Connect with us

National

ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Published

on

 

 

ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਕੈਲਾਸ਼ ਗਹਿਲੋਤ ਨੇ ਮੰਤਰੀ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 21 ਸਤੰਬਰ (ਸ.ਬ.) ਆਤਿਸ਼ੀ ਨੇ ਅੱਜ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜ ਭਵਨ ਵਿਖੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਨੇ ਸਹੁੰ ਚੁਕਾਈ। ਸਹੁੰ ਚੁੱਕਣ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ (ਅਤੇ ਤੀਜੀ ਮਹਿਲਾ) ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ।

ਆਤਿਸ਼ੀ ਤੋਂ ਬਾਅਦ ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਕੈਲਾਸ਼ ਗਹਿਲੋਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਕੇਜਰੀਵਾਲ, ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕੀਤੀ।

43 ਸਾਲਾ ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੀ ਹੈ। ਆਤਿਸ਼ੀ ਦਿੱਲੀ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਕੇਜਰੀਵਾਲ ਦਾ ਰਿਕਾਰਡ ਵੀ ਤੋੜ ਦੇਵੇਗੀ। ਆਤਿਸ਼ੀ ਦੀ ਉਮਰ 43 ਸਾਲ ਹੈ, ਜਦੋਂ ਕਿ ਕੇਜਰੀਵਾਲ 45 ਸਾਲ ਦੇ ਸਨ ਜਦੋਂ ਉਹ 2013 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।

Continue Reading

National

ਪੱਛਮ ਬੰਗਾਲ ਦੇ ਜੂਨੀਅਰ ਡਾਕਟਰਾਂ ਵਲੋਂ 42 ਦਿਨਾਂ ਬਾਅਦ ਕੰਮ ਸ਼ੁਰੂ

Published

on

By

 

ਕੋਲਕਾਤਾ, 21 ਸਤੰਬਰ (ਸ.ਬ.) ਪੱਛਮੀ ਬੰਗਾਲ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਨੇ 42 ਦਿਨਾਂ ਬਾਅਦ ਅੱਜ ਸਵੇਰੇ ਅੰਸ਼ਿਕ ਤੌਰ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਿਊਟੀ ਤੇ ਮੌਜੂਦ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਕੰਮ ਬੰਦ ਕਰ ਦਿੱਤਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਡਾਕਟਰਾਂ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਪਰ ਉਨ੍ਹਾਂ ਨੇ ਓ. ਪੀ. ਡੀ ਵਿਚ ਕੰਮ ਕਰਨਾ ਸ਼ੁਰੂ ਨਹੀਂ ਕੀਤਾ ਹੈ। ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵਿੱਚ ਸ਼ਾਮਲ ਅਨਿਕੇਤ ਮਹਤੋ ਨੇ ਦੱਸਿਆ ਕਿ ਅਸੀਂ ਅੱਜ ਤੋਂ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਆਪਣੇ-ਆਪਣੇ ਵਿਭਾਗਾਂ ਵਿੱਚ ਕੰਮ ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ ਪਰ ਓ. ਪੀ. ਡੀ ਵਿੱਚ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀ ਪਹਿਲਾਂ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਵਾਨਾ ਹੋ ਚੁੱਕੇ ਹਨ, ਜਿੱਥੇ ਉਹ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੀ ਲੋਕਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ।

ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪ੍ਰਸ਼ਾਸਨ ਤੋਂ ਇਸ ਘਟਨਾ ਵਿੱਚ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਸਿਹਤ ਸਕੱਤਰ ਨੂੰ ਹਟਾਉਣ ਦੀ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨ ਲਈ ਅਗਲੇ ਸੱਤ ਦਿਨਾਂ ਤੱਕ ਉਡੀਕ ਕਰਨਗੇ, ਨਹੀਂ ਤਾਂ ਉਹ ਮੁੜ ਹੜਤਾਲ ਕਰਨਗੇ।

ਜ਼ਿਕਰਯੋਗ ਹੈ ਕਿ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇਕ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਉਦੋਂ ਤੋਂ ਹੀ ਇਹ ਡਾਕਟਰ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਇਸ ਘਟਨਾ ਵਿੱਚ ਜਾਨ ਗਵਾਉਣ ਵਾਲੀ ਮਹਿਲਾ ਡਾਕਟਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮਾਮਲੇ ਵਿਚ ਅਹਿਮ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਹੈ। ਕੇਂਦਰੀ ਜਾਂਚ ਬਿਊਰੋ ਨੇ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਆਰ. ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Continue Reading

National

ਤਿਰੂਪਤੀ ਮੰਦਰ ਵਿੱਚ ਪ੍ਰਸਾਦ ਦੇ ਲੱਡੂਆਂ ਦੀ ਪਵਿੱਤਰਤਾ ਕੀਤੀ ਗਈ ਬਹਾਲ

Published

on

By

 

ਤਿਰੂਪਤੀ, 21 ਸਤੰਬਰ (ਸ.ਬ.) ਤਿਰੂਪਤੀ ਦੇ ਮਸ਼ਹੂਰ ਲੱਡੂ ਪ੍ਰਸ਼ਾਦਮ ਵਿੱਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਤੇ ਉੱਠੇ ਵਿਵਾਦ ਤੋਂ ਬਾਅਦ ਹੁਣ ਮੰਦਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਪ੍ਰਸ਼ਾਦਮ ਦੀ ਪਵਿੱਤਰਤਾ ਬਹਾਲ ਕਰ ਦਿੱਤੀ ਗਈ ਹੈ। ਤਿਰੁਮਾਲਾ ਤਿਰੂਪਤੀ ਦੇਵਸਥਾਨਮਸ ਨੇ ਕਿਹਾ ਹੈ ਕਿ ਹੁਣ ਪ੍ਰਸਾਦ ਪੂਰੀ ਤਰ੍ਹਾਂ ਸ਼ੁੱਧ ਅਤੇ ਬੇਦਾਗ ਹੈ। ਤਿਰੁਮਾਲਾ ਦੀਆਂ ਪਹਾੜੀਆਂ ਤੇ ਸਥਿਤ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦਾ ਪ੍ਰਬੰਧਨ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਬੋਰਡ ਦੁਆਰਾ ਕੀਤਾ ਜਾਂਦਾ ਹੈ। ਬੀਤੀ ਰਾਤ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਟੀਟੀਡੀ ਨੇ ਲਿਖਿਆ ਕਿ ਸ਼੍ਰੀਵਾੜੀ ਲੱਡੂ ਦੀ ਬ੍ਰਹਮਤਾ ਅਤੇ ਪਵਿੱਤਰਤਾ ਹੁਣ ਪਵਿੱਤਰ ਹੈ। ਟੀਟੀਡੀ ਸਾਰੇ ਸ਼ਰਧਾਲੂਆਂ ਦੀ ਸੰਤੁਸ਼ਟੀ ਲਈ ਲੱਡੂ ਪ੍ਰਸ਼ਾਦਮ ਦੀ ਪਵਿੱਤਰਤਾ ਦੀ ਰੱਖਿਆ ਕਰਨ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਤਿਰੂਪਤੀ ਮੰਦਰ ਵਿੱਚ ਲੱਡੂ ਪ੍ਰਸਾਦ ਨੂੰ ਲੈਕੇ ਵਿਵਾਦ ਵਿੱਚ ਘਿਰਿਆ ਹੋਇਆ ਸੀ। ਇਸ ਮਾਮਲੇ ਵਿੱਚ ਇੱਕ ਤੋਂ ਬਾਅਦ ਇੱਕ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਇਹ ਮਾਮਲਾ ਉਦੋਂ ਤੋਂ ਸੁਰਖੀਆਂ ਵਿੱਚ ਹੈ ਜਦੋਂ ਇਹ ਖੁਲਾਸਾ ਹੋਇਆ ਸੀ ਕਿ ਪ੍ਰਸਾਦ ਵਜੋਂ ਵੰਡੇ ਜਾਣ ਵਾਲੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ ਹੁੰਦੀ ਹੈ। ਮੰਦਰ ਪ੍ਰਬੰਧਕ ਕਮੇਟੀ ਨੇ ਵੀ ਲੱਡੂਆਂ ਵਿੱਚ ਪਸ਼ੂਆਂ ਦੀ ਚਰਬੀ ਪਾਏ ਜਾਣ ਦੀ ਪੁਸ਼ਟੀ ਕੀਤੀ ਸੀ।

ਤਿਰੁਮਾਲਾ ਤਿਰੂਪਤੀ ਦੇਵਸਥਾਨਮ, ਜੋ ਤਿਰੂਪਤੀ ਮੰਦਰ ਦੇ ਪ੍ਰਬੰਧਨ ਨੂੰ ਸੰਭਾਲਦਾ ਹੈ, ਨੇ ਵੀ ਪੁਸ਼ਟੀ ਕੀਤੀ ਹੈ ਕਿ ਲੈਬ ਰਿਪੋਰਟ ਵਿੱਚ ਮਿਲਾਵਟ ਦਾ ਖੁਲਾਸਾ ਹੋਇਆ ਹੈ। ਇੱਥੇ ਕਾਰਜਕਾਰੀ ਅਧਿਕਾਰੀ ਜੇ ਸ਼ਿਆਮਲਾ ਰਾਓ ਨੇ ਦੱਸਿਆ ਕਿ ਮੰਦਰ ਨੂੰ ਸਮਾਨ ਸਪਲਾਈ ਕਰਨ ਵਾਲੇ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਦਖਲ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਇਸ ਮਾਮਲੇ ਵਿੱਚ ਆਂਧਰਾ ਸਰਕਾਰ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। ਨੱਡਾ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

Continue Reading

National

ਬੇਕਾਬੂ ਕਾਰ ਨੇ 3 ਵਿਅਕਤੀਆਂ ਨੂੰ ਮਾਰੀ ਟੱਕਰ, ਭੀੜ ਨੇ ਡਰਾਈਵਰ ਦੀ ਕੁੱਟਮਾਰ ਅਤੇ ਕਾਰ ਦੀ ਭੰਨ-ਤੋੜ ਕੀਤੀ

Published

on

By

 

ਲਖਨਊ, 21 ਸਤੰਬਰ (ਸ.ਬ.) ਲਖਨਊ ਵਿੱਚ ਇਕ ਕ੍ਰੇਟਾ ਕਾਰ ਨੇ ਤਿੰਨ ਵਿਅਕਤੀਆਂ ਨੂੰ ਕੁਚਲ ਦਿੱਤਾ। ਪਹਿਲਾ ਕਾਰ ਸਵਾਰ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਅਤੇ ਦੌੜ ਗਿਆ। ਫਿਰ ਘੰਟਾਘਰ ਕੋਲ ਕਾਰ ਸਵਾਰ ਨੇ ਤਿੰਨ ਵਿਅਕਤੀਆਂ ਨੂੰ ਕੁਚਲ ਦਿੱਤਾ। ਲੋਕਾਂ ਨੇ ਕਾਰ ਨੂੰ ਦੌੜਾਇਆ ਤਾਂ ਕਾਰ ਨੇ ਇਕ ਈ-ਰਿਕਸ਼ਾ ਵਿਚ ਟੱਕਰ ਮਾਰ ਦਿੱਤੀ। ਗੁੱਸੇ ਵਿੱਚ ਆਏ ਲੋਕਾਂ ਨੇ ਗਲੀ ਵਿੱਚ ਕਾਰ ਨੂੰ ਘੇਰ ਲਿਆ। ਇਸ ਤੋਂ ਬਾਅਦ ਕਾਰ ਡਰਾਈਵਰ ਦੀ ਕੁੱਟਮਾਰ ਕੀਤੀ ਅਤੇ ਕਾਰ ਨੂੰ ਵੀ ਤੋੜ ਦਿੱਤਾ। ਸੂਚਨਾ ਮਿਲਦੇ ਹੀ ਮੌਕੇ ਤੇ ਭਾਰੀ ਪੁਲੀਸ ਫੋਰਸ ਪਹੁੰਚ ਗਈ। ਪੁਲੀਸ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਅਤੇ ਡਰਾਈਵਰ ਨੂੰ ਵੀ ਭੀੜ ਤੋਂ ਬਚਾਇਆ।

ਇਹ ਪੂਰਾ ਮਾਮਲਾ ਠਾਕੁਰਗੰਜ ਥਾਣੇ ਦੇ ਅਧੀਨ ਹੁਸੈਨਾਬਾਦ ਦਾ ਹੈ। ਪੁਲੀਸ ਅਨੁਸਾਰ ਰਾਤ 11:15 ਵਜੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਆਯੂਸ਼ਮਾਨ ਉਪਾਧਿਆਏ ਵਾਸੀ ਪਾਰਾ ਨੇ ਰੂਮੀ ਗੇਟ ਨੇੜੇ ਇਕ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਦੋਂ ਲੋਕਾਂ ਨੇ ਕਾਰ ਦਾ ਪਿੱਛਾ ਕੀਤਾ ਤਾਂ ਕਾਰ ਚਾਲਕ ਤੇਜ਼ੀ ਨਾਲ ਉਥੋਂ ਭੱਜ ਗਿਆ। ਦੌੜਦਾ ਹੋਇਆ ਉਹ ਠਾਕੁਰਗੰਜ ਕਲਾਕ ਟਾਵਰ ਕੋਲ ਪਹੁੰਚ ਗਿਆ। ਉਸ ਸਮੇਂ ਉੱਥੇ ਭਾਰੀ ਭੀੜ ਇਕੱਠੀ ਹੋ ਗਈ। ਭੱਜਣ ਦੀ ਕੋਸ਼ਿਸ਼ ਦੌਰਾਨ ਕਾਰ ਚਾਲਕ ਨੇ ਤਿੰਨ ਵਿਅਕਤੀਆਂ ਅਨਵਰ, ਗੁੱਡੂ ਅਤੇ ਫੈਜ਼ਾਨ ਨੂੰ ਕੁਚਲ ਦਿੱਤਾ। ਕਲਾਕ ਟਾਵਰ ਨੇੜੇ ਵਾਪਰੇ ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਰੌਲਾ ਪਾਇਆ ਅਤੇ ਕਾਰ ਦਾ ਪਿੱਛਾ ਕੀਤਾ। ਜਦੋਂ ਭੀੜ ਨੇ ਕਾਰ ਚਾਲਕ ਦਾ ਪਿੱਛਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਭੀੜ ਨੇ ਡਰਾਈਵਰ ਨੂੰ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ ਲੋਕਾਂ ਨੇ ਇੱਟਾਂ ਅਤੇ ਪੱਥਰਾਂ ਨਾਲ ਕਾਰ ਦੀ ਭੰਨ-ਤੋੜ ਕੀਤੀ।

ਪੁਲੀਸ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੇ ਪਹੁੰਚੀ ਠਾਕੁਰਗੰਜ ਪੁਲੀਸ ਨੇ ਬੇਕਾਬੂ ਭੀੜ ਨੂੰ ਦੇਖ ਕੇ ਲੋਕਾਂ ਨੂੰ ਡੰਡਿਆਂ ਨਾਲ ਉਥੋਂ ਹਟਾਇਆ ਅਤੇ ਕਾਰ ਚਾਲਕ ਆਯੂਸ਼ਮਾਨ ਉਪਾਧਿਆਏ ਵਾਸੀ ਪਾਰਾ ਨੂੰ ਭੀੜ ਤੋਂ ਬਚਾ ਲਿਆ। ਕਾਰ ਦੀ ਲਪੇਟ ਵਿੱਚ ਆਉਣ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਪੁਲੀਸ ਨੇ ਹਸਪਤਾਲ ਵਿੱਚ ਭਰਤੀ ਕਰਵਾਇਆ। ਪੁਲੀਸ ਦਾ ਕਹਿਣਾ ਹੈ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ। ਕਾਰ ਵਿੱਚੋਂ ਇਕ ਸ਼ਰਾਬ ਦੀ ਬੋਤਲ ਮਿਲੀ ਹੈ। ਲੜਾਈ ਦੌਰਾਨ ਕਾਰ ਚਾਲਕ ਵੀ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Continue Reading

Latest News

Trending