Connect with us

Punjab

ਪੱਟੀ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

Published

on

 

ਪੱਟੀ, 1 ਅਕਤੂਬਰ (ਸ.ਬ.) ਪੱਟੀ ਸ਼ਹਿਰ ਦੇ ਤਰਨਤਾਰਨ ਰੋਡ ਤੇ ਬੀਤੀ ਰਾਤ 12 ਵਜੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ। ਜਿਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਟਰੱਕ ਡਰਾਈਵਰ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਡਰਾਈਵਰ ਕਸ਼ਮੀਰ ਸਿੰਘ ਵਾਸੀ ਪਿੰਡ ਕੈਰੋਂ ਬੀਤੀ ਰਾਤ 12 ਵਜੇ ਦੇ ਕਰੀਬ ਤਰਨਤਾਰਨ ਰੋਡ ਤੇ ਆਪਣੇ ਟਰੱਕ ਤੇ ਆ ਰਿਹਾ ਸੀ ਅਤੇ ਸਥਾਨਕ ਪ੍ਰੀਤ ਪੈਲੇਸ ਦੇ ਕੋਲ ਸਵਿਫਟ ਕਾਰ ਤੇ ਸਵਾਰ ਹੋ ਕੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ। ਜਿਸਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਕਤ ਵਿਅਕਤੀ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਸਿਟੀ ਪੱਟੀ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Continue Reading

Mohali

ਨਾਬਾਲਗ ਨਾਲ ਸਮੂਹਕ ਜਬਰ ਜਿਨਾਹ ਕਰਨ ਦੇ ਦੋਸ਼ ਵਿੱਚ ਨਾਬਾਲਗ ਸਮੇਤ ਤਿੰਨ ਵਿਰੁਧ ਮਾਮਲਾ ਦਰਜ

Published

on

By

 

 

ਐਸ ਏ ਐਸ ਨਗਰ, 6 ਫਰਵਰੀ (ਪਰਵਿੰਦਰ ਕੌਰ ਜੱਸੀ) ਥਾਣਾ ਸੋਹਾਣਾ ਵਿੱਚ ਪੈਂਦੇ ਖੇਤਰ ਵਿੱਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਿਨਾਹ ਕਰਨ ਦੇ ਦੋਸ਼ ਵਿੱਚ ਇਕ ਨਾਬਾਲਗ ਸਮੇਤ ਤਿੰਨ ਮੁਲਜਮਾਂ ਵਿਰੁਧ ਬੀ.ਐਨ.ਐਸ ਐਕਟ ਦੀ ਧਾਰਾ 70 (1), 3 (5) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜਮਾਂ ਦੀ ਪਛਾਣ ਵਿਜੇ ਅਤੇ ਕ੍ਰਾਂਤੀ ਵਜੋਂ ਹੋਈ ਹੈ, ਜਦੋਂ ਕਿ ਮੁਖ ਮੁਲਜਮ ਨਾਬਾਲਗ ਲੜਕਾ ਦੱਸਿਆ ਜਾ ਰਿਹਾ ਹੈ।

ਇਸ ਸਬੰਧੀ ਪੀੜਤ ਲੜਕੀ ਦੀ ਮਾਂ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 2 ਫਰਵਰੀ ਨੂੰ ਉਨ੍ਹਾਂ ਦੀ ਲੜਕੀ ਘਰੋਂ ਗਈ ਸੀ, ਪ੍ਰੰਤੂ ਉਹ ਘਰ ਵਾਪਸ ਨਹੀਂ ਆਈ। ਉਨ੍ਹਾਂ ਵਲੋਂ ਆਪਣੀ ਲੜਕੀ ਨੂੰ ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਿੱਚ ਕਾਫੀ ਲੱਭਿਆ ਗਿਆ ਪ੍ਰੰਤੂ ਉਸ ਦਾ ਕੋਈ ਅਤਾ ਪਤਾ ਨਾ ਲੱਗਾ।

ਸ਼ਿਕਾਇਤਕਰਤਾ ਅਨੁਸਾਰ 5 ਫਰਵਰੀ ਨੂੰ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੀ ਲੜਕੀ ਸੈਕਟਰ 48 ਦੀ ਮੋਟਰ ਮਾਰਕੀਟ ਕੋਲ ਬੈਠੀ ਰੋ ਰਹੀ ਹੈ। ਉਹ ਤੁਰੰਤ ਮੌਕੇ ਤੇ ਪਹੁੰਚੇ ਅਤੇ ਲੜਕੀ ਨੂੰ ਘਰ ਲੈ ਆਏ।

ਸ਼ਿਕਾਇਤਕਰਤਾ ਅਨੁਸਾਰ ਜਦੋਂ ਉਹਨਾਂ ਨੇ ਆਪਣੀ ਲੜਕੀ ਨਾਲ ਗੱਲਬਾਤ ਕੀਤੀ ਤਾਂ ਪਹਿਲਾਂ ਤਾਂ ਲੜਕੀ ਸਹਿਮ ਦੇ ਕਾਰਨ ਕੁਝ ਦੱਸ ਨਹੀਂ ਰਹੀ ਸੀ, ਪ੍ਰੰਤੂ ਬਾਅਦ ਵਿੱਚ ਲੜਕੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੀ ਮਰਜੀ ਤੋਂ ਬਿਨਾਂ ਉਸ ਨਾਲ ਸ਼ਰੀਰਕ ਸਬੰਧ ਬਣਾਏ ਗਏ ਅਤੇ ਉਸ ਦੇ ਪੇਟ ਵਿਚ ਦਰਦ ਹੋ ਰਿਹਾ ਹੈ। ਪਰਿਵਾਰ ਵਲੋਂ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸਦਾ ਇਲਾਜ ਚਲ ਰਿਹਾ ਹੈ।

ਇਸ ਸਬੰਧੀ ਥਾਣਾ ਸੋਹਾਣਾ ਦੇ ਮੁਖੀ ਸਿਮਰਨ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਕਰਵਾ ਲਿਆ ਗਿਆ ਹੈ। ਤਿੰਨ ਮੁਲਜਮਾਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੁਲਜਮ ਫਰਾਰ ਹਨ ਅਤੇ ਪੁਲੀਸ ਵਲੋਂ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁਖ ਮੁਲਜਮ ਤੋਂ ਇਲਾਵਾ ਦੂਜੇ ਦੋਵਾਂ ਮੁਲਜਮਾਂ ਦੀ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

Continue Reading

Chandigarh

ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦੇ ਘਰ ਇਨਕਮ ਟੈਕਸ ਦਾ ਛਾਪਾ

Published

on

By

 

 

ਚੰਡੀਗੜ੍ਹ, 6 ਫਰਵਰੀ (ਸ.ਬ.) ਚੰਡੀਗੜ੍ਹ ਤੋਂ ਆਮਦਨ ਕਰ ਵਿਭਾਗ ਦੀ ਟੀਮ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਸਰਕੂਲਰ ਰੋਡ ਸਥਿਤ ਵਿਧਾਇਕ ਦੀ ਰਿਹਾਇਸ਼ ਤੇ ਛਾਪਾ ਮਾਰਿਆ। ਇਸ ਦੇ ਨਾਲ ਹੀ ਰੋਪੜ ਵਿੱਚ ਵੀ ਵਿਧਾਇਕ ਰਾਣਾ ਗੁਰਜੀਤ ਦੇ ਕਰੀਬੀ ਜੀਵਨ ਗਿੱਲ ਦੇ ਘਰ ਵਿੱਚ ਰੇਡ ਕੀਤੀ ਗਈ ਹੈ।

ਇਹ ਟੀਮ ਚਾਰ ਤੋਂ ਪੰਜ ਵਾਹਨਾਂ ਵਿੱਚ ਆਈ ਅਤੇ ਉਨ੍ਹਾਂ ਦੇ ਨਾਲ ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ) ਦੇ ਜਵਾਨ ਵੀ ਮੌਜੂਦ ਸਨ। ਛਾਪੇਮਾਰੀ ਦੌਰਾਨ ਰਿਹਾਇਸ਼ ਦੇ ਸਾਰੇ ਗੇਟ ਅੰਦਰੋਂ ਬੰਦ ਕਰ ਲਏ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਾਰਵਾਈ ਬਾਰੇ ਸਥਾਨਕ ਪੁਲੀਸ ਨੂੰ ਵੀ ਅਗਾਊਂ ਸੂਚਨਾ ਨਹੀਂ ਦਿੱਤੀ ਗਈ ਸੀ। ਇਹ ਕਾਰਵਾਈ ਕਿਸ ਮਾਮਲੇ ਵਿੱਚ ਕੀਤੀ ਗਈ ਹੈ, ਉਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਜ਼ਿਕਰਯੋਗ ਹੈ ਕਿ ਰਾਣਾ ਗੁਰਜੀਤ ਸਿੰਘ ਇੱਕ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਵੱਡੇ ਕਾਰੋਬਾਰੀ ਵੀ ਹਨ। ਉਨ੍ਹਾਂ ਦੀ ਸ਼ੂਗਰ ਮਿੱਲ ਹੈ ਅਤੇ ਸ਼ਰਾਬ ਦਾ ਕਾਰੋਬਾਰ ਵੀ ਹੈ। ਰਾਣਾ ਗੁਰਜੀਤ ਸਿੰਘ ਕੈਪਟਨ ਸਰਕਾਰ ਵੇਲੇ ਪੰਜਾਬ ਮੰਤਰੀ ਮੰਡਲ ਦਾ ਹਿੱਸਾ ਵੀ ਸਨ। ਇਸ ਵਾਰ ਵੀ ਉਹ ਆਮ ਆਦਮੀ ਪਾਰਟੀ ਦੀ ਲਹਿਰ ਹੋਣ ਦੇ ਬਾਵਜੂਦ ਕਪੂਰਥਲਾ ਤੋਂ ਵਿਧਾਇਕ ਚੁਣੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਇਸ ਵਾਰ ਅਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਹੈ।

Continue Reading

Mohali

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਵਿੱਚ ਨਾਬਾਲਗ ਗ੍ਰਿਫਤਾਰ

Published

on

By

 

 

ਲੜਕੀ ਨੇ ਮੈਡੀਕਲ ਕਰਵਾਉਣ ਤੋਂ ਕੀਤਾ ਇਨਕਾਰ

ਐਸ ਏ ਐਸ ਨਗਰ, 6 ਫਰਵਰੀ (ਪਰਵਿੰਦਰ ਕੌਰ ਜੱਸੀ) ਇੱਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਮਾਮਲੇ ਵਿੱਚ ਥਾਣਾ ਫੇਜ਼ 11 ਦੀ ਪੁਲੀਸ ਨੇ ਇੱਕ ਨਾਬਾਲਗ ਵਿਰੁਧ ਅਗਵਾ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਨਾਬਾਲਗ ਲੜਕੇ ਨੂੰ ਗ੍ਰਿਫਤਾਰ ਕਰਕੇ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ।

ਇਸ ਸਬੰਧੀ ਥਾਣਾ ਫੇਜ਼ 11 ਦੇ ਮੁਖੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਮੁਲਜਮ ਨੂੰ ਜੁਬਨਾਇਲ ਕੋਰਟ ਵਿੱਚ ਪੇਸ਼ ਕੀਤਾ ਸੀ, ਜਿਥੇ ਅਦਾਲਤ ਨੇ ਉਕਤ ਮੁਲਜਮ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ। ਉਹਨਾਂ ਦੱਸਿਆ ਕਿ ਦੂਜੇ ਪਾਸੇ ਜਦੋਂ ਪੁਲੀਸ ਪੀੜਤ ਲੜਕੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਗਈ ਤਾਂ ਲੜਕੀ ਨੇ ਆਪਣਾ ਮੈਡੀਕਲ ਕਰਵਾਉਣ ਤੋਂ ਮਨਾਂ ਕਰ ਦਿੱਤਾ ਅਤੇ ਲੜਕੀ ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਨਾਬਾਲਗ ਲੜਕਾ ਕਿਸੇ ਠੇਕੇਦਾਰ ਕੋਲ ਲੇਬਰ ਦਾ ਕੰਮ ਕਰਦਾ ਸੀ ਅਤੇ ਇਸ ਦੌਰਾਨ ਉਸ ਦੀ ਪੀੜਤ ਲੜਕੀ ਨਾਲ ਮੁਲਾਕਾਤ ਹੋ ਗਈ ਅਤੇ ਇਕ ਦੂਜੇ ਨੂੰ ਪਿਆਰ ਕਰਨ ਲੱਗ ਪਏ। ਉਧਰ ਲੜਕੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨਾਂ ਦੀ ਲੜਕੀ ਮਾਸੂਮ ਹੈ ਅਤੇ ਉਕਤ ਮੁਲਜਮ ਲੜਕਾ ਉਨਾਂ ਦੀ ਲੜਕੀ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਲਿਆ ਅਤੇ ਵਿਆਹ ਕਰਵਾਉਣ ਲਈ ਵਰਗਲਾ ਕੇ ਆਪਣੇ ਨਾਲ ਕਿਸੇ ਅਣਦੱਸੀ ਜਗਾ ਤੇ ਲੈ ਗਿਆ ਸੀ।

Continue Reading

Latest News

Trending