National
ਦਿੱਲੀ ਵਿੱਚ ਪਿਤਾ ਵੱਲੋਂ ਚਾਰ ਧੀਆਂ ਸਮੇਤ ਖੁਦਕੁਸ਼ੀ
ਨਵੀਂ ਦਿੱਲੀ, 28 ਸਤੰਬਰ (ਸ.ਬ.) ਇੱਕ ਪਰਿਵਾਰ ਦੇ ਪੰਜ ਮੈਂਬਰ ਜਿਸ ਵਿੱਚ ਇੱਕ ਪਿਤਾ ਅਤੇ ਉਸਦੀਆਂ ਚਾਰ ਧੀਆਂ ਦਿੱਲੀ ਦੇ ਵਸੰਤ ਕੁੰਜ ਖੇਤਰ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਏ ਗਏ। ਪੁਲੀਸ ਨੇ ਅੱਜ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਮੌਤ ਖ਼ੁਦਕੁਸ਼ੀ ਕਰਕੇ ਹੋਈ ਹੈ। ਇਹ ਘਟਨਾ ਰੰਗਪੁਰੀ ਪਿੰਡ ਦੀ ਹੈ। ਇਹ ਹਾਦਸਾ ਉਦੋਂ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੇ ਪੁਲੀਸ ਨੂੰ ਸੂਚਨਾ ਦਿੱਤੀ ਕਿਉਂਕਿ ਫਲੈਟ ਵਿੱਚੋਂ ਬਦਬੂ ਆ ਰਹੀ ਸੀ।
ਗੁਆਂਢੀਆਂ ਨੇ ਪੁਲੀਸ ਨੂੰ ਦੱਸਿਆ ਕਿ ਪਰਿਵਾਰ ਨੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਨਹੀਂ ਦੇਖਿਆ। ਅਧਿਕਾਰੀਆਂ ਮੁਤਾਬਕ ਫਲੈਟ ਵਿੱਚ ਕੁਝ ਸ਼ੱਕੀ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਪੁਲੀਸ ਪਹੁੰਚੀ ਤਾਂ ਉਨ੍ਹਾਂ ਨੂੰ ਫਲੈਟ ਦਾ ਦਰਵਾਜ਼ਾ ਤੋੜਨਾ ਪਿਆ। ਆਦਮੀ ਦੀ ਲਾਸ਼ ਇਕ ਕਮਰੇ ਵਿਚ ਬੈਡ ਤੇ ਪਈ ਸੀ ਅਤੇ ਕੁੜੀਆਂ ਦੀ ਲਾਸ਼ ਦੂਜੇ ਕਮਰੇ ਵਿਚ ਮਿਲੀਆਂ ਸੀ।
ਵਿਅਕਤੀ ਦੀ ਪਛਾਣ ਹੀਰਾਲਾਲ ਵਜੋਂ ਹੋਈ ਹੈ ਅਤੇ ਚਾਰ ਉਸ ਦੀਆਂ ਧੀਆਂ ਦੀ ਪਛਾਣ ਨੀਤੂ, ਨਿੱਕੀ, ਨੀਰੂ ਅਤੇ ਨਿਧੀ ਵਜੋਂ ਹੋਈ। ਕੁਝ ਸਮਾਂ ਪਹਿਲਾਂ ਉਸ ਦੀ ਮਾਂ ਦੀ ਕੈਂਸਰ ਨਾਲ ਮੌਤ ਹੋ ਗਈ ਸੀ। ਹੀਰਾਲਾਲ ਪਿਛਲੇ 28 ਸਾਲਾਂ ਤੋਂ ਵਸੰਤ ਕੁੰਜ ਸਥਿਤ ਇੰਡੀਅਨ ਸਪਾਈਨਲ ਇੰਜਰੀ ਸੈਂਟਰ ਵਿੱਚ ਤਰਖਾਣ ਵਜੋਂ ਕੰਮ ਕਰਦਾ ਸੀ।
ਉਹ ਹਰ ਮਹੀਨੇ 25,000 ਰੁਪਏ ਕਮਾਉਂਦਾ ਸੀ। ਹਾਲਾਂਕਿ ਜਨਵਰੀ ਤੋਂ ਬਾਅਦ ਉਸ ਨੇ ਉੱਥੇ ਆਪਣੀ ਡਿਊਟੀ ਨਹੀਂ ਨਿਭਾਈ। ਉਸ ਦੀਆਂ ਧੀਆਂ ਨੀਰੂ ਅਤੇ ਸਭ ਤੋਂ ਛੋਟੀ ਨਿਧੀ ਅਪਾਹਜ ਸਨ। ਉਸ ਨੇ ਇਹ ਫਲੈਟ ਕਿਰਾਏ ਤੇ ਲਿਆ ਸੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਰੋਹਿਤ ਮੀਨਾ ਨੇ ਦੱਸਿਆ ਕਿ ਵਸੰਤ ਕੁੰਜ ਦੱਖਣੀ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕ੍ਰਾਈਮ ਟੀਮ, ਸੀਨੀਅਰ ਐਫਐਸਐਲ ਟੀਮਾਂ ਅਤੇ ਸਫਦਰਜੰਗ ਹਸਪਤਾਲ ਤੋਂ ਫੋਰੈਂਸਿਕ ਵਿਭਾਗ ਦੇ ਸੀਨੀਅਰ ਡਾਕਟਰਾਂ ਨੂੰ ਘਟਨਾ ਸਥਾਨ ਅਤੇ ਲਾਸ਼ਾਂ ਦਾ ਮੁਆਇਨਾ ਕਰਨ ਲਈ ਬੁਲਾਇਆ ਗਿਆ ਸੀ। ਲਾਸ਼ਾਂ ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ, ਹਾਲਾਂਕਿ ਘਰ ਦੇ ਅੰਦਰੋਂ ਸਲਫਾਸ ਜ਼ਹਿਰ ਦੇ ਤਿੰਨ ਪੈਕੇਟ, ਪੰਜ ਗਲਾਸ ਅਤੇ ਸ਼ੱਕੀ ਤਰਲ ਵਾਲਾ ਇੱਕ ਚਮਚਾ ਮਿਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਅਤੇ ਸਾਰੇ ਪਹਿਲੂਆਂ ਤੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਮ੍ਰਿਤਕ ਦਾ ਭਰਾ ਮੋਹਨ ਸ਼ਰਮਾ ਅਤੇ ਉਸ ਦੀ ਭਰਜਾਈ ਗੁੜੀਆ ਸ਼ਰਮਾ ਮੌਕੇ ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪਰਿਵਾਰਕ ਮਾਮਲਿਆਂ ਵਿੱਚ ਦਿਲਚਸਪੀ ਲੈਣੀ ਬੰਦ ਕਰ ਦਿੱਤੀ ਸੀ ਅਤੇ ਉਹ ਹਰ ਸਮੇਂ ਕਿਸੇ ਨਾ ਕਿਸੇ ਹਸਪਤਾਲ ਵਿੱਚ ਆਪਣੀਆਂ ਧੀਆਂ ਦਾ ਇਲਾਜ ਕਰਵਾਉਣ ਵਿੱਚ ਰੁੱਝਿਆ ਰਹਿੰਦਾ ਸੀ।
ਧੀਆਂ ਆਪਣੇ ਕਮਰਿਆਂ ਤੋਂ ਘੱਟ ਹੀ ਨਿਕਲਦੀਆਂ ਸਨ। ਮ੍ਰਿਤਕ ਅਤੇ ਉਸਦੇ ਪਰਿਵਾਰ ਨੂੰ ਗੁਆਂਢੀਆਂ ਨੇ 24 ਸਤੰਬਰ ਨੂੰ ਆਖਰੀ ਵਾਰ ਦੇਖਿਆ ਸੀ। ਹਾਲਾਂਕਿ ਪੁਲੀਸ ਨੂੰ ਅਜੇ ਤੱਕ ਸੁਸਾਈਡ ਨੋਟ ਨਹੀਂ ਮਿਲਿਆ ਹੈ, ਪਰ ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਵੱਲੋਂ ਅਜਿਹਾ ਸਖ਼ਤ ਕਦਮ ਚੁੱਕਣ ਦਾ ਕਾਰਨ ਉਸ ਦੀਆਂ ਬੇਟੀਆਂ ਦੀ ਅਪਾਹਜਤਾ ਹੈ।
National
ਰੈਸਟੋਰੈਂਟ ਦੀ ਪਾਰਕਿੰਗ ਵਿੱਚ ਗੋਲੀਬਾਰੀ ਦੌਰਾਨ 1 ਲੜਕੀ ਸਮੇਤ 3 ਵਿਅਕਤੀਾਂ ਦੀ ਮੌਤ
ਪੰਚਕੂਲਾ, 23 ਦਸੰਬਰ (ਸ.ਬ.) ਪੰਚਕੂਲਾ ਦੇ ਬੁਰਜ ਕੋਟੀਆ ਸਥਿਤ ਇਕ ਰੈਸਟੋਰੈਂਟ ਦੀ ਪਾਰਕਿੰਗ ਵਿਚ ਬੀਤੀ ਰਾਤ ਹੋਈ ਗੋਲੀਬਾਰੀ ਵਿਚ ਦਿੱਲੀ ਦੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ, ਵਿਨੀਤ (ਵਿੱਕੀ ਦਾ ਭਤੀਜਾ) ਅਤੇ ਨਿਆ (ਮਹਿਲਾ ਦੋਸਤ) ਵਜੋਂ ਹੋਈ ਹੈ। ਪੁਲੀਸ ਅਨੁਸਾਰ ਕਾਲੇ ਰੰਗ ਦੀ ਕਾਰ ਵਿਚ ਆਏ ਤਿੰਨ ਨੌਜਵਾਨਾਂ ਤੇ ਦੂਜੀ ਕਾਰ ਵਿਚ ਦੇ ਦੋ ਨੌਜਵਾਨਾਂ ਨੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਵਿੱਕੀ ਤੇ 7-8 ਗੋਲੀਆਂ ਚਲਾਈਆਂ ਗਈਆਂ, ਜਦਕਿ ਵਿਨੀਤ ਦੇ ਸਿਰ ਵਿੱਚ ਅਤੇ ਨੀਆ ਨੂੰ ਛਾਤੀ ਵਿੱਚ ਗੋਲੀ ਲੱਗੀ।
ਘਟਨਾ ਦੇ ਤੁਰੰਤ ਬਾਅਦ ਤਿੰਨਾਂ ਨੂੰ ਸੈਕਟਰ-6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਚਸ਼ਮਦੀਦਾਂ ਅਨੁਸਾਰ ਹਮਲਾਵਰ ਚਿੱਟੇ ਰੰਗ ਦੀ ਕਾਰ ਵਿਚ ਆਏ ਸਨ। ਗੋਲੀ ਚਲਾਉਣ ਵਾਲੇ ਦੋ ਨੌਜਵਾਨਾਂ ਕੋਲ ਪਿਸਤੌਲ ਸਨ। ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਕਾਰ ਵਿਚ ਫਰਾਰ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਤਲ ਪਿੱਛੇ ਰੰਜਿਸ਼ ਦਾ ਸ਼ੱਕ ਹੈ ਪਰ ਫਿਲਹਾਲ ਸਥਿਤੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲੀਸ ਨੇ ਰੈਸਟੋਰੈਂਟ ਅਤੇ ਆਸਪਾਸ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
National
ਟਰੱਕ ਨੇ ਫੁੱਟਪਾਥ ਤੇ ਸੁੱਤੇ 9 ਵਿਅਕਤੀਆਂ ਨੂੰ ਕੁਚਲਿਆ, 2 ਬੱਚਿਆਂ ਸਮੇਤ 3 ਵਿਅਕਤੀਆਂ ਦੀ ਮੌਤ
ਪੁਣੇ, 23 ਦਸੰਬਰ (ਸ.ਬ.) ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਅੱਜ ਤੜਕੇ ਇੱਕ ਟਰੱਕ ਨੇ ਫੁੱਟਪਾਥ ਤੇ ਸੁੱਤੇ ਲੋਕਾਂ ਨੂੰ ਦਰੜ ਦਿੱਤਾ, ਜਿਸ ਕਾਰਨ ਦੋ ਛੋਟੇ ਬੱਚਿਆਂ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਵਾਘੋਲੀ ਖੇਤਰ ਵਿੱਚ ਫੁੱਟਪਾਥ ਤੇ ਰਾਤ 12.55 ਵਜੇ ਵਾਪਰੀ ਜਿੱਥੇ ਕਈ ਵਿਅਕਤੀ ਸੁੱਤੇ ਪਏ ਸਨ।
ਪੀੜਤਾਂ ਵਿੱਚ ਮਜ਼ਦੂਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ ਜੋ ਮਹਾਰਾਸ਼ਟਰ ਦੇ ਹੀ ਅਮਰਾਵਤੀ ਤੋਂ ਸਨ। ਪੁਲੀਸ ਨੇ ਦੱਸਿਆ ਕਿ ਮਜ਼ਦੂਰ ਕੁਝ ਦਿਨ ਪਹਿਲਾਂ ਹੀ ਰੁਜ਼ਗਾਰ ਦੀ ਭਾਲ ਵਿੱਚ ਪੁਣੇ ਆਏ ਸਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੇਸਨੰਦ ਫਾਟਾ ਇਲਾਕੇ ਦੇ ਨੇੜੇ ਫੁੱਟਪਾਥ ਤੇ ਬਹੁਤ ਸਾਰੇ ਲੋਕ ਸੁੱਤੇ ਪਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਸਨ। ਉਨ੍ਹਾਂ ਨੂੰ ਇੱਕ ਟਰੱਕ ਨੇ ਦਰੜ ਦਿੱਤਾ, ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੈਭਵੀ ਪਵਾਰ (1), ਵੈਭਵ ਪਵਾਰ (2) ਅਤੇ ਵਿਸ਼ਾਲ ਪਵਾਰ (22) ਵਜੋਂ ਹੋਈ ਹੈ।
ਇਹ ਪੁਲੀਸ ਅਫ਼ਸਰ ਨੇ ਦੱਸਿਆ ਕਿ ਟਰੱਕ ਡਰਾਈਵਰ ਦੀ ਪਛਾਣ ਗਜਾਨਨ ਟੋਟਰੇ ਵਜੋਂ ਹੋਈ ਹੈ, ਜਿਸ ਨੂੰ ਘਟਨਾ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਸ਼ਰਾਬ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਛੇ ਜ਼ਖ਼ਮੀਆਂ ਨੂੰ ਸਾਸੂਨ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
National
ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ 2 ਵਿਅਕਤੀ ਬੇਹੋਸ਼, ਇਕ ਦੀ ਹਾਲਤ ਨਾਜ਼ੁਕ
ਅਨਾਕਾਪੱਲੇ, 23 ਦਸੰਬਰ (ਸ.ਬ.) ਅਨਾਕਾਪੱਲੇ ਜ਼ਿਲ੍ਹੇ ਦੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਵਿੱਚ ਸਥਿਤ ਇੱਕ ਨਿੱਜੀ ਫਾਰਮਾ ਕੰਪਨੀ ਵਿੱਚ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਦੇ ਸ਼ੱਕ ਤੋਂ ਬਾਅਦ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਕ ਪੁਲੀਸ ਅਧਿਕਾਰੀ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਨਾਕਾਪੱਲੇ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਤੁਹਿਨ ਸਿਨਹਾ ਨੇ ਦੱਸਿਆ ਕਿ ਇਹ ਘਟਨਾ ਪਰਵਾਦਾ ਸਥਿਤ ਕੰਪਨੀ ਦੇ ਉਤਪਾਦਨ ਬਲਾਕ ਵਿੱਚ ਸੋਮਵਾਰ ਸਵੇਰੇ ਕੁਝ ਕੈਮੀਕਲ ਰਿਐਕਸ਼ਨ ਦੌਰਾਨ ਵਾਪਰੀ ਹੈ।
ਸਿਨਹਾ ਨੇ ਕਿਹਾ ਕਿ ਗੈਸ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਦੋ ਸਹਾਇਕ ਬੇਹੋਸ਼ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਦਾ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ, ਜਦਕਿ ਦੂਜੇ ਵਿਅਕਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਗੈਸ ਚੜ੍ਹਨ ਕਰਕੇ ਬੇਹੋਸ਼ ਹੋਏ ਦੋਵੇਂ ਵਿਅਕਤੀ ਵਿਸ਼ਾਖਾਪਟਨਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਐਸਪੀ ਨੇ ਕਿਹਾ ਕਿ ਹਾਨੀਕਾਰਕ ਗੈਸਾਂ ਨੂੰ ਹਟਾਉਣ ਲਈ ਵਰਤੇ ਜਾਂਦੇ ਸਕ੍ਰਬਰ ਉਪਕਰਣਾਂ ਵਿੱਚ ਰਸਾਇਣਾਂ ਨੂੰ ਟ੍ਰਾਂਸਫਰ ਕਰਦੇ ਸਮੇਂ ਗੈਸ ਲੀਕ ਹੋਈ ਹੈ। ਸਿਨਹਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ