Connect with us

Mohali

ਸੂਬੇ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ : ਪ੍ਰਤਾਪ ਸਿੰਘ ਬਾਜਵਾ

Published

on

 

 

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ, ਲੋਕਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ : ਬਲਬੀਰ ਸਿੰਘ ਸਿੱਧੂ

ਐਸ ਏ ਐਸ, 17 ਸਤੰਬਰ (ਭਗਵੰਤ ਸਿੰਘ ਬੇਦੀ) ਪੰਜਾਬ ਵਿੱਚ ਵੱਧ ਰਹੀਆਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਅਤੇ ਢਿੱਲੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਅੱਜ ਬਲਾਕ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਸੈਕਟਰ 79 ਵਿੱਚ ਡੀ. ਐਸ. ਪੀ ਦਫਤਰ ਦੇ ਬਾਹਰ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ।

ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਤੋਂ ਨਖਿਧ, ਭ੍ਰਿਸ਼ਟ ਅਤੇ ਕਾਨੂੰਨ ਵਿਵਸਥਾ ਬਰਬਾਦ ਕਰਨ ਵਾਲੀ ਸਰਕਾਰ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਦੁੱਖ ਦੀ ਗੱਲ ਹੈ ਕਿ ਵਾਅਦੇ ਪੂਰੇ ਕਰਨੇ ਤਾਂ ਦੂਰ ਇਹ ਸਰਕਾਰ ਲੋਕ ਹਿੱਤਾਂ ਦੇ ਮਸਲੇ ਹੱਲ ਛੱਡ ਕੇ ਨਿੱਜੀ ਹਿੱਤ ਪੂਰੇ ਕਰਨ ਤੇ ਲੱਗੀ ਹੋਈ ਹੈ।

ਉਹਨਾਂ ਕਿਹਾ ਕਿ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਗੱਲ ਕੀਤੀ ਸੀ ਜਦ ਕਿ ਹੁਣ ਨਸ਼ਾ ਪਹਿਲਾਂ ਨਾਲੋਂ ਕਈ ਗੁਣ ਵਧ ਗਿਆ ਹੈ। ਭਿਰਸ਼ਟਾਚਾਰ ਬਾਰੇ ਉਹਨਾਂ ਕਿਹਾ ਕਿ ਸਰਕਾਰ ਦੇ ਦਲਾਲ ਵੱਡੇ ਪੱਧਰ ਤੇ ਭਿਰਸ਼ਟਾਚਾਰ ਕਰ ਰਹੇ ਹਨ, ਜੋ ਕੰਮ 2022 ਵਿੱਚ ਪੰਜ ਰੁਪਏ ਵਿੱਚ ਹੁੰਦਾ ਸੀ ਉਹ ਹੁਣ 50 ਰੁਪਏ ਵਿੱਚ ਹੁੰਦਾ ਹੈ ਅਤੇ 5 ਹਜਾਰ ਵਾਲਾ ਕੰਮ 50 ਹਜਾਰ ਵਿੱਚ ਹੁੰਦਾ ਹੈ। ਉਹਨਾਂ ਕਿਹਾ ਕਿ ਗੈਂਗਸਟਰ ਸ਼ਰੇਆਮ ਫਰੋਤੀਆਂ ਮੰਗ ਰਹੇ ਹਨ ਪੰਜਾਬ ਸਰਕਾਰ ਗੈਂਗਸਟਰਾਂ ਤੇ ਲਗਾਮ ਲਗਾਉਣ ਦੀ ਬਜਾਏ ਉਹਨਾਂ ਨੂੰ ਬਚਾਉਣ ਵਿੱਚ ਕੁਝ ਰੁਝੀ ਹੋਈ ਹੈ। ਸਰਕਾਰ ਨੇ ਪੰਜਾਬ ਨੂੰ ਆਰਥਿਕ ਦਵਾਲਿਆਪਨ ਤੇ ਲਿਆ ਕੇ ਖੜਾ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਕਰਜੇ ਦੀ ਪੰਡ 4 ਲੱਖ ਕਰੋੜ ਦੇ ਨੇੜੇ ਤੇੜੇ ਅਪੜ ਗਈ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖਿਲਾਫ ਲਗਾਤਾਰ ਸੰਘਰਸ਼ ਜਾਰੀ ਰਹਿਣਾ ਚਾਹੀਦਾ ਹੈ।

ਇਸ ਮੌਕੇ ਸੰਬੋਧਨ ਕਰਿਦਆਂ ਸਾਬਕਾ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਮੋੜ ਤੇ ਪਹੁੰਚ ਗਈ ਹੈ, ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਮਹੀਨਿਆਂ ਵਿੱਚ, ਹਿੰਸਕ ਅਪਰਾਧਾਂ, ਖਾਸ ਤੌਰ ਤੇ ਕਤਲਾਂ ਵਿੱਚ ਚਿੰਤਾਜਨਕ ਵਾਧਾ ਹੋਇਆ ਹੈ, ਜਿਸ ਨਾਲ ਨਾਗਰਿਕ ਆਪਣੇ ਘਰਾਂ ਵਿੱਚ ਵੀ ਡਰ ਵਿੱਚ ਰਹਿ ਰਹੇ ਹਨ।

ਉਨ੍ਹਾਂ ਕਿਹਾ ਕਿ ਸਿਰਫ਼ ਅਗਸਤ ਮਹੀਨੇ ਵਿੱਚ ਸੂਬੇ ਵਿੱਚ 20 ਕਤਲ ਹੋਏ ਹਨ ਅਤੇ ਹਰ ਹਫ਼ਤੇ ਔਸਤਨ 3-4 ਕਤਲ ਹੋਏ ਹਨ। 3 ਸਤੰਬਰ ਨੂੰ ਵਾਪਰੀ ਭਿਆਨਕ ਘਟਨਾ, ਜਿੱਥੇ ਫਿਰੋਜ਼ਪੁਰ ਵਿੱਚ 50 ਰਾਊਂਡ ਫਾਇਰਿੰਗ ਦੌਰਾਨ ਤਿੰਨ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਗਾੜ ਨੂੰ ਹੋਰ ਉਜਾਗਰ ਕੀਤਾ ਹੈ ਅਤੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ 2022 ਵਿੱਚ ਸੱਤਾ ਵਿੱਚ ਆਈ ਹੈ, ਅਪਰਾਧ ਦਰ ਵਿੱਚ ਨਾਟਕੀ ਵਾਧਾ ਹੋਇਆ ਹੈ। ਇਕੱਲੇ ਉਸ ਸਾਲ ਵਿੱਚ, ਆਈ ਪੀ ਸੀ ਦੇ ਤਹਿਤ 73,626 ਅਪਰਾਧ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿੱਚ 670 ਕਤਲ ਸ਼ਾਮਲ ਸਨ, ਜੋ ਕਿ ਪ੍ਰਤੀ ਦਿਨ ਲਗਭਗ ਦੋ ਕਤਲਾਂ ਦੇ ਨਾਲ-ਨਾਲ 6,230 ਹਿੰਸਕ ਅਪਰਾਧਾਂ ਦੇ ਨਾਲ ਸਨ। ਲਾਰੈਂਸ ਬਿਸ਼ਨੋਈ ਵਰਗੇ ਅਪਰਾਧੀ ਜੇਲ੍ਹਾਂ ਦੇ ਅੰਦਰੋਂ ਕੰਮ ਕਰ ਰਹੇ ਹਨ ਅਤੇ ਲੰਡਾ ਹਰੀਕੇ ਵਰਗੇ ਗੈਂਗਸਟਰਾਂ ਵੱਲੋਂ ਵਿਦੇਸ਼ਾਂ ਤੋਂ ਅਪਰਾਧਿਕ ਨੈਟਵਰਕ ਨਾਲ ਨਜਿੱਠਣ ਨਾਲ ਗੈਂਗ ਹਿੰਸਾ ਦੇ ਵਾਧੇ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਕੋਈ ਵੀ ਥਾਂ, ਇੱਥੋਂ ਤੱਕ ਕਿ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਿੱਚ ਅਪਰਾਧੀਆਂ ਦਾ ਕਾਰੋਬਾਰ ਕਈ ਗੁਣਾਂ ਵੱਧ ਗਿਆ ਹੈ। ਸੱਤਾਧਾਰੀ ਪਾਰਟੀ ਦੇ ਆਗੂ ਵੀ ਇਸ ਤੋਂ ਮੁਕਤ ਨਹੀਂ ਹਨ, ਜਿਸ ਦਾ ਸਬੂਤ 10 ਸਤੰਬਰ ਨੂੰ ‘ਆਪ’ ਕਿਸਾਨ ਵਿੰਗ ਦੇ ਆਗੂ ਤਰਲੋਚਨ ਸਿੰਘ ਦੇ ਕਤਲ ਤੋਂ ਮਿਲਦਾ ਹੈ। ਉਹਨਾਂ ਕਿਹਾ ਕਿ ਸਿਆਸੀ ਬਦਲਾਖੋਰੀ ਜ਼ੋਰਾਂ ਤੇ ਹੈ, ਕਾਂਗਰਸੀ ਵਰਕਰਾਂ ਨੂੰ ਝੂਠੇ ਕੇਸਾਂ ਅਤੇ ਤੰਗ ਪ੍ਰੇਸ਼ਾਨ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪੰਜਾਬ ਕਾਨੂੰਨ ਰਹਿਤ ਰਾਜ ਬਣਨ ਦੀ ਕਗਾਰ ਤੇ ਹੈ, ਅਤੇ ਵਿਵਸਥਾ ਬਹਾਲ ਕਰਨ ਲਈ ਫੌਰੀ ਕਾਰਵਾਈ ਦੀ ਲੋੜ ਹੈ।

ਰੋਸ ਧਰਨੇ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੈਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾ ਵੱਲੋਂ ਨਿਭਾਈ ਗਈ। ਇਸ ਰੋਸ ਧਰਨੇ ਨੂੰ ਨਗਰ ਨਿਗਮ ਮੁਹਾਲੀ ਦੇ ਮੇਅਰ ਸ ਅਮਰਜੀਤ ਸਿੰਘ ਜੀਤੀ ਸਿੱਧੂ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ,ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਦਿਹਾਤੀ ਪ੍ਰਧਾਨ ਸ ਸਤਨਾਮ ਸਿੰਘ ਗਿੱਲ (ਮੁਹਾਲੀ), ਸੁੱਚਾ ਸਿੰਘ ਕਲੌੜ, ਸੰਤ ਸਿੰਘ ਸੰਨੀ ਕੰਡਾ, ਰਾਜੇਸ਼ ਲਖੋਤਰਾ, ਲੱਖਾ ਸਿੰਘ,ਬਲਜਿੰਦਰ ਸਿੰਘ, ਸੁਖਦੀਪ ਸਿੰਘ ਨਿਆਂ ਸ਼ਹਿਰ, ਠੇਕੇਦਾਰ ਮੋਹਨ ਸਿੰਘ ਬਠਲਾਨਾ, ਹਰਦਿਆਲ ਚੰਦ ਬਡਬਰ, ਮਹਿਲਾ ਕਾਂਗਰਸੀ ਆਗੂ ਸ਼੍ਰੀਮਤੀ ਕ੍ਰਿਸ਼ਨਾ ਮਿੱਤੂ, ਕੌਂਸਲਰ ਰੁਪਿੰਦਰ ਕੌਰ ਰੀਨਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਰਾਣਾ ਸਾਬਕਾ ਪ੍ਰਧਾਨ ਨਗਰ ਕੌਂਸਲ ਮੁਹਾਲੀ, ਕਮਲਜੀਤ ਸਿੰਘ ਬੰਨੀ, ਜਸਵੀਰ ਸਿੰਘ ਮਾਣਕੁ, ਵਿਨੀਤ ਮਲੀਕ, ਅਸ਼ੋਕ ਕੌਂਡਲ, ਅਨੁਰਾਧਾ ਆਨੰਦ, ਹਰਜੀਤ ਸਿੰਘ ਭੋਲੂ, ਦਵਿੰਦਰ ਕੌਰ ਵਾਲਿਆ, ਮਨਜੀਤ ਕੌਰ, ਰਵਿੰਦਰ ਸਿੰਘ, ਮਾਸਟਰ ਚਰਨ ਸਿੰਘ, ਪਰਮਜੀਤ ਸਿੰਘ ਹੈਪੀ, ਨਛੱਤਰ ਸਿੰਘ, ਕੁਲਵੰਤ ਸਿੰਘ ਕਲੇਰ, ਜਗਦੀਸ਼ ਸਿੰਘ ਜੱਗਾ (ਸਾਰੇ ਕੌਂਸਲਰ) ਨਵਜੋਤ ਸਿੰਘ ਬਾਛਲ, ਗੁਰਚਰਨ ਸਿੰਘ ਭਮਰਾ, ਗੁਰਸਾਹਿਬ ਸਿੰਘ, ੲੰਦਰ ਜੀਤ ਸਿੰਘ ਢਿੱਲੋਂ, ਸੁਨੀਲ ਪਿੰਕਾ, ਇੰਦਰਜੀਤ ਸਿੰਘ ਖੋਖਰ, ਪ੍ਰਦੀਪ ਸੋਨੀ, ਮਨਜੀਤ ਸਿੰਘ, ਟਹਿਲ ਸਿੰਘ ਮਾਣਕਪੁਰ ਕੱਲਰ, ਸ਼ੇਰ ਸਿੰਘ ਦੈੜ੍ਹੀ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਅਜੈਬ ਸਿੰਘ ਬਕਾਰਪੁਰ, ਹਰਚਰਨ ਸਿੰਘ ਗਰੇਵਾਲ, ਨੰਬਰਦਾਰ ਗੁਰਚਰਨ ਸਿੰਘ ਗੀਗੇ ਮਾਜਰਾ, ਮਲਵਿੰਦਰ ਸਿੰਘ ਮੱਲੀ ਗੀਗੇ ਮਾਜਰਾ, ਗੁਰਿੰਦਰ ਸਿੰਘ ਖੱਟੜਾ, ਅਮਰੀਕ ਸਿੰਘ ਸਰਪੰਚ ਕੰਬਾਲਾ, ਜਸਵਿੰਦਰ ਸਿੰਘ ਪੱਪਾ ਗਿੱਦੜਪੁਰ, ਰਮਨਦੀਪ ਸਿੰਘ ਸਰਪੰਚ ਸਫ਼ੀਪੁਰ, ਅਜਮੇਰ ਸਿੰਘ ਸਰਪੰਚ ਦਾਊਂ, ਮੋਹਨ ਸਿੰਘ ਸਰਪੰਚ ਰਾਏਪੁਰ, ਮਨਫੂਲ ਸਿੰਘ ਸਰਪੰਚ ਬੜੀ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੇਰੋਂਪੁਰ, ਅਵਤਾਰ ਸਿੰਘ ਸਰਪੰਚ ਭਾਗੋ ਮਾਜਰਾ, ਲਖਮੀਰ ਸਿੰਘ ਕਾਲਾ ਸਰਪੰਚ ਪੱਤੋਂ, ਗੁਰਮੀਤ ਸਿੰਘ ਸਿਆਓ, ਰਜਿੰਦਰ ਸਿੰਘ ਧਰਮਗੜ੍ਹ, ਆਈ ਡੀ ਸਿੰਘ, ਗੁਰਮੇਲ ਸਿੰਘ ਮੋਜੋਵਾਲ, ਹਰਦੇਵ ਸਿੰਘ ਕਲੇਰ, ਜੇਪੀ ਸਿੰਘ, ਲਖਬੀਰ ਸਿੰਘ, ਭਾਗ ਸਿੰਘ ਚਾਊਮਾਜਰਾ, ਜਥੇਦਾਰ ਤਰਲੋਚਨ ਸਿੰਘ ਚਾਊਮਾਜਰਾ, ਦਲਵੀਰ ਸਿੰਘ ਲਾਲਾ, ਭਗਤ ਸਿੰਘ, ਟਹਿਲ ਸਿੰਘ ਮਾਣਕ ਮਾਜਰਾ, ਦਰਸ਼ਨ ਸਿੰਘ ਧਾਲੀਵਾਲ, ਨਿਰਮਲ ਸਿੰਘ ਸਭਰਵਾਲ, ਰਕੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending