Mohali
ਸਵਾਰੀਆਂ ਨੂੰ ਸਿਰਫ ਡਿਜੀਟਲ ਸੂਚਨਾ ਦੀ ਥਾਂ ਰਵਾਇਤੀ ਤਰੀਕੇ ਨਾਲ ਵੀ ਜਾਣਕਾਰੀ ਦੇਣ ਜਹਾਜ ਕੰਪਨੀਆਂ : ਸੰਜੀਵਨ ਸਿੰਘ
ਐਸ ਏ ਐਸ ਨਗਰ, 1 ਅਕਤੂਬਰ (ਸ.ਬ.) ਬੀਤੇ ਕੱਲ ਕਲਕੱਤੇ ਤੋਂ ਮੁਹਾਲੀ ਲਈ ਇੰਡੀਗੋ ਦੇ ਜਹਾਜ਼ ਰਾਂਹੀ ਮੁਹਾਲੀ ਪਰਤ ਰਹੇ ਨਾਟਕਰਮੀ ਅਤੇ ਇੰਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਇੰਡੀਗੋ ਕੰਪਨੀ ਵਲੋਂ ਸਵਾਰੀਆਂ ਨੂੰ ਲੋੜੀਂਦੀ ਜਾਣਕਾਰੀ ਨਾ ਦਿੱਤੇ ਜਾਣ ਕਾਰਨ ਪਰੇਸ਼ਾਨ ਹੋਣਾ ਪੈਂਦਾ ਹੈ।
ਉਹਨਾਂ ਦੱਸਿਆ ਕਿ ਉਹਨਾਂ ਨੇ ਇੰਡੀਗੋ ਦੀ ਉੜਾਨ ਨੰਬਰ 6 ਈ 874 ਰਾਂਹੀ ਆਉਣਾ ਸੀ ਅਤੇ ਉਹਨਾਂ ਨੂੰ ਦੱਸਿਆ ਗਿਆ ਸੀ ਕਿ ਇਹ ਉੜਾਨ ਬਾਅਦ ਦੁਪਹਿਰ 1 ਵਜੇ ਕੱਲਕਤੇ ਤੋਂ ਗੇਟ ਨੰਬਰ 23 ਰਾਹੀਂ ਉਡਾਣ ਭਰੇਗੀ। ਉਹਨਾਂ ਕਿਹਾ ਕਿ ਦੋ ਘੰਟੇ ਪਹਿਲਾਂ ਗੇਟ ਨੰਬਰ 23 ਤੇ ਪਹੁੰਚ ਗਏ ਸਨ ਪਰੰਤੂ ਦੁਪਹਿਰ 12.30 ਵਜੇ ਤਕ ਉੱਥੇ ਨਾ ਤਾਂ ਕਰਮਚਾਰੀ ਆਇਆ ਤੇ ਨਾ ਕੋਈ ਸਵਾਰੀ ਉੱਥੇ ਪਹੁੰਚੀ। ਪਤਾ ਕਰਨ ਤੇ ਏਅਰ ਪੋਰਟ ਦੇ ਕਰਮਚਾਰੀ ਨੇ ਦੱਸਿਆ ਕਿ ਇੰਡੀਗੋ ਦੀ ਉਡਾਣ ਗੇਟ ਨੰਬਰ 14 ਤੋਂ ਜਾਵੇਗੀ।
ਉਹਨਾਂ ਕਿਹਾ ਕਿ ਉਹ ਕਾਹਲੀ ਕਾਹਲੀ ਤੁਰ ਕੇ 14 ਨੰਬਰ ਗੇਟ ਤੇ ਪਹੁੰਚੇ ਅਤੇ ਫਿਰ ਜਹਾਜ਼ ਵਿਚ ਸਵਾਰ ਹੋਏ। ਇਸ ਸੰਬੰਧੀ ਜਦੋਂ ਉਹਨਾਂ ਨੇ ਇੰਡੀਗੋ ਦੇ ਅਮਲੇ ਫੈਲੇ ਨਾਲ ਗੱਲ ਕੀਤੀ ਤਾਂ ਉਹਨਾਂ ਨੂੰ ਕਿਹਾ ਗਿਆ ਕਿ ਮਾਲਕਾਂ ਦੀਆਂ ਹਦਾਇਤਾਂ ਅਨੁਸਾਰ ਹਵਾਈ ਅੱਡਿਆਂ ਨੂੰ ਖਾਮੋਸ਼ ਹਵਾਈ ਅੱਡੇ ਬਣਾਇਆ ਗਿਆ ਜਿਸ ਕਾਰਨ ਮੁਨਿਆਦੀ ਨਹੀਂ ਹੋ ਰਹੀ ਅਤੇ ਸਵਾਰੀਆਂ ਨੂੰ ਵਟਸਐਪ, ਈਮੇਲ, ਐਸ. ਐਮ. ਐਸ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਸਟਾਫ ਦਾ ਕਹਿਣਾ ਹੈ ਕਿ ਉਹ ਇਸ ਸੰਬੰਧੀ ਇਡੀਗੋ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਅਤੇ ਸੁਝਾਅ ਦੇ ਸਕਦੇ ਹਨ।
ਸੰਜੀਵਨ ਨੇ ਕਿਹਾ ਕਿ ਜਹਾਜ਼ ਕੰਪਨੀਆਂ ਦੇ ਮਾਲਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਾਡੇ ਮੁਲਕ ਦੀਆਂ ਜਹਾਜ਼ ਦੀਆਂ ਸਾਰੀਆਂ ਸਵਾਰੀਆਂ ਆਧੁਨਿਕ ਤਕਨੀਕਾਂ ਤੋਂ ਵਾਕਿਫ਼ ਨਹੀਂ ਹਨ। ਉਹਨਾਂ ਕਿਹਾ ਕਿ ਨੈਟਵਰਕ ਨਾ ਹੋਣ ਕਰਕੇ ਉਹਨਾਂ ਦੇ ਫੋਨ ਤੇ ਵਟਸਐਪ, ਈਮੇਲ, ਐਸ. ਐਮ. ਐਸ. ਦੀ ਸੁਵਿੱਧਾ ਨਾ ਹੋਣ ਕਰਕੇ ਉਹ ਇੰਡੀਗੋ ਦੇ ਉਕਤ ਫੈਸਲੇ ਤੋਂ ਜਾਣੂੰ ਨਹੀਂ ਹੋ ਪਾਏ ਅਤੇ ਜਹਾਜ ਕੰਪਨੀਆਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
Mohali
ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਥੱਲੇ ਵਾਲੀ ਦੁਕਾਨ ਦੀ ਕੰਧ ਤੋੜ ਕੇ ਉੱਪਰ ਵਾਲੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼
ਮੌਕੇ ਤੇ ਮੌਜੂਦ ਲੋਕਾਂ ਨੇ ਕੋਸ਼ਿਸ਼ ਨੂੰ ਕੀਤਾ ਨਾਕਾਮ, ਮੌਕੇ ਤੇ ਪਹੁੰਚੀ ਪੁਲੀਸ ਨੂੰ ਦੇਖ ਕੇ ਕਬਜ਼ਾ ਕਰਨ ਵਾਲੇ ਹੋਏ ਫਰਾਰ
ਰਾਜਪੁਰਾ, 21 ਦਸੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਇੰਦਰਾ ਮਾਰਕੀਟ ਵਿੱਚ ਰਾਤ ਦੇ ਹਨੇਰੇ ਵਿੱਚ ਇੱਕ ਦੁਕਾਨ ਉੱਤੇ ਦੀ ਪਹਿਲੀ ਮੰਜ਼ਿਲ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਾ ਸਾਹਮਣੇ ਆਇਆ ਹੈ। ਇਸ ਦੌਰਾਨ ਹੇਠਲੀ ਮੰਜਿਲ ਤੇ ਬਣੀ ਹੋਈ ਪਹਿਲੀ ਮੰਜ਼ਿਲ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਮੌਕੇ ਤੇ ਪਹੁੰਚੇ ਉੱਪਰ ਵਾਲੀ ਦੁਕਾਨ ਦੇ ਕਿਰਾਏਦਾਰ ਜੈਪਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਦੁਕਾਨ ਤੇ ਸਮਾਨ ਨੂੰ ਸੰਭਾਲਿਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ 2002 ਵਿੱਚ ਦੁਕਾਨ ਕਿਰਾਏ ਤੇ ਲਈ ਸੀ। ਉਹਨਾਂ ਕਿਹਾ ਕਿ ਦੁਕਾਨ ਦੇ ਮਾਲਿਕ ਰਵੀਕਾਂਤ ਨਾਲ ਮਾਨਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।
ਉਹਨਾਂ ਇਲਜਾਮ ਲਗਾਇਆ ਕਿ ਦੁਕਾਨ ਮਾਲਕ ਵੱਲੋਂ ਪਤਾ ਨਹੀਂ ਕਿਹੜੇ ਸ਼ਰਾਰਤੀ ਅਨਸਰ ਨੂੰ ਉਹ ਦੁਕਾਨ ਦਿੱਤੀ ਹੈ ਜਿਹਨਾਂ ਕੋਲ ਕੋਈ ਰਜਿਸਟਰੀ ਨਹੀਂ ਹੈ ਪਰੰਤੂ ਉਹ ਦੁਕਾਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਰਾਤ ਦੇ ਹਨੇਰੇ ਵਿੱਚ ਥੱਲੇ ਵਾਲੀ ਦੁਕਾਨ ਤੋਂ ਉੱਪਰ ਜਾਣ ਵਾਲੀ ਪੌੜੀਆਂ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪੀੜਿਤ ਵੱਲੋਂ 112 ਨੰਬਰ ਤੇ ਕੰਪਲੇਂਟ ਕੀਤੀ ਗਈ ਤਾਂ ਪੁਲੀਸ ਨੇ ਆ ਕੇ ਮੌਕਾ ਦੇਖਦਿਆਂ ਹੋਇਆਂ ਜੈਪਾਲ ਦੀ ਸ਼ਿਕਾਇਤ ਦਰਜ ਕਰ ਲਈ ਹੈ।
ਇਸ ਬਾਰੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਉਹਨਾਂ ਕੋਲ 112 ਨੰਬਰ ਤੋਂ ਸ਼ਿਕਾਇਤ ਆਈ ਹੈ ਦੋਨੇ ਪਾਰਟੀਆਂ ਦੇ ਡਾਕੂਮੈਂਟਸ ਅਤੇ ਕਾਗਜ਼ਾਤ ਦੇਖ ਕੇ ਅੱਗੇ ਦੀ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।
Mohali
ਲਾਰੇਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਜੂਨੀਅਰ ਖੇਡ ਦਿਹਾੜੇ ਦਾ ਆਯੋਜਨ
ਐਸ ਏ ਐਸ ਨਗਰ, 21 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਛੋਟੇ-ਛੋਟੇਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਰੱਸਾਕੱਸੀ, ਸਕੇਟਿੰਗ, ਜਿਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਿਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ।
ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਉਦਘਾਟਨ ਨਾਲ ਹੋਈ। ਇਸ ਮੌਕੇ ਛੋਟੇ ਬੱਚਿਆਂ ਵਲੋਂ ਕਈ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸਦਾ ਸਾਰਿਆਂ ਨੇ ਆਨੰਦ ਉਠਾਇਆ।
ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਿਹਾ ਕਿ ਖੇਲ ਲੀਡਰਸ਼ਿਪ, ਸਕਾਰਾਤਮਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾਂ ਨੂੰ ਵਿਕਸਿਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈਅਤੇ ਖੇਡਾਂ ਤੰਦਰੁਸਤੀ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ।
Mohali
ਟ੍ਰਾਲੀਆਂ ਅਤੇ ਟਿੱਪਰਾਂ ਦੇ ਚਾਲਾਨ ਕੀਤੇ
ਐਸ ਏ ਐਸ ਨਗਰ, 21 ਦਸੰਬਰ (ਸ.ਬ.) ਮੁਹਾਲੀ ਪੁਲੀਸ ਦੇ ਟ੍ਰੈਫਿਕ ਜੋਨ 3 ਦੇ ਇੰਚਾਰਜ ਸz. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਵਲੋਂ ਏਅਰਪੋਰਟ ਰੋਡ ਤੇ ਨਾਕੇਬੰਦੀ ਕਰਕੇ ਉੱਥੋਂ ਲੰਘਦੀਆਂ ਵਪਾਰਕ ਵਰਤੋਂ ਵਾਲੀਆਂ ਟ੍ਰਾਲੀਆਂ, ਬਿਨਾ ਨੰਬਰ ਤੋਂ ਚਲਦੇ ਟਿੱਪਰਾਂ ਅਤੇ ਬਿਨਾ ਢੱਕੇ ਰੇਤਾ ਬਜਰੀ ਸਪਲਾਈ ਕਰਨ ਵਾਲੀਆਂ ਗੱਡੀਆਂ ਦੇ ਚਾਲਾਨ ਕੀਤੇ ਗਏ।
ਇਸ ਸੰਬੰਧੀ ਟ੍ਰੈਫਿਕ ਜੋਨ 3 ਦੇ ਇੰਚਾਰਜ ਏ ਐਸ ਆਈ ਸz. ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਉੱਚ ਅਧਿਕਾਰੀਆਂ ਤੇ ਨਾਕੇਬੰਦੀ ਕਰਕੇ ਨਿਯਮਾਂ ਦੀ ਉਲੰਘਣਾ ਕਰਕੇ ਚਲਦੇ ਵਾਹਨਾਂ ਦੇ ਚਾਲਾਨ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਇਸ ਦੌਰਾਨ ਅੱਜ ਇੱਕ ਦਰਜਨ ਦੇ ਕਰੀਬ ਚਾਲਾਨ ਕੀਤੇ ਗਏ ਹਨ ਅਤੇ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ