Chandigarh
ਸਕੱਤਰੇਤ ਮੁਲਾਜਮਾਂ ਵਲੋਂ ਸਰਕਾਰ ਵਿਰੁੱਧ ਸੰਘਰਸ਼ ਦੀ ਸ਼ਰੂਆਤ
ਚੰਡੀਗੜ੍ਹ, 25 ਸਤੰਬਰ (ਸ.ਬ.) ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਵਿੱਚ ਮੁਲਾਜਮਾਂ ਨੇ ਪਿਛਲੇ ਦਿਨੀਂ ਗਠਿਤ ਜੁਆਂਇਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਕੱਠ ਕਰਦੇ ਹੋਏ ਜੋਰਦਾਰ ਰੈਲੀ ਕੀਤੀ ਅਤੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੋਸ਼ਲ ਮੀਡੀਆ ਅਤੇ ਮਸ਼ਹੂਰੀਆਂ ਵਾਲੀ ਸਰਕਾਰ ਬਣ ਕੇ ਰਹਿ ਗਈ ਹੈ ਅਤੇ ਇਹ ਸਰਕਾਰ ਜਿੰਨਾ ਪੈਸਾ ਮਸ਼ਹੂਰੀਆਂ ਅਤੇ ਮੀਡੀਆ ਤੇ ਖਰਚ ਕਰ ਰਹੀ ਹੈ, ਇਸ ਨਾਲ ਮੁਲਾਜਮਾਂ ਜਾਂ ਆਮ ਪੰਜਾਬ ਵਾਸੀਆਂ ਦਾ ਕਾਫੀ ਹੱਦ ਤੱਕ ਭਲਾ ਕਰ ਸਕਦੀ ਹੈ।
ਬੁਲਾਰਿਆਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ (ਜੋ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਭਲਾਈ ਲਈ ਹੁੰਦੇ ਹਨ) ਖੁਦ ਹੀ ਪੈਨਸ਼ਨਾਂ ਅਤੇ ਆਮ ਲੋਕਾਂ ਨੂੰ ਦਿੱਤੇ ਜਾਣ ਵਾਲੇ ਲਾਭ ਲੈ ਰਹੇ ਹਨ ਅਤੇ ਉੱਚ ਵਿੱਦਿਆ ਹਾਸਿਲ ਨੌਜਵਾਨਾਂ ਨੂੰ ਬਿਨਾ ਪੈਨਸ਼ਨਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਸਰਕਾਰੀ ਨੌਕਰੀਆਂ ਵਿਚ ਰੱਖ ਕੇ ਉਹਨਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ।
ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇਦਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਭੰਡਣ ਵਾਲੀ ਆਮ ਪਾਰਟੀ ਦੀ ਸਰਕਾਰ ਆਪਣੇ ਮੁਲਾਜਮਾਂ ਦਾ 12 ਪ੍ਰਤੀਸ਼ਤ ਡੀ.ਏ ਦੀਆਂ ਤਿੰਨ ਕਿਸ਼ਤਾਂ ਦੱਬੀ ਬੈਠੀ ਹੈ ਜਦੋਂ ਕੀ ਕੇਂਦਰ ਸਰਕਾਰ ਅਗਲੇ ਡੀ.ਏ ਦੀ ਕਿਸ਼ਤ ਦੇਣ ਲਈ ਵੀ ਤਿਆਰ ਹੈ। ਉਹਨਾਂ ਕਿਹਾ ਕਿ ਡੀ. ਏ. ਅਤੇ ਪੇਅ ਕਮਿਸ਼ਨ ਦਾ ਏਰੀਅਰ ਵੀ ਸਰਕਾਰ ਵੱਲ ਬਕਾਇਆ ਹੈ ਅਤੇ ਸਰਕਾਰ ਦੱਸੇ ਕਿ ਉਹ ਏਰੀਅਰ ਦੇਣ ਦਾ ਐਲਾਨ ਕਦੋਂ ਕਰੇਗੀ।
ਇਸ ਮੌਕੇ ਮੁਲਾਜਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਅੱਜ ਸਕਤਰੇਤ ਤੋਂ ਪੰਜਾਬ ਸਰਕਾਰ ਵਿਰੁੱਧ ਇੱਕ ਜੋਰਦਾਰ ਸੰਘਰਸ਼ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਦੀ ਲਾਮਬੰਦੀ ਉਪਰੰਤ ਪੂਰਨ ਪੰਜਾਬ ਨੂੰ ਲਾਮਬੰਦ ਕਰ ਕੇ ਵੱਡੇ ਇੱਕਠ ਵਿੱਚ ਸਰਕਾਰ ਵਿਰੱਧ ਕੀਤੇ ਜਾਣ ਵਾਲੇ ਐਕਸ਼ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਰੈਲੀ ਦੌਰਾਨ ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਕੁਲਵੰਤ ਸਿੰਘ, ਸੁਸ਼ੀਲ ਫੌਜੀ, ਅਲਕਾ ਚੋਪੜਾ, ਮਲਕੀਤ ਸਿੰਘ ਔਜਲਾ, ਜਸਬੀਰ ਕੌਰ, ਮਿਥੁਨ ਚਾਵਲਾ, ਸਾਹਿਲ ਸ਼ਰਮਾ, ਬਲਰਾਜ ਸਿੰਘ ਦਾਊਂ, ਪਰਮਿੰਦਰ ਸਿੰਘ, ਬਜਰੰਗ ਯਾਦਵ ਅਤੇ ਸੇਵਾ ਨਵਿਰਤ ਆਗੂਆਂ ਸ਼ਾਮ ਲਾਲ ਸ਼ਰਮਾ, ਕਰਨੈਲ ਸੈਣੀ, ਗੁਰਬਖਸ਼ ਸਿੰਘ ਅਤੇ ਗੁਰਦੀਪ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।
Chandigarh
ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ਵਿੱਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ 100 ਫੀਸਦੀ ਅੰਗਹੀਣਤਾ ਦੇ ਸਰਟੀਫਿਕੇਟ ਹੋਣ ਦੇ ਬਾਵਜੂਦ ਯੂ. ਡੀ. ਆਈ. ਡੀ. ਕਾਰਡ ਵਿੱਚ ਉਹਨਾਂ ਦੀ ਦਿਵਿਆਂਗਤਾ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ।
ਉਹਨਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ. ਡੀ. ਆਈ. ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ।
Chandigarh
ਹਰ ਸਾਲ ਬਲੱਡ ਕੈਂਸਰ ਦੇ 1.17 ਲੱਖ ਨਵੇਂ ਕੇਸ ਹੋਣ ਦੀ ਸੰਭਾਵਨਾ : ਡਾ: ਜਤਿਨ ਸਰੀਨ
ਚੰਡੀਗੜ੍ਹ, 21 ਦਸੰਬਰ (ਸ.ਬ.) ਕੈਂਸਰ ਦੀ ਬਿਮਾਰੀ ਦੇ ਮਾਹਿਰ ਡਾਕਟਰ ਅਤੇ ਲਿਵਾਸਾ ਹਸਪਤਾਲ ਮੁਹਾਲੀ ਦੇ ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾਜਤਿਨ ਸਰੀਨ ਨੇ ਕਿਹਾ ਹੈ ਕਿ ਕੈਂਸਰ ਦੀ ਬਿਮਾਰੀ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹਰ ਸਾਲ ਬਲੱਡ ਕੈਂਸਰ ਦੇ 1.17 ਲੱਖ ਨਵੇਂ ਕੇਸ ਹੋਣ ਦੀ ਸੰਭਾਵਨਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਅਮਰੀਕਾ ਅਤੇ ਚੀਨ ਤੋਂ ਬਾਅਦ ਭਾਰਤ ਹੈਮਾਟੋਲੋਜੀਕਲ ਕੈਂਸਰ ਦੇ ਮਾਮਲੇ ਵਿੱਚ ਦੁਨੀਆ ਵਿੱਚ ਤੀਜੇ ਨੰਬਰ ਤੇ ਹੈ।
ਲਿਵਾਸਾ ਹਸਪਤਾਲ, ਮੁਹਾਲੀ ਦੇ ਸੀਨੀਅਰ ਕੰਸਲਟੈਂਟ ਹੇਮਾਟੋਲੋਜਿਸਟ ਅਤੇ ਬੋਨ ਮੈਰੋ ਟਰਾਂਸਪਲਾਂਟ ਫਿਜ਼ੀਸ਼ੀਅਨ ਡਾ ਮੁਕੇਸ਼ ਚਾਵਲ ਨੇ ਦੱਸਿਆ ਕਿ ਬੋਨ ਮੈਰੋ ਟ੍ਰਾਂਸਪਲਾਂਟ ਵਿੱਚ ਖਰਾਬ ਜਾਂ ਬਿਮਾਰ ਸਟੈਮ ਸੈੱਲਾਂ ਨੂੰ ਸਿਹਤਮੰਦ ਸਟੈਮ ਸੈੱਲਾਂ ਨਾਲ ਬਦਲਿਆ ਜਾਂਦਾ ਹੈ। ਇਹ ਗੁੰਝਲਦਾਰ ਪ੍ਰਕਿਰਿਆ ਭਾਰਤ ਵਿੱਚ ਬਹੁਤ ਘੱਟ ਹਸਪਤਾਲਾਂ ਵਿੱਚ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਬੋਨ ਮੈਰੋ ਟ੍ਰਾਂਸਪਲਾਂਟ ਨੂੰ ਆਮ ਤੌਰ ਤੇ ਕੁਝ ਕਿਸਮਾਂ ਦੇ ਕੈਂਸਰ ਦੇ ਨਾਲ-ਨਾਲ ਕੁਝ ਹੋਰ ਬਿਮਾਰੀਆਂ ਦੇ ਹੱਲ ਵਜੋਂ ਪੇਸ਼ ਕੀਤਾ ਜਾਂਦਾ ਹੈ ਜੋ ਖੂਨ ਦੇ ਸੈੱਲਾਂ ਦੇ ਉਤਪਾਦਨ ਨੂੰ ਪ੍ਰਭਾਵਤ ਕਰਦੇ ਹਨ।
ਉਹਨਾਂ ਕਿਹਾ ਕਿ ਅਮਰੀਕਾ ਦੇ ਹਰ ਵੱਡੇ ਸ਼ਹਿਰ ਵਿੱਚ 2-3 ਬੋਨ ਮੈਰੋ ਟ੍ਰਾਂਸਪਲਾਂਟ ਸੈਂਟਰ ਹਨ। ਇਸ ਦੇ ਮੁਕਾਬਲੇ, ਭਾਰਤ, ਜਿੱਥੇ ਇਸਦੀ ਆਬਾਦੀ ਪੰਜ ਗੁਣਾ ਹੈ, ਸਿਰਫ ਕੁਝ ਹੀ ਹਸਪਤਾਲ ਹਨ ਜੋ ਬੋਨ ਮੈਰੋ ਟ੍ਰਾਂਸਪਲਾਂਟ ਦੀ ਪੇਸ਼ਕਸ਼ ਕਰਦੇ ਹਨ, ਵਿਡੰਬਨਾ ਇਹ ਹੈ ਕਿ 140 ਕਰੋੜ ਦੀ ਆਬਾਦੀ ਵਾਲੇ ਦੇਸ਼ ਵਿੱਚ ਬਹੁਤ ਘੱਟ ਸਿਖਲਾਈ ਪ੍ਰਾਪਤ ਬੋਨ ਮੈਰੋ ਟ੍ਰਾਂਸਪਲਾਂਟ ਮਾਹਰ ਹਨ।
ਇਸ ਮੌਕੇ ਮੈਡੀਕਲ ਔਨਕੋਲੋਜਿਸਟ ਡਾ ਪ੍ਰਿਯਾਂਸ਼ੂ ਚੌਧਰੀ ਨੇ ਕਿਹਾ ਕਿ ਬੋਨ ਮੈਰੋ ਟਰਾਂਸਪਲਾਂਟ ਹੀ ਇੱਕ ਅਜਿਹਾ ਇਲਾਜ ਹੈ ਜਿਸ ਦੇ ਨਤੀਜੇ ਵਜੋਂ ਰਿਫ੍ਰੈਕਟਰੀ ਬਲੱਡ ਕੈਂਸਰ ਦੇ ਮਰੀਜ਼ਾਂ ਦਾ ਲੰਬੇ ਸਮੇਂ ਤੱਕ ਬਚਾਅ ਹੋ ਸਕਦਾ ਹੈ। ਉਹਨਾਂ ਕਿਹਾ ਕਿ ਭਾਰਤ ਵਿੱਚ ਥੈਲੇਸੀਮੀਆ ਦੇ ਲਗਭਗ 65 ਤੋਂ 67 ਹਜਾਰ ਮੁੱਖ ਮਰੀਜ਼ ਹਨ ਅਤੇ ਹਰ ਸਾਲ ਭਾਰਤ ਵਿੱਚ ਥੈਲੇਸੀਮੀਆ ਦੇ 9 ਤੋਂ 10 ਹਜਾਰ ਨਵੇਂ ਕੇਸਾਂ ਦੀ ਜਾਂਚ ਕੀਤੀ ਜਾਂਦੀ ਹੈ। ਥੈਲੇਸੀਮੀਆ ਦੇ ਮਾਮਲਿਆਂ ਵਿੱਚ ਬੋਨ ਮੈਰੋ ਟ੍ਰਾਂਸਪਲਾਂਟ ਤਰਜੀਹੀ ਇਲਾਜ ਹੈ। ਉਹਨਾਂ ਕਿਹਾ ਕਿ ਬੋਨ ਮੈਰੋ ਟ੍ਰਾਂਸਪਲਾਂਟ ਪ੍ਰਕਿਰਿਆ ਵਿੱਚ, ਬਿਮਾਰ ਜਾਂ ਖਰਾਬ ਬੋਨ ਮੈਰੋ ਨੂੰ ਸਿਹਤਮੰਦ ਬੋਨ ਮੈਰੋ ਨਾਲ ਬਦਲਿਆ ਜਾਂਦਾ ਹੈ ਜੋ ਆਮ ਤੌਰ ਤੇ ਖੂਨ ਦੇ ਰਿਸ਼ਤੇਦਾਰਾਂ ਜਿਵੇਂ ਕਿ ਭਰਾਵਾਂ/ਭੈਣਾਂ ਅਤੇ ਮਾਪਿਆਂ ਤੋਂ ਲਿਆ ਜਾਂਦਾ ਹੈ।
Chandigarh
ਹੰਕਾਰ ਦੇ ਘੋੜੇ ਤੇ ਚੜੇ ਅਕਾਲੀ ਲੀਡਰ ਅਕਾਲ ਤਖਤ ਸਾਹਿਬ ਦੀ ਕਰ ਰਹੇ ਹੁਕਮਅਦੂਲੀ : ਅਮਨਜੋਤ ਰਾਮੂੰਵਾਲੀਆ
ਚੰਡੀਗੜ, 21 ਦਸੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਹੈ ਕਿ ਹੰਕਾਰ ਦੇ ਘੋੜੇ ਤੇ ਚੜੇ ਆਕਾਲੀ ਲੀਡਰ ਆਕਾਲ ਤਖਤ ਸਾਹਿਬ ਦੀ ਹੁਕਮਅਦੂਲੀ ਕਰ ਰਹੇ ਹਨ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਹਰੇਕ ਸਿੱਖ ਸਿਰ ਝੁਕਾਉਂਦਾ ਹੈ,ਚਾਹੇ ਉਹ ਕਿਸੇ ਪਾਰਟੀ ਨਾਲ ਸੰਬੰਧਿਤ ਹੋਵੇ। ਪਰੰਤੂ ਖੁਦ ਨੂੰ ਪੰਥਕ ਪਾਰਟੀ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਨਜਰਅੰਦਾਜ ਕਰਦਿਆਂ ਜਿੱਥੇ ਵਲਟੋਹੇ ਨੂੰ ਪਾਰਟੀ ਵਿੱਚੋਂ ਕੱਢਣ ਦੀ ਥਾਂ ਅਸਤੀਫਾ ਲੈਣ ਦਾ ਡਰਾਮਾ ਕੀਤਾ ਤੇ ਹੁਣ ਇਹਨਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਕਿਰਦਾਰ ਕੁਸ਼ੀ ਕਰਦਿਆਂ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਹੈ।
ਬੀਬੀ ਰਾਮੂੰਵਾਲੀਆ ਨੇ ਕਿਹਾ ਕਿ ਅਕਾਲੀ ਲੀਡਰ ਇਸ ਗੱਲ ਤੋਂ ਬਹੁਤ ਔਖੇ ਹਨ ਕਿ ਜਿਹਨਾਂ ਨੂੰ ਕੱਲ ਤੱਕ ਉਹ ਹੁਕਮ ਕਰਦੇ ਸਨ ਉਹ ਉਹਨਾਂ ਨੂੰ ਨਾਮ ਲੈ ਲੈ ਸਜਾ ਸੁਣਾਉਣਗੇ। ਇਸ ਤਹਿਤ ਹੀ ਨਾਂ ਤਾਂ ਮੁੱਖ ਲੀਡਰਾਂ ਦੇ ਅਸਤੀਫ਼ੇ ਪ੍ਰਵਾਨ ਕੀਤੇ ਗਏ ਹਨ ਅਤੇ ਨਾ ਹੀ ਹੁਕਮ ਮੁਤਾਬਕ ਕਮੇਟੀ ਬਣਾਈ ਗਈ ਹੈ ਬਲਕਿ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਹੋਰ ਤਖਤ ਸਾਹਿਬਾਨ ਦੇ ਜਥੇਦਾਰ ਦੀ ਪੜਤਾਲ ਕਰਨ ਦੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਅਧਿਕਾਰ ਨੂੰ ਆਪਣੇ ਵਲੋਂ ਬਣਾਈ ਕਮੇਟੀ ਨੂੰ ਸੌਂਪ ਕੇ ਜਥੇਦਾਰ ਨੂੰ ਲਾਂਭੇ ਕਰ ਦਿੱਤਾ ਗਿਆ ਹੈ।
ਜੱਥੇਦਾਰ ਹਰਪ੍ਰੀਤ ਸਿੰਘ ਨੂੰ ਲਾਂਭੇ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਸਿੱਖ ਜਗਤ ਸਭ ਦੇਖ ਰਿਹਾ ਅਤੇ ਉਹ ਇਸਨੂੰ ਬਰਦਾਸ਼ਤ ਨਹੀਂ ਕਰੇਗਾ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ