Mohali
ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ
ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|
Mohali
ਸ਼ੁਭਮ ਦੇ ਗੋਲੀ ਮਾਰਨ ਵਾਲਾ ਕਰਨ ਸ਼ਰਮਾ 2 ਦਿਨ ਦੇ ਪੁਲੀਸ ਰਿਮਾਂਡ ਤੇ
ਮੁਲਜਮ ਨੇ ਪਿਸਟਲ ਅਤੇ ਕਾਰਤੂਸ ਲਿਆਂਦੇ ਸੀ ਯੂ ਪੀ ਤੋਂ
ਐਸ ਏ ਐਸ ਨਗਰ, 28 ਦਸੰਬਰ (ਜਸਬੀਰ ਸਿੰਘ ਜੱਸੀ) ਫੇਜ਼ 4 ਵਿਚਲੀ ਪਾਰਕ ਵਿੱਚ ਦੋ ਨੌਜਵਾਨਾਂ ਦੀ ਇਕ ਲੜਕੀ ਨਾਲ ਦੋਸਤੀ ਨੂੰ ਲੈ ਕੇ ਹੋਈ ਲੜਾਈ ਤੋਂ ਬਾਅਦ ਸ਼ੁਭਮ ਨਾਮ ਦੇ ਨੌਜਵਾਨ ਤੇ ਗੋਲੀ ਚਲਾਉਣ ਵਾਲੇ ਕਰਨ ਸ਼ਰਮਾ ਦਾ ਪੁਲੀਸ ਨੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।
ਇਸ ਸਬੰਧੀ ਏ. ਐਸ. ਪੀ ਜੇਅੰਤ ਪੁਰੀ ਅਤੇ ਐਸ. ਐਚ. ਓ ਸੁਖਬੀਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕਰਨ ਕੋਲੋਂ ਵਾਰਦਾਤ ਵਿੱਚ ਵਰਤੀ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਅਸਲਾ ਨਜਾਇਜ ਹੈ, ਜੋ ਕਿ ਕਰਨ ਵਲੋਂ ਯੂ ਪੀ ਤੋਂ ਲਿਆਂਦਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕਰਨ ਸ਼ਰਮਾ ਨੂੰ ਹਿਮਾਚਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਮੁਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਕਰਨ ਸ਼ਰਮਾ ਤੇ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰਨ ਸ਼ਰਮਾ, ਸ਼ੁਭਮ ਅਤੇ ਉਕਤ ਲੜਕੀ (ਤਿੰਨੋਂ ਜਣੇ) ਫੇਜ਼ 8 ਬੀ ਵਿਚਲੀ ਇਕ ਕੰਪਨੀ ਵਿੱਚ ਨੌਕਰੀ ਕਰਦੇ ਹਨ। ਸ਼ੁਭਮ ਹੁਣੇ ਵੀ ਸੈਕਟਰ 32 ਚੰਡੀਗੜ੍ਹ ਦੇ ਜੀ.ਐਮ.ਸੀ ਹਸਪਤਾਲ ਵਿਚ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਮੁਲਜਮ ਕਰਨ ਸ਼ਰਮਾ ਇਸ ਸਮੇਂ ਧਨਾਸ ਚੰਡੀਗੜ੍ਹ ਵਿਖੇ ਰਹਿ ਰਿਹਾ ਸੀ।
ਜਿਕਰਯੋਗ ਹੈ ਕਿ ਬੀਤੇ ਬੁਧਵਾਰ ਦੇਰ ਰਾਤ ਸ਼ੁਭਮ ਆਪਣੀ ਇਕ ਮਹਿਲਾ ਦੋਸਤ ਨਾਲ ਫੇਜ਼ 4 ਵਿਚਲੇ ਪਾਰਕ ਵਿਚ ਬੈਠਾ ਸੀ। ਇਸ ਦੌਰਾਨ ਕਰਨ ਸ਼ਰਮਾ ਨਾਂ ਦਾ ਨੌਜਵਾਨ ਪਾਰਕ ਵਿਚ ਆਇਆ ਅਤੇ ਉਕਤ ਲੜਕੀ ਨੂੰ ਕਹਿਣ ਲੱਗਾ ਕਿ ਉਹ ਸ਼ੁਭਮ ਨਾਲ ਕਿਉਂ ਬੈਠੀ ਹੈ। ਲੜਕੀ ਨੇ ਕਰਨ ਨੂੰ ਕਿਹਾ ਕਿ ਉਸ ਦਾ ਹੁਣ ਉਸ ਨਾਲ (ਕਰਨ) ਨਾਲ ਕੋਈ ਰਿਸ਼ਤਾ ਨਹੀਂ ਹੈ ਅਤੇ ਉਹ ਆਪਣੀ ਮਰਜੀ ਨਾਲ ਕਿਸੇ ਨਾਲ ਕਿਤੇ ਵੀ ਆ ਜਾ ਸਕਦੀ ਹੈ। ਉਧਰ ਸ਼ੁਭਮ ਨੇ ਵੀ ਕਰਨ ਨੂੰ ਕਿਹਾ ਕਿ ਉਹ ਚਲੇ ਜਾਵੇ, ਸ਼ੁਭਮ ਦੀ ਗੱਲ ਸੁਣ ਕੇ ਕਰਨ ਅਤੇ ਸ਼ੁਭਮ ਵਿਚ ਤੂੰ ਤੂੰ ਮੈਂ ਮੈਂ ਹੋ ਗਈ ਅਤੇ ਉਕਤ ਲੜਕੀ ਨੂੰ ਲੈ ਕੇ ਦੋਵਾਂ ਦੀ ਆਪਸ ਵਿੱਚ ਹੱਥੋਪਾਈ ਹੋ ਗਈ।
ਇਸ ਉਪਰੰਤ ਲੜਕੀ ਨੇ ਦੋਵਾਂ ਨੂੰ ਸ਼ਾਂਤ ਕੀਤਾ ਅਤੇ ਲੜਕੀ ਸ਼ੁਭਮ ਨੂੰ ਲੈ ਕੇ ਪਾਰਕ ਵਿੱਚੋਂ ਬਾਹਰ ਨਿਕਲਣ ਲੱਗੀ। ਸ਼ੁਭਮ ਅਤੇ ਲੜਕੀ ਜਿਵੇਂ ਹੀ ਪਾਰਕ ਦੇ ਗੇਟ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੇ ਕਰਨ ਨੇ ਸ਼ੁਭਮ ਤੇ ਦੋ ਗੋਲੀਆਂ ਚਲਾਈਆਂ, ਜਿਨਾਂ ਵਿੱਚੋਂ ਇਕ ਗੋਲੀ ਸ਼ੁਭਮ ਦੇ ਗਰਦਨ ਅਤੇ ਮੋਢੇ ਦੇ ਵਿਚਕਾਰ ਵੱਜੀ। ਗੋਲੀ ਲੱਗਣ ਕਾਰਨ ਸ਼ੁਭਮ ਹੇਠਾਂ ਡਿੱਗ ਪਿਆ ਅਤੇ ਕਰਨ ਮੌਕੇ ਤੋਂ ਫਰਾਰ ਹੋ ਗਿਆ।
ਇਸ ਘਟਨਾ ਸਬੰਧੀ ਮੌਕੇ ਤੇ ਪਹੁੰਚੀ ਪੀ. ਸੀ. ਆਰ ਪਾਰਟੀ ਨੇ ਜਖਮੀ ਸ਼ੁਭਮ ਨੂੰ ਫੇਜ਼ 6 ਵਿਚਲੇ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ, ਜਿਥੇ ਡਾਕਟਰਾਂ ਨੇ ਸ਼ੁਭਮ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਸੈਕਟਰ 32 ਚੰਡੀਗੜ੍ਹ ਦੇ ਹਸਪਤਾਲ ਰੈਫਰ ਕਰ ਦਿੱਤਾ ਸੀ।
Mohali
ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿੱਚ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਗੁ: ਸ੍ਰੀ ਫਤਹਿਗੜ੍ਹ ਸਾਹਿਬ ਤੱਕ ਕੀਤਾ ਗਿਆ। ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਇਆ।
ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਈ ਗਈ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਹੋਰ ਕਈ ਤਰ੍ਹਾਂ ਦੇ ਬੈਂਡ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਧੁੰਨਾਂ ਵਜਾ ਰਹੇ ਸਨ।
ਇਸ ਮੌਕੇ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਇਲਾਕਾ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਗੀ, ਢਾਡੀ, ਕੀਰਤਨੀ ਜੱਥਿਆਂ ਨੇ ਸਿੱਖ ਇਤਿਹਾਸ ਅਤੇ ਸਾਹਿਬਜਾਦਿਆਂ ਦੀਆਂ ਕੁਰਬਾਨੀਆਂ ਦੇ ਇਤਿਹਾਸ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਰਸਤੇ ਵਿੱਚ ਸੰਗਤਾਂ ਵੱਲੋਂ ਬ੍ਰੈੱਡ ਪਕੌੜਿਆਂ, ਬਿਸਕੁੱਟ, ਦੁੱਧ, ਕੜਾਹਿ ਪ੍ਰਸ਼ਾਦਿ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਨੇ ਸਕੂਟਰਾਂ, ਮੋਟਰ ਸਾਈਕਲਾਂ, ਕਾਰਾਂ, ਜੀਪਾਂ, ਟਰੈਕਟਰਾਂ, ਬੱਸਾਂ ਆਦਿ ਰਾਹੀਂ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਹਰ ਸਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ 31 ਦਸੰਬਰ ਨੂੰ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਜੀ ਦੀ ਯਾਦ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਰਾਤ 12:00 ਵਜੇ ਤੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਅਤੇ ਉੱਚ ਕੋਟੀ ਦੇ ਢਾਡੀ, ਕਵੀਸ਼ਰ, ਸੰਤ ਵਿਦਵਾਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Mohali
ਡਾਕਟਰ ਮਨਮੋਹਨ ਸਿੰਘ ਦੇ ਸਸਕਾਰ ਨੂੰ ਵਿਵਾਦਤ ਕਰਨ ਨਾਲ ਕੇਂਦਰ ਸਰਕਾਰ ਦਾ ਆਪਣਾ ਕੱਦ ਘਟਿਆ : ਕੁਲਜੀਤ ਸਿੰਘ ਬੇਦੀ
ਡਾਕਟਰ ਮਨਮੋਹਨ ਸਿੰਘ ਦੇ ਨਾਂ ਤੇ ਦਿੱਲੀ ਵਿੱਚ ਯਾਦਗਾਰ ਬਣਾਉਣ, ਭਾਰਤ ਰਤਨ ਦੇਣ ਦੀ ਮੰਗ ਕੀਤੀ
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਮੁਹਾਲੀ ਦੇ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਇੱਕ ਪਾਸੇ ਮਹਾਨ ਸ਼ਖਸ਼ੀਅਤ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਅਕਾਲ ਚਲਾਣੇ ਉੱਤੇ ਪੂਰਾ ਸੰਸਾਰ ਸੋਗ ਮਨਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੇ ਮੁਲਕ ਦੇ ਸੱਤਾਧਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਦੇ ਸੰਸਕਾਰ ਲਈ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾ ਅਰਜੁਨ ਖੜਗੇ ਵੱਲੋਂ ਰਾਜ ਘਾਟ ਵਿਖੇ ਉਹਨਾਂ ਦੇ ਸਸਕਾਰ ਦੀ ਬੇਨਤੀ ਨੂੰ ਅਣਗੌਲਿਆ ਕਰਕੇ ਆਪਣੀ ਸਰਕਾਰ ਦਾ ਹੀ ਕੱਦ ਘਟਾਇਆ ਹੈ ਅਤੇ ਭਾਰਤ ਦੇ ਲੋਕ ਕਦੇ ਇਸ ਗੱਲ ਨੂੰ ਨਹੀਂ ਭੁੱਲਣਗੇ ਤੇ ਨਾ ਹੀ ਮੌਜੂਦਾ ਸਰਕਾਰ ਨੂੰ ਮੁਆਫ ਕਰਨਗੇ।
ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਫਰਕ ਸਾਫ ਦਿਖਾਈ ਦਿੰਦਾ ਹੈ। ਜਿੱਥੇ ਡਾਕਟਰ ਮਨਮੋਹਨ ਸਿੰਘ ਗਰੀਬਾਂ ਅਤੇ ਮੱਧ ਵਰਗੀ ਪਰਿਵਾਰਾਂ ਦੇ ਪ੍ਰਧਾਨ ਮੰਤਰੀ ਸਨ ਉੱਥੇ ਮੌਜੂਦਾ ਸਰਕਾਰ ਅਮੀਰਾਂ ਦੀ ਸਰਕਾਰ ਹੈ। ਇਹੀ ਕਾਰਨ ਹੈ ਕਿ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ ਅਤੇ ਗਰੀਬ ਹੋਰ ਗਰੀਬ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਨੇ ਮਜ਼ਦੂਰਾਂ ਵਾਸਤੇ ਮਨਰੇਗਾ ਸਕੀਮ ਲਿਆਂਦੀ, ਆਧਾਰ ਕਾਰਡ ਲਿਆਂਦਾ, ਆਪਣੀ ਹੀ ਸਰਕਾਰ ਦੀ ਆਲੋਚਨਾ ਹੋਣ ਦੇ ਬਾਵਜੂਦ ਸੂਚਨਾ ਦਾ ਅਧਿਕਾਰ ਲਿਆਂਦਾ, ਸਭ ਤੋਂ ਵੱਡੀ ਗੱਲ ਭਾਰਤ ਦੇ ਹੱਕ ਵਿੱਚ ਅੰਤਰਰਾਸ਼ਟਰੀ ਪਰਮਾਣੂ ਸਮਝੌਤਾ ਕੀਤਾ ਅਤੇ ਆਪਣੇ ਵਿੱਤੀ ਫੈਸਲਿਆਂ ਨਾਲ ਦੇਸ਼ ਨੂੰ ਗਰਕ ਵਿੱਚ ਜਾਣ ਤੋਂ ਬਚਾਇਆ ਅਤੇ ਬੁਲੰਦੀਆਂ ਤੇ ਪਹੁੰਚਾਇਆ।
ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਅੱਜ ਗਰੀਬਾਂ ਨੂੰ ਪੰਜ ਕਿਲੋ ਰਾਸ਼ਨ ਵੰਡ ਕੇ ਆਪਣੇ ਪਿੱਠ ਥਾਪੜਦੇ ਫਿਰਦੇ ਹਨ, ਉਸ ਦਾ ਰਾਈਟ ਟੂ ਫੂਡ ਦਾ ਅਧਿਕਾਰ ਵੀ ਡਾਕਟਰ ਮਨਮੋਹਨ ਸਿੰਘ ਹੋਰਾਂ ਨੇ ਹੀ ਲਿਆਂਦਾ ਸੀ। ਉਹਨਾਂ ਕਿਹਾ ਕਿ ਦੇਸ਼ ਦੇ ਇਸ ਮਹਾਨ ਸਪੂਤ ਨਾਲ ਅਜਿਹਾ ਵਿਤਕਰਾ ਭਾਰਤੀ ਜਨਤਾ ਪਾਰਟੀ ਨੂੰ ਸ਼ੋਭਾ ਨਹੀਂ ਦਿੰਦਾ।
ਉਹਨਾਂ ਕਿਹਾ ਕਿ ਖਾਸ ਤੌਰ ਤੇ ਇਹ ਵਿਤਕਰਾ ਸਿੱਖਾਂ ਨਾਲ ਕੀਤਾ ਗਿਆ ਹੈ ਜੋ ਦੇਸ਼ ਵਿੱਚ ਘੱਟ ਗਿਣਤੀ ਹਨ ਜਿਸ ਕਾਰਨ ਨਾ ਸਿਰਫ ਸਮੁੱਚੇ ਪੰਜਾਬੀਆਂ ਸਗੋਂ ਪੂਰੇ ਦੇਸ਼ ਵਿੱਚ ਬਹੁਤ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦੇ ਇਸ ਕਦਮ ਨਾਲ ਡਾਕਟਰ ਮਨਮੋਹਨ ਸਿੰਘ ਦਾ ਕਦ ਹੋਰ ਵਧਿਆ ਹੀ ਹੈ ਅਤੇ ਡਾਕਟਰ ਮਨਮੋਹਨ ਸਿੰਘ ਵੱਲੋਂ ਖਿੱਚੀ ਗਈ ਲਕੀਰ ਦੇ ਸਾਹਮਣੇ ਮੌਜੂਦਾ ਸੱਤਾਧਾਰੀ ਸਥਿਰ ਦੇ ਸਾਰੇ ਆਗੂ ਪੌਣੇ ਹੋ ਕੇ ਰਹਿ ਗਏ ਹਨ।
ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸੰਸਦ ਦੇ ਅੰਦਰ ਅਤੇ ਬਾਹਰ ਜਲੀਲ ਕਰਨ ਦਾ ਯਤਨ ਕਰਦੀ ਰਹੀ ਹੈ ਪਰ ਅੰਤਰਰਾਸ਼ਟਰੀ ਪੱਧਰ ਤੇ ਡਾਕਟਰ ਮਨਮੋਹਨ ਸਿੰਘ ਵਰਗੀ ਸੱਚੀ ਸੁੱਚੀ ਅਤੇ ਇਮਾਨਦਾਰ ਸ਼ਖਸ਼ੀਅਤ ਨੂੰ ਬਦਨਾਮ ਕਰਨ ਦੇ ਸਾਰੇ ਯਤਨ ਨਾਕਾਮਯਾਬ ਰਹੇ ਹਨ। ਉਹਨਾਂ ਕਿਹਾ ਕਿ ਸਮੁੱਚੀ ਦੁਨੀਆਂ ਦੇ ਵੱਡੇ ਆਗੂ ਅੱਜ ਡਾਕਟਰ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇ ਰਹੀ ਹੈ ਅਤੇ ਸਲਾਮ ਕਰ ਰਹੇ ਹਨ।
ਉਹਨਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਦਿੱਲੀ ਵਿੱਚ ਬਣਾਈ ਜਾਵੇ, ਉਹਨਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇ ਅਤੇ ਉਹਨਾਂ ਵੱਲੋਂ ਆਰੰਭ ਕੀਤੀਆਂ ਗਈਆਂ ਸਕੀਮਾਂ ਦਾ ਨਾਂ ਡਾਕਟਰ ਮਨਮੋਹਨ ਸਿੰਘ ਦੇ ਨਾਂ ਉੱਤੇ ਰੱਖਿਆ ਜਾਵੇ।
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ
-
International1 month ago
ਆਸਟ੍ਰੇਲੀਆ ਵਿੱਚ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ਤੇ ਹਮਲਾ