Connect with us

National

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਤਬੀਅਤ ਵਿਗੜੀ, ਰੂਟੀਨ ਟੈਸਟ ਕਰਵਾਏ

Published

on

 

ਸ਼ਿਮਲਾ, 21 ਸਤੰਬਰ (ਸ.ਬ.) ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਅੱਜ ਸਵੇਰੇ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਜੀਐਮਸੀ ਸ਼ਿਮਲਾ ਲਿਆਂਦਾ ਗਿਆ। ਮੁੱਖ ਮੰਤਰੀ ਨੇ ਸਵੇਰ ਤੋਂ ਹੀ ਢਿੱਡ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਡਾਕਟਰਾਂ ਨੇ ਇਸ ਦੌਰਾਨ ਉਨ੍ਹਾਂ ਨੂੰ ਮੁੱਢਲਾ ਇਲਾਜ ਦਿੱਤਾ। ਉਨ੍ਹਾਂ ਦੇ ਸਾਰੇ ਰੂਟੀਨ ਟੈਸਟ ਕੀਤੇ ਗਏ। ਮੁੱਖ ਮੰਤਰੀ ਨੂੰ ਢਿੱਡ ਦੇ ਉੱਪਰੀ ਹਿੱਸੇ ਵਿਚ ਦਰਦ ਦੀ ਸ਼ਿਕਾਇਤ ਸੀ, ਜਿਸ ਕਾਰਨ ਉਨ੍ਹਾਂ ਦਾ ਅਲਟਰਾਸਾਊਂਡ ਕੀਤਾ ਗਿਆ। ਰਾਹਤ ਦੀ ਖ਼ਬਰ ਹੈ ਕਿ ਅਲਟਰਾਸਾਊਂਡ ਦੀ ਰਿਪੋਰਟ ਆਮ ਆਈ ਹੈ। ਇਸ ਤੋਂ ਬਾਅਦ ਉਹ ਆਪਣੇ ਸਰਕਾਰੀ ਆਵਾਸ ਓਕ ਓਵਰ ਪਰਤ ਆਏ।

ਆਈਜੀਐਮਸੀ ਦੇ ਸੀਨੀਅਰ ਡਾਕਟਰ ਰਾਹੁਲ ਰਾਵ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਹਾਲਤ ਹੁਣ ਆਮ ਹੈ ਅਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਫਿਲਹਾਲ ਉਹ ਸ਼ਿਮਲਾ ਦੇ ਓਕ ਓਵਰ ਸਥਿਤ ਸਰਕਾਰੀ ਆਵਾਸ ਵਿਚ ਆਰਾਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਕੈਬਨਿਟ ਬੈਠਕ ਦੀ ਪ੍ਰਧਾਨਗੀ ਕੀਤੀ ਸੀ ਅਤੇ ਅੱਜ ਉਨ੍ਹਾਂ ਨੂੰ ਜੰਮੂ-ਕਸ਼ਮੀਰ ਚੋਣ ਪ੍ਰਚਾਰ ਲਈ ਰਵਾਨਾ ਹੋਣਾ ਸੀ ਪਰ ਅਚਾਨਕ ਸਿਹਤ ਵਿਗੜ ਗਈ।

Continue Reading

National

ਆਤਿਸ਼ੀ ਨੇ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

Published

on

By

 

 

ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਕੈਲਾਸ਼ ਗਹਿਲੋਤ ਨੇ ਮੰਤਰੀ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 21 ਸਤੰਬਰ (ਸ.ਬ.) ਆਤਿਸ਼ੀ ਨੇ ਅੱਜ ਦਿੱਲੀ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਰਾਜ ਭਵਨ ਵਿਖੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਨੇ ਸਹੁੰ ਚੁਕਾਈ। ਸਹੁੰ ਚੁੱਕਣ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਛੋਟੀ ਉਮਰ ਦੀ (ਅਤੇ ਤੀਜੀ ਮਹਿਲਾ) ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਰਹਿ ਚੁੱਕੇ ਹਨ।

ਆਤਿਸ਼ੀ ਤੋਂ ਬਾਅਦ ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਕੈਲਾਸ਼ ਗਹਿਲੋਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਵਿੱਚ ਕੇਜਰੀਵਾਲ, ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਿਰਕਤ ਕੀਤੀ।

43 ਸਾਲਾ ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੀ ਹੈ। ਆਤਿਸ਼ੀ ਦਿੱਲੀ ਦੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣਨ ਦਾ ਕੇਜਰੀਵਾਲ ਦਾ ਰਿਕਾਰਡ ਵੀ ਤੋੜ ਦੇਵੇਗੀ। ਆਤਿਸ਼ੀ ਦੀ ਉਮਰ 43 ਸਾਲ ਹੈ, ਜਦੋਂ ਕਿ ਕੇਜਰੀਵਾਲ 45 ਸਾਲ ਦੇ ਸਨ ਜਦੋਂ ਉਹ 2013 ਵਿੱਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ।

Continue Reading

National

ਪੱਛਮ ਬੰਗਾਲ ਦੇ ਜੂਨੀਅਰ ਡਾਕਟਰਾਂ ਵਲੋਂ 42 ਦਿਨਾਂ ਬਾਅਦ ਕੰਮ ਸ਼ੁਰੂ

Published

on

By

 

ਕੋਲਕਾਤਾ, 21 ਸਤੰਬਰ (ਸ.ਬ.) ਪੱਛਮੀ ਬੰਗਾਲ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜੂਨੀਅਰ ਡਾਕਟਰਾਂ ਨੇ 42 ਦਿਨਾਂ ਬਾਅਦ ਅੱਜ ਸਵੇਰੇ ਅੰਸ਼ਿਕ ਤੌਰ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਡਿਊਟੀ ਤੇ ਮੌਜੂਦ ਇਕ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਨੇ ਕੰਮ ਬੰਦ ਕਰ ਦਿੱਤਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਡਾਕਟਰਾਂ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਪਰ ਉਨ੍ਹਾਂ ਨੇ ਓ. ਪੀ. ਡੀ ਵਿਚ ਕੰਮ ਕਰਨਾ ਸ਼ੁਰੂ ਨਹੀਂ ਕੀਤਾ ਹੈ। ਪ੍ਰਦਰਸ਼ਨ ਕਰ ਰਹੇ ਡਾਕਟਰਾਂ ਵਿੱਚ ਸ਼ਾਮਲ ਅਨਿਕੇਤ ਮਹਤੋ ਨੇ ਦੱਸਿਆ ਕਿ ਅਸੀਂ ਅੱਜ ਤੋਂ ਜ਼ਰੂਰੀ ਅਤੇ ਐਮਰਜੈਂਸੀ ਸੇਵਾਵਾਂ ਵਿੱਚ ਆਪਣੇ-ਆਪਣੇ ਵਿਭਾਗਾਂ ਵਿੱਚ ਕੰਮ ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ ਪਰ ਓ. ਪੀ. ਡੀ ਵਿੱਚ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀ ਪਹਿਲਾਂ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਲਈ ਰਵਾਨਾ ਹੋ ਚੁੱਕੇ ਹਨ, ਜਿੱਥੇ ਉਹ ਵਿਰੋਧ ਪ੍ਰਦਰਸ਼ਨਾਂ ਦੌਰਾਨ ਵੀ ਲੋਕਾਂ ਦੀ ਸਿਹਤ ਦਾ ਧਿਆਨ ਰੱਖ ਰਹੇ ਹਨ।

ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪ੍ਰਸ਼ਾਸਨ ਤੋਂ ਇਸ ਘਟਨਾ ਵਿੱਚ ਇਨਸਾਫ਼ ਦਿਵਾਉਣ ਅਤੇ ਸੂਬੇ ਦੇ ਸਿਹਤ ਸਕੱਤਰ ਨੂੰ ਹਟਾਉਣ ਦੀ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨ ਲਈ ਅਗਲੇ ਸੱਤ ਦਿਨਾਂ ਤੱਕ ਉਡੀਕ ਕਰਨਗੇ, ਨਹੀਂ ਤਾਂ ਉਹ ਮੁੜ ਹੜਤਾਲ ਕਰਨਗੇ।

ਜ਼ਿਕਰਯੋਗ ਹੈ ਕਿ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇਕ ਮਹਿਲਾ ਡਾਕਟਰ ਦੀ ਲਾਸ਼ ਮਿਲੀ ਸੀ। ਉਦੋਂ ਤੋਂ ਹੀ ਇਹ ਡਾਕਟਰ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਇਸ ਘਟਨਾ ਵਿੱਚ ਜਾਨ ਗਵਾਉਣ ਵਾਲੀ ਮਹਿਲਾ ਡਾਕਟਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮਾਮਲੇ ਵਿਚ ਅਹਿਮ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ ਹੈ। ਕੇਂਦਰੀ ਜਾਂਚ ਬਿਊਰੋ ਨੇ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਆਰ. ਜੀ. ਕਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸਮੇਤ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Continue Reading

National

ਤਿਰੂਪਤੀ ਮੰਦਰ ਵਿੱਚ ਪ੍ਰਸਾਦ ਦੇ ਲੱਡੂਆਂ ਦੀ ਪਵਿੱਤਰਤਾ ਕੀਤੀ ਗਈ ਬਹਾਲ

Published

on

By

 

ਤਿਰੂਪਤੀ, 21 ਸਤੰਬਰ (ਸ.ਬ.) ਤਿਰੂਪਤੀ ਦੇ ਮਸ਼ਹੂਰ ਲੱਡੂ ਪ੍ਰਸ਼ਾਦਮ ਵਿੱਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਤੇ ਉੱਠੇ ਵਿਵਾਦ ਤੋਂ ਬਾਅਦ ਹੁਣ ਮੰਦਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਪ੍ਰਸ਼ਾਦਮ ਦੀ ਪਵਿੱਤਰਤਾ ਬਹਾਲ ਕਰ ਦਿੱਤੀ ਗਈ ਹੈ। ਤਿਰੁਮਾਲਾ ਤਿਰੂਪਤੀ ਦੇਵਸਥਾਨਮਸ ਨੇ ਕਿਹਾ ਹੈ ਕਿ ਹੁਣ ਪ੍ਰਸਾਦ ਪੂਰੀ ਤਰ੍ਹਾਂ ਸ਼ੁੱਧ ਅਤੇ ਬੇਦਾਗ ਹੈ। ਤਿਰੁਮਾਲਾ ਦੀਆਂ ਪਹਾੜੀਆਂ ਤੇ ਸਥਿਤ ਸ਼੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ਦਾ ਪ੍ਰਬੰਧਨ ਤਿਰੁਮਾਲਾ ਤਿਰੂਪਤੀ ਦੇਵਸਥਾਨਮ ਬੋਰਡ ਦੁਆਰਾ ਕੀਤਾ ਜਾਂਦਾ ਹੈ। ਬੀਤੀ ਰਾਤ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਟੀਟੀਡੀ ਨੇ ਲਿਖਿਆ ਕਿ ਸ਼੍ਰੀਵਾੜੀ ਲੱਡੂ ਦੀ ਬ੍ਰਹਮਤਾ ਅਤੇ ਪਵਿੱਤਰਤਾ ਹੁਣ ਪਵਿੱਤਰ ਹੈ। ਟੀਟੀਡੀ ਸਾਰੇ ਸ਼ਰਧਾਲੂਆਂ ਦੀ ਸੰਤੁਸ਼ਟੀ ਲਈ ਲੱਡੂ ਪ੍ਰਸ਼ਾਦਮ ਦੀ ਪਵਿੱਤਰਤਾ ਦੀ ਰੱਖਿਆ ਕਰਨ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਤਿਰੂਪਤੀ ਮੰਦਰ ਵਿੱਚ ਲੱਡੂ ਪ੍ਰਸਾਦ ਨੂੰ ਲੈਕੇ ਵਿਵਾਦ ਵਿੱਚ ਘਿਰਿਆ ਹੋਇਆ ਸੀ। ਇਸ ਮਾਮਲੇ ਵਿੱਚ ਇੱਕ ਤੋਂ ਬਾਅਦ ਇੱਕ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ। ਇਹ ਮਾਮਲਾ ਉਦੋਂ ਤੋਂ ਸੁਰਖੀਆਂ ਵਿੱਚ ਹੈ ਜਦੋਂ ਇਹ ਖੁਲਾਸਾ ਹੋਇਆ ਸੀ ਕਿ ਪ੍ਰਸਾਦ ਵਜੋਂ ਵੰਡੇ ਜਾਣ ਵਾਲੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ ਹੁੰਦੀ ਹੈ। ਮੰਦਰ ਪ੍ਰਬੰਧਕ ਕਮੇਟੀ ਨੇ ਵੀ ਲੱਡੂਆਂ ਵਿੱਚ ਪਸ਼ੂਆਂ ਦੀ ਚਰਬੀ ਪਾਏ ਜਾਣ ਦੀ ਪੁਸ਼ਟੀ ਕੀਤੀ ਸੀ।

ਤਿਰੁਮਾਲਾ ਤਿਰੂਪਤੀ ਦੇਵਸਥਾਨਮ, ਜੋ ਤਿਰੂਪਤੀ ਮੰਦਰ ਦੇ ਪ੍ਰਬੰਧਨ ਨੂੰ ਸੰਭਾਲਦਾ ਹੈ, ਨੇ ਵੀ ਪੁਸ਼ਟੀ ਕੀਤੀ ਹੈ ਕਿ ਲੈਬ ਰਿਪੋਰਟ ਵਿੱਚ ਮਿਲਾਵਟ ਦਾ ਖੁਲਾਸਾ ਹੋਇਆ ਹੈ। ਇੱਥੇ ਕਾਰਜਕਾਰੀ ਅਧਿਕਾਰੀ ਜੇ ਸ਼ਿਆਮਲਾ ਰਾਓ ਨੇ ਦੱਸਿਆ ਕਿ ਮੰਦਰ ਨੂੰ ਸਮਾਨ ਸਪਲਾਈ ਕਰਨ ਵਾਲੇ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਕੇਂਦਰ ਸਰਕਾਰ ਨੇ ਵੀ ਇਸ ਮਾਮਲੇ ਵਿੱਚ ਦਖਲ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਇਸ ਮਾਮਲੇ ਵਿੱਚ ਆਂਧਰਾ ਸਰਕਾਰ ਤੋਂ ਵਿਸਤ੍ਰਿਤ ਰਿਪੋਰਟ ਮੰਗੀ ਹੈ। ਨੱਡਾ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

 

 

 

Continue Reading

Latest News

Trending