International
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
ਫਲਸਤੀਨੀ ਨਾਗਰਿਕਾਂ ਨੇ ਬੁੱਤ ਤੇ ਲਗਾਇਆ ਫਸਲਤੀਨੀ ਝੰਡਾ
ਬ੍ਰੈਂਪਟਨ, 28 ਸਤੰਬਰ (ਸ.ਬ.) ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਕੁਝ ਫਲਸਤੀਨੀਆਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਫਲਸਤੀਨੀ ਝੰਡਾ ਤੱਕ ਲਗਾ ਦਿੱਤਾ ਸੀ।
ਇਸ ਵੀਡੀਓ ਨੂੰ ਇੱਕ ਕੈਨੇਡਾ ਦੇ ਪੱਤਰਕਾਰ ਵੱਲੋਂ ਸ਼ੇਅਰ ਕੀਤਾ ਗਿਆ ਹੈ। ਪੱਤਰਕਾਰ ਨੇ ਅਜਿਹੀ ਹਰਕਤ ਕਰਨ ਵਾਲੇ ਨੂੰ ਜਿਹਾਦੀ ਕਹਿਕੇ ਸੰਬੋਧਿਤ ਕੀਤਾ ਹੈ।
ਵਾਇਰਲ ਵੀਡੀਓ 37 ਸੈਕੰਡ ਦਾ ਹੈ। ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਚੜੇ 2 ਨੌਜਵਾਨ ਫਲਸਤੀਨ ਦਾ ਝੰਡਾ ਉਨ੍ਹਾਂ ਦੇ ਘੋੜੇ ਤੇ ਲੱਗਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਆਪਣੇ ਮੂੰਹ ਢੱਕੇ ਹੋਏ ਹਨ ਅਤੇ ਹੇਠਾਂ ਕਈ ਲੋਕ ਖੜੇ ਹਨ। ਇਸ ਤੋਂ ਇਲਾਵਾ ਇੱਕ ਵਿਅਕਤੀ ਕਿਸੇ ਕੱਪੜੇ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ਤੇ ਕੱਪੜਾ ਬੰਨ੍ਹਦਾ ਹੋਇਆ ਨਜ਼ਰ ਆ ਰਿਹਾ ਹੈ।
ਕਈ ਲੋਕਾਂ ਨੇ ਇਸ ਘਟਨਾ ਦਾ ਵੀਡੀਓ ਬਣਾਇਆ ਹੈ। ਸਾਰੇ ਮਾਮਲੇ ਦੀ ਕੈਨੇਡਾ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ ਹੈ। ਹੁਣ ਇਸ ਮਾਮਲੇ ਤੇ ਕੈਨੇਡਾ ਦੀ ਪੁਲੀਸ ਜਾਂਚ ਕਰ ਰਹੀ ਹੈ। ਪੁਲੀਸ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
International
ਇਟਲੀ ਵਿੱਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ
ਵੈਨਿਸ, 12 ਨਵੰਬਰ (ਸ.ਬ.) ਇਟਲੀ ਦੇ ਵਿਚੈਂਸਾ ਜ਼ਿਲ੍ਹੇ ਦੇ ਸਾਰੇਗੋ -ਮਾਲੇਦੋ ਰੋਡ ਉੱਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਦੇ ਨਾਂਅ ਵਿਨੇਸ਼ ਰਤਨ ਅਤੇ ਵਿਸ਼ਾਲ ਸ਼ਰਮਾ ਹੈ , ਇਹ ਦੋਵੇਂ ਨੌਜਵਾਨ ਫੁੱਟਬਾਲ ਸਪੋਰਟਸ ਕਲੱਬ ਵਿਚੈਂਸਾ ਦੇ ਖਿਡਾਰੀ ਸਨ।
ਪ੍ਰਾਪਤ ਜਾਣਕਾਰੀ ਅਨੁਸਾਰਾ ਬੀਤੇ ਐਤਵਾਰ ਬਾਅਦ ਦੁਪਹਿਰ ਲਗਭਗ 3 ਵਜੇ ਦੇ ਕਰੀਬ ਜਦੋਂ ਇਹ ਨੌਜਵਾਨ ਵੋਲਸਵਾਗਨ ਗੱਡੀ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੂਜੀ ਗੱਡੀ ਤੋਂ ਅੱਗੇ ਲੰਘਦੇ ਸਮੇਂ ਇਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਸਾਹਮਣੇ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਉਪਰੰਤ ਸੜਕ ਦੇ ਕਿਨਾਰੇ ਦਰੱਖਤ ਨਾਲ ਜਾ ਵੱਜੀ।
ਹਾਦਸਾ ਬਹੁਤ ਭਿਆਨਕ ਸੀ ਅਤੇ ਕਾਰ ਨੂੰ ਚਲਾ ਰਹੇ ਵਿਨੇਸ਼ ਰਤਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜਾ ਨੌਜਵਾਨ ਵਿਸ਼ਾਲ ਸ਼ਰਮਾ ਵੀ ਜ਼ਿਆਦਾ ਸੱਟ ਲੱਗੀ ਹੋਣ ਕਰਕੇ ਹਸਪਤਾਲ ਪਹੁੰਚਣ ਉਪਰੰਤ ਦਮ ਤੋੜ ਗਿਆ।
International
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
ਇਸਲਾਮਾਬਾਦ, 9 ਨਵੰਬਰ (ਸ.ਬ.) ਪਾਕਿਸਤਾਨ ਦੇ ਉੱਤਰੀ-ਪੱਛਮੀ ਬਲੋਚਿਸਤਾਨ ਵਿੱਚ ਇੱਕ ਧਮਾਕਾ ਹੋਇਆ। ਕਵੇਟਾ ਰੇਲਵੇ ਸਟੇਸ਼ਨ ਨੇੜੇ ਹੋਏ ਬੰਬ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 46 ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿੱਚ ਟ੍ਰੇਨ ਦੇ ਪਲੇਟਫਾਰਮ ਤੇ ਪਹੁੰਚਣ ਤੋਂ ਠੀਕ ਪਹਿਲਾਂ ਹੋਇਆ। ਆਮ ਤੌਰ ਤੇ ਸਟੇਸ਼ਨ ਤੇ ਭੀੜ-ਭੜੱਕੇ ਕਾਰਨ ਵੱਡੀ ਗਿਣਤੀ ਵਿਚ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਪੁਲੀਸ ਅਤੇ ਬਚਾਅ ਕਰਮਚਾਰੀ ਧਮਾਕੇ ਵਾਲੀ ਥਾਂ ਤੇ ਪਹੁੰਚ ਗਏ ਹਨ। ਕਵੇਟਾ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਲਗਾ ਦਿੱਤੀ ਗਈ ਹੈ ਅਤੇ ਵਾਧੂ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਬੁਲਾਇਆ ਗਿਆ ਹੈ।
ਰੇਲਵੇ ਅਧਿਕਾਰੀਆਂ ਮੁਤਾਬਕ ਜਾਫਰ ਐਕਸਪ੍ਰੈਸ ਨੇ ਸਵੇਰੇ 9 ਵਜੇ ਪੇਸ਼ਾਵਰ ਲਈ ਰਵਾਨਾ ਹੋਣਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਧਮਾਕਾ ਹੋਇਆ ਤਾਂ ਟ੍ਰੇਨ ਅਜੇ ਪਲੇਟਫਾਰਮ ਤੇ ਨਹੀਂ ਪਹੁੰਚੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ।
ਸੀਨੀਅਰ ਸੁਪਰਡੈਂਟ ਆਫ ਪੁਲੀਸ ਕਵੇਟਾ ਮੁਹੰਮਦ ਬਲੋਚ ਨੇ ਕਿਹਾ ਕਿ ਇਹ ਧਮਾਕਾ ਆਤਮਘਾਤੀ ਧਮਾਕਾ ਜਾਪਦਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਅਪਰੇਸ਼ਨ ਬਲੋਚ ਨੇ ਦੱਸਿਆ ਕਿ ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਅਤੇ 46 ਜ਼ਖ਼ਮੀ ਹੋ ਗਏ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ। ਪਲੇਟਫਾਰਮ ਦੀ ਛੱਤ ਨੂੰ ਵੀ ਨੁਕਸਾਨ ਪਹੁੰਚਿਆ।
ਬੰਬ ਨਿਰੋਧਕ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ, ਐਸਐਸਪੀ ਅਪਰੇਸ਼ਨਜ਼ ਨੇ ਕਿਹਾ ਕਿ ਉਹ ਜਲਦੀ ਹੀ ਧਮਾਕੇ ਦੀ ਪ੍ਰਕਿਰਤੀ ਬਾਰੇ ਜਾਣਕਾਰੀ ਦੇਣਗੇ।
International
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
ਤੇਲ ਅਵੀਵ, 6 ਨਵੰਬਰ (ਸ.ਬ.) ਪ੍ਰਾਪਤ ਜਾਣਕਾਰੀ ਅਨੁਸਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਰੋਸੇ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਆਪਣੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕਰ ਦਿੱਤਾ ਹੈ। ਗੈਲੈਂਟ, ਜੋ ਲੰਬੇ ਸਮੇਂ ਤੋਂ ਲਿਕੁਡ ਪਾਰਟੀ ਦੇ ਅੰਦਰ ਵਿਰੋਧੀ ਸਨ, ਦੀ ਜਗ੍ਹਾ ਇਜ਼ਰਾਈਲ ਦੇ ਵਿਦੇਸ਼ ਮੰਤਰੀ ਇਜ਼ਰਾਈਲ ਕਾਟਜ਼ ਲੈਣਗੇ।
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
Editorial2 months ago
ਲੋਕਾਂ ਨੂੰ ਇੰਟਰਨੈਟ ਤੇ ਘਟੀਆ ਅਤੇ ਨਕਲੀ ਸਾਮਾਨ ਵੇਚਣ ਵਾਲੇ ਠੱਗਾਂ ਖਿਲਾਫ ਸਖਤ ਕਾਰਵਾਈ ਕਰੇ ਸਰਕਾਰ
-
International1 month ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Chandigarh2 months ago
ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀਆਂ ਨੂੰ 15 ਦਿਨਾਂ ਵਿੱਚ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ