Connect with us

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending