Punjab
ਬਠਿੰਡਾ ਵਿੱਚ ਗੱਦਿਆਂ ਦੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ
ਬਠਿੰਡਾ, 18 ਸਤੰਬਰ (ਸ.ਬ.) ਪਿੰਡ ਗਹਿਰੀ ਬੁੱਟਰ ਵਿਖੇ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੇ ਮੌਕੇ ਤੇ ਬਠਿੰਡਾ ਫਾਇਰ ਬ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਪਰ ਅੱਗ ਇੰਨੀ ਭਿਆਨਕ ਸੀ ਕਿ ਅੱਗ ਦੇ ਸੇਕ ਕਾਰਨ ਫੈਕਟਰੀ ਦਾ ਸ਼ੈਡ ਡਿੱਗ ਗਿਆ। ਹਾਲਾਤ ਬੇਕਾਬੂ ਹੁੰਦੇ ਵੇਖ ਜ਼ਿਲ੍ਹਾ ਪ੍ਰਸ਼ਾਸਨ ਮੌਕੇ ਤੇ ਪਹੁੰਚਿਆ।
ਉਥੇ ਹੀ ਅੱਗ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਤੋਂ ਇਲਾਵਾ ਰਿਫਾਇਨਰੀ ਅਤੇ ਹਰਿਆਣਾ ਦੇ ਡੱਬਵਾਲੀ ਤੋਂ ਫਾਇਰ ਟੈਂਡਰ ਮੰਗਾਏ ਗਏ। ਅੱਗ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ।
ਇਸ ਸਬੰਧੀ ਫੈਕਟਰੀ ਵਿੱਚ ਹੀ ਕੰਮ ਕਰਨ ਵਾਲੇ ਮਜ਼ਦੂਰ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਸਮੇਤ ਪੰਜ ਮਜ਼ਦੂਰ ਰੈਂਪ ਲਗਾ ਰਹੇ ਸਨ। ਇਸ ਦੌਰਾਨ ਹੀ ਭਿਆਨਕ ਅੱਗ ਲੱਗ ਗਈ ਅਤੇ ਉਹ ਮਜ਼ਦੂਰ ਫੈਕਟਰੀ ਵਿੱਚੋਂ ਭੱਜ ਕੇ ਬਾਹਰ ਆ ਗਏ, ਜਦੋਂ ਕਿ ਉਹਨਾਂ ਦੇ ਤਿੰਨ ਸਾਥੀ ਲਖਵੀਰ ਸਿੰਘ, ਨਿੰਦਰ ਸਿੰਘ ਅਤੇ ਵਿਜੇ ਸਿੰਘ ਦਾ ਕੋਈ ਪਤਾ ਨਹੀਂ ਚੱਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਉਧਰ ਅੱਗ ਦੀ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਪਹੁੰਚੇ ਬਠਿੰਡਾ ਦੇ ਏਡੀਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਗ ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸਨ। ਫਿਲਹਾਲ ਅੱਗ ਤੇ ਕਾਬੂ ਪਾ ਲਿਆ ਗਿਆ ਹੈ, ਪਰੰਤੂ ਇਸ ਘਟਨਾ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋਈ ਹੈ, ਜਿੰਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ। ਉਹਨਾਂ ਦੱਸਿਆ ਕਿ ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ।
Mohali
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜੇ ਨੂੰ ਮਾਰੀ ਗੋਲੀ, ਜਖਮੀ ਨੌਜਵਾਨ ਦੀ ਹਾਲਤ ਗੰਭੀਰ, ਕਰਨ ਗ੍ਰਿਫਤਾਰ
ਗੋਲੀ ਮਾਰਨ ਤੋਂ ਪਹਿਲਾਂ ਕਰਨ ਅਤੇ ਸ਼ੁਭਮ ਦੀ ਆਪਸ ਵਿੱਚ ਹੋਈ ਸੀ ਹੱਥੋਪਾਈ
ਐਸ ਏ ਐਸ ਨਗਰ, 26 ਦਸੰਬਰ (ਜਸਬੀਰ ਸਿੰਘ ਜੱਸੀ) ਸਥਾਨਕ ਫੇਜ਼ 4 ਵਿੱਚ ਮਦਨਪੁਰ ਚੌਂਕ ਦੇ ਨਾਲ ਲੱਗਦੇ ਪਾਰਕ ਵਿੱਚ ਬੀਤੀ ਦੇਰ ਰਾਤ ਕਰਨ ਅਤੇ ਸ਼ੁਭਮ ਨਾਮ ਦੇ ਦੋ ਨੌਜਵਾਨਾਂ ਵਿੱਚ ਇਕ ਲੜਕੀ ਨਾਲ ਦੋਸਤੀ ਨੂੰ ਲੈ ਕੇ ਪਹਿਲਾਂ ਹੋਈ ਹੱਥੋਪਾਈ ਤੋਂ ਬਾਅਦ ਕਰਨ ਨਾਮ ਦੇ ਨੌਜਵਾਨ ਵਲੋਂ ਦੂਜੇ ਨੌਜਵਾਨ ਸ਼ੁਭਮ ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਸ਼ੁਭਮ ਜਖਮੀ ਹੋ ਗਿਆ। ਸ਼ੁਭਮ ਇਸ ਸਮੇਂ ਸੈਕਟਰ 32 ਚੰਡੀਗੜ੍ਹ ਦੇ ਜੀ.ਐਮ.ਸੀ ਹਸਪਤਾਲ ਵਿਚ ਜੇਰੇ ਇਲਾਜ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਰਾਤ ਸ਼ੁਭਮ ਆਪਣੀ ਇੱਕ ਮਹਿਲਾ ਦੋਸਤ ਨਾਲ ਫੇਜ਼ 4 ਵਿਚਲੇ ਪਾਰਕ ਵਿਚ ਬੈਠਾ ਸੀ। ਇਸ ਦੌਰਾਨ ਕਰਨ ਸ਼ਰਮਾ ਨਾਂ ਦਾ ਨੌਜਵਾਨ ਪਾਰਕ ਵਿਚ ਆਇਆ ਅਤੇ ਉਕਤ ਲੜਕੀ ਨੂੰ ਕਹਿਣ ਲੱਗਾ ਕਿ ਉਹ ਸ਼ੁਭਮ ਨਾਲ ਕਿਉਂ ਬੈਠੀ ਹੈ। ਲੜਕੀ ਨੇ ਕਰਨ ਨੂੰ ਕਿਹਾ ਕਿ ਉਸ ਦਾ ਹੁਣ ਉਸ (ਕਰਨ) ਨਾਲ ਕੋਈ ਰਿਸ਼ਤਾ ਨਹੀਂ ਹੈ ਅਤੇ ਉਹ ਆਪਣੀ ਮਰਜੀ ਨਾਲ ਕਿਸੇ ਨਾਲ ਕਿਤੇ ਵੀ ਆ ਜਾ ਸਕਦੀ ਹੈ। ਇਸ ਦੌਰਾਨ ਦੂਜੇ ਨੌਜਵਾਨ ਸ਼ੁਭਮ ਨੇ ਵੀ ਕਰਨ ਨੂੰ ਕਿਹਾ ਕਿ ਉਹ ਉੱਥੋਂ ਚਲਾ ਜਾਏ।
ਸ਼ੁਭਮ ਵਲੋਂ ਕਰਨ ਨੂੰ ਜਾਣ ਲਈ ਕਹਿਣ ਤੇ ਕਰਨ ਅਤੇ ਸ਼ੁਭਮ ਵਿਚ ਤੂੰ ਤੂੰ ਮੈਂ ਮੈਂ ਹੋ ਗਈ ਜਿਹੜੀ ਹੱਥੋਪਾਈ ਵਿੱਚ ਬਦਲ ਗਈ। ਇਸ ਦੌਰਾਨ ਉਕਤ ਲੜਕੀ ਵਲੋਂ ਦੋਵਾਂ ਨੂੰ ਸ਼ਾਂਤ ਕੀਤਾ ਗਿਆ ਅਤੇ ਫਿਰ ਲੜਕੀ ਸ਼ੁਭਮ ਨੂੰ ਲੈ ਕੇ ਪਾਰਕ ਵਿੱਚੋਂ ਬਾਹਰ ਵੱਲ ਤੁਰ ਪਈ।
ਇਸ ਦੌਰਾਨ ਸ਼ੁਭਮ ਅਤੇ ਲੜਕੀ ਜਿਵੇਂ ਹੀ ਪਾਰਕ ਦੇ ਗੇਟ ਕੋਲ ਪਹੁੰਚੇ ਤਾਂ ਇਨਾਂ ਦੇ ਪਿੱਛੇ ਪਿੱਛੇ ਆ ਰਹੇ ਕਰਨ ਨੇ ਸ਼ੁਭਮ ਤੇ ਦੋ ਗੋਲੀਆਂ ਚਲਾਈਆਂ, ਜਿਨਾਂ ਵਿੱਚੋਂ ਇਕ ਗੋਲੀ ਸ਼ੁਭਮ ਦੇ ਗਰਦਨ ਅਤੇ ਮੋਢੇ ਦੇ ਵਿਚਕਾਰ ਵੱਜੀ। ਗੋਲੀ ਲੱਗਣ ਕਾਰਨ ਸ਼ੁਭਮ ਹੇਠਾਂ ਡਿੱਗ ਪਿਆ ਜਦੋਂਕਿ ਕਰਨ ਮੌਕੇ ਤੋਂ ਫਰਾਰ ਹੋ ਗਿਆ।
ਇਸ ਘਟਨਾ ਸਬੰਧੀ ਪੁਲੀਸ ਕੰਟਰੂਲ ਰੂਮ ਤੇ ਸੂਚਨਾ ਦਿੱਤੀ ਗਈ ਅਤੇ ਮੌਕੇ ਤੇ ਪਹੁੰਚੀ ਪੀ. ਸੀ. ਆਰ ਪਾਰਟੀ ਨੇ ਜਖਮੀ ਸ਼ੁਭਮ ਨੂੰ ਫੇਜ਼ 6 ਵਿਚਲੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਸ਼ੁਭਮ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ।
ਪੁਲੀਸ ਦੇ ਦੱਸਣ ਮੁਤਾਬਕ ਜਿਸ ਪਿਸਤੋਲ ਵਿੱਚੋਂ ਗੋਲੀ ਚੱਲੀ ਹੈ, ਉਹ ਲਾਇਸੰਸੀ ਹੈ ਅਤੇ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਪਿਸਤੋਲ ਦਾ ਲਾਇਸੰਸ ਕਿਸ ਦੇ ਨਾਮ ਤੇ ਰਜਿਸਟਰਡ ਹੈ। ਪੁਲੀਸ ਨੂੰ ਮੌਕੇ ਤੋਂ ਦੋ ਖੋਲ ਵੀ ਮਿਲੇ ਹਨ, ਜਿਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਲੜਕੀ ਦੀ ਪਹਿਲਾਂ ਕਰਨ ਸ਼ਰਮਾ ਨਾਲ ਦੋਸਤੀ ਸੀ, ਪ੍ਰੰਤੂ ਕੁੱਝ ਸਮਾਂ ਪਹਿਲਾਂ ਉਕਤ ਲੜਕੀ ਨੇ ਕਰਨ ਨੂੰ ਛੱਡ ਕੇ ਸ਼ੁਭਮ ਨਾਲ ਦੋਸਤੀ ਕਰ ਲਈ ਸੀ। ਉਸ ਤੋਂ ਬਾਅਦ ਹੀ ਕਰਨ ਨੂੰ ਇਹ ਗੱਲ ਖਟਕ ਰਹੀ ਸੀ, ਜਿਸ ਦੀ ਵਜਾ ਕਾਰਨ ਬੁਧਵਾਰ ਦੀ ਰਾਤ ਉਸ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ।
ਇਸ ਸਬੰਧੀ ਐਸ.ਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਪੁਲੀਸ ਨੇ ਕਰਨ ਸ਼ਰਮਾ ਵਿਰੁਧ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
Chandigarh
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 26 ਦਸੰਬਰ (ਸ.ਬ.) ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ।
ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਹਨਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ.ਐਸ. ਬੇਦੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Chandigarh
ਜਲੰਧਰ ਵਿੱਚ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜਖਮੀ
ਚੰਡੀਗੜ੍ਹ, 26 ਦਸਬੰਰ (ਸ.ਬ.) ਜਲੰਧਰ ਵਿੱਚ ਅੱਜ ਸਵੇਰੇ ਪੁਲੀਸ ਅਤੇ ਗੈਂਗਸਟਰ ਵਿਚਾਲੇ ਮੁਕਾਬਲੇ ਦੌਰਾਨ ਇੱਕ ਬਦਮਾਸ਼ ਜਖਮੀ ਹੋਇਆ ਹੈ। ਜਖਮੀ ਬਦਮਾਸ਼ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਗੁੰਡੇ ਨੂੰ ਪੁਲੀਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਾਰਨ ਪੁਲੀਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਲੈ ਗਈ ਸੀ। ਇਸ ਦੌਰਾਨ ਅਚਾਨਕ ਬਦਮਾਸ਼ ਨੇ ਪੁਲੀਸ ਟੀਮ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੇ ਬਚਾਅ ਲਈ ਪੁਲੀਸ ਮੁਲਾਜ਼ਮਾਂ ਨੇ ਗੈਂਗਸਟਰ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ 15 ਦੇ ਕਰੀਬ ਗੋਲੀਆਂ ਚੱਲੀਆਂ।
ਇਸ ਮੁਕਾਬਲੇ ਤੋਂ ਬਾਅਦ ਪੁਲੀਸ ਨੇ ਦੋ ਹੋਰ ਗੇਂਗਸਟਰਾਂ ਨੂੰ ਕਾਬੁ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਤੇ ਗੋਲੀਆਂ, ਸਿੱਕੇ ਬਰਾਮਦ ਹੋਏ ਹਨ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਵਪਾਰ ਅਤੇ ਫਿਰੌਤੀ ਦੇ ਰੈਕੇਟ ਨਾਲ ਜੁੜੇ ਹੋਏ ਹਨ। ਪੁਲੀਸ ਨੇ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁੁਲੀਸ ਵਲੋਂ ਬੀਤੇ ਦਿਨ ਪਿੰਡ ਜੰਡਿਆਲਾ ਮਾਜਕੀ ਵਿੱਚ ‘ਆਪ’ ਵਰਕਰ ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸਨੂੰ ਅੱਜ ਉਨ੍ਹਾਂ ਦੀ ਟੀਮ ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕਰਨ ਲਈ ਪੁੱਜੀ ਤਾਂ ਮੁਲਜ਼ਮਾਂ ਨੇ ਪੁਲੀਸ ਪਾਰਟੀ ਤੇ ਗੋਲੀਆਂ ਚਲਾ ਦਿੱਤੀਆਂ। ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲੀਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ਤੇ ਗੋਲੀਆਂ ਚਲਾ ਦਿੱਤੀਆਂ।
ਉਹਨਾਂ ਦੱਸਿਆ ਕਿ ਮੁਲਜ਼ਮ ਮਨਜੀਤ, ਜੰਡਿਆਲਾ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਖ਼ਿਲਾਫ਼ ਕੁੱਲ 11 ਕੇਸ ਦਰਜ ਹਨ। ਮੁਲਜ਼ਮ ਜੱਗੂ ਭਗਵਾਨਪੁਰੀਆ ਲਈ ਕੰਮ ਕਰਦਾ ਹੈ। ਮੁਲਜ਼ਮਾਂ ਨੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਵੀ ਕਈ ਵਾਰਦਾਤਾਂ ਕੀਤੀਆਂ ਹਨ, ਜੋ ਰਿਕਾਰਡ ਤੇ ਨਹੀਂ ਹਨ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International1 month ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali1 month ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial1 month ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National1 month ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ