Punjab
ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਸਮੇਤ 2 ਬੱਚਿਆਂ ਦੀ ਮੌਤ
ਡੇਰਾ ਬਾਬਾ ਨਾਨਕ, 25 ਸਤੰਬਰ (ਸ.ਬ.) ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਜੌੜੀਆਂ ਕਲਾਂ ਵਿੱਚ ਬੀਤੀ ਦੇਰ ਰਾਤ ਇੱਕ ਔਰਤ ਨੇ ਦੋ ਮਾਸੂਮ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਨਿਗਲ ਲਈ ਹੈ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ ਹੈ। ਥਾਣਾ ਡੇਰਾ ਬਾਬਾ ਨਾਨਕ ਦੀ ਪੁਲੀਸ ਨੇ ਔਰਤ ਅਤੇ ਮਾਸੂਮ ਬੱਚਿਆਂ ਦੀ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਮੋਚਰੀ ਹਾਊਸ ਵਿੱਚ ਰਖਵਾ ਦਿੱਤੀਆਂ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕਾਂ ਦੀ ਪਛਾਣ ਔਰਤ ਨਵਨੀਤ ਕੌਰ ਅਤੇ ਮਾਸੂਮ ਬੱਚਿਆਂ ਦਾ ਨਾਮ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ, ਪਰ ਪੁਲੀਸ ਵੱਲੋਂ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
Chandigarh
2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਤਰਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 28 ਦਸੰਬਰ (ਸ.ਬ.) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਵਿਭਾਗ ਵਲੋਂ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਵਿਭਾਗ ਦੀਆਂ ਸਾਲ 2024 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਸ਼ੁਰੂ ਕਰਨ ਦੇ ਐਲਾਨ ਨੂੰ ਅਮਲੀ ਜਾਮ ਪਵਾਉਂਦਿਆਂ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬਰੇਰੀ ਸਕੀਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਵੇਲੇ ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ ਹਨ ਅਤੇ 179 ਕਾਰਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣੇ ਸੈਲਫ ਹੈਲਪ ਗਰੁੱਪਾਂ ਦੀ ਵਿੱਤੀ ਸਹਾਇਤਾ ਲਈ ਵਿਭਾਗ ਨੇ ਬੈਂਕਾਂ ਤੋਂ 94.35 ਕਰੋੜ ਰੁਪਏ ਦਾ ਕਰਜ਼ਾ ਅਜਿਹੇ ਗਰੁੱਪਾਂ ਨੂੰ ਮੁਹੱਈਆਂ ਕਰਵਾਇਆ ਹੈ। ਇਸੇ ਤਰ੍ਹਾਂ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 983.98 ਕਰੋੜ ਰੁਪਏ ਖਰਚ ਕਰਦੇ ਹੋਏ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ। ਵਿੱਤੀ ਸਾਲ 2024-25 ਦੌਰਾਨ ਔਸਤਨ 7.02 ਲੱਖ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਵਿਭਾਗ ਵੱਲੋਂ ਇਸ ਸਾਲ ਕੁੱਲ 95.03 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕੁੱਲ 2461 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ 1623 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ, ਮੌਜੂਦਾ ਵਿੱਤੀ ਸਾਲ ਦੌਰਾਨ ਕੁੱਲ 5166 ਘਰ ਬਣਾਏ ਗਏ ਹਨ, ਜਿਨ੍ਹਾਂ ਦਾ ਕੁੱਲ ਖਰਚ 62 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕੁੱਲ 18,000 ਘਰ ਬਣਾਏ ਜਾਣਗੇ ਜਿਨ੍ਹਾਂ ਦਾ ਕੁੱਲ ਖਰਚ 220 ਕਰੋੜ ਰੁਪਏ ਹੋਵੇਗਾ।
ਉਹਨਾਂ ਕਿਹਾ ਕਿ ਸਾਲ 2024 ਦੌਰਾਨ ਕਰਵਾਇਈਆਂ ਗਈਆਂ ਪੰਚਾਇਤੀ ਚੋਣਾਂ ਦੌਰਾਨ 3044 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਅਨੁਸਾਰ ਭਲਾਈ ਕੰਮਾਂ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
Mohali
30 ਦਸੰਬਰ ਦੇ ਬੰਦ ਲਈ ਵਪਾਰੀਆਂ ਦਾ ਸਹਿਯੋਗ ਮੰਗਿਆ
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਸਬੰਧ ਵਿੱਚ ਕਿਸਾਨ ਆਗੂਆਂ ਵੱਲੋਂ ਵਪਾਰ ਮੰਡਲ ਮੁਹਾਲੀ ਦੇ ਜਨਰਲ ਸਕੱਤਰ ਸz. ਸਰਬਜੀਤ ਸਿੰਘ ਪਾਰਸ ਨਾਲ ਮੁਲਾਕਾਤ ਕੀਤੀ ਗਈ ਅਤੇ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਕਿਸਾਨ ਮਜਦੂਰ ਮੋਰਚਾ ਦੇ ਬੁਲਾਰੇ ਅਤੇ ਸ਼ੰਭੂ ਮੋਰਚੇ ਦੇ ਕਨਵੀਨਰ ਤੇਜਵੀਰ ਸਿੰਘ, ਗੁਰਮੀਤ ਸਿੰਘ ਜਿਲ੍ਹਾ ਪ੍ਰਧਾਨ ਬੀ.ਕੇ.ਯੂ, ਕੁਲਦੀਪ ਸਿੰਘ, ਬਲਜੀਤ ਸਿੰਘ, ਸੁਖਚੈਨ ਸਿੰਘ ਆਦਿ ਨੇ ਸz. ਪਾਰਸ ਨੂੰ ਕਿਹਾ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਮੋਰਚਾ ਲਗਾਇਆ ਗਿਆ ਹੈ ਅਤੇ ਸz. ਜਗਜੀਤ ਸਿੰਘ ਡੱਲੇਵਾਲ ਬੀਤੇ 32 ਦਿਨਾਂ ਤੋਂ ਮਰਨ ਵਰਤ ਤੇ ਹਨ ਪਰੰਤੂ ਇਸਦੇ ਬਾਵਜੂਦ ਕੇਂਦਰ ਸਰਕਾਰ ਕੋਈ ਹੁੰਗਾਰਾ ਨਹੀਂ ਭਰ ਰਹੀ। ਉਹਨਾਂ ਕਿਹਾ ਕਿ ਇਸ ਸੰਬੰਧੀ ਕਿਸਾਨ ਮਜਦੂਰ ਯੂਨੀਅਨਾਂ ਵਲੋਂ 30 ਦਸੰਬਰ ਨੂੰ ਬੰਦ ਰੰਖਿਆ ਗਿਆ ਹੈ ਜਿਸ ਵਾਸਤੇ ਵਾਪਰੀ ਵਰਗ, ਉਦਯੋਗਪਤੀਆਂ, ਮਜਦੂਰਾ, ਸਰਕਾਰੀ ਕਰਮਚਾਰੀਆਂ, ਆੜ੍ਹਤੀਆਂ ਅਤੇ ਹੋਰਨਾਂ ਜੱਥੇਬੰਦੀਆਂ ਦਾ ਸਹਿਯੋਗ ਮੰਗਿਆ ਜਾ ਰਿਹਾ ਹੈ।
ਇਸ ਮੌਕੇ ਸਰਬਜੀਤ ਸਿੰਘ ਪਾਰਸ ਵੱਲੋਂ ਕਿਹਾ ਗਿਆ ਕਿ ਮੁਹਾਲੀ ਦੇ ਵਪਾਰੀ ਪਹਿਲਾਂ ਵੀ ਕਿਸਾਨ ਜੱਥੇਬੰਦੀਆਂ ਦੇ ਨਾਲ ਖੜ੍ਹਦੇ ਰਹੇ ਹਨ ਅਤੇ 30 ਦਸੰਬਰ ਦੇ ਪੰਜਾਬ ਬੰਦ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ।
Mohali
ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੁਹਾਲੀ ਦਾ ਰਾਸ਼ਟਰੀ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਐਸ ਏ ਐਸ ਨਗਰ, 28 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੁਹਾਲੀ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਭਵਿਆ ਕੰਬੋਜ ਨੇ ਕੌਮੀ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਨਾਟਕ ਦੇ ਮੈਸੂਰ ਵਿਚ ਰੋਲਰ ਸਕੇਟਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਰਿੰਕ ਰੇਸ 500+ ਦੀ ਸਕੇਟਿੰਗ ਨੈਸ਼ਨਲ ਵਿਚ ਚਾਂਦੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਦੱਸਿਆ ਕਿ ਇਨਾ ਮੁਕਾਬਲਿਆਂ ਵਿੱਚ ਦੇਸ਼ ਦੇ ਸਭ ਰਾਜਾਂ ਅਤੇ ਕੇਂਦਰ ਸ਼ਾਸਿਤ ਦੇ ਵੱਖ ਵੱਖ ਸਕੂਲਾਂ ਦੇ 400 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਹਨਾਂ ਕਿਹਾ ਕਿ ਭਵਿਆ ਦੀ ਇਹ ਕਾਮਯਾਬੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ ਜੋ ਇਹ ਸਾਬਤ ਕਰਦੀ ਹੈ ਕਿ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਹੀ ਸਫਲਤਾ ਵੱਲ ਲੈ ਜਾਂਦੀ ਹੈ।
-
International2 months ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
-
Horscope2 months ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
-
Mohali2 months ago
ਜੂਡੋ ਇੰਟਰ ਕਾਲਜ ਵਿੱਚ ਘਨੌਰ ਕਾਲਜ ਨੇ ਜਿੱਤੇ ਗੋਲ਼ਡ ਮੈਡਲ
-
Mohali1 month ago
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
-
Editorial2 months ago
ਜ਼ਿਮਨੀ ਚੋਣਾਂ ਦੌਰਾਨ ਸੂਬੇ ਦੀਆਂ ਚਾਰੇ ਸੀਟਾਂ ਤੇ ਹੋ ਰਹੇ ਹਨ ਸਖ਼ਤ ਮੁਕਾਬਲੇ
-
Editorial2 months ago
ਗੈਰ ਕਾਨੂੰਨੀ ਪਰਵਾਸੀਆਂ ਖ਼ਿਲਾਫ਼ ਸੱਚਮੁੱਚ ਸਖ਼ਤ ਕਾਰਵਾਈ ਕਰਨਗੇ ਟਰੰਪ?
-
National2 months ago
ਸ਼ਾਹਰੁਖ਼ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਰਾਏਪੁਰ ਤੋਂ ਵਕੀਲ ਗ੍ਰਿਫ਼ਤਾਰ