Connect with us

Mohali

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

Published

on

 

ਵਿਧਾਨ ਸਭਾ ਵਿੱਚ ਬੈਠੀਆਂ ਵਿਰੋਧੀ ਪਾਰਟੀਆਂ ਨੇ ਵੀ ਅੱਖਾਂ ਕੀਤੀਆਂ ਬੰਦ

ਐਸ ਏ ਐਸ ਨਗਰ, 16 ਸਤੰਬਰ (ਸ.ਬ.) ਭਰਿਸ਼ਟਾਚਾਰ ਅਤੇ ਅਤਿਆਚਾਰ ਵਿਰੋਧੀ ਫਰੰਟ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਆਮ ਲੋਕਾਂ ਤੇ ਟੈਕਸਾਂ ਦਾ ਹੋਰ ਭਾਰ ਪਾ ਦਿੱਤਾ ਹੈ।

ਉਹਨਾਂ ਕਿਹਾ ਕਿ ਪਿਛਲੇ ਦਿਨੀ ਲੰਘੇ ਵਿਧਾਨ ਸਭਾ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਆਪਣੇ ਮਾਣ ਭੱਤੇ ਅਤੇ ਤਨਖਾਹਾਂ ਵਿੱਚ ਵਾਧਾ ਕਰਕੇ ਪੰਜਾਬ ਦੇ ਲੋਕਾਂ ਨਾਲ ਬੇਹੂਦਾ ਮਜਾਕ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਢਾਈ ਸਾਲਾਂ ਵਿੱਚ ਲਗਭਗ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਅਤੇ ਪੰਜਾਬ ਸਰਕਾਰ ਦੀ ਇਹ ਸਥਿਤੀ ਹੈ ਕਿ ਕਈ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਪੈਨਸ਼ਨਾਂ ਦੇਣ ਵਿੱਚ ਦੇਰੀ ਹੋ ਰਹੀ ਹੈ।

ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਆਰਥਿਕ ਸੰਕਟ ਵਿੱਚੋਂ ਗੁਜਰ ਰਿਹਾ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਆਪਣੇ ਮਾਣ ਭੱਤੇ ਅਤੇ ਤਨਖਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਿੰਦਣਯੋਗ ਗੱਲ ਹੈ ਕਿ ਵਿਰੋਧੀ ਧਿਰ ਦੇ ਨੇਤਾ ਜਾਂ ਕਿਸੇ ਵੀ ਪਾਰਟੀ ਦੇ ਵਿਧਾਇਕ ਨੇ ਇਸ ਕਾਰਵਾਈ ਦਾ ਵਿਰੋਧ ਨਹੀਂ ਕੀਤਾ ਤੇ ਨਾ ਹੀ ਕੋਈ ਬਿਆਨ ਦਿੱਤਾ ਹੈ।

ਉਹਨਾਂ ਕਿਹਾ ਕਿ ਨਾ ਤਾਂ ਪਿੰਡਾਂ ਵਿੱਚ ਨਰੇਗਾ ਵਰਕਰਾਂ ਦੀ ਦਿਹਾੜੀ ਵਧੀ ਅਤੇ ਨਾ ਹੀ ਫੈਕਟਰੀ ਮਜ਼ਦੂਰਾਂ ਦੇ ਡੀ ਸੀ ਰੇਟ ਵਧੇ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ ਅਤੇ ਕਿਸੇ ਗਰੀਬ ਦਾ ਕਰਜ਼ਾ ਮੁਆਫ ਨਹੀਂ ਕੀਤਾ ਗਿਆ। ਸੱਤਾਧਾਰੀ ਪਾਰਟੀ ਵਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਭੱਤੇ ਵਧਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਵਿਧਾਨਸਭਾ ਦੇ 117 ਮੈਂਬਰਾਂ ਦੇ ਘਰ ਦਾ ਗੁਜ਼ਾਰਾ ਨਾ ਚੱਲਣ ਕਾਰਨ ਇਹਨਾਂ ਦੀ ਤਨਖਾਹ ਤੇ ਭੱਤਿਆਂ ਵਿੱਚ ਵਾਧਾ ਕੀਤਾ ਗਿਆ ਹੈ ਤੇ ਉਸ ਦਾ ਭਾਰ ਪੈਟਰੋਲ, ਡੀਜ਼ਲ ਦਾ ਵੇਟ ਵਧਾ ਕੇ, ਬੱਸਾਂ ਦਾ ਕਿਰਾਇਆ ਵਧਾ ਕੇ ਆਮ ਲੋਕਾਂ ਤੇ ਪਾ ਦਿੱਤਾ ਗਿਆ ਹੈ।

ਇਸ ਮੌਕੇ ਉਹਨਾਂ ਦੇ ਨਾਲ ਹਰਚੰਦ ਸਿੰਘ ਜਖਵਾਲੀ, ਡਾ. ਜਗਜੀਵਨ ਸਿੰਘ, ਲਖਵੀਰ ਸਿੰਘ ਬੌਬੀ, ਕ੍ਰਿਸ਼ਨ ਸਿੰਘ ਮੁਹਾਲੀ, ਸੁਖਵਿੰਦਰ ਸਿੰਘ, ਪ੍ਰਧਾਨ ਦੌਲਤ ਰਾਮ, ਵਿਸ਼ਾਲ ਕੁਮਾਰ, ਮਾਊ ਜੀ ਪ੍ਰਧਾਨ, ਰਿਸ਼ੀਰਾਜ ਮਹਾਰ, ਬੰਟੀ ਕੁਮਾਰ, ਕ੍ਰਿਸ਼ਨ ਸ਼ਰਮਾ, ਨਿਖਿਲ ਕੁਮਾਰ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending