Connect with us

Punjab

ਪੋਤੀ ਨਾਲ ਹੋਈ ਛੇੜਛਾੜ ਦਾ ਵਿਰੋਧ ਕਰਨ ਤੇ ਦਾਦੇ ਦਾ ਗੋਲੀਆਂ ਮਾਰ ਕੇ ਕਤਲ

Published

on

 

 

ਅੰਮ੍ਰਿਤਸਰ, 26 ਸਤੰਬਰ (ਸ.ਬ.) ਥਾਣਾ ਕੱਥੂਨੰਗਲ ਅਧੀਨ ਪੈਂਦੇ ਸਰਹਾਲੀ ਕਲਾਂ ਇਲਾਕੇ ਦੇ ਵਸਨੀਕ ਭਗਵੰਤ ਸਿੰਘ ਦੀ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਬੀਤੀ ਦੇਰ ਰਾਤ ਵਾਪਰੀ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਭਗਵੰਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋਸ਼ ਹੈ ਕਿ ਗੋਲੀਆਂ ਚਲਾਉਣ ਵਾਲਿਆਂ ਨੇ ਕੁਝ ਦਿਨ ਪਹਿਲਾਂ ਭਗਵੰਤ ਸਿੰਘ ਦੀ ਪੋਤੀ ਨਾਲ ਛੇੜਛਾੜ ਕੀਤੀ ਸੀ ਅਤੇ ਭਗਵੰਤ ਸਿੰਘ ਉਨ੍ਹਾਂ ਦਾ ਵਿਰੋਧ ਕਰ ਰਿਹਾ ਸੀ।

ਫਿਲਹਾਲ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲੀਸ ਅਨੁਸਾਰ ਭਗਵੰਤ ਸਿੰਘ ਪੇਸ਼ੇ ਤੋਂ ਨੰਬਰਦਾਰ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪਿੰਡ ਸਰਹਾਲੀ ਕਲਾਂ ਵਿੱਚ ਰਹਿ ਰਿਹਾ ਸੀ। ਉਸ ਦੀ ਨਾਬਾਲਗ ਪੋਤੀ ਨਾਲ ਕੁਝ ਦਿਨ ਪਹਿਲਾਂ ਲੜਕਿਆਂ ਨੇ ਛੇੜਛਾੜ ਕੀਤੀ ਸੀ। ਇਸ ਬਾਰੇ ਜਦੋਂ ਭਗਵੰਤ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੇ ਮੁਲਜ਼ਮਾਂ ਦਾ ਵਿਰੋਧ ਕੀਤਾ। ਇਸ ਦੇ ਬਾਵਜੂਦ ਮੁਲਜ਼ਮਾਂ ਨੇ ਭਗਵੰਤ ਸਿੰਘ ਨਾਲ ਬਦਸਲੂਕੀ ਵੀ ਕੀਤੀ। ਦੋਸ਼ ਹੈ ਕਿ ਇਸ ਸਬੰਧੀ ਭਗਵੰਤ ਸਿੰਘ ਨੇ ਛੇੜਛਾੜ ਕਰਨ ਵਾਲਿਆਂ ਦੀ ਕੁੱਟਮਾਰ ਵੀ ਕੀਤੀ ਸੀ। ਮੁਲਜ਼ਮਾਂ ਨੇ ਇਸ ਗੱਲ ਨੂੰ ਲੈ ਕੇ ਆਪਣੇ ਦਿਲ ਵਿੱਚ ਗੁੱਸਾ ਭਰਿਆ ਹੋਇਆ ਸੀ। ਭਗਵੰਤ ਸਿੰਘ ਬੀਤੀ ਰਾਤ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨੂੰ ਘੇਰ ਲਿਆ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਭਗਵੰਤ ਸਿੰਘ ਉਨ੍ਹਾਂ ਤੇ ਕਾਬੂ ਪਾਉਣ ਲੱਗਾ ਤਾਂ ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਉਨ੍ਹਾਂ ਤੇ ਗੋਲੀਆਂ ਚਲਾ ਦਿੱਤੀਆਂ। ਨੰਬਰਦਾਰ ਨੂੰ ਲਹੂ-ਲੁਹਾਨ ਹਾਲਤ ਵਿੱਚ ਦੇਖ ਕੇ ਹਮਲਾਵਰ ਭੱਜ ਗਏ। ਮੌਕੇ ਤੇ ਪਹੁੰਚੇ ਲੋਕਾਂ ਨੇ ਉਸ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ।

Continue Reading

Mohali

ਸੈਕਟਰ 82 ਨੇੜੇ ਰੇਲਵੇ ਪੁੱਲ ਕੋਲ ਰੋਜ਼ ਲੱਗਦੇ ਜਾਮ ਦੀ ਸਮੱਸਿਆ ਨੂੰ ਹੱਲ ਕਰੇ ਸਰਕਾਰ : ਕੁਲਜੀਤ ਸਿੰਘ ਬੇਦੀ

Published

on

By

 

 

ਬਦਲਵਾਂ ਪ੍ਰਬੰਧ ਕਰਨ ਲਈ ਹਾਊਸਿੰਗ ਮੰਤਰੀ ਨੂੰ ਲਿਖਿਆ ਪੱਤਰ

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਊਸਿੰਗ ਮੰਤਰੀ ਨੂੰ ਪੱਤਰ ਲਿਖ ਕੇ ਸੈਕਟਰ 82 ਵਿਖੇ ਰੇਲਵੇ ਪੁੱਲ ਦੇ ਹੇਠਾਂ ਟਰੈਫਿਕ ਦੇ ਲੱਗਦੇ ਵੱਡੇ ਜਾਮਾਂ ਤੋਂ ਨਿਜਾਤ ਦਵਾਉਣ ਲਈ ਬਦਲਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਸੈਕਟਰ 82 ਦੇ ਬਿਲਕੁਲ ਨਾਲ ਰੋਡ ਤੇ ਬਣੇ ਰੇਲਵੇ ਬ੍ਰਿਜ ਦੇ ਥੱਲੇ ਰੋਜਾਨਾ ਵੱਡੇ ਜਾਮ ਲੱਗਦੇ ਹਨ ਕਿਉਂਕਿ ਇੱਥੋਂ ਸੈਕਟਰ 82 ਨੂੰ ਅਤੇ ਸੈਕਟਰ 82 ਵਾਲੇ ਪਾਸਿਓਂ ਮੁਹਾਲੀ ਨੂੰ ਐਂਟਰੀ ਬਹੁਤ ਛੋਟੀ ਹੈ ਜਦੋਂਕਿ ਇਸ ਤੋਂ ਪਿੱਛੋਂ ਸੜਕਾਂ ਚੌੜੀਆਂ ਹਨ ਅਤੇ ਇੱਥੇ ਆ ਕੇ ਛੋਟੀਆਂ ਹੋ ਜਾਂਦੀਆਂ ਹਨ ਜਿਸ ਕਾਰਨ ਇੱਥੇ ਘੰਟਿਆਂ ਬੱਧੀ ਜਾਮ ਲੱਗ ਜਾਂਦਾ ਹੈ।

ਉਹਨਾਂ ਕਿਹਾ ਕਿ ਮੌਜੂਦਾ ਹਾਲਾਤ ਇਹ ਹਨ ਕਿ ਇੱਥੇ ਸਾਰਾ ਦਿਨ ਜਾਮ ਲੱਗਾ ਰਹਿੰਦਾ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਜਿਆਦਾ ਪਰੇਸ਼ਾਨੀ ਸਹਿਣੀ ਪੈਂਦੀ ਹੈ। ਉਹਨਾਂ ਕਿਹਾ ਕਿ ਖਾਸ ਤੌਰ ਤੇ ਸ਼ਾਮ ਨੂੰ ਪੰਜ ਤੋਂ ਸੱਤ ਵਜੇ ਅਤੇ ਸਵੇਰੇ ਡਿਊਟੀ ਦੇ ਟਾਈਮ ਇੱਥੇ ਵੱਡੇ ਜਾਮ ਲੱਗ ਜਾਂਦੇ ਹਨ ਜਿਸ ਵਿੱਚ ਐਂਬੂਲੈਂਸਾਂ ਅਤੇ ਫਾਇਰ ਬ੍ਰਿਗੇਡਾਂ ਤੱਕ ਫਸ ਜਾਂਦੀਆਂ ਹਨ।

ਉਹਨਾਂ ਕਿਹਾ ਕਿ ਏਅਰਪੋਰਟ ਰੋਡ ਹੋਣ ਕਾਰਨ ਇਸ ਸੜਕ ਉੱਤੇ ਵੈਸੇ ਵੀ ਟਰੈਫਿਕ ਬਹੁਤ ਜਿਆਦਾ ਹੈ ਕਿਉਂਕਿ ਜ਼ੀਰਕਪੁਰ ਵਾਲੇ ਪਾਸਿਓਂ ਪੰਜਾਬ ਨੂੰ ਜਾਣ ਵਾਲੇ ਵੱਡੀ ਗਿਣਤੀ ਲੋਕ ਇਸੇ ਸੜਕ ਦਾ ਇਸਤੇਮਾਲ ਕਰਦੇ ਹਨ ਅਤੇ ਪੰਜਾਬ ਤੋਂ ਏਅਰਪੋਰਟ ਆਉਣ ਵਾਲੇ ਅਤੇ ਅੱਗੇ ਜਾਣ ਵਾਲੇ ਵੱਡੀ ਗਿਣਤੀ ਲੋਕ ਵੀ ਇਸੇ ਸੜਕ ਤੇ ਆਉਂਦੇ ਹਨ। ਉਹਨਾਂ ਕਿਹਾ ਕਿ ਕਈ ਲੋਕਾਂ ਨੂੰ ਐਮਰਜੈਂਸੀ ਹੁੰਦੀ ਹੈ ਜਿਨਾਂ ਨੇ ਹਸਪਤਾਲਾਂ ਵਿੱਚ ਆਉਣਾ ਹੁੰਦਾ ਹੈ ਪਰੰਤੂ ਉਹ ਵੀ ਇੱਥੇ ਫਸ ਜਾਂਦੇ ਹਨ।

ਉਹਨਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਏਰੋ ਸਿਟੀ ਅਤੇ ਆਈਟੀ ਸਿਟੀ ਵਿੱਚ ਰਹਿਣ ਵਾਲੇ ਲੋਕ ਆਪਣੇ ਮਕਾਨ ਕਿਰਾਏ ਤੇ ਦੇ ਕੇ ਜਾਂ ਵੇਚ ਕੇ ਹੋਰਨਾ ਖੇਤਰਾਂ ਵਿੱਚ ਜਾ ਰਹੇ ਹਨ ਕਿਉਂਕਿ ਇਸ ਖੇਤਰ ਵਿੱਚ ਲਗਾਤਾਰ ਲੱਗਦੇ ਜਾਮ ਕਾਰਨ ਉਹਨਾਂ ਦਾ ਜਿਉਣਾ ਹਰਾਮ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਡਿਊਟੀ ਕਰਨ ਵਾਲੇ ਲੋਕ ਤਾਂ ਫਸਦੇ ਹੀ ਹਨ ਸਵੇਰੇ ਸਕੂਲ ਜਾਣ ਵਾਲੇ ਬੱਚੇ ਵੀ ਇਸ ਜਾਮ ਵਿੱਚ ਫਸੇ ਦਿਖਾਈ ਦਿੰਦੇ ਹਨ।

ਉਹਨਾਂ ਕਿਹਾ ਕਿ ਗਮਾਡਾ ਵੱਲੋਂ ਅਰਬਾਂ ਰੁਪਏ ਦੀ ਪ੍ਰੋਪਰਟੀ ਵੇਚ ਕੇ ਲੋਕਾਂ ਨੂੰ ਤਾਂ ਵਸਾਇਆ ਜਾ ਰਿਹਾ ਹੈ ਪਰ ਬੁਨਿਆਦੀ ਸੁਵਿਧਾਵਾਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਲੋਕ ਹੁਣ ਤਰਾਹੀ ਤਰਾਹੀ ਕਰ ਰਹੇ ਹਨ। ਉਹਨਾਂ ਹਾਊਸਿੰਗ ਮੰਤਰੀ ਤੋਂ ਮੰਗ ਕੀਤੀ ਕਿ ਇੱਥੇ ਫੌਰੀ ਤੌਰ ਤੇ ਬਦਲਵਾਂ ਪ੍ਰਬੰਧ ਕੀਤਾ ਜਾਵੇ ਅਤੇ ਏਅਰਪੋਰਟ ਨੂੰ ਜਾਣ ਵਾਲੀ ਜਿਹੜੀ ਨਵੀਂ ਸੜਕ ਬਣਾਉਣੀ ਹੈ ਉਹਨੂੰ ਫੌਰੀ ਤੌਰ ਤੇ ਬਣਵਾਇਆ ਜਾਵੇ ਅਤੇ ਆਈਟੀ ਸੈਕਟਰ ਵਾਲੇ ਪਾਸਿਓਂ ਵੱਖਰਾ ਰਾਹ ਦਿੱਤਾ ਜਾਵੇ ਇਸ ਦੇ ਨਾਲ ਨਾਲ ਰੇਲਵੇ ਪੁੱਲ ਨੂੰ ਚੌੜਾ ਕਰਵਾਇਆ ਜਾਵੇ ਅਤੇ ਰੇਲਵੇ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।

ਪੱਤਰ ਦੀ ਕਾਪੀ ਮੁਹਾਲੀ ਵਿਖੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ।

Continue Reading

Chandigarh

ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਤਾਲਮੇਲ ਦੀ ਘਾਟ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਕੀਤਾ : ਪ੍ਰੋ ਚੰਦੂਮਾਜਰਾ

Published

on

By

 

ਚੰਡੀਗੜ੍ਹ, 23 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਜੇਕਰ ਸੂਬਾ ਸਰਕਾਰ ਸਮੇਂ ਸਿਰ ਸੰਜੀਦਗੀ ਨਾਲ ਪੰਜਾਬ ਦੇ ਗੋਦਾਮਾਂ ਵਿੱਚ ਪਿਆ ਝੋਨਾ ਚਕਾਉਣ ਲਈ ਕੇਂਦਰ ਸਰਕਾਰ ਕੋਲ ਮਸਲਾ ਚੁੱਕਦੀ ਤਾਂ ਕਿਸਾਨਾਂ ਨੂੰ ਦਰਪੇਸ਼ ਪਰੇਸ਼ਾਨੀਆਂ ਤੋਂ ਬਚਾਇਆ ਜਾ ਸਕਦਾ ਸੀ। ਉਨਾਂ ਕਿਹਾ ਕਿ ਅਫ਼ਸੋਸ ਹੈ ਕਿ ਸ਼ੈਲਰ ਮਾਲਕਾਂ, ਆੜ੍ਹਤੀਆਂ ਤੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਰੌਲਾ ਪਾਉਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਜਾਂ ਮੰਤਰੀ ਨੇ ਕੇਂਦਰ ਸਰਕਾਰ ਕੋਲ ਪਹੁੰਚ ਨਹੀਂ ਕੀਤੀ ਜਿਸਦਾ ਨਤੀਜਾ ਇਹ ਹੋਇਆ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।

ਉਹਨਾਂ ਕਿਹਾ ਕਿ ਜਦੋਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਆਉਣ ਨਾਲ ਅੰਬਾਰ ਲੱਗ ਗਏ ਤਾਂ ਫਿਰ ਮੁੱਖ ਮੰਤਰੀ ਸਾਹਿਬ ਦਿੱਲੀ ਵੱਲ ਦੌੜੇ। ਉਨਾਂ ਆਖਿਆ ਕਿ ਸ਼ੈਲਰ ਮਾਲਕਾਂ ਵੱਲੋਂ ਝੋਨੇ ਲਈ ਦਿੱਤੀ ਥਾਂ ਦੀ ਪੇਸ਼ਕਸ ਨੂੰ ਵੀ ਅੱਜ ਤੱਕ ਸੂਬਾ ਸਰਕਾਰ ਪੂਰੀ ਤਰ੍ਹਾਂ ਅਮਲ ਵਿੱਚ ਲਾਗੂ ਨਹੀਂ ਕਰ ਸਕੀ ਅਤੇ ਪੰਜਾਬ ਸਰਕਾਰ ਝੋਨੇ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਫੇਲ੍ਹ ਸਾਬਤ ਹੋਈ ਹੈ।

ਉਹਨਾਂ ਕਿਹਾ ਕਿ ਉਹਨਾਂ ਨੇ ਝੋਨੇ ਦੇ ਪ੍ਰਬੰਧਾਂ ਨੂੰ ਲੈਕੇ ਚੱਲ ਰਹੀ ਢਿੱਲੀ ਕਾਰਗੁਜ਼ਾਰੀ ਦਾ ਮੁੱਦਾ ਪਿਛਲੇ ਤਿੰਨ ਚਾਰ ਮਹੀਨੇ ਤੋਂ ਚੁੱਕਿਆ ਜਾ ਰਿਹਾ ਸੀ ਅਤੇ ਇਸ ਸੰਬੰਧੀ ਪੰਜਾਬ ਦੇ ਰਾਜਪਾਲ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਲਿਖੇ ਗਏ ਸਨ, ਪ੍ਰੰਤੂ ਇਹਨਾਂ ਪੱਤਰਾਂ ਦਾ ਕੋਈ ਵੀ ਅਸਰ ਨਹੀਂ ਹੋਇਆ। ਪ੍ਰੋ ਚੰਦੂਮਾਜਰਾ ਨੇ ਸੂਬੇ ਦੇ ਗਵਰਨਰ ਨੂੰ ਅਪੀਲ ਕੀਤੀ ਕਿ ਸਰਬ ਪਾਰਟੀ ਵਫਦ ਲੈ ਕੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਜਾਵੇ।

ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਮੰਡੀਕਰਨ ਸਿਸਟਮ ਨੂੰ ਖਤਮ ਕਰਨ ਦੀ ਸਾਜਿਸ਼ ਤਹਿਤ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਵਾਲਿਆਂ ਦੀ ਚੇਨ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼ੈਲਰਾਂ ਮਾਲਕਾਂ ਵੱਲੋਂ ਸਰਕਾਰ ਦੁਆਰਾ ਸਿਫ਼ਾਰਸ਼ ਕੀਤੀਆਂ ਫਰਮਾਂ ਤੋਂ ਝੋਨਾ ਚੁੱਕਣ ਦੇ ਬਾਵਜੂਦ ਵੀ ਸ਼ੈਲਰ ਵਾਲਿਆਂ ਦੇ ਚੌਲ ਰੱਦ ਕਰ ਦਿੱਤੇ ਗਏ ਤਾਂ ਕਿ ਸ਼ੈਲਰ ਮਾਲਕਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਕੇ ਸ਼ੈਲਰ ਬੰਦ ਕਰਨ ਦੀਆਂ ਸਾਜ਼ਿਸ਼ਾਂ ਕਾਮਯਾਬ ਕੀਤੀਆਂ ਜਾ ਸਕਣ। ਉਹਨਾਂ ਆਖਿਆ ਕਿ ਪੀਆਰ 126 ਝੋਨੇ ਦੀ ਕਿਸਮ ਮੁੱਖ ਮੰਤਰੀ ਸਾਹਿਬ ਦੇ ਬਾਰ ਬਾਰ ਕਹਿਣ ਤੇ ਕਿਸਾਨਾਂ ਨੇ ਵੱਡੀ ਪੱਧਰ ਉੱਤੇ ਲਗਾਈ, ਪਰ ਆੜਤੀਆਂ ਨੂੰ 58 ਪ੍ਰਤੀ ਕੁਇੰਟਲ ਆੜਤ ਦੀ ਥਾਂ 46 ਰੁਪਏ ਆੜਤ ਦੇਣੀ ਧੋਖਾ ਹੈ।

ਇਸ ਮੌਕੇ ਪੰਜਾਬ ਵਿੱਚ ਵੱਡੀ ਪੱਧਰ ਉੱਤੇ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਚੁੱਕਦਿਆਂ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਕਣਕ ਦੀ ਬਿਜਾਈ ਸਿਰ ਤੇ ਖੜੀ ਹੈ ਪਰ ਸੂਬੇ ਵਿਚ ਡੀਏਪੀ ਖਾਦ ਨਾ ਹੀ ਕਿਸੇ ਸੋਸਾਇਟੀ ਵਿੱਚ ਹੈ ਅਤੇ ਨਾ ਹੀ ਦੁਕਾਨਾਂ ਤੇ ਮਿਲ ਰਹੀ ਹੈ। ਉਨਾਂ ਆਖਿਆ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੀ ਝੋਨੇ ਅਤੇ ਖਾਦ ਦੀ ਸਮੱਸਿਆ ਦਾ ਹੱਲ ਕਰੇ।

 

 

Continue Reading

Mohali

ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਦਿੱਤੀਆਂ

Published

on

By

 

 

 

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ – 2 ਵਿਖੇ ਬੇਟੀ ਪੜ੍ਹਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿੱਟਾਂ ਦਿੱਤੀਆਂ ਗਈਆਂ।

ਇਸ ਸੰਬੰਧੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਤਹਿਤ 58 ਬੇਬੀ ਕਿੱਟਾਂ ਬਲਾਕ ਖਰੜ -2 ਨੂੰ ਉਪਲਬਧ ਕਰਵਾਈਆਂ ਗਈਆਂ ਸਨ, ਜਿਹਨਾਂ ਵਿੱਚੋਂ 28 ਸੋਹਾਣਾ ਅਤੇ 30 ਕੁੰਬੜਾ ਵਿਖੇ ਯੋਗ ਲਾਭਪਾਤਰੀਆਂ ਨੂੰ ਵੰਡੀਆਂ ਗਈਆਂ ਹਨ।

Continue Reading

Latest News

Trending