Connect with us

National

ਚੱਲਦੀ ਟਰੇਨ ਤੋਂ ਆਰ ਪੀ ਐਫ ਜਵਾਨਾਂ ਨੂੰ ਸੁੱਟਣ ਵਾਲਾ ਬਦਮਾਸ਼ ਮੁਕਾਬਲੇ ਵਿੱਚ ਢੇਰ

Published

on

 

ਲਖਨਊ, 24 ਸਤੰਬਰ (ਸ.ਬ.) ਪਿਛਲੇ ਮਹੀਨੇ ਰੇਲਵੇ ਸੁਰੱਖਿਆ ਫ਼ੋਰਸ ਦੇ ਦੋ ਜਵਾਨਾਂ ਦੇ ਕਤਲ ਵਿੱਚ ਸ਼ਾਮਲ ਇਕ ਸ਼ੱਕੀ ਸ਼ਰਾਬ ਤਸਕਰ ਦੀ ਅੱਜ ਗਾਜ਼ੀਪੁਰ ਜ਼ਿਲ੍ਹੇ ਵਿਚ ਉੱਤਰ ਪ੍ਰਦੇਸ਼ ਪੁਲੀਸ ਨਾਲ ਮੁਕਾਬਲੇ ਵਿਚ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਕਿਹਾ ਕਿ ਸ਼ੱਕੀ ਵਿਅਕਤੀ ਤੇ 1 ਲੱਖ ਰੁਪਏ ਦਾ ਇਨਾਮ ਸੀ ਅਤੇ ਬੀਤੀ ਦੇਰ ਰਾਤ ਉੱਤਰ ਪ੍ਰਦੇਸ਼ ਸਪੈਸ਼ਲ ਟਾਸਕ ਫੋਰਸ ਦੀ ਨੋਇਡਾ ਯੂਨਿਟ ਅਤੇ ਗਾਜ਼ੀਪੁਰ ਪੁਲੀਸ ਟੀਮ ਨਾਲ ਹੋਏ ਮੁਕਾਬਲੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਗਾਜ਼ੀਪੁਰ ਦੇ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਅੱਜ ਸਵੇਰੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ ਜ਼ਾਹਿਦ ਉਰਫ਼ ਸੋਨੂੰ ਵਾਸੀ ਪਟਨਾ, ਬਿਹਾਰ ਵਜੋਂ ਹੋਈ ਹੈ ਅਤੇ ਉਸ ਤੇ 1 ਲੱਖ ਰੁਪਏ ਦਾ ਨਕਦ ਇਨਾਮ ਸੀ। ਪੁਲੀਸ ਡਾਇਰੈਕਟਰ ਜਨਰਲ ਅਤੇ ਐਸਟੀਐਫ ਦੇ ਅਮਿਤਾਭ ਯਸ਼ ਨੇ ਬੀਤੀ ਦੇਰ ਰਾਤ ਦੱਸਿਆ ਕਿ 19/20 ਅਗਸਤ ਦੀ ਰਾਤ ਨੂੰ 2 ਆਰਪੀਐਫ ਕਾਂਸਟੇਬਲ ਜਾਵੇਦ ਖਾਨ ਅਤੇ ਪ੍ਰਮੋਦ ਰੇਲ ਗੱਡੀ ਬਾੜਮੇਰ ਗੁਹਾਟੀ ਐਕਸਪ੍ਰੈਸ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਸ਼ਰਾਬ ਤਸਕਰਾਂ ਨੇ ਦੋਹਾਂ ਕਾਂਸਟੇਬਲਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਚੱਲਦੀ ਰੇਲ ਗੱਡੀ ਤੋਂ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਦੋਵੇਂ ਕਾਂਸਟੇਬਲਾਂ ਦੀ ਮੌਤ ਹੋ ਗਈ।

ਏਡੀਜੀ ਕਾਨੂੰਨ ਵਿਵਸਥਾ ਅਤੇ ਐਸਟੀਐਫ ਨੇ ਕਿਹਾ ਕਿ ਮੁਹੰਮਦ ਜ਼ਾਹਿਦ ਇਸ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਉਸ ਤੇ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਗਾਜ਼ੀਪੁਰ ਦੇ ਪੁਲੀਸ ਸੁਪਰਡੈਂਟ ਇਰਾਜ ਰਾਜਾ ਨੇ ਕਿਹਾ ਕਿ ਮੁਕਾਬਲੇ ਵਿੱਚ ਪਟਨਾ ਨਿਵਾਸੀ ਜ਼ਾਹਿਦ ਉਰਫ਼ ਸੋਨੂੰ ਜ਼ਖਮੀ ਹੋ ਗਿਆ, ਜਦੋਂ ਕਿ ਦੋ ਪੁਲੀਸ ਕਰਮਚਾਰੀ ਵੀ ਜ਼ਖਮੀ ਹੋ ਗਏ। ਰਾਜਾ ਨੇ ਦੱਸਿਆ ਕਿ ਜ਼ਾਹਿਦ ਆਰਪੀਐਫ ਜਵਾਨਾਂ ਤੇ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਸੀ। ਸਾਨੂੰ ਸੂਚਨਾ ਮਿਲੀ ਸੀ ਕਿ ਉਹ ਇਕ ਵਾਰ ਫਿਰ ਦਿਲਦਾਰਨਗਰ ਦੇ ਨੇੜੇ ਉਸੇ ਰਸਤੇ ਤੋਂ ਸ਼ਰਾਬ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਐਸਪੀ ਨੇ ਕਿਹਾ ਕਿ ਗਾਜ਼ੀਪੁਰ ਪੁਲੀਸ ਅਤੇ ਐਸਟੀਐਫ ਦੀ ਨੋਇਡਾ ਯੂਨਿਟ ਦੀ ਟੀਮ ਨੇ ਜ਼ਾਹਿਦ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਦੋ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਾਹਿਦ ਨੂੰ ਪਹਿਲਾਂ ਸੀਐਚਸੀ ਲਿਜਾਇਆ ਗਿਆ ਅਤੇ ਉਥੋਂ ਉਸ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁਕਾਬਲੇ ਤੋਂ ਬਾਅਦ ਉਸ ਦੀ ਮੌਤ ਹੋ ਗਈ। ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ 19-20 ਅਗਸਤ ਦੀ ਘਟਨਾ ਵਿੱਚ ਸ਼ਾਮਲ 6 ਹੋਰ ਵਿਅਕਤੀਆਂ ਨੂੰ ਪਹਿਲਾਂ ਹੀ 2 ਵੱਖ-ਵੱਖ ਮੁਕਾਬਲਿਆਂ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Continue Reading

National

ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ : ਰਾਹੁਲ ਗਾਂਧੀ

Published

on

By

 

 

ਨਵੀਂ ਦਿੱਲੀ, 13 ਮਾਰਚ (ਸ.ਬ.) ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰੀਖਿਆ ਪੇਪਰ ਲੀਕ ਹੋਣਾ ਯੋਜਨਾਬੱਧ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਉਦੋਂ ਹੀ ਖ਼ਤਮ ਕੀਤਾ ਜਾ ਸਕਦਾ ਹੈ ਜਦੋਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਆਪੋ ਆਪਣੇ ਵੱਖਰੇਵੇਂ ਭੁੱਲ ਕੇ ਮਿਲਜੁਲ ਕੇ ਸਖ਼ਤ ਕਦਮ ਚੁੱਕਣ। ਸਾਬਕਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਛੇ ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਜੋਖ਼ਮ ਵਿਚ ਹੈ ਕਿਉਂਕਿ ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ (ਭਾਜਪਾ ਦਾ ਚੱਕਰਵਿਊ) ਬਣ ਗਿਆ ਹੈ। ਗਾਂਧੀ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਪੇਪਰ ਲੀਕ ਕਰਕੇ 6 ਰਾਜਾਂ ਵਿਚ 85 ਲੱਖ ਬੱਚਿਆਂ ਦਾ ਭਵਿੱਖ ਖਤਰੇ ਵਿਚ ਹੈ। ਪੇਪਰ ਲੀਕ ਸਾਡੇ ਨੌਜਵਾਨਾਂ ਲਈ ਸਭ ਤੋਂ ਖ਼ਤਰਨਾਕ ਪਦਮਵਿਊ ਬਣ ਗਿਆ ਹੈ। ਪੇਪਰ ਲੀਕ ਮਿਹਤਨੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਯਕੀਨੀ ਤੇ ਤਣਾਅ ਵਿਚ ਧੱਕ ਦਿੰਦਾ ਹੈ, ਉਨ੍ਹਾਂ ਦੀ ਮਿਹਨਤ ਦਾ ਫਲ ਉਨ੍ਹਾਂ ਤੋਂ ਖੋਹ ਲੈਂਦਾ ਹੈ। ਨਾਲ ਹੀ ਅਗਲੀ ਪੀੜ੍ਹੀ ਨੂੰ ਸੁਨੇਹਾ ਦਿੰਦਾ ਹੈ ਕਿ ਬੇਈਮਾਨੀ, ਮਿਹਨਤ ਤੋਂ ਬਿਹਤਰ ਹੋ ਸਕਦੀ ਹੈ, ਜੋ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ।

ਗਾਂਧੀ ਨੇ ਕਿਹਾ ਕਿ ਅਜੇ ਇਕ ਸਾਲ ਨਹੀਂ ਹੋਇਆ ਜਦੋਂ ਨੀਟ ਪੇਪਰ ਲੀਕ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸਾਡੇ ਵਿਰੋਧ ਦੇ ਬਾਵਜੂਦ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਪਿੱਛੇ ਲੁਕ ਕੇ ਇਸ ਨੂੰ ਹੱਲ ਦੱਸਿਆ, ਪਰ ਇੰਨੇ ਸਾਰੇ ਹਾਲੀਆ ਲੀਕ ਨੇ ਉਸ ਨੂੰ ਨਾਕਾਮ ਸਾਬਤ ਕਰ ਦਿੱਤਾ। ਇਹ ਗੰਭੀਰ ਸਮੱਸਿਆ ਯੋਜਨਾਬੱਧ ਨਾਕਾਮੀ ਹੈ। ਇਸ ਦਾ ਖਾਤਮਾ ਸਾਰੀਆਂ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਆਪਸੀ ਵੱਖਰੇਵੇਂ ਭੁਲਾ ਕੇ ਤੇ ਮਿਲ ਕੇ ਸਖ਼ਤ ਕਦਮ ਚੁੱਕਣ ਨਾਲ ਹੋਵੇਗਾ। ਇਨ੍ਹਾਂ ਪ੍ਰੀਖਿਆਵਾਂ ਦਾ ਗੌਰਵ ਬਣੇ ਰਹਿਣਾ ਸਾਡੇ ਬੱਚਿਆਂ ਦਾ ਅਧਿਕਾਰ ਹੈ ਤੇ ਇਸ ਨੂੰ ਹਰ ਹਾਲ ਵਿਚ ਸੁਰੱਖਿਅਤ ਰੱਖਣਾ ਹੋਵੇਗਾ।

Continue Reading

National

ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ

Published

on

By

 

 

ਜੈਪੁਰ, 13 ਮਾਰਚ (ਸ.ਬ.) ਪੁਲੀਸ ਨੇ ਅੱਜ ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣਾਂ ਅਤੇ ਕੁਝ ਸਟਾਫ਼ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਈਦ ਮਸ਼ਕੂਰ ਅਲੀ ਖ਼ਿਲਾਫ਼ ਤਕਨੀਕੀ ਸਿੱਖਿਆ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਇੱਕ ਮਹੀਨੇ ਬਾਅਦ ਗ੍ਰਿਫਤਾਰੀ ਸਾਹਮਣੇ ਆਈ ਹੈ।

3 ਫਰਵਰੀ ਨੂੰ ਸ਼ਿਕਾਇਤ ਤੋਂ ਬਾਅਦ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਕਿਹਾ ਕਿ ਅਲੀ ਤੇ ਕਈ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਅਤੇ ਉਨ੍ਹਾਂ ਨੂੰ ਇਤਰਾਜ਼ਯੋਗ ਸੁਨੇਹੇ ਭੇਜਣ ਦਾ ਦੋਸ਼ ਹੈ। ਸੋਮਵਾਰ ਨੂੰ ਤਕਨੀਕੀ ਸਿੱਖਿਆ ਸਕੱਤਰ ਵੱਲੋਂ ਗਠਿਤ ਇੱਕ ਜਾਂਚ ਟੀਮ ਨੇ ਕਾਲਜ ਦਾ ਦੌਰਾ ਕੀਤਾ, ਪਰ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਨਵੀਂ ਜਾਂਚ ਦੀ ਮੰਗ ਕਰਦੇ ਹੋਏ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਪ੍ਰਿੰਸੀਪਲ ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ। ਜਿਸ ਉਪਰੰਤ ਇਕ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੇ ਕੇਸ ਦਰਜ ਕੀਤਾ। ਡੀਸੀਪੀ (ਪੂਰਬੀ) ਤੇਜਸਵਿਨੀ ਗੌਤਮ ਨੇ ਕਿਹਾ ਪੀੜਤ ਵਿਦਿਆਰਥੀਆਂ ਨੇ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ ਹਨ ਅਤੇ ਇਸ ਤੋਂ ਬਾਅਦ ਅਲੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Continue Reading

National

ਗੈਸ ਟੈਂਕਰ, ਪਿਕਅੱਪ ਅਤੇ ਕਾਰ ਦੀ ਟੱਕਰ ਦੌਰਾਨ 7 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖ਼ਮੀ

Published

on

By

 

ਧਾਰ, 13 ਮਾਰਚ (ਸ.ਬ.) ਮੱਧ ਪ੍ਰਦੇਸ਼ ਦੇ ਧਾਰ ਵਿੱਚ ਬੀਤੀ ਦੇਰ ਰਾਤ ਬਦਨਵਰ-ਉਜੈਨ ਫੋਰਲੇਨ ਤੇ ਇੱਕ ਗੈਸ ਟੈਂਕਰ ਨੇ ਇੱਕ ਪਿਕਅੱਪ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਉਥੇ ਹੀ ਤਿੰਨ ਲੋਕ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਥਾਣਾ ਬਦਨੌਰ ਦੀ ਪੁਲੀਸ ਨੂੰ ਦਿੱਤੀ।

ਮੌਕੇ ਤੇ ਪਹੁੰਚੀ ਪੁਲੀਸ ਨੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਕਾਰ ਵਿੱਚ ਸਵਾਰ ਮ੍ਰਿਤਕ ਮੰਦਸੌਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਘਟਨਾ ਬੀਤੀ ਰਾਤ ਕਰੀਬ 11 ਵਜੇ ਦੀ ਹੈ। ਇੰਡੇਨ ਗੈਸ ਦਾ ਟੈਂਕਰ ਉਜੈਨ ਵੱਲ ਜਾ ਰਿਹਾ ਸੀ। ਬਦਨਵਰ-ਉਜੈਨ ਫੋਰ ਲੇਨ ਤੇ ਟੈਂਕਰ ਗਲਤ ਪਾਸੇ ਚੱਲ ਰਿਹਾ ਸੀ।

ਇਸ ਦੌਰਾਨ ਟੈਂਕਰ ਨੇ ਪਹਿਲਾਂ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਪਿੱਛੇ ਤੋਂ ਆ ਰਹੀ ਕਾਰ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅਪ ਟੈਂਕਰ ਦੇ ਹੇਠਾਂ ਆ ਗਈ ਅਤੇ ਪਿਕਅਪ ਵਿੱਚ ਸਵਾਰ ਪੰਜ ਵਿੱਚੋਂ ਤਿੰਨ ਦੀ ਮੌਕੇ ਤੇ ਹੀ ਮੌਤ ਹੋ ਗਈ। ਗੱਡੀ ਵਿੱਚ ਦੋ ਲੋਕ ਫਸੇ ਰਹੇ। ਜਿਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।

ਕਾਰ ਵਿੱਚ ਚਾਰ ਵਿਅਕਤੀ ਸਵਾਰ ਸਨ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਇਲਾਜ ਲਈ ਬਦਨੌਰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਤੇ ਉਸ ਨੂੰ ਰਤਲਾਮ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਦਨਵਰ ਹਸਪਤਾਲ ਲਿਆਂਦਾ ਗਿਆ ਹੈ।

Continue Reading

Latest News

Trending