Connect with us

Punjab

ਬੀ ਐਸ ਐਫ ਵੱਲੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ ਪਾਕਿਸਤਾਨੀ ਘੁਸਪੈਠੀਆ ਢੇਰ

Published

on

 

ਅੰਮ੍ਰਿਤਸਰ, 17 ਸਤੰਬਰ (ਸ.ਬ.) ਬੀਤੀ ਦੇਰ ਰਾਤ ਪਿੰਡ ਰਤਨ ਖੁਰਦ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਭਾਰਤ ਵਿੱਚ ਦਾਖ਼ਲ ਹੋਏ ਇਕ ਘੁਸਪੈਠੀਏ ਨੂੰ ਮਾਰ ਮੁਕਾਇਆ। ਉਹ ਹਨੇਰੇ ਦਾ ਫਾਇਦਾ ਚੁੱਕ ਕੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਤੀ ਰਾਤ ਕਰੀਬ 9:15 ਵਜੇ ਬੀਐਸਐਫ ਦੇ ਜਵਾਨਾਂ ਨੇ ਪਿੰਡ ਰਤਨ ਖੁਰਦ ਕੰਡਿਆਲੀ ਤਾਰ ਨੇੜੇ ਕੁਝ ਹਿਲਜੁਲ ਵੇਖੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਤੁਰੰਤ ਚੌਕਸ ਹੋ ਗਏ ਤੇ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਦੇਖਿਆ ਕਿ ਇੱਕ ਪਾਕਿਸਤਾਨੀ ਵਿਅਕਤੀ ਭਾਰਤੀ ਸਰਹੱਦ ਵਿੱਚ ਦਾਖਲ ਹੋ ਰਿਹਾ ਹੈ। ਉਸ ਨੂੰ ਬੀਐਸਐਫ ਦੇ ਜਵਾਨਾਂ ਨੇ ਚਿਤਾਵਨੀ ਵੀ ਦਿੱਤੀ ਸੀ।

ਇਸ ਦੇ ਬਾਵਜੂਦ ਘੁਸਪੈਠੀਏ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਜਾਰੀ ਰੱਖੀ, ਜਿਸ ਕਾਰਨ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਂਚ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਘੁਸਪੈਠੀਏ ਕੋਲੋਂ 270 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ। ਲਾਸ਼ ਨੂੰ ਥਾਣਾ ਘਰਿੰਡਾ ਦੇ ਹਵਾਲੇ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Continue Reading

Mohali

ਮੁਹਾਲੀ ਪੁਲੀਸ ਵੱਲੋਂ 160 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫਤਾਰ

Published

on

By

 

ਅੰਮ੍ਰਿਤਸਰ ਤੋਂ ਮੁਹਾਲੀ ਵਿੱਚ ਕਰਦਾ ਸੀ ਨਸ਼ੇ ਦੀ ਸਪਲਾਈ

ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼ 11 ਅਧੀਨ ਪੈਂਦੇ ਇਲਾਕੇ ਵਿੱਚੋਂ ਪੁਲੀਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮ ਦੀ ਪਛਾਣ ਮਨਜੋਤ ਸਿੰਘ ਉਰਫ ਮੋਨੂੰ ਵਾਸੀ ਜਿਲਾ ਗੁਰਦਾਸਪੁਰ ਵਜੋਂ ਹੋਈ ਹੈ।

ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਪੁਲੀਸ ਵਲੋਂ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿੱਰੁਧ ਕੀਤੀ ਜਾ ਰਹ ਕਾਰਵਾਈ ਦੌਰਾਨ ਥਾਣਾ ਫੇਜ਼ 11 ਦੇ ਮੁਖ ਅਫਸਰ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਵਿੱਚ ਏ. ਐਸ. ਆਈ ਬਲਰਾਜ ਸਿੰਘ ਅਤੇ ਪੁਲੀਸ ਪਾਰਟੀ ਵਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਇਸ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਪੱਕੇ ਗ੍ਰਾਹਕਾਂ ਨੂੰ ਹੈਰੋਇਨ ਵੇਚਦਾ ਹੈ। ਪੁਲੀਸ ਨੇ ਉਕਤ ਸੂਚਨਾ ਮਿਲਣ ਤੇ ਮਨਜੋਤ ਸਿੰਘ ਉਰਫ ਮੋਨੂੰ ਨਾਂ ਦੇ ਵਿਅਕਤੀ ਨੂੰ (ਜੋ ਕਿ ਪੈਦਲ ਆ ਰਿਹਾ ਸੀ) 160 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ।

ਪੁਲੀਸ ਨੇ ਇਸ ਮਾਮਲੇ ਵਿੱਚ ਮਨਜੋਤ ਸਿੰਘ ਮੋਨੂੰ ਵਿਰੁਧ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ, ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਉਕਤ ਮੁਲਜਮ ਮੋਨੂੰ ਨੇ ਦਸਿਆ ਕਿ ਉਹ ਉਕਤ ਹੈਰੋਇਨ ਦੀ ਖੇਤ ਅੰਮ੍ਰਿਤਸਰ ਤੋਂ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਉਕਤ ਹੈਰੋਇਨ ਦੀ ਖੇਪ ਦੇਣੀ ਸੀ। ਪੁੱਛਗਿੱਛ ਦੌਰਾਨ ਇਸ ਗੱਲ ਦਾ ਵੀ ਖੁਲਾਸਾ ਹੋਇਆ ਕਿ ਉਹ 2 ਹਜ਼ਾਰ ਰੁਪਏ ਗ੍ਰਾਮ ਦੇ ਹਿਸਾਬ ਨਾਲ ਹੈਰੋਇਨ ਖਰੀਦਦਾ ਹੈ ਅਤੇ 3 ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਦੇ ਹਿਸਾਬ ਨਾਲ ਵੇਚਦਾ ਹੈ। ਉਸ ਦਾ ਮੁਹਾਲੀ ਵਿਖੇ ਇਹ ਪੰਜਵਾ ਗੇੜਾ ਹੈ। ਪੁਲੀਸ ਨੇ ਮੋਨੂੰ ਦੇ ਬਿਆਨਾਂ ਦੇ ਅਧਾਰ ਤੇ ਦੋ ਹੋਰ ਨਸ਼ਾ ਤਸਕਰਾਂ ਨੂੰ ਨਾਮਜ਼ਦ ਕਰਕੇ ਉਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਾ ਪ੍ਰਾਈਮਵਿਜਨ ਕੰਪਨੀ ਦਾ ਠੇਕੇਦਾਰ ਰਾਜਸਥਾਨ ਤੋਂ ਕਾਬੂ

Published

on

By

 

 

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰ ਨੂੰ 35 ਕਰੋੜ ਰੁਪਏ ਦਾ ਲਾਇਆ ਚੂਨਾ

ਚੰਡੀਗੜ੍ਹ, 9 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਿਰੋਜਪੁਰ ਦੇ ਪਿੰਡਾਂ ਵਿੱਚ ਸਾਲ 2018-2019 ਵਿੱਚ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਪ੍ਰਾਈਮ ਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਮਾਈਨਿੰਗ ਮਹਿਕਮੇ ਦੇ ਤਤਕਾਲੀ ਅਧਿਕਾਰੀਆਂ/ ਕਰਮਚਾਰੀਆਂ ਖਿਲਾਫ਼ ਵੀ ਸਾਜਿਸ਼ ਰਚਣ ਅਤੇ ਭ੍ਰਿਸ਼ਟਾਚਾਰ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਸ਼ਿਕਾਇਤ ਨੰਬਰ 180/2019 ਫਿਰੋਜਪੁਰ ਦੀ ਡੂੰਘੀ ਪੜਤਾਲ ਦੌਰਾਨ ਪਾਇਆ ਗਿਆ ਹੈ ਕਿ ਜ਼ਿਲ੍ਹਾ ਫਿਰੋਜਪੁਰ ਦੀ ਤਹਿਸੀਲ ਜੀਰਾ ਅਧੀਨ ਪੈਂਦੇ ਪਿੰਡ ਟਿੰਡਵਾਂ, ਪਿੰਡ ਰੋਸ਼ਨਸ਼ਾਹ ਵਾਲਾ ਅਤੇ ਪਿੰਡ ਬਹਿਕ ਗੁੱਜਰਾਂ ਦੇ 217 ਕਨਾਲ 01 ਮਰਲਾ ਰਕਬੇ ਵਿੱਚ ਉਕਤ ਠੇਕੇਦਾਰ ਮਹਾਂਵੀਰ ਸਿੰਘ ਵੱਲੋਂ ਮਾਈਨਿੰਗ ਮਹਿਕਮੇ ਦੇ ਅਧਿਕਾਰੀਆਂ/ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨ ਮਾਲਕਾਂ ਨੂੰ ਪੰਜਾਬ ਸਰਕਾਰ ਪਾਸੋਂ ਫਰਮ ਨੂੰ ਮਾਈਨਿੰਗ ਕਰਨ ਦਾ ਠੇਕਾ ਮਿਲਿਆ ਹੋਣ ਦਾ ਦੱਸਕੇ ਇਨ੍ਹਾਂ ਪਿੰਡਾਂ ਵਿੱਚ ਨਾਜਾਇਜ਼ ਮਾਈਨਿੰਗ ਕੀਤੀ ਗਈ ਜਿਸ ਨਾਲ ਸਰਕਾਰ ਨੂੰ ਕਰੀਬ 4,05,60,785 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਉਨ੍ਹਾਂ ਦੀ ਬਣਦੀ ਰਾਇਲਟੀ ਵੀ ਨਹੀਂ ਦਿੱਤੀ ਗਈ।

ਬੁਲਾਰੇ ਅਨੁਸਾਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵਲੋਂ ਉਕਤ ਮੁਲਜ਼ਮ ਠੇਕੇਦਾਰ ਮਹਾਂਵੀਰ ਸਿੰਘ ਖਿਲਾਫ ਕਾਰਵਾਈ ਕਰਨ ਦੀ ਬਜਾਏ 25.07.2020 ਨੂੰ ਥਾਣਾ ਸਦਰ ਜ਼ੀਰਾ ਜਿਲ੍ਹਾ ਫਿਰੋਜਪੁਰ ਵਿਖੇ ਨਾਮਲੂਮ ਵਿਅਕਤੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਿੰਗ ਐਕਟ ਦੀ ਧਾਰਾ 21 ਤਹਿਤ ਮੁਕੱਦਮਾ ਨੰਬਰ 91 ਦਰਜ ਕਰਵਾਇਆ ਗਿਆ ਅਤੇ ਜਮੀਨ ਮਾਲਕਾਂ ਨੂੰ ਰਿਕਵਰੀ ਨੋਟਿਸ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਫਿਰੋਜਪੁਰ ਵਿੱਚ ਪੈਂਦੇ ਪਿੰਡਾਂ ਗਿੱਲਾਂਵਾਲਾ, ਆਂਸਲ, ਖਾਨੇ ਕੇ ਅਹਿਲ ਅਤੇ ਖੁਸ਼ਹਾਲ ਸਿੰਘ ਵਾਲਾ ਵਿੱਚ ਮਨਜੂਰਸ਼ੁਦਾ ਖੱਡਾਂ ਦੇ ਬਰਾਬਰ ਹੀ ਉਕਤ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਵਲੋਂ 244 ਕਨਾਲ ਅਤੇ 446 ਕਨਾਲ 13 ਮਰਲੇ ਰਕਬੇ ਵਿੱਚ ਮਹਿਕਮੇ ਦੇ ਅਧਿਕਾਰੀਆਂ /ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਜਮੀਨਾਂ ਵਿੱਚੋਂ ਨਾਜਾਇਜ਼ ਮਾਈਨਿੰਗ ਕੀਤੀ ਜਿਸ ਨਾਲ ਸਰਕਾਰ ਨੂੰ ਕਰੀਬ 31,48,63,994 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਉਕਤ ਕੰਪਨੀ ਵੱਲੋਂ ਇੰਨਾਂ ਪਿੰਡਾਂ ਦੇ ਜਮੀਨ ਮਾਲਕਾਂ ਨੂੰ ਵੀ ਬਣਦੀ ਰਾਇਲਟੀ ਨਹੀਂ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਠੇਕੇਦਾਰ ਮਹਾਂਵੀਰ ਸਿੰਘ ਨੇ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਕੁੱਲ 35,54,24,779 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵਲੋਂ ਇਸ ਸਮੇਂ ਦੌਰਾਨ ਇਲਾਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕਈ ਮੁਕੱਦਮੇ ਦਰਜ ਕਰਵਾਏ ਗਏ ਪਰੰਤੂ ਇਨ੍ਹਾਂ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪ੍ਰਾਈਮਵਿਜਨ ਕੰਪਨੀ ਦੇ ਉਕਤ ਠੇਕੇਦਾਰ ਮਹਾਂਵੀਰ ਸਿੰਘ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਫਿਰੋਜਪੁਰ ਦੇ ਅਧਿਕਾਰੀਆਂ /ਕਰਮਚਾਰੀਆਂ ਦੀ ਮਿਲੀਭੁਗਤ ਤੋਂ ਬਿਨ੍ਹਾਂ ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣੀ ਸੰਭਵ ਨਹੀਂ ਹੈ ਪਰ ਉਕਤ ਠੇਕੇਦਾਰ ਵਿਰੁੱਧ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਕਰਕੇ ਪ੍ਰਾਈਮਵਿਜਨ ਕੰਪਨੀ ਦੇ ਠੇਕੇਦਾਰ ਮਹਾਂਵੀਰ ਸਿੰਘ ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਸਬੰਧਿਤ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਮਿਲੀਭੁਗਤ ਰਾਹੀਂ ਨਾਜਾਇਜ਼ ਮਾਈਨਿੰਗ ਕਰਾਉਣੀ ਸਾਹਮਣੇ ਆਈ ਹੈ।

ਉਨਾਂ ਦੱਸਿਆ ਕਿ ਪੜਤਾਲ ਉਪਰੰਤ ਬੀਤੀ 4 ਨਵੰਬਰ ਨੂੰ ਆਈ.ਪੀ.ਸੀ. ਦੀ ਧਾਰਾ 409, 379, 120-ਬੀ, ਮਾਈਨਿੰਗ ਤੇ ਮਿਨਰਲਜ ਕਾਨੂੰਨ ਦੀ ਧਾਰਾ 21 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ) ਸਮੇਤ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਿਖੇ ਦਰਜ ਕੀਤਾ ਗਿਆ ਹੈ ਜਿਸ ਵਿੱਚ ਠੇਕੇਦਾਰ ਮਹਾਂਵੀਰ ਸਿੰਘ (ਪ੍ਰਾਈਮਵਿਜਨ ਕੰਪਨੀ) ਅਤੇ ਉਸ ਸਮੇਂ ਤਾਇਨਾਤ ਰਹੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀ ਬਤੌਰ ਮੁਲਜ਼ਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਰੇਂਜ ਫਿਰੋਜਪੁਰ ਵਲੋਂ ਮੁਲਜ਼ਮ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Continue Reading

Mohali

ਸਾਈਬਰ ਅਪਰਾਧਾਂ ਤੋਂ ਬਚਣ ਲਈ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ : ਵੀ ਨੀਰਜਾ

Published

on

By

 

ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਵੱਲੋਂ ਪੁਲੀਸ ਅਤੇ ਲੋਕਾਂ ਨਾਲ ਤਾਲਮੇਲ ਬਣਾਉਣ ਅਤੇ ਫੀਡਬੈਕ ਲੈਣ ਲਈ ਕੀਤੀ ਮੀਟਿੰਗ

ਐਸ ਏ ਐਸ ਨਗਰ, 9 ਨਵੰਬਰ (ਜਸਬੀਰ ਸਿੰਘ ਜੱਸੀ) ਏ. ਡੀ. ਜੀ. ਪੀ ਸਾਈਬਰ ਕ੍ਰਾਈਮ ਪੰਜਾਬ ਵੀ. ਨੀਰਜਾ ਨੇ ਕਿਹਾ ਹੈ ਕਿ ਸਾਈਬਰ ਅਪਰਾਧਾਂ ਤੋਂ ਬਚਣ ਨਾਗਰਿਕਾਂ ਦਾ ਜਾਗਰੂਕ ਹੋਣਾ ਜਰੂਰੀ ਹੈ। ਅੱਜ ਇੱਥੇ ਡੀ. ਆਈ. ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਅਤੇ ਐਸ. ਐਸ. ਪੀ ਮੁਹਾਲੀ ਦੀਪਕ ਪਾਰਿਕ ਸਮੇਤ ਸਪੋਰਟਸ ਕੰਪਲੈਕਸ, ਫੇਜ਼-11, ਮੁਹਾਲੀ, ਐਸ.ਏ.ਐਸ.ਨਗਰ ਵਿਖੇ ਸ਼ਹਿਰੀਆਂ ਨਾਲ ਇੱਕ ਮੀਟਿੰਗ ਦੌਰਾਨ ਇੱਕ ਮਹੀਨੇ ਦਾ ਪਬਲਿਕ ਸੇਫਟੀ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਉਹਨਾਂ ਕਿਹਾ ਕਿ ਇਹ ਇੱਕ ਫਾਲੋ ਅੱਪ ਮੀਟਿੰਗ ਹੈ ਜਿਸਦਾ ਮੰਤਵ ਖਾਸ ਤੌਰ ਤੇ ਵਸਨੀਕਾਂ ਲਈ ਇੱਕ ਸੁਰੱਖਿਅਤ ਆਂਢ-ਗੁਆਂਢ ਬਣਾਉਣ ਦੇ ਟੀਚੇ ਤੇ ਧਿਆਨ ਕੇਂਦਰਿਤ ਕਰਨਾ ਹੈ।

ਮੀਟਿੰਗ ਦੌਰਾਨ ਐਸ. ਐਸ. ਪੀ. ਦੀਪਕ ਪਾਰੀਕ ਨੇ ਜ਼ਿਲ੍ਹਾ ਪੁਲੀਸ ਦੁਆਰਾ ਲਾਗੂ ਕੀਤੀਆਂ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਗਸ਼ਤ ਵਧਾਉਣ, ਆਵਾਜਾਈ ਪ੍ਰਬੰਧਨ ਦੀਆਂ ਰਣਨੀਤੀਆਂ ਨੂੰ ਵਧਾਉਣ ਸਮੇਤ ਪੁਲੀਸ ਦੁਆਰਾ ਕੀਤੀਆਂ ਗਈਆਂ ਮੁੱਖ ਕਾਰਵਾਈਆਂ ਬਾਰੇ ਦਸਿਆ ਗਿਆ। ਸ਼੍ਰੀ. ਪਾਰੀਕ ਨੇ ਪੁਲਿਸਿੰਗ ਵਿਚ ਭਾਈਚਾਰਕ ਸ਼ਮੂਲੀਅਤ ਦੇ ਮਹੱਤਵ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਪੁਲੀਸ ਉੱਚ ਚਿੰਤਾ ਵਾਲੇ ਖੇਤਰਾਂ ਦੀ ਨਿਗਰਾਨੀ ਕਰਦੀ ਰਹੇਗੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਜਿੱਥੇ ਵੀ ਲੋੜ ਪਵੇਗੀ ਤੁਰੰਤ ਕਾਰਵਾਈ ਕਰੇਗੀ।

ਇਸ ਮੌਕੇ ਗੱਲਬਾਤ ਦਾ ਇੱਕ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਸਥਾਨਕ ਨਿਵਾਸੀਆਂ ਨੂੰ ਆਪਣੇ ਫੀਡਬੈਕ ਅਤੇ ਸੁਝਾਅ ਸਾਂਝੇ ਕਰਨ ਦਾ ਮੌਕਾ ਮਿਲਿਆ। ਲੋਕਾਂ ਨੇ ਪੁਲੀਸ ਦੀ ਪ੍ਰਤੱਖ ਹਾਜ਼ਰੀ ਅਤੇ ਪੁਲੀਸ ਦੁਆਰਾ ਅਪਰਾਧ ਨੂੰ ਘਟਾਉਣ ਲਈ ਆਪਣੇ ਸੁਝਾਅ ਦਿੱਤੇ।

ਫੀਡਬੈਕ ਸੈਸ਼ਨ ਤੋਂ ਬਾਅਦ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡੀ ਆਈ ਜੀ ਰੋਪੜ ਰੇਂਜ ਨੀਲਾਂਬਰੀ ਵਿਜੇ ਜਗਦਲੇ ਨੇ ਹਾਜ਼ਰ ਵਿਅਕਤੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲੀਸ ਸੁਰੱਖਿਆ ਨੂੰ ਕਾਇਮ ਰੱਖਣ ਅਤੇ ਲੋਕਾਂ ਦੁਆਰਾ ਉਠਾਈਆਂ ਗਈਆਂ ਕਿਸੇ ਵੀ ਚਿੰਤਾਵਾਂ ਨੂੰ ਦੂਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋ ਕੇ ਕੰਮ ਕਰਦੀ ਰਹੇਗੀ।

Continue Reading

Latest News

Trending