Chandigarh
ਵਿਜੀਲੈਂਸ ਬਿਊਰੋ ਵੱਲੋਂ ਬਹੁ ਕਰੋੜੀ ਝੋਨਾ ਘੁਟਾਲੇ ਵਿੱਚ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ
ਜਗਨਦੀਪ ਸਿੰਘ ਢਿੱਲੋਂ ਵੱਲੋਂ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 23 ਸਤੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਗਨਦੀਪ ਸਿੰਘ ਢਿੱਲੋਂ ਵੱਲੋਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ. ਪੀ. ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਕੇਸ ਦਰਜ ਹੈ।
ਉਨ੍ਹਾਂ ਦੱਸਿਆ ਕਿ ਢਿੱਲੋਂ ਨੇ ਪਹਿਲਾਂ 18 ਸਤੰਬਰ 2023 ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਹਾਸਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ 16 ਜੁਲਾਈ 2024 ਨੂੰ ਉਸਦੀ ਜ਼ਮਾਨਤ ਦੇ ਹੁਕਮ ਰੱਦ ਕਰ ਦਿੱਤੇ ਸਨ। ਉਦੋਂ ਤੋਂ ਹੀ ਢਿੱਲੋਂ ਡਿਊਟੀ ਤੋਂ ਗੈਰਹਾਜ਼ਰ ਚੱਲ ਰਿਹਾ ਸੀ, ਜਿਸ ਦੇ ਕਾਰਨ ਵਿਭਾਗ ਵੱਲੋਂ ਉਸ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।
ਬੁਲਾਰੇ ਨੇ ਦੱਸਿਆ ਕਿ ਜਗਨਦੀਪ ਸਿੰਘ ਢਿੱਲੋਂ ਨੇ ਸਾਲ 2020-21 ਦੀ ਮਿਆਦ ਦੌਰਾਨ, ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ ਵਜੋਂ ਘੁਟਾਲੇ ਵਿੱਚ ਸ਼ਾਮਲ ਕੁਝ ਠੇਕੇਦਾਰਾਂ ਦੇ ਟੈਂਡਰਾਂ ਨੂੰ ਅਪ੍ਰਵਾਨ ਕਰਨ ਦੀ ਥਾਂ ਕਥਿਤ ਤੌਰ ਤੇ ਇਨ੍ਹਾਂ ਠੇਕੇਦਾਰਾਂ ਨਾਲ ਮਿਲੀਭੁਗਤ ਕਰਕੇ ਰਿਸ਼ਵਤ ਬਦਲੇ ਉਨ੍ਹਾਂ ਨੂੰ ਟੈਂਡਰਾਂ ਦੀ ਅਲਾਟਮੈਂਟ ਕਰਵਾਈ। ਇਸ ਤੋਂ ਇਲਾਵਾ ਢਿੱਲੋਂ ਨੇ ਸਬੰਧਤ ਪ੍ਰਕਿਰਿਆਵਾਂ ਦੀ ਉਲੰਘਣਾ ਕਰਦੇ ਹੋਏ ਕਮਿਸ਼ਨ ਏਜੰਟ (ਆੜ੍ਹਤੀਆਂ) ਕ੍ਰਿਸ਼ਨ ਲਾਲ ਅਤੇ ਅਨਿਲ ਜੈਨ ਦੀਆਂ ਦੁਕਾਨਾਂ ਤੋਂ ਅਨਾਜ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਸ਼ੈਲਰਾਂ ਵਿੱਚ ਤਬਦੀਲ ਕਰਕੇ ਸਟੇਟ ਕਸਟਮ ਮਿਲਿੰਗ ਨੀਤੀ ਦੀ ਧਾਰਾ 12(ਜੇ) ਦੀ ਉਲੰਘਣਾ ਕੀਤੀ। ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਢਿੱਲੋਂ ਨੇ ਮਰਜ਼ੀ ਅਨੁਸਾਰ ਅਲਾਟਮੈਂਟ ਦੇ ਬਦਲੇ ਚੌਲ ਮਿੱਲਰਾਂ ਤੋਂ 3 ਰੁਪਏ ਤੋਂ 10 ਰੁਪਏ ਪ੍ਰਤੀ ਬੋਰੀ ਰਿਸ਼ਵਤ ਲਈ। ਇਸ ਤੋਂ ਇਲਾਵਾ ਉਸਨੇ ਗੇਟ ਪਾਸ ਦੀਆਂ ਰਜਿਸਟ੍ਰੇਸ਼ਨਾਂ ਵਿੱਚ ਗੜਬੜੀਆਂ ਨੂੰ ਵੀ ਨਜ਼ਰਅੰਦਾਜ਼ ਕੀਤਾ, ਜਿਸ ਵਿੱਚ ਟਰੱਕ ਦੇ ਨੰਬਰਾਂ ਦੀ ਬਜਾਏ ਸਕੂਟਰ ਅਤੇ ਮੋਟਰਸਾਈਕਲ ਦੇ ਨੰਬਰ ਦਰਜ ਸਨ। ਇਸ ਤਰ੍ਹਾਂ ਉਸਨੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਗੋਦਾਮਾਂ ਵਿੱਚ ਸਟੋਰ ਕੀਤੇ ਝੋਨੇ ਦੇ ਸਟਾਕ ਵਿੱਚ ਹੇਰਾਫੇਰੀ ਦੀ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ।
ਬੁਲਾਰੇ ਨੇ ਦੱਸਿਆ ਕਿ ਇਹ ਗੱਲ ਵੀ ਸਾਹਮਣੇ ਆਈ ਕਿ ਮੁਲਜ਼ਮਾਂ ਵਿੱਚੋਂ ਕ੍ਰਿਸ਼ਨ ਲਾਲ ਨੇ ਦੂਜੇ ਰਾਜਾਂ ਤੋਂ 2000 ਤੋਂ ਵੱਧ ਜੂਟ ਦਾ ਬਾਰਦਾਨਾ ਹਾਸਲ ਕੀਤਾ ਜਿਸ ਦੀ ਵਰਤੋਂ ਝੋਨੇ ਦੀ ਢੋਆ ਢੁਆਈ ਲਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਪਣੀ ਸਾਜਿਸ਼ ਨੂੰ ਅੰਜ਼ਾਮ ਦੇਣ ਲਈ ਲ਼ਈ ਢਿੱਲੋਂ ਨੇ ਪਨਗ੍ਰੇਨ ਦੇ ਤਤਕਾਲੀ ਜ਼ਿਲ੍ਹਾ ਮੈਨੇਜਰ ਸੁਰਿੰਦਰ ਬੇਰੀ ਨਾਲ ਮਿਲ ਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਅਸਰ-ਰਸੂਖ਼ ਦੀ ਮਦਦ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲਲਤੋਂ ਅਤੇ ਧਾਂਦਰਾ ਦੀਆਂ ਅਨਾਜ ਮੰਡੀਆਂ ਵਿੱਚੋਂ ਸਬੰਧਤ ਝੋਨੇ ਨੂੰ ਕਿਲ੍ਹਾ ਰਾਏਪੁਰ ਸੈਂਟਰ ਦੀ ਬਜਾਏ ਲੁਧਿਆਣਾ ਸੈਂਟਰ ਦੀਆਂ ਮੰਡੀਆਂ ਵਿੱਚ ਭੇਜ ਦਿੱਤਾ। ਇਹ ਹੇਰਾਫੇਰੀ ਚੌਲ ਮਿੱਲਰਾਂ ਤੋਂ ਵੱਡੀ ਰਿਸ਼ਵਤ ਲੈਣ ਦੇ ਇਰਾਦੇ ਨਾਲ ਕੀਤੀ ਗਈ ਸੀ।
Chandigarh
ਪੰਜਾਬ ਵਿੱਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ
ਚੰਡੀਗੜ੍ਹ ਅਤੇ ਆਸਪਾਸ ਦੇ ਖੇਤਰ ਵਿੱਚ ਪਏ ਗੜ੍ਹੇ, ਮੌਸਮ ਵਿੱਚ ਠੰਡਕ ਵਧੀ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਬਦਲ ਗਿਆ ਹੈ। ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਬਾਰਿਸ਼ ਵੀ ਹੋ ਰਹੀ ਹੈ। ਚੰਡੀਗੜ੍ਹ ਅਤੇ ਆਸਪਾਸੇ ਦ ਖੇਤਰ ਵਿੱਚ ਅੱਜ ਗੜ੍ਹੇ ਪਏ ਜਿਸਤੋਂ ਬਾਅਦ ਮੌਸਮ ਵਿੱਚ ਠੰਡਕ ਵੱਧ ਗਈ ਹੈ ਅਤੇ ਠੰਡੀਆਂ ਹਵਾਵਾਂ ਚਲਣ ਕਾਰਨ ਲੋਕ ਘਰਾਂ ਦੇ ਅੰਦਰ ਹੀ ਦੁਬਕੇ ਰਹੇ।
ਇਸ ਦੌਰਾਨ ਮੌਸਮ ਵਿਭਾਗ ਵਲੋਂ ਅੱਜ ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ ਅਤੇ ਤੇਜ਼ ਹਵਾਵਾਂ ਚੱਲਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕੁਝ ਥਾਵਾਂ ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਹੈ। ਪਠਾਨਕੋਟ ਦੇ ਥੀਨ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 23.9 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਪਟਿਆਲਾ ਵਿੱਚ ਅੱਜ ਮੌਸਮ ਬਦਲੇਗਾ। ਇੱਥੇ ਤੂਫ਼ਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। 27 ਦਸੰਬਰ ਤੋਂ 2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Chandigarh
ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ ਪੰਜਾਬ ਸਰਕਾਰ ਵੱਲੋਂ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ
ਚੰਡੀਗੜ੍ਹ, 27 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।
Chandigarh
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸੀਆਂ ਵਿਭਾਗ ਦੀਆਂ ਪ੍ਰਾਪਤੀਆਂ
ਚੰਡੀਗੜ੍ਹ, 27 ਦਸੰਬਰ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਵਿਭਾਗ ਵਲੋਂ ਸਾਲ 2024 ਦੌਰਾਨ ਮਹਿਲਾ ਸ਼ਸ਼ਕਤੀਕਰਨ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਪੂਰੇ ਪਾਰਦਰਸ਼ੀ ਤਰੀਕੇ ਨਾਲ ਕੰਮ ਕਰਦਿਆਂ ਵੱਖ ਵੱਖ ਵਰਗਾਂ ਨੂੰ ਲਾਭ ਦਿੱਤੇ ਜਾ ਰਹੇ ਹਨ।
ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਜੋਂ ਦਿੱਤੀ ਜਾਂਦੀ ਹੈ ਅਤੇ ਨਵੰਬਰ 2024 ਤੱਕ ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਰੁਪਏ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਰਾਹੀਂ ਅਦਾ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਸਕੀਮ ਦੇ ਤਹਿਤ ਹਰ ਮਹੀਨੇ 1 ਕਰੋੜ ਤੋਂ ਵੱਧ ਮਹਿਲਾਵਾਂ ਇਸ ਸਹੂਲਤ ਦਾ ਲਾਭ ਲੈ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ‘ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ’ ਦੀ ਸ਼ੁਰੂਆਤ ਕੀਤੀ ਸੀ ਜਿਸ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਮਹਿਲਾਵਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ। ਇਸ ਤੋਂ ਇਲਾਵਾ ਕੈਂਪਾਂ ਵਿੱਚ ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ, ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਇਸਤੋਂ ਇਲਾਵਾ ਬਰਨਾਲਾ ਅਤੇ ਗੁਰਦਾਸਪੁਰ ਵਿੱਚ ਵੀ ਅਜਿਹੇ ਕੈਂਪ ਲਗਾਏ ਗਏ ਹਨ ਜਿਹਨਾਂ ਦੌਰਾਨ ਵੱਡੀ ਗਿਣਤੀ ਉਮੀਦਵਾਰਾਂ ਨੂੰ ਲਾਭ ਮਿਲਿਆ ਹੈ।
ਉਹਨਾਂ ਦੱਸਿਆ ਕਿ ਸਰਕਾਰ ਵਲੋਂ ਮਾਤਰੂ ਵੰਦਨਾ ਯੋਜਨਾ ਤਹਿਤ ਇਸ ਸਾਲ ਦੇ ਸ਼ੁਰੂ ਵਿੱਚ 52,229 ਗਰਭਵਤੀ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 25 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ। ਦਸੰਬਰ ਵਿੱਚ 76,895 ਲਾਭਪਾਤਰੀਆਂ ਨੂੰ ਹੋਰ 23.55 ਕਰੋੜ ਰੁਪਏ ਦਿੱਤੇ ਗਏ ਸਨ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਸੂਬੇ ਵਿੱਚ ਮਾਂ ਅਤੇ ਬੱਚੇ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
ਉਹਨਾਂ ਕਿਹਾ ਕਿ ‘ਹੱਬ ਫ਼ਾਰ ਇੰਪਾਵਰਮੈਂਟ ਆਫ਼ ਵੂਮੈਨ’ ਪਹਿਲਕਦਮੀ ਤਹਿਤ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਸ਼ਾਖਾਵਾਂ ਦੀ ਸਥਾਪਨਾ ਕੀਤੀ ਗਈ ਹੈ। ਇਨ੍ਹਾਂ ਸ਼ਾਖਾਵਾਂ ਦਾ ਉਦੇਸ਼ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣਾ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial1 month ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ