Connect with us

Mohali

ਐਸ ਐਸ ਪੀ ਮੁਹਾਲੀ ਨੇ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਕੇਸ ਦੀ ਮੁੜ ਜਾਂਚ ਦਾ ਭਰੋਸਾ ਦਿੱਤਾ

Published

on

 

 

ਸੀਨੀਅਰ ਪੱਤਰਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਐਸ ਐਸ ਪੀ ਦੀਪਕ ਪਰੀਕ ਨੂੰ ਮਿਲ ਕੇ ਕੀਤੀ ਸੀ ਮੰਗ

ਐਸ ਏ ਐਸ ਨਗਰ, 27 ਸਤੰਬਰ (ਸ.ਬ.) ਬੀਤੇ ਦਿਨੀਂ ਮੁਹਾਲੀ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਸਮਾਜਿਕ ਕਾਰਕੁੰਨ ਤੇ ਸਿਆਸੀ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੇ ਮਾਮਲੇ ਵਿੱਚ ਜਿਲ੍ਹਾ ਮੁਹਾਲੀ ਦੇ ਐਸ ਐਸ ਪੀ ਦੀਪਕ ਪਰੀਕ ਨੇ ਮੁਹਾਲੀ ਦੇ ਆਈ. ਟੀ. ਸਿਟੀ ਥਾਣੇ ਵਿਚ ਦਰਜ ਕੇਸ ਦੀ ਮੁੜ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਮਾਲਵਿੰਦਰ ਸਿੰਘ ਮਾਲੀ ਦੇ ਨੇੜਲੇ ਸਾਥੀ ਤੇ ਸੀਨੀਅਰ ਪੱਤਰਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਉਹਨਾਂ ਨੇ ਬੀਤੀ ਦੇਰ ਸ਼ਾਮ ਮੁਹਾਲੀ ਦੇ ਸੀਨੀਅਰ ਪੁਲੀਸ ਕਪਤਾਨ ਦੀਪਕ ਪਰੀਕ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਮਾਲੀ ਵਿਰੁੱਧ ਦਰਜ ਕੀਤੇ ਗਏ ਕੇਸ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਈ ਜਾਵੇ।

ਉਹਨਾਂ ਦੱਸਿਆ ਕਿ ਇਸ ਸੰਬੰਧੀ ਸੀਨੀਅਰ ਪੁਲੀਸ ਕਪਤਾਨ ਨੂੰ ਦਿੱਤੀ ਦਿੱਤੀ ਗਈ ਦਰਖ਼ਾਸਤ ਵਿਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਮੁੜ ਜਾਂਚ ਕਿਸੇ ਈਮਾਨਦਾਰ, ਨਿਰਪੱਖ ਤੇ ਸਮਰੱਥ ਪੁਲੀਸ ਅਧਿਕਾਰੀ ਤੋਂ ਕਰਵਾਈ ਜਾਵੇ ਤਾਂ ਕਿ ਇਹ ਕੇਸ ਦਰਜ ਕੇਸ ਕਰਨ ਪਿਛਲੀ ਪੂਰੀ ਸਾਜ਼ਿਸ਼, ਸ਼ਾਮਲ ਵਿਅਕਤੀ ਤੇ ਉਹਨਾਂ ਦਾ ਮਕਸਦ ਸਾਹਮਣੇ ਆ ਸਕੇ। ਉਹਨਾਂ ਦਸਿਆ ਕਿ ਉਹਨਾਂ ਸੀਨੀਅਰ ਪੁਲੀਸ ਕਪਤਾਨ ਦੀਪਕ ਪਰੀਕ ਤੋਂ ਇਹ ਵੀ ਮੰਗ ਕੀਤੀ ਹੈ ਕਿ ਮਾਲਵਿੰਦਰ ਸਿੰਘ ਮਾਲੀ ਵਿਰੁੱਧ ਦਰਜ ਇਹ ਪਰਚਾ ਰੱਦ ਕਰ ਕੇ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਹਨਾਂ ਵਿਰੁੱਧ ਝੂਠੀ, ਬੇਬੁਨਿਆਦ ਤੇ ਮਨਘੜਤ ਸ਼ਿਕਾਇਤ ਕਰਨ ਵਾਲੇ ਵਿਅਕਤੀ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸੀਨੀਅਰ ਪੁਲੀਸ ਕਪਤਾਨ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਮਾਲਵਿੰਦਰ ਸਿੰਘ ਮਾਲੀ ਦੇ ਭਰਾ ਰਣਜੀਤ ਸਿੰਘ ਤੇ ਪਿੰਡ ਸਕਰੌਦੀ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਬਿੱਟੂ ਵੀ ਸ਼ਾਮਲ ਸਨ।

ਜਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਲੰਘੀ 16 ਸਤੰਬਰ ਨੂੰ ਮੁਹਾਲੀ ਦੇ ਆਈ. ਟੀ. ਸਿਟੀ ਥਾਣੇ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਇਕ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਸੀ ਅਤੇ ਦੂਜੇ ਦਿਨ ਪਟਿਆਲਾ ਜੇਲ੍ਹ ਭੇਜ ਦਿਤਾ ਗਿਆ ਸੀ ਜਿਥੋਂ ਉਸ ਨੂੰ 1 ਅਕਤੂਬਰ ਨੂੰ ਮੁਹਾਲੀ ਦੀ ਇਕ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਜਾਵੇਗਾ। ਉਹਨਾਂ ਦੀ ਰਿਹਾਈ ਲਈ ਪਟਿਆਲਾ ਜੇਲ੍ਹ ਦੇ ਸਾਹਮਣੇ 29 ਸਤੰਬਰ ਨੂੰ ਇਕ ਦਰਜਨ ਤੋਂ ਵੱਧ ਇਨਸਾਫ਼ ਪਸੰਦ ਤੇ ਜਮਹੂਰੀਅਤ ਵਿਚ ਭਰੋਸਾ ਰੱਖਣ ਵਾਲੀਆਂ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

Continue Reading

Mohali

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮ ਕਰਨ ਤਿੜਕੇ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਵਿਭਾਗਾਂ ਨਾਲ ਮੀਟਿੰਗ

Published

on

By

 

 

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜਸ਼ਿਆਮ ਕਰਨ ਤਿੜਕੇ ਵੱਲੋਂ ਜ਼ਿਲ੍ਹੇ ਵਿੱਚ ਸਾਲ 2024-25 ਦੌਰਾਨ ਸੀ.ਆਰ. ਐੱਮ. ਸਕੀਮ ਅਧੀਨ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਯੋਜਿਤ ਇਸ ਮੀਟਿੰਗ ਦੌਰਾਨ ਸ੍ਰੀ ਤਿੜਕੇ ਨੇ ਖੇਤੀਬਾੜੀ, ਸਹਿਕਾਰਤਾ ਅਤੇ ਹੋਰ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਬਸਿਡੀ ਤੇ ਮੁਹੱਈਆਂ ਕਰਵਾਈਆਂ ਗਈਆ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜਵੰਦ ਕਿਸਾਨਾਂ ਨੂੰ ਨੋਡਲ ਅਫਸਰਾਂ ਰਾਹੀਂ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਨਿਜਾਤ ਪਾਈ ਜਾ ਸਕੇ।

ਮੀਟਿੰਗ ਦੌਰਾਨ ਸ੍ਰੀ ਤਿੜਕੇ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਲ 2018 ਤੋਂ ਹੁਣ ਤੱਕ ਸਪਲਾਈ ਕੀਤੀਆਂ ਗਈਆਂ 1328 ਮਸ਼ੀਨਾਂ ਦੀਆਂ ਸੂਚੀਆਂ ਸਬੰਧਤ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ, ਪੰਚਾਇਤ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਜਨਤਕ ਥਾਵਾਂ ਤੇ ਚਸਪਾ ਕਰਨੀਆਂ ਯਕੀਨੀ ਬਣਾਈਆ ਜਾਣ। ਉਹਨਾਂ ਨੇ ਇਹ ਵੀ ਹੁਕਮ ਦਿੱਤੇ ਕਿ ਆਲੂ, ਮਟਰ ਅਤੇ ਹੋਰ ਸਬਜੀਆਂ ਦੀ ਕਾਸ਼ਤ ਕਰਨ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਪੁਲੀਸ, ਫਾਇਰ ਬ੍ਰਿਗੇਡ ਦਾ ਪ੍ਰਬੰਧ ਅਤੇ ਆਈ ਈ ਸੀ ਗਤੀਵਿਧੀਆਂ ਨੂੰ ਸਮੇਂ ਸਿਰ ਲਾਗੂ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਬੇਲਰਾਂ ਰਾਹੀਂ ਪਹਿਲ ਦੇ ਅਧਾਰ ਤੇ ਅਜਿਹੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਸੁਝਾਅ ਦਿੱਤਾ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਅੰਕਿਤਾ ਕਾਂਸਲ, ਖੇਤੀਬਾੜੀ ਵਿਭਾਗ ਦੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਬੀਰ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ, ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫਸਰ ਗੁਰਦਿਆਲ ਕੁਮਾਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Continue Reading

Mohali

ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ

Published

on

By

 

ਦੂਜੇ ਦਿਨ ਹੁਸ਼ਿਆਰਪੁਰ, ਬਰਨਾਲਾ ਤੇ ਸੰਗਰੂਰ ਨੇ ਵੀ ਆਪੋ ਆਪਣੇ ਮੈਚ ਜਿੱਤੇ

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਚੱਪੜਚਿੜੀ ਦੀ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਸਕੂਲਾਂ ਦੇ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਦੂਜੇ ਦਿਨ ਕਈ ਦਿਲਕਸ਼ ਮੁਕਾਬਲੇ ਹੋਏ। ਦੂਜੇ ਦਿਨ ਮੇਜ਼ਬਾਨ ਐਸ ਏ ਐਸ ਨਗਰ ਦੀ ਟੀਮ ਨੇ ਜਿੱਤ ਦਰਜ਼ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਗਿੰਨੀ ਦੁੱਗਲ ਦੀ ਦੇਖਰੇਖ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਦਾ ਪਹਿਲਾ ਮੈਚ ਮੇਜ਼ਬਾਨ ਐਸ ਏ ਐਸ ਨਗਰ ਤੇ ਮਲੇਰਕੋਟਲਾ ਦੀਆਂ ਟੀਮਾਂ ਵਿਚਕਾਰ ਹੋਇਆ। ਮੇਜ਼ਬਾਨ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ 6 ਵਿਕਟਾਂ ਤੇ 167 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਮਲੇਰਕੋਟਲਾ ਦੀ ਟੀਮ 137 ਦੌੜਾਂ ਹੀ ਬਣਾ ਸਕੀ। ਮੇਜ਼ਬਾਨ ਟੀਮ ਨੇ ਇਹ ਮੈਚ 28 ਦੌੜਾਂ ਦੇ ਅੰਤਰ ਨਾਲ ਜਿੱਤ ਕੇ ਅਗਲੇ ਗੇੜ ਵਿੱਚ ਆਪਣੀ ਥਾਂ ਪੱਕੀ ਕੀਤੀ।

ਉਹਨਾਂ ਦੱਸਿਆ ਕਿ ਇੱਕ ਹੋਰ ਮੈਚ ਹੁਸ਼ਿਆਰਪੁਰ ਦੇ ਪਠਾਨਕੋਟ ਦੀਆਂ ਟੀਮਾਂ ਵਿਚਕਾਰ ਹੋਇਆ। ਪਠਾਨਕੋਟ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 137 ਦੌੜਾਂ ਬਣਾਈਆਂ ਜਦਕਿ ਹੁਸ਼ਿਆਰਪੁਰ ਦੀ ਟੀਮ ਨੇ 17.2 ਓਵਰਾਂ ਵਿੱਚ ਜੇਤੂ ਟੀਚਾ ਪੂਰਾ ਕਰ ਲਿਆ। ਫਤਿਹਗੜ੍ਹ ਸਾਹਿਬ ਤੇ ਬਰਨਾਲਾ ਵਿਚਕਾਰ ਖੇਡੇ ਗਏ ਇੱਕ ਹੋਰ ਮੈਚ ਵਿੱਚ ਬਰਨਾਲਾ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਤੇ 218 ਦੌੜਾਂ ਦਾ ਵਿਸ਼ਾਲ ਸਕੋਰ ਬਣਾਇਆ। ਇਸਦੇ ਜਵਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਟੀਮ ਕੇਵਲ 147 ਦੌੜਾਂ ਹੀ ਬਣਾ ਸਕੀ। ਬਰਨਾਲਾ ਦੇ ਅਰਸ਼ਦੀਪ ਨੇ ਵਧੀਆ ਗੇਂਦਬਾਜ਼ੀ ਕਰਦਿਆਂ 5 ਵਿਕਟਾਂ ਲਈਆਂ। ਹੋਰਨਾਂ ਮੈਚਾਂ ਵਿਚ ਸੰਗਰੂਰ ਨੇ ਮੋਗਾ ਨੂੰ 4 ਵਿਕਟਾਂ ਨਾਲ, ਗੁਰਦਾਸਪੁਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ 85 ਦੌੜਾਂ ਨਾਲ ਅਤੇ ਫਸਵੇਂ ਮੈਚ ਵਿੱਚ ਮਲੇਰਕੋਟਲਾ ਨੇ ਰੂਪਨਗਰ ਦੀ ਟੀਮ ਨੂੰ ਇੱਕ ਵਿਕਟ ਨਾਲ ਹਰਾਇਆ।

ਉਹਨਾਂ ਦੱਸਿਆ ਕਿ 17 ਸਾਲ ਵਰਗ ਦੇ ਇਸ ਰਾਜ ਪੱਧਰੀ ਮੁਕਾਬਲੇ ਵਿੱਚ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਕੁਆਰਟਰ ਫਾਈਨਲ ਗੇੜ ਦੇ ਮੈਚ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਸੰਦੀਪ ਜਿੰਦਲ, ਕਰਮਜੀਤ ਸਿੰਘ, ਹਰਪ੍ਰੀਤ ਕੌਰ, ਨਵਦੀ ਚੌਧਰੀ, ਸ਼ਰਨਜੀਤ ਕੌਰ, ਰਾਜਵੀਰ ਕੌਰ, ਸਤਨਾਮ ਸਿੰਘ, ਜਗਜੀਤ ਸਿੰਘ ਵੀ ਹਾਜ਼ਰ ਸਨ।

Continue Reading

Mohali

ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ

Published

on

By

 

 

ਐਸ ਏ ਐਸ ਨਗਰ, 23 ਅਕਤੂਬਰ (ਸ.ਬ.) ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੌਲੀ ਵੈਦਵਾਨ ਵਿੱਚ ਸਕੂਲ ਦੇ ਵਿਦਿਆਰਥੀਆਂ ਦੇ ਬੈਠਣ ਵਾਸਤੇ ਟਾਟ ਦਿੱਤੇ ਗਏ ਅਤੇ 610 ਵਿਦਿਆਰਥੀਆਂ ਨੂੰ ਕਾਪੀਆਂ ਤੇ ਪੈਨਸਲਾਂ ਵੰਡੀਆਂ ਗਈਆਂ।

ਸੁਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਣੀ ਨੇ ਦੱਸਿਆ ਕਿ ਇਹ ਸਾਮਾਨ ਪਿੰਡ ਦੇ ਸਾਬਕਾ ਸਰਪੰਚ ਬੀ ਕੇ ਗੋਇਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੁਹਈਆ ਕਰਵਾਇਆ ਗਿਆ ਜਿਹੜਾ ਸੀਨੀਅਰ ਆਈ ਏ ਐਸ ਅਧਿਕਾਰੀ ਜਸਪ੍ਰੀਤ ਤਲਵਾਰ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਵੰਡਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸੁਸਾਹਿਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਿਲਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਡਾਕਟਰ ਗਿੰਨੀ ਦੁੱਗਲ, ਸਹਾਇਕ ਡਾਇਰੈਕਟਰ ਐਸ ਸੀ ਈ ਆਰ ਟੀ ਸ਼੍ਰੀ ਬਲਵਿੰਦਰ ਸਿੰਘ ਸੈਣੀ, ਸਕੂਲ ਦੇ ਮੁੱਖ ਅਧਿਆਪਕ ਸ੍ਰੀ ਸੰਜੀਵ ਕੁਮਾਰ, ਪ੍ਰਾਇਮਰੀ ਸਕੂਲ ਦੀ ਇੰਚਾਰਜ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਉਨਾਂ ਦਾ ਸਟਾਫ ਹਾਜ਼ਰ ਸਨ।

Continue Reading

Latest News

Trending