Connect with us

Chandigarh

ਵਿਦੇਸ਼ ਵਿੱਚ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਘਰ ਪੁੱਜੇ ਰਾਹੁਲ ਗਾਂਧੀ

Published

on

 

ਚੰਡੀਗੜ੍ਹ, 20 ਸਤੰਬਰ (ਸ.ਬ.) ਕਾਂਗਰਸ ਨੇਤਾ ਰਾਹੁਲ ਗਾਂਧੀ ਵਿਦੇਸ਼ ਵਿੱਚ ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਕਰਨਾਲ ਪਹੁੰਚੇ। ਪਰਿਵਾਰ ਨੇ ਦੱਸਿਆ ਕਿ ਗਾਂਧੀ ਨੇ ਆਪਣੀ ਹਾਲੀਆ ਅਮਰੀਕਾ ਫੇਰੀ ਦੌਰਾਨ ਜ਼ਖਮੀ ਨੌਜਵਾਨ ਅਮਿਤ ਨਾਲ ਮੁਲਾਕਾਤ ਕੀਤੀ ਸੀ। ਕਰਨਾਲ ਦੇ ਸਥਾਨਕ ਕਾਂਗਰਸੀ ਆਗੂਆਂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਦੀ ਪਹਿਲਾਂ ਕੋਈ ਸੂਚਨਾ ਨਹੀਂ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ ਜਦੋਂ ਉਹ ਘੋਗੜੀਪੁਰ ਪਿੰਡ ਪਹੁੰਚੇ।

ਰਾਹੁਲ ਗਾਂਧੀ ਦਾ ਪਰਿਵਾਰ ਨੂੰ ਮਿਲਣ ਲਈ ਹਰਿਆਣਾ ਦਾ ਅਚਾਨਕ ਦੌਰਾ ਅਜਿਹੇ ਸਮੇਂ ਵਿੱਚ ਹੋਇਆ ਹੈ ਜਦੋਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਦੀ ਦਿਨ ਬਾਕੀ ਹਨ।

ਗੱਲਬਾਤ ਕਰਦਿਆਂ ਅਮਿਤ ਦੇ ਭਰਾ ਅਜੀਤ ਨੇ ਦੱਸਿਆ ਕਿ ਗਾਂਧੀ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਪਹੁੰਚੇ ਸਨ। ਉਸਨੇ ਦੱਸਿਆ ਕਿ ਮੇਰਾ ਛੋਟਾ ਭਰਾ ਇਸ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ, ਅਮਿਤ ਦਾ ਕੁਝ ਮਹੀਨੇ ਪਹਿਲਾਂ ਐਕਸੀਡੈਂਟ ਹੋ ਗਿਆ ਸੀ ਜਿਸ ਕਾਰਨ ਉਸਦੀ ਹਾਲਤ ਠੀਕ ਨਹੀਂ ਹੈ ਕਾਫ਼ੀ ਪਰੇਸ਼ਾਨੀਆਂ ਵਿੱਚੋਂ ਗੁਜ਼ਰ ਰਿਹਾ ਹੈ। ਅਜੀਤ ਨੇ ਦੱਸਿਆ ਕਿ ਰਾਹੁਲ ਗਾਂਧੀ ਉਸ ਨੂੰ ਅਮਰੀਕਾ ਵਿਚ ਮਿਲੇ ਸਨ ਅਤੇ ਵਾਅਦਾ ਕੀਤਾ ਸੀ ਕਿ ਉਹ ਉਸਦੇ ਪਰਿਵਾਰ ਨੂੰ ਮਿਲਣ ਜਾਣਗੇ।

Continue Reading

Chandigarh

ਕਾਂਗਰਸੀ ਆਗੂ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ਆਪ ਵਿੱਚ ਸ਼ਾਮਲ

Published

on

By

 

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 20 ਸਤੰਬਰ (ਸ.ਬ.) ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ। ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ ਤੇ ਕੁਝ ਦਿਨਾਂ ਵਿੱਚ ਉਪ ਚੋਣਾਂ ਹੋਣੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਪ ਪਰਿਵਾਰ ਦਿਨ-ਬ-ਦਿਨ ਵਧ ਰਿਹਾ ਹੈ। ਅਸੀਂ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਉਣ ਲਈ ਵਚਨਬੱਧ ਹਾਂ।

ਇਸ ਮੌਕੇ ਆਪਣੇ ਸਮਰਥਕਾਂ ਸਮੇਤ ਆਪ ਵਿੱਚ ਸ਼ਾਮਿਲ ਹੋਏ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

Continue Reading

Chandigarh

ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂ

Published

on

By

 

ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 38 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 20 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਅੱਜ ਇਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ। 25 ਵਿਅਕਤੀਆਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਕਲਰਕ ਅਤੇ ਪੰਜ ਨੂੰ ਸੇਵਾਦਾਰ ਵਜੋਂ ਨਿਯੁਕਤੀ ਪੱਤਰ ਮਿਲੇ ਹਨ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵਿੱਚ ਦੋ ਵੈਟਰਨਰੀ ਇੰਸਪੈਕਟਰਾਂ ਅਤੇ ਚਾਰ ਕਲਰਕਾਂ (ਜਿਨ੍ਹਾਂ ਵਿੱਚੋਂ ਤਿੰਨ ਕਲਰਕਾਂ ਨੂੰ ਤਰਸ ਦੇ ਆਧਾਰ ਉਤੇ ਨੌਕਰੀ ਮਿਲੀ ਹੈ) ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਵਿੱਚ ਦੋ ਸਟੈਨੋਗ੍ਰਾਫਰਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Continue Reading

Chandigarh

ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ. ਐਮ. ਡਬਲਿਊ. ਦੇ ਪੁਰਜੇੇ

Published

on

By

ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਚੰਡੀਗੜ੍ਹ, 19 ਸਤੰਬਰ (ਸ਼ਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ ਆਟੋਮੋਟਿਵਜ਼ ਲਿਮਟਡ ਨੂੰ ਸੂਬੇ ਵਿੱਚ ਆਪਣੇ ਪ੍ਰਾਜੈਕਟ ਦਾ ਵਿਸਥਾਰ ਕਰਨ ਅਤੇ ਲਗਜ਼ਰੀ ਕਾਰਾਂ ਬਣਾਉਣ ਵਾਲੀ ਨਾਮੀ ਕੰਪਨੀ ਬੀ.ਐਮ.ਡਬਲਿਊ. ਦੇ ਅਹਿਮ ਪਾਰਟਸ ਬਣਾਉਣ ਵਿੱਚ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ|
ਮਾਡਰਨ ਆਟੋਮੋਟਿਵ ਲਿਮਟਡ ਦੇ ਵਫ਼ਦ ਦੇ ਨੁਮਾਇੰਦਿਆਂ ਅਦਿੱਤਿਆ ਗੋਇਲ, ਸੁਹੇਲ ਗੋਇਲ ਅਤੇ ਮਨੀਸ਼ ਬੱਗਾ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਮਾਡਰਨ ਆਟੋਮੋਟਿਵ ਦੇਸ਼ ਦੀ ਪਹਿਲੀ ਕੰਪਨੀ ਹੈ ਜਿਸ ਨੂੰ ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਬੀ. ਐਮ. ਡਬਲਿਊ. ਏ. ਜੀ. ਮਿਊਨਿਖ ਵੱਲੋਂ ਪਿਨੀਓਨ ਸ਼ਾਫਟਾਂ ਡਲਿਵਰ ਕਰਨ ਲਈ ਪ੍ਰਵਾਨਗੀ ਪ੍ਰਾਪਤ ਹੋਈ ਹੈ| ਉਨ੍ਹਾਂ ਕਿਹਾ ਕਿ 150 ਕਰੋੜ ਰੁਪਏ ਦੀ ਕੀਮਤ ਵਾਲੇ 25 ਲੱਖ ਯੂਨਿਟਾਂ ਲਈ ਆਰਡਰ ਦੀ ਪੁਸ਼ਟੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਵਿਕਾਸ ਅਤੇ ਟੈਸਟਿੰਗ ਲਈ ਸੈਂਕੜੇ ਕਰੋੜ ਰੁਪਏ ਦੇ ਨਿਵੇਸ਼ ਵਾਲੇ ਮਾਡਲਾਂ ਨੂੰ ਸ਼ਾਮਲ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਇਕ ਹੀ ਜਗ੍ਹਾ ਹੋਵੇਗਾ, ਜਿਸ ਨਾਲ ਵਾਧੂ ਉਤਪਾਦਨ ਇਕਾਈਆਂ ਜੋੜੀਆਂ ਜਾਣਗੀਆਂ, ਇਸ ਨਾਲ ਹੋਰ ਮਾਲੀਆ ਆਉਣ ਦੇ ਨਾਲ-ਨਾਲ ਰੋਜ਼ਗਾਰ ਦੇ ਜ਼ਿਆਦਾ ਮੌਕੇ ਪੈਦਾ ਹੋਣਗੇ|
ਮੁੱਖ ਮੰਤਰੀ ਨੇ ਕੰਪਨੀ ਨੂੰ ਭਵਿੱਖ ਦੇ ਉੱਦਮਾਂ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਅਗਲੇ ਮਹੀਨੇ ਪਲਾਂਟ ਦਾ ਨੀਂਹ ਪੱਥਰ ਰੱਖਣ ਲਈ ਵਫ਼ਦ ਦੇ ਸੱਦੇ ਨੂੰ ਸਵੀਕਾਰ ਕਰ ਲਿਆ|

 

Continue Reading

Latest News

Trending