Connect with us

Mohali

ਮੁਹਾਲੀ ਪੁਲੀਸ ਵੱਲੋਂ ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 2 ਮੈਂਬਰੀ ਅੰਤਰ ਰਾਜੀ ਗਿਰੋਹ ਦਾ ਪਰਦਾਫਾਸ਼, 2 ਵਿਅਕਤੀ ਕਾਬੂ

Published

on

 

ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਮੁਲਜਮ ਕਾਬੂ

ਐਸ ਏ ਐਸ ਨਗਰ, 30 ਸਤੰਬਰ (ਸ.ਬ.) ਮੁਹਾਲੀ ਪੁਲੀਸ ਨੇ ਏ. ਟੀ. ਐਮ. ਬਦਲਕੇ ਠੱਗੀ ਮਾਰਨ ਵਾਲੇ 2 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ ਹੈ। ਇਸਦੇ ਨਾਲ ਹੀ ਪੁਲੀਸ ਵਲੋਂ ਪਾੜ ਲਗਾ ਕੇ ਚੋਰੀ ਕਰਨ ਵਾਲੇ 2 ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ (ਇਨਵੈਸਟੀਗੇਸ਼ਨ) ਤਲਵਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਮੁਹਾਲ਼ੀ ਪੁਲੀਸ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਦੀਆਂ ਹਿਦਾਇਤਾਂ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 24 ਅਗਸਤ ਨੂੰ ਗੁਰਮੇਲ ਸਿੰਘ ਵਾਸੀ ਸ਼ਿਵਾਲਿਕ ਵਿਹਾਰ ਜੀਰਕਪੁਰ ਵਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਹ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਲੱਕੀ ਢਾਬਾ ਪਟਿਆਲਾ ਰੋਡ ਜੀਰਕਪੁਰ ਦੇ ਏ ਟੀ ਐਮ ਤੇ ਪੈਸੇ ਕਢਵਾਉਣ ਗਿਆ ਸੀ ਜਿਸ ਦੌਰਾਨ ਨਾ-ਮਾਲੂਮ ਵਿਅਕਤੀਆਂ ਨੇ ਚਲਾਕੀ ਨਾਲ਼ ਉਸਦਾ ਏ. ਟੀ. ਐਮ. ਬਦਲ ਕੇ ਉਸਦੇ ਖਾਤੇ ਵਿੱਚੋਂ 3 ਲੱਖ 95 ਹਜਾਰ ਰੁਪਿਆ ਕਢਵਾ ਲਏ ਸਨ। ਇਸ ਸੰਬੰਧੀ ਪੁਲੀਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਬੀਤੀ 23 ਸਤੰਬਰ ਨੂੰ ਜਸਵੀਰ ਸਿੰਘ ਵਾਸੀ ਜੀ ਬਲਾਕ ਐਰੋਸਿਟੀ ਵਲੋਂ ਰਿਪੋਰਟ ਲਿਖਾਈ ਗਈ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਕਿਸੇ ਰਿਸ਼ਤੇਦਾਰੀ ਵਿੱਚ ਗਿਆ ਸੀ ਅਤੇ ਜਦੋਂ ਉਹ 21 ਸਤੰਬਰ ਨੂੰ ਆਪਣੇ ਘਰ ਆਇਆ ਤਾਂ ਉਸਦੇ ਘਰ ਵਿੱਚ ਪਏ ਗਹਿਣੇ ਨਾਮਾਲੂਮ ਵਿਅਕਤੀਆਂ ਵੱਲੋਂ ਪਾੜ ਲਗਾਕੇ ਚੋਰੀ ਕਰ ਲਏ ਸਨ।

ਉਹਨਾਂ ਦੱਸਿਆ ਕਿ ਉਕਤ ਵਾਰਦਾਤਾਂ ਨੂੰ ਟਰੇਸ ਕਰਨ ਲਈ ਐਸ. ਐਸ. ਪੀ. ਮੁਹਾਲੀ ਵਲੋਂ ਸੀ. ਆਈ. ਏ. ਸਟਾਫ ਨੂੰ ਜਿੰਮੇਵਾਰੀ ਦੇ ਕੇ ਹਦਾਇਤ ਕੀਤੀ ਗਈ ਸੀ ਕਿ ਉਪਰੋਕਤ ਵਾਰਦਾਤਾਂ ਨੂੰ ਹਰ ਹਾਲਤ ਵਿੱਚ ਟਰੇਸ ਕੀਤਾ ਜਾਵੇ, ਜਿਸਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ ਦੀ ਟੀਮ ਵੱਲੋਂ ਇਹਨਾਂ ਵਾਰਦਾਤਾਂ ਲਈ ਜਿੰਮੇਵਾਰ ਵਿਅਕਤੀਆਂ ਦਾ ਸੁਰਾਗ ਲਗਾਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਏ. ਟੀ. ਐਮ. ਬਦਲਕੇ ਠੱਗੀ ਮਾਰਨ ਵਾਲ਼ੇ ਗਿਰੋਹ ਦੇ ਦੋ ਵਿਅਕਤੀਆਂ ਪ੍ਰਵੀਨ ਕੁਮਰ ਅਤੇ ਕੁਲਦੀਪ ਉਰਫ ਮੀਨੂੰ ਵਾਸੀ ਜਿਲਾ ਹਿਸਾਰ, ਹਰਿਆਣਾ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਦੋਵਾਂ ਨ ਪੁੱਛਗਿੱਛ ਦੌਰਾਨ ਕਬੂਲ ਕੀਤਾ ਹੈ ਕਿ ਉਹ ਆਪਸ ਵਿੱਚ ਮਿਲ਼ਕੇ ਵੱਖ ਵੱਖ ਸੂਬਿਆਂ ਵਿੱਚ ਭੋਲ਼ੇ ਭਾਲ਼ੇ ਲੋਕਾਂ ਨਾਲ ਉਹਨਾਂ ਦੇ ਪੈਸੇ ਕਢਵਾਉਣ ਦੇ ਬਹਾਨੇ ਠੱਗੀ ਮਾਰਦੇ ਸਨ। ਇਹਨਾਂ ਦੇ ਖਿਲਾਫ ਪਹਿਲਾਂ ਮੱਧ ਪ੍ਰਦੇਸ਼, ਯੂ.ਪੀ., ਮਹਾਰਾਸ਼ਟਰ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਜਿਲ਼ਿਆਂ ਵਿੱਚ ਮੁਕੱਦਮੇ ਦਰਜ ਹਨ। ਇਹਨਾਂ ਦੋਵਾਂ ਨੇ ਮੰਨਿਆ ਹੈ ਕਿ ਉਹ 40 ਦੇ ਕਰੀਬ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਹਨਾਂ ਕੋਲੋਂ 3 ਲੱਖ 85 ਹਜਾਰ ਰੁਪਏ ਨਕਦ, ਵੱਖ ਵੱਖ ਬੈਂਕਾਂ ਦੇ ਏ ਟੀ ਐਮ ਕਾਰਡ ਅਤੇ ਹੋਰ ਮਾਮਲ ਬਰਾਮਦ ਹੋਇਆ ਹੈ।

ਚੋਰ ਗਿਰੋਹ ਬਾਰੇ ਉਹਨਾਂ ਦੱਸਿਆ ਕਿ ਇਸ ਸੰਬੰਧੀ ਪੁਲੀਸ ਜਸਪ੍ਰੀਤ ਸਿੰਘ ਉਰਫ ਸੋਨੀ ਵਾਸੀ ਪਿੰਡ ਬਾਕਰਪੁਰ ਅਤੇ ਵੀਰੂ ਵਾਸੀ ਜਿਲ੍ਹਾ ਮੁਰਾਦਾਬਾਦ, ਯੂ.ਪੀ. (ਹਾਲ ਵਾਸੀ ਪਿੰਡ ਮਟਰਾਂ ਐਰੋਸਿਟੀ) ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕੋਲੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਇੱਕ ਹੀਰੇ ਦੀ ਅੰਗੂਠੀ ਬਰਾਮਦ ਕੀਤਾ ਗਈ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending