Connect with us

Mohali

ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਰੋਮੀ ਅਬਰਾਵਾ ਸਮਰਥਕਾਂ ਸਮੇਤ ਆਪ ਵਿੱਚ ਸ਼ਾਮਿਲ

Published

on

ਵਿਧਾਇਕ ਨੀਨਾ ਮਿੱਤਲ ਨੇ ਪਾਰਟੀ ਚਿੰਨ ਨਾਲ ਕੀਤਾ ਸਨਮਾਨਿਤ
ਰਾਜਪੁਰਾ, 19 ਸਤੰਬਰ (ਜਤਿੰਦਰ ਲੱਕੀ) ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਰੋਮੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ| ਇਸ ਮੌਕੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਆਮ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਆਪ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ| ਇਸ ਮੌਕੇ ਸ੍ਰ ਜਤਿੰਦਰ ਸਿੰਘ ਰੋਮੀ ਅਬਰਾਵਾਦੇ ਨਾਲ ਸਤਵਿੰਦਰ ਸਿੰਘ ਮਿਰਜ਼ਾਪੁਰ (ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ) ਦੀ ਅਗਵਾਈ ਹੇਠ ਅਮਰਜੀਤ ਸਿੰਘ ਅਬਰਾਵਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਗੁਰਪ੍ਰੀਤ ਸਿੰਘ ਜੋਨੀ ਪ੍ਰਧਾਨ ਐਸੀ ਵਰਗ ਸਰਕਲ ਪ੍ਰਧਾਨ ਬਨੂੜ, ਧਰਮਪਾਲ ਪੰਚ ਮਿਰਜ਼ਾਪੁਰ, ਜਗਜੀਤ ਸਿੰਘ ਸਧਰੋਰ ਪ੍ਰਧਾਨ ਸਰਕਲ ਰਾਜਪੁਰਾ, ਧਰਮਿੰਦਰ ਸਿੰਘ ਸਧਰੋਰ, ਕਮਲਜੀਤ ਸਿੰਘ ਦੁਬਾਲੀ ਪ੍ਰਧਾਨ ਰਾਜਪੁਰਾ ਦਿਹਾਤੀ ਬੀਸੀ ਵਿੰਗ ਆਦਿ ਕਰੀਬ ਇਕ ਦਰਜਨ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਜਿਹਨਾਂ ਨੂੰ ਵਿਧਾਇਕਾ ਨੀਨਾ ਮਿੱਤਲ ਵਲੋਂ ਪਾਰਟੀ ਚਿੰਨ ਨਾਲ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ| ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਕਾਸ ਕਾਰਜ ਕਰਵਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ|
ਆਪ ਵਿੱਚ ਸ਼ਾਮਿਲ ਹੋਏ ਜਤਿੰਦਰ ਸਿੰਘ ਰੋਮੀ ਅਬਰਾਵਾ ਅਤੇ ਸਤਵਿੰਦਰ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕੰਮਾਂ ਤੇ ‘ਆਪ’ ਦੀਆਂ ਨੀਤੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਲਵੀਸ਼ ਮਿੱਤਲ, ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਜਸਵਿੰਦਰ ਸਿੰਘ ਲਾਲਾ, ਤਰੁਣ ਸ਼ਰਮਾ, ਗੁਰਸ਼ਰਨ ਸਿੰਘ ਵਿਰਕ ਸਮੇਤ ਹੋਰ ਪਤਵੰਤੇ ਮੌਜੂਦ ਸਨ|

 

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending