National
ਅਰਵਿੰਦ ਕੇਜਰੀਵਾਲ ਨੇ ਆਰ ਐਸ ਐਸ ਮੁਖੀ ਮੋਹਨ ਭਾਗਵਤ ਨੂੰ ਚਿੱਠੀ ਲਿਖ ਕੇ ਕੀਤੇ 5 ਸਵਾਲ
ਨਵੀਂ ਦਿੱਲੀ, 25 ਸਤੰਬਰ (ਸ.ਬ.) ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ zਸ਼ਸ਼ ਮੁਖੀ ਮੋਹਨ ਭਾਗਵਤ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਜ਼ਰੀਏ ਉਨ੍ਹਾਂ ਨੇ 5 ਸਵਾਲ ਪੁੱਛੇ ਹਨ। ਕੇਜਰੀਵਾਲ ਨੇ ਕਿਹਾ ਕਿ ਜਿਸ ਕਾਨੂੰਨ ਤਹਿਤ ਲਾਲਕ੍ਰਿਸ਼ਨ ਅਡਵਾਨੀ ਨੂੰ 75 ਪਾਰ ਹੋਣ ਤੇ ਸੇਵਾਮੁਕਤ ਕੀਤਾ ਗਿਆ, ਕੀ ਉਹ ਪ੍ਰਧਾਨ ਮੰਤਰੀ ਮੋਦੀ ਤੇ ਨਿਯਮ ਲਾਗੂ ਨਹੀਂ ਹੋਵੇਗਾ?
ਕੇਜਰੀਵਾਲ ਨੇ ਆਪਣੀ ਚਿੱਠੀ ਵਿੱਚ ਕਿਹਾ ਕਿ ਇਹ ਚਿੱਠੀ ਇਕ ਸਿਆਸੀ ਪਾਰਟੀ ਦੇ ਨੇਤਾ ਦੀ ਹੈਸੀਅਤ ਨਾਲ ਨਹੀਂ ਲਿਖ ਰਿਹਾ ਹਾਂ ਸਗੋਂ ਇਸ ਦੇਸ਼ ਦੇ ਇਕ ਆਮ ਨਾਗਰਿਕ ਵਜੋਂ ਲਿਖ ਰਿਹਾ ਹਾਂ। ਅੱਜ ਦੇਸ਼ ਦੇ ਹਾਲਾਤ ਨੂੰ ਲੈ ਕੇ ਮੈਂ ਬਹੁਤ ਚਿੰਤਤ ਹਾਂ। ਜਿਸ ਦਿਸ਼ਾ ਵਿਚ ਕੇਂਦਰ ਸਰਕਾਰ ਦੇਸ਼ ਅਤੇ ਦੇਸ਼ ਦੀ ਸਿਆਸਤ ਲੈ ਕੇ ਜਾ ਰਹੀ ਹੈ, ਇਹ ਪੂਰੇ ਦੇਸ਼ ਲਈ ਹਾਨੀਕਾਰਕ ਹੈ। ਜੇਕਰ ਇਹ ਹੀ ਚੱਲਦਾ ਰਿਹਾ ਤਾਂ ਲੋਕਤੰਤਰ ਖ਼ਤਮ ਹੋ ਜਾਵੇਗਾ।
ਦੇਸ਼ ਭਰ ਵਿਚ ਕਈ ਤਰ੍ਹਾਂ ਦੇ ਲਾਲਚ ਦੇ ਕੇ ਜਾਂ ਈਡੀ-ਸੀਬੀਆਈ ਦੀਆਂ ਧਮਕੀਆਂ ਦੇ ਕੇ ਦੂਜੀਆਂ ਪਾਰਟੀਆਂ ਦੀਆਂ ਸਰਕਾਰਾਂ ਨੂੰ ਡੇਗਿਆ ਜਾ ਰਿਹਾ ਹੈ। ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਤੋੜਿਆ ਜਾ ਰਿਹਾ ਹੈ। ਕੀ ਇਸ ਤਰ੍ਹਾਂ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗਣਾ ਦੇਸ਼ ਅਤੇ ਦੇਸ਼ ਦੇ ਲੋਕਤੰਤਰ ਲਈ ਸਹੀ ਹੈ? ਕਿਸੇ ਵੀ ਬੇਈਮਾਨ ਤਰੀਕੇ ਨਾਲ ਸੱਤਾ ਹਾਸਲ ਕਰਨਾ, ਕੀ ਇਹ ਤੁਹਾਨੂੰ ਜਾਂ ਆਰ ਐਸ ਐਸ ਨੂੰ ਮਨਜ਼ੂਰ ਹੈ?
ਦੇਸ਼ ਦੇ ਕੁਝ ਨੇਤਾਵਾਂ ਨੂੰ ਖੁਦ ਪ੍ਰਧਾਨ ਮੰਤਰੀ ਅਤੇ ਅਮਿਤ ਸ਼ਾਹ ਨੇ ਜਨਤਕ ਮੰਚ ਤੋਂ ਭ੍ਰਿਸ਼ਟਾਚਾਰੀ ਕਿਹਾ ਅਤੇ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਭਾਜਪਾ ਪਾਰਟੀ ਵਿਚ ਸ਼ਾਮਲ ਕਰ ਲਿਆ। ਕੀ ਤੁਸੀਂ ਜਾਂ ਆਰ ਐਸ ਐਸ ਵਰਕਰਾਂ ਨੇ ਅਜਿਹੀ ਭਾਜਪਾ ਦੀ ਕਲਪਨਾ ਕੀਤੀ ਸੀ? ਕੀ ਇਹ ਸਭ ਦੇਖ ਕੇ ਤੁਹਾਨੂੰ ਦਰਦ ਨਹੀਂ ਹੁੰਦਾ?
ਭਾਜਪਾ ਉਹ ਪਾਰਟੀ ਸੀ ਜਿਸ ਦਾ ਜਨਮ ਆਰ ਐਸ ਐਸ ਦੀ ਕੁੱਖ ਤੋਂ ਹੋਇਆ ਸੀ। ਜੇਕਰ ਭਾਜਪਾ ਭੰਬਲਭੂਸੇ ਵਿਚ ਪਵੇ ਤਾਂ ਉਸ ਨੂੰ ਸਹੀ ਰਸਤੇ ਤੇ ਲਿਆਉਣਾ ਆਰ ਐਸ ਐਸ ਦੀ ਜ਼ਿੰਮੇਵਾਰੀ ਹੈ। ਕੀ ਤੁਸੀਂ ਕਦੇ ਪ੍ਰਧਾਨ ਮੰਤਰੀ ਨੂੰ ਇਹ ਸਭ ਗਲਤ ਕੰਮ ਕਰਨ ਤੋਂ ਰੋਕਿਆ ਹੈ?
ਜੇ.ਪੀ. ਨੱਡਾ ਨੇ ਲੋਕ ਸਭਾ ਚੋਣਾਂ ਦੌਰਾਨ ਕਿਹਾ ਸੀ ਕਿ ਭਾਜਪਾ ਨੂੰ ਹੁਣ ਆਰ ਐਸ ਐਸ ਦੀ ਲੋੜ ਨਹੀਂ ਹੈ। ਇਕ ਤਰ੍ਹਾਂ ਨਾਲ ਆਰ ਐਸ ਐਸ ਭਾਜਪਾ ਦੀ ਮਾਂ ਹੈ। ਕੀ ਪੁੱਤ ਇੰਨਾ ਵੱਡਾ ਹੋ ਗਿਆ ਹੈ ਕਿ ਮਾਂ ਨੂੰ ਅੱਖਾਂ ਦਿਖਾਉਣ ਲੱਗ ਪਿਆ ਹੈ? ਮੈਨੂੰ ਪਤਾ ਲੱਗਾ ਹੈ ਕਿ ਨੱਡਾ ਜੀ ਦੇ ਇਸ ਬਿਆਨ ਨੇ ਹਰ ਆਰ ਐਸ ਐਸ ਵਰਕਰ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ। ਦੇਸ਼ ਜਾਣਨਾ ਚਾਹੁੰਦਾ ਹੈ ਕਿ ਉਨ੍ਹਾਂ ਦੇ ਬਿਆਨ ਨਾਲ ਤੁਹਾਡੇ ਦਿਲ ਤੇ ਕੀ ਬੀਤੀ?
ਤੁਸੀਂ ਸਾਰਿਆਂ ਨੇ ਮਿਲ ਕੇ ਇਕ ਕਾਨੂੰਨ ਬਣਾਇਆ ਸੀ ਕਿ ਭਾਜਪਾ ਆਗੂ 75 ਸਾਲ ਦੀ ਉਮਰ ਤੋਂ ਬਾਅਦ ਹੀ ਸੇਵਾਮੁਕਤ ਹੋਣਗੇ। ਇਸ ਕਾਨੂੰਨ ਦਾ ਵਿਆਪਕ ਪ੍ਰਚਾਰ ਕੀਤਾ ਗਿਆ ਅਤੇ ਇਸ ਕਾਨੂੰਨ ਦੇ ਤਹਿਤ ਅਡਵਾਨੀ ਜੀ ਅਤੇ ਮੁਰਲੀ ਮਨੋਹਰ ਜੋਸ਼ੀ ਜੀ ਵਰਗੇ ਭਾਜਪਾ ਦੇ ਕਈ ਸੀਨੀਅਰ ਨੇਤਾ ਸੇਵਾਮੁਕਤ ਹੋਏ। ਪਿਛਲੇ ਦਸ ਸਾਲਾਂ ਵਿਚ ਇਸ ਕਾਨੂੰਨ ਤਹਿਤ ਭਾਜਪਾ ਦੇ ਕਈ ਹੋਰ ਆਗੂ ਸੇਵਾਮੁਕਤ ਹੋ ਗਏ ਜਿਵੇਂ ਖੰਡੂਰੀ ਜੀ, ਸ਼ਾਂਤਾ ਕੁਮਾਰ ਜੀ, ਸੁਮਿਤਾ ਮਹਾਜਨ ਜੀ ਆਦਿ। ਹੁਣ ਅਮਿਤ ਸ਼ਾਹ ਜੀ ਕਹਿੰਦੇ ਹਨ ਕਿ ਇਹ ਕਾਨੂੰਨ ਮੋਦੀ ਜੀ ਤੇ ਲਾਗੂ ਨਹੀਂ ਹੋਵੇਗਾ। ਕੀ ਤੁਸੀਂ ਇਸ ਗੱਲ ਨਾਲ ਸਹਿਮਤ ਹੋ ਕਿ ਜਿਸ ਕਾਨੂੰਨ ਤਹਿਤ ਅਡਵਾਨੀ ਜੀ ਨੂੰ ਸੇਵਾਮੁਕਤ ਕੀਤਾ ਗਿਆ ਸੀ, ਉਹ ਕਾਨੂੰਨ ਹੁਣ ਮੋਦੀ ਜੀ ਤੇ ਲਾਗੂ ਨਹੀਂ ਹੋਵੇਗਾ? ਕੀ ਕਾਨੂੰਨ ਸਾਰਿਆਂ ਲਈ ਬਰਾਬਰ ਨਹੀਂ ਹੋਣਾ ਚਾਹੀਦਾ?
ਅੱਜ ਹਰ ਭਾਰਤੀ ਦੇ ਮਨ ਵਿਚ ਇਹ ਸਵਾਲ ਉੱਭਰ ਰਹੇ ਹਨ। ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਇਨ੍ਹਾਂ ਸਵਾਲਾਂ ਤੇ ਗੌਰ ਕਰੋਗੇ ਅਤੇ ਲੋਕਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਦਿਓਗੇ।
National
ਸਬਜ਼ੀ ਮੰਡੀ ਵਿੱਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜੀਆਂ
ਪਟਨਾ, 29 ਅਕਤੂਬਰ (ਸ.ਬ.) ਪਟਨਾ ਦੇ ਰਾਮਕ੍ਰਿਸ਼ਨ ਨਗਰ ਦੇ ਖੇਮਨੀਚਕ ਸਥਿਤ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ। ਸਵੇਰੇ ਤਿੰਨ ਵਜੇ ਤੋਂ ਬਾਅਦ ਅਚਾਨਕ ਲੱਗੀ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀ ਲਪੇਟ ਵਿੱਚ ਆ ਕੇ 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇਨ੍ਹਾਂ ਵਿੱਚ ਸ਼ਿੰਗਾਰ (ਕਾਸਮੈਟਿਕਸ), ਮੋਬਾਈਲ ਰਿਪੇਅਰਿੰਗ ਅਤੇ ਹੋਰ ਕਾਰੋਬਾਰਾਂ ਨਾਲ ਜੁੜੀਆਂ ਦੁਕਾਨਾਂ ਸ਼ਾਮਲ ਹਨ। ਸੂਚਨਾ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ 10 ਤੋਂ 15 ਗੱਡੀਆਂ ਮੌਕੇ ਤੇ ਪਹੁੰਚੀਆਂ।
ਸਵੇਰ ਦੇ ਸਮੇਂ ਮੰਡੀ ਵਿੱਚ ਅੱਗ ਲੱਗਣ ਤੋਂ ਬਾਅਦ ਲਪਟਾਂ ਤੇਜ਼ੀ ਨਾਲ ਫੈਲਣ ਲੱਗੀਆਂ। ਦੇਖਦੇ ਹੀ ਦੇਖਦੇ ਇੱਕ ਤੋਂ ਬਾਅਦ ਇੱਕ ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੁਕਾਨਦਾਰਾਂ ਨੇ ਆਪਣਾ ਸਾਮਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀ ਤੇਜ਼ੀ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ। ਮੰਡੀ ਵਿੱਚ ਵੱਡੀ ਗਿਣਤੀ ਵਿੱਚ ਦੁਕਾਨਾਂ ਇੱਕੋ ਸਮੇਂ ਸੜਨ ਨਾਲ ਕਾਰੋਬਾਰੀਆਂ ਦੀ ਚਿੰਤਾ ਵਧ ਗਈ।
ਅੱਗ ਲੱਗਣ ਦੌਰਾਨ ਮੰਡੀ ਵਿੱਚ ਸਥਿਤ ਇੱਕ ਝੁੱਗੀਨੁਮਾ ਹੋਟਲ ਵਿੱਚ ਰੱਖੇ ਚਾਰ ਗੈਸ ਸਿਲੰਡਰਾਂ ਵਿੱਚ ਵੀ ਧਮਾਕਾ ਹੋਣ ਦੀ ਸੂਚਨਾ ਹੈ। ਇਸ ਨਾਲ ਮੌਕੇ ਤੇ ਸਥਿਤੀ ਹੋਰ ਵੀ ਭਿਆਨਕ ਹੋ ਗਈ। ਅੱਗ ਦੀ ਲਪੇਟ ਵਿੱਚ ਆ ਕੇ ਮੰਡੀ ਵਿੱਚ ਖੜ੍ਹੀਆਂ ਕਈ ਬਾਈਕ ਵੀ ਸੜ ਗਈਆਂ। ਇਸ ਘਟਨਾ ਵਿੱਚ ਸੜੀਆਂ ਦੁਕਾਨਾਂ ਅਤੇ ਵਾਹਨਾਂ ਦੀ ਗਿਣਤੀ ਅਤੇ ਨੁਕਸਾਨ ਦਾ ਅਸਲ ਅੰਦਾਜ਼ਾ ਅਜੇ ਲਗਾਇਆ ਜਾਣਾ ਬਾਕੀ ਹੈ।
ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਫਾਇਰ ਮੁਲਾਜ਼ਮਾਂ ਨੇ ਅੱਗ ਨੂੰ ਆਸ-ਪਾਸ ਦੀਆਂ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਕਰੀਬ ਇੱਕ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਜਾ ਸਕਿਆ। ਹਾਲਾਂਕਿ, ਉਦੋਂ ਤੱਕ 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਅੱਗ ਬੁਝਣ ਤੋਂ ਬਾਅਦ ਪ੍ਰਭਾਵਿਤ ਦੁਕਾਨਦਾਰ ਆਪਣੀਆਂ ਦੁਕਾਨਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਿੱਚ ਲੱਗ ਗਏ।
ਮੰਡੀ ਵਿੱਚ ਇੱਕੋ ਸਮੇਂ ਇੰਨੀ ਵੱਡੀ ਗਿਣਤੀ ਵਿੱਚ ਦੁਕਾਨਾਂ ਸੜਨ ਨਾਲ ਕਾਰੋਬਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਿਆ ਹੈ। ਦੁਕਾਨਾਂ ਵਿੱਚ ਰੱਖਿਆ ਸਾਮਾਨ, ਕਾਰੋਬਾਰ ਨਾਲ ਜੁੜੀ ਸਮੱਗਰੀ ਅਤੇ ਹੋਰ ਜਾਇਦਾਦ ਅੱਗ ਵਿੱਚ ਸੜ ਕੇ ਸੁਆਹ ਹੋ ਗਈ। ਪ੍ਰਭਾਵਿਤ ਦੁਕਾਨਦਾਰਾਂ ਨੂੰ ਆਪਣਾ ਕਾਰੋਬਾਰ ਦੁਬਾਰਾ ਸ਼ੁਰੂ ਕਰਨ ਲਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਅੱਗ ਲੱਗਣ ਦੀ ਵਜ੍ਹਾ ਅਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾਣਾ ਹੈ। ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਅੱਗ ਕਿਵੇਂ ਲੱਗੀ ਅਤੇ ਇੰਨੀ ਤੇਜ਼ੀ ਨਾਲ ਮੰਡੀ ਦੀਆਂ ਦੁਕਾਨਾਂ ਤੱਕ ਕਿਵੇਂ ਫੈਲ ਗਈ। ਇਸ ਘਟਨਾ ਨੇ ਮੰਡੀ ਵਿੱਚ ਅੱਗ ਤੋਂ ਬਚਾਅ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।
National
ਚੱਕਰਵਾਤੀ ਤੂਫਾਨ ਅਰਨਬ ਕਾਰਨ 6 ਵਿਅਕਤੀਆਂ ਦੀ ਮੌਤ
ਅਮਰਾਵਤੀ, 29 ਅਕਤੂਬਰ (ਸ.ਬ.) ਭਾਰਤ ਦੇ ਪੂਰਬੀ ਤੱਟ ਤੇ ਚੱਕਰਵਾਤੀ ਤੂਫਾਨ ਅਰਨਬ ਵੱਲੋਂ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਨਾਲ ਖੇਤਰ ਵਿੱਚ ਤਬਾਹੀ ਮਚਾਉਣ ਤੋਂ ਇੱਕ ਦਿਨ ਬਾਅਦ, ਅੱਜ ਭਾਰਤ ਦੇ ਪੂਰਬੀ ਤੱਟ ਦੇ ਨਾਲ ਲੱਗਦੇ ਕਈ ਇਲਾਕਿਆਂ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਿਜਲੀ ਦੀ ਸਪਲਾਈ ਠੱਪ ਰਹੀ। ਮੀਡੀਆ ਰਿਪੋਰਟਾਂ ਵਿੱਚ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਮੌਤਾਂ ਦੀ ਗਿਣਤੀ ਨੌਂ ਦੱਸੀ ਹੈ, ਜੋ ਕਿ ਕਰੰਟ ਲੱਗਣ ਦੇ ਨਾਲ-ਨਾਲ ਰੁੱਖ ਅਤੇ ਮਕਾਨ ਡਿੱਗਣ ਕਾਰਨ ਹੋਈਆਂ ਹਨ।
ਆਂਧਰਾ ਪ੍ਰਦੇਸ਼ ਰਾਜ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਧਿਕਾਰਤ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਛੇ ਸੀ। ਭਾਰਤੀ ਮੌਸਮ ਵਿਭਾਗ ਵੱਲੋਂ ਅਤਿ ਗੰਭੀਰ ਚੱਕਰਵਾਤੀ ਤੂਫਾਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਚੱਕਰਵਾਤ ਅਰਨਬ ਜੋ ਕਿ ਇਸ ਦੇ ਪੈਮਾਨੇ ਤੇ ਤੀਜੀ ਸਭ ਤੋਂ ਉੱਚੀ ਸ਼੍ਰੇਣੀ ਹੈ ਬੁੱਧਵਾਰ ਤੜਕੇ ਆਂਧਰਾ ਪ੍ਰਦੇਸ਼ ਵਿੱਚ ਤੱਟ ਨਾਲ ਟਕਰਾਇਆ।
ਇੱਕ ਬਿਆਨ ਵਿੱਚ ਰਾਜ ਦੇ ਮੁੱਖ ਮੰਤਰੀ ਐਨ ਚੰਦਰਾਬਾਬੂ ਨਾਇਡੂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਚੱਕਰਵਾਤ ਨਾਲ ਘੱਟੋ-ਘੱਟ 15,000 ਬਿਜਲੀ ਦੇ ਖੰਭੇ ਨੁਕਸਾਨੇ ਗਏ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਨਾਸੀਮਾ ਅਤੇ ਪੱਛਮੀ ਗੋਦਾਵਰੀ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।
ਨਾਇਡੂ ਨੇ ਕਿਹਾ ਕਿ ਤਕਨਾਲੋਜੀ ਵਿੱਚ ਤਰੱਕੀ ਨੇ ਸਰਕਾਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੀ ਪਛਾਣ ਕਰਨ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਘਟਾਉਣ ਦੇ ਯੋਗ ਬਣਾਇਆ। ਅਧਿਕਾਰੀਆਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਤੱਟ ਤੇ ਫਸਿਆ ਮਾਰਸ਼ਲ ਆਈਲੈਂਡ ਦੇ ਝੰਡੇ ਵਾਲਾ ਇੱਕ ਮਾਲਵਾਹਕ ਜਹਾਜ਼, ਜਿਸ ਵਿੱਚ 20 ਕਰੂ ਮੈਂਬਰ ਸਵਾਰ ਸਨ, ਸਮੁੰਦਰ ਵਿੱਚ ਉੱਠਦੀਆਂ ਉੱਚੀਆਂ ਲਹਿਰਾਂ ਕਾਰਨ ਵੀਰਵਾਰ ਨੂੰ ਵੀ ਫਸਿਆ ਰਿਹਾ।
ਚੱਕਰਵਾਤ ਦੇ ਆਉਣ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਸੂਬਿਆਂ ਵਿੱਚ 1,80,000 (1 ਲੱਖ 80 ਹਜ਼ਾਰ) ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਸੀ। ਕੁੱਝ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਕੁੱਝ ਰੇਲ ਤੇ ਹਵਾਈ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਸਨ।
ਅਰਨਬ ਬੰਗਾਲ ਦੀ ਖਾੜੀ ਦੇ ਉੱਪਰ ਬਣਿਆ ਸੀ, ਜੋ ਕਿ ਉੱਠਣ ਵਾਲੇ ਤੂਫਾਨਾਂ ਲਈ ਇੱਕ ਮੁੱਖ ਖੇਤਰ ਹੈ ਜਿਸ ਨੇ ਭਾਰਤ ਦੇ ਪੂਰਬੀ ਤੱਟ ਤੇ ਭਿਆਨਕ ਤੂਫਾਨਾਂ ਨੂੰ ਜਨਮ ਦਿੱਤਾ ਹੈ।
National
ਬਾਜ਼ਾਰ ਵਿੱਚ ਅੱਗ ਲੱਗਣ ਕਾਰਨ 150 ਤੋਂ ਵੱਧ ਦੁਕਾਨਾਂ ਸੜ ਕੇ ਸਵਾਹ
ਪਣਜੀ, 29 ਅਕਤੂਬਰ (ਸ.ਬ.) ਗੋਆ ਦੇ ਬੰਦਰਗਾਹ ਸ਼ਹਿਰ ਵਾਸਕੋ ਦੇ ਇਕ ਪ੍ਰਮੁੱਖ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਲੱਗੀ ਭਿਆਨਕ ਅੱਗ ਵਿੱਚ 150 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅੱਗ ਲੱਗਣ ਨਾਲ ਦੁਕਾਨਾਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੁੱਖ ਮੰਤਰੀ ਪ੍ਰਮੋਦ ਸਾਵੰਤ, ਸਥਾਨਕ ਵਿਧਾਇਕਾਂ ਅਤੇ ਇਕ ਰਾਜ ਮੰਤਰੀ ਦੇ ਨਾਲ, ਮੌਕੇ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ 150 ਤੋਂ ਵੱਧ ਦੁਕਾਨਾਂ ਸੜ ਗਈਆਂ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਾਵੰਤ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ, ਕਿਉਂਕਿ ਜਿਨ੍ਹਾਂ ਦੁਕਾਨਦਾਰਾਂ ਨੇ ਦੀਵਾਲੀ ਲਈ ਜ਼ਰੂਰੀ ਸਮਾਨ ਦਾ ਸਟਾਕ ਕੀਤਾ ਸੀ, ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਭਾਵਿਤ ਦੁਕਾਨਦਾਰਾਂ ਨੂੰ ਰਾਜ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਵੀ ਭਰੋਸਾ ਦਿੱਤਾ।
ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਵਾਸਕੋ ਵਿੱਚ ਥੋੜ੍ਹੇ ਸਮੇਂ ਵਿੱਚ ਅੱਗ ਲੱਗਣ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਬੀਤੀ ਰਾਤ ਲਗਭਗ 10:30 ਵਜੇ ਸ਼ਹਿਰ ਦੇ ਬਾਹਰਵਾਰ ਇਕ ਘਰ ਵਿੱਚ ਵਾਪਰੀ। ਦੂਜੀ ਘਟਨਾ ਇੱਕ ਗੈਰਾਜ ਵਿੱਚ ਵਾਪਰੀ, ਜਿੱਥੇ ਦੋ ਵਾਹਨ ਸੜ ਗਏ। ਇਨ੍ਹਾਂ ਘਟਨਾਵਾਂ ਤੋਂ ਥੋੜ੍ਹੀ ਦੇਰ ਬਾਅਦ, ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਇਕ ਵੱਡੀ ਅੱਗ ਲੱਗ ਗਈ।
ਅੱਗ ਲੱਗਣ ਦੌਰਾਨ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਬਚਾਉਣ ਲਈ ਭੱਜਦੇ ਦੇਖਿਆ ਗਿਆ। ਗੋਆ ਦੇ ਪੁਲੀਸ ਡਾਇਰੈਕਟਰ ਜਨਰਲ ਆਲੋਕ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਅੱਗ ਬੁਝਾਉਣ ਦੇ ਕੰਮ ਵਿੱਚ ਭਾਰਤੀ ਜਲ ਸੈਨਾ, ਤੱਟ ਰੱਖਿਅਕ, ਗੋਆ ਸ਼ਿਪਯਾਰਡ ਲਿਮਟਿਡ ਅਤੇ ਮੋਰਮੁਗਾਓ ਪੋਰਟ ਅਥਾਰਟੀ ਸਮੇਤ ਵੱਖ-ਵੱਖ ਸੰਗਠਨਾਂ ਦੇ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
