੁੱਖੀ, ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਕਰਨਗੇ ਅਤੇ ਉੱਘੇ ਇਤਿਹਾਸਕਾਰ ਡਾ: ਸ਼ੁਭਾਸ਼ ਪਰਹਾਰ ਨੂੰ ਜੀਵਨ ਭਰ ਦੀਆਂ ਉਪਲੱਭਧੀਆਂ ਕਰਕੇ ‘ਲਾਇਫ ਟਾਇਮ ਐਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਮੌਜੂਦਾ ਸਾਂਸਦ ਮੈਂਬਰ ਸ: ਚਰਨਜੀਤ ਸਿੰਘ ਚੰਨੀ ਬਤੌਰ ਮੁੱਖ ਮਹਿਮਾਨ, ਬੀਬੀ ਕਿਰਨਜੀਤ ਕੌਰ (ਪੋਤਰੀ ਮਰਹੂਮ ਮਾਸਟਰ ਤਾਰਾ ਸਿੰਘ) ਬਤੌਰ ਵਿਸੇਸ਼ ਮਹਿਮਾਨ ਅਤੇ ਸ: ਸਿਮਰਨਜੀਤ ਸਿੰਘ ਮਾਨ, ਸਾ:ਸਾਂਸਦ ਮੈਂਬਰ ਬਤੌਰ ਗੈਸਟ ਆਫ ਆਨਰ ਹੋਣਗੇ।
Chandigarh
ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ 1000 ਅਤਿਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਚੰਡੀਗੜ੍ਹ, 15 ਮਾਰਚ (ਸ.ਬ.) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਆਂਗਨਵਾੜੀ ਸੈਂਟਰ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੂਬੇ ਵਿੱਚ ਬਣਾਏ ਜਾ ਰਹੇ 1000 ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ।
ਡਾ: ਬਲਜੀਤ ਕੌਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਇਮਾਰਤਾਂ ਦੀ ਉਸਾਰੀ ਤੋਂ ਇਲਾਵਾ ਆਂਗਨਵਾੜੀ ਦੇ ਫਰਨੀਚਰ ਲਈ ਵੀ ਅਲਾਟ ਕੀਤੇ ਫੰਡਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਵਿੱਚ ਬੱਚਿਆਂ ਅਤੇ ਔਰਤਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਸ਼ਾਮਲ ਹੈ।
ਉਨ੍ਹਾਂ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਅਧੀਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 111 ਆਂਗਣਵਾੜੀ ਸੈਂਟਰਾਂ ਦੇ ਨਿਰਮਾਣ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦਕਿ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ। ਉਹਨਾਂ ਦੱਸਿਆ ਕਿ ਇਹਨਾਂ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਸਮੇਂ ਸਿਰ ਮੁਕੰਮਲ ਕਰਵਾਉਣ ਅਤੇ ਉੱਚ ਪੱਧਰੀ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ਤੇ ਇੱਕ ਕਮੇਟੀ ਦਾ ਗਠਨ ਕੀਤਾ ਹੋਇਆ ਹੈ।
-
International2 months ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
Mohali1 month ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
Editorial2 months ago
ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਖੂੰਖਾਰ ਕੁੱਤਿਆਂ, ਪਸ਼ੂਆਂ ਅਤੇ ਬਾਂਦਰਾਂ ਦੀ ਸਮੱਸਿਆ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ