Mohali
ਢਕੋਲੀ ਰੇਲਵੇ ਅੰਡਰਪਾਸ ਦੀ ਉਸਾਰੀ ਲਈ ਰੇਲਵੇ ਕਰਾਸਿੰਗ ਬੰਦ ਕਰਨ ਸਬੰਧੀ ਪ੍ਰਸ਼ਾਸ਼ਨ ਵੱਲੋਂ ਰੇਲਵੇ ਅਧਿਕਾਰੀਆਂ ਨੂੰ ਐਨ ਓ ਸੀ ਜਾਰੀ
ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਢਕੋਲੀ ਰੇਲਵੇ ਅੰਡਰਪਾਸ ਦੀ ਉਸਾਰੀ ਲਈ ਰੇਲਵੇ ਕਰਾਸਿੰਗ ਬੰਦ ਕਰਨ ਸਬੰਧੀ ਰੇਲਵੇ ਅਧਿਕਾਰੀਆਂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ.ਨਗਰ (ਮੁਹਾਲੀ) ਨੇ ਲੋਕ ਹਿੱਤ ਵਿੱਚ ਕੁਝ ਸ਼ਰਤਾਂ ਸਮੇਤ ਰੇਲਵੇ ਕਰਾਸਿੰਗ ਨੂੰ ਬੰਦ ਕਰਨ ਸਬੰਧੀ ‘ਕੋਈ ਇਤਰਾਜ਼ ਨਹੀਂ’ ਪੱਤਰ ਜਾਰੀ ਕਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਥਾਨਕ ਨਿਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਰੇਲਵੇ ਅਥਾਰਟੀਆਂ ਨੂੰ ਕਿਹਾ ਗਿਆ ਹੈ ਕਿ ਢਕੌਲੀ ਵਿਖੇ ਪ੍ਰਸਤਾਵਿਤ ਆਰ. ਯੂ. ਬੀ ਦੀਆਂ ਸਰਵਿਸ ਲੇਨਾਂ ਦੀ ਨਾਲ ਲੱਗਦੀਆਂ ਇਮਾਰਤਾਂ ਦੇ ਸਾਹਮਣੇ ਆਵਾਜਾਈ ਲਈ ਲੋੜੀਂਦੀ ਜਗ੍ਹਾ ਦੇ ਨਾਲ ਢਕੌਲੀ ਦੇ ਦੋਵੇਂ ਪਾਸੇ ਉਸਾਰੀ ਕੀਤੀ ਜਾਵੇ ਤਾਂ ਜੋ ਸੜਕ ਤੇ ਮੌਜੂਦ ਇਮਾਰਤ ਤੱਕ ਪਹੁੰਚ ਵਿੱਚ ਰੁਕਾਵਟ ਨਾ ਆਵੇ। ਇਨ੍ਹਾਂ ਸਰਵਿਸ ਲੇਨਾਂ ਨੂੰ ਵੀ ਆਰ ਸੀ ਸੀ ਬਾਕਸ ਢਾਂਚੇ ਤੋਂ ਪਹਿਲਾਂ ਕੁਨੈਕਟ ਜਾਣਾ ਚਾਹੀਦਾ ਹੈ ਤਾਂ ਜੋ ਘੱਟ ਸਫ਼ਰ ਨੂੰ ਯਕੀਨੀ ਬਣਾਇਆ ਜਾ ਸਕੇ।
ਰੇਲਵੇ ਅਧਿਕਾਰੀਆਂ ਨੂੰ ਇਹ ਵੀ ਤਾਕੀਦ ਕੀਤੀ ਗਈ ਹੈ ਕਿ ਉਹ ਸਾਈਡ ਡਰੇਨਾਂ ਦਾ ਨਿਰਮਾਣ ਕਰਕੇ ਅਤੇ ਇਨ੍ਹਾਂ ਡਰੇਨਾਂ ਨੂੰ ਸਥਾਨਕ ਚੋਅ/ਮੌਜੂਦਾ ਡਰੇਨੇਜ ਸਿਸਟਮ ਨਾਲ ਜੋੜ ਕੇ ਸਰਵਿਸ ਲੇਨਾਂ ਤੇ ਸਹੀ ਨਿਕਾਸੀ ਪ੍ਰਣਾਲੀ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ, ਆਰ.ਯੂ.ਬੀ ਦੇ ਦੋਵੇਂ ਪਾਸੇ ਫੁੱਟਪਾਥ ਨੂੰ ਢੁਕਵੀਂ ਸਮੱਗਰੀ ਦੇ ਸ਼ੈੱਡਾਂ ਨਾਲ ਢੱਕਿਆ ਜਾਣਾ ਚਾਹੀਦਾ ਹੈ ਤਾਂ ਜੋ ਬਰਸਾਤ ਦਾ ਪਾਣੀ ਆਰ.ਯੂ.ਬੀ ਅਤੇ ਇਸ ਦੀ ਪਹੁੰਚ ਸੜਕ ਦੇ ਅੰਦਰ ਇਕੱਠਾ ਨਾ ਹੋਵੇ। ਇਸੇ ਤਰ੍ਹਾਂ ਪਾਣੀ ਨੂੰ ਇਕੱਠਾ ਹੋਣ ਤੋਂ ਰੋਕਣ ਲਈ ਰੇਨ ਵਾਟਰ ਹਾਰਵੈਸਟਿੰਗ ਖੂਹ ਜਾਂ ਕੋਈ ਹੋਰ ਢੁਕਵਾਂ ਸਿਸਟਮ ਲਗਾ ਕੇ ਆਰਸੀਸੀ ਬਾਕਸ ਢਾਂਚੇ ਦੇ ਅੰਦਰ ਪਾਣੀ ਦੀ ਨਿਕਾਸੀ ਦੀ ਢੁਕਵੀਂ ਨਿਕਾਸੀ ਵੀ ਮੰਗੀ ਗਈ ਹੈ।
ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਇਸ ਤੋਂ ਇਲਾਵਾ ਆਮ ਲੋਕਾਂ ਦੀ ਸਹੂਲਤ ਲਈ ਇੱਕ ਬਦਲਵੇਂ ਰੂਟ ਦੀ ਮੰਗ ਕੀਤੀ ਗਈ ਹੈ, ਜਿਸ ਨਾਲ ਵਾਹਨਾਂ ਅਤੇ ਪੈਦਲ ਯਾਤਰੀਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਲਾਂਘੇ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਬਦਲਵੇਂ ਰੂਟ ਦੀ ਸਪੱਸ਼ਟ ਨਿਸ਼ਾਨਦੇਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਢੁਕਵੇਂ ਸੰਕੇਤ (ਸਾਇਨ) ਬੋਰਡਾਂ ਦੁਆਰਾ ਇਸ ਬਾਰੇ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਰੇਲਵੇ ਅਥਾਰਟੀ ਨੂੰ ਰੇਲਵੇ ਕਰਾਸਿੰਗ ਨੂੰ ਬੰਦ ਕਰਨ ਅਤੇ ਉਪਲਬਧ ਵਿਕਲਪਕ ਰੂਟਾਂ ਬਾਰੇ ਆਸ ਪਾਸ ਦੇ ਵਸਨੀਕਾਂ ਅਤੇ ਯਾਤਰੀਆਂ ਨੂੰ ਸੂਚਿਤ ਕਰਨ ਲਈ ਜਨਤਕ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ ਗਿਆ ਹੈ ਅਤੇ ਬੰਦ ਕਰਨ ਤੋਂ ਪਹਿਲਾਂ ਘੱਟੋ-ਘੱਟ ਦਿਨਾਂ ਦੀ ਗਿਣਤੀ ਦਾ ਖੁਲਾਸਾ ਕਰਕੇ ਢੁਕਵਾਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ।
ਰੇਲਵੇ ਅਧਿਕਾਰੀਆਂ ਨੂੰ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਇਸ ਦੌਰਾਨ ਸੁਰੱਖਿਆ ਦੇ ਢੁਕਵੇਂ ਉਪਾਅ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਰੇਲਵੇ ਕਰਾਸਿੰਗ ਦੇ ਬੰਦ ਹੋਣ ਕਾਰਨ ਜੇਕਰ ਕੋਈ ਜਨਤਕ ਬੁਨਿਆਦੀ ਢਾਂਚਾ ਪ੍ਰਭਾਵਿਤ ਹੁੰਦਾ ਹੈ, ਤਾਂ ਰੇਲਵੇ ਅਥਾਰਟੀ ਜ਼ਿਲ੍ਹਾ ਪ੍ਰਸ਼ਾਸਨ ਦੀ ਸੰਤੁਸ਼ਟੀ ਮੁਤਾਬਕ ਇਸ ਨੂੰ ਪਹਿਲੀ ਸਥਿਤੀ ਵਿੱਚ ਵਿੱਚ ਬਹਾਲ ਕਰਨ ਲਈ ਜ਼ਿੰਮੇਵਾਰ ਹੋਵੇਗੀ।
ਉਹਨਾਂ ਦੱਸਿਆ ਕਿ ਐਨ ਓ ਸੀ ਜਾਰੀ ਹੋਣ ਦੀ ਮਿਤੀ ਤੋਂ ਇੱਕ ਸਾਲ ਦੀ ਮਿਆਦ ਲਈ ਵੈਧ ਹੋਵੇਗੀ ਅਤੇ ਕਿਹਾ ਕਿ ਰੇਲਵੇ ਅਧਿਕਾਰੀਆਂ ਨੂੰ ਕੰਮ ਦੇ ਨਿਪਟਾਰੇ ਦੌਰਾਨ ਸਾਰੀਆਂ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ।
Mohali
ਜ਼ਿਲ੍ਹਾ ਰੈਡ ਕਰਾਸ ਨੇ ਕੁਸ਼ਟ ਆਸ਼ਰਮ ਨੂੰ ਰਾਸ਼ਨ ਮੁਹਈਆ ਕਰਵਾਇਆ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਤਹਿਤ ਘੱਗਰ ਕੁਸ਼ਟ ਆਸ਼ਰਮ, ਮੁਬਾਰਕਪੁਰ, ਡੇਰਾਬੱਸੀ, ਵਲੋਂ 9 ਤੋਂ 11 ਅਕਤੂਬਰ ਤਕ ਮਨਾਏ ਜਾ ਰਹੇ ਮਹਾਂ ਦੁਰਗਾ ਅਸ਼ਟਮੀ ਉਤਸਵ (ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁਸ਼ਟ ਪ੍ਰਭਾਵਿਤ ਲੋਕ ਹਿੱਸਾ ਲੈਣਗੇ) ਲਈ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਰਾਸ਼ਣ ਮੁਹੱਈਆ ਕਰਵਾਇਆ ਗਿਆ ਹੈ।
ਇਸ ਸੰਬੰਧੀ ਜਾਣਾਕਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ, ਰੈਡ ਕਰਾਸ ਸੁਸਾਇਟੀ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵਲੋਂ ਗਰੀਬ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਕੀਤੀਆਂ ਜਾਂਦੀਆਂ ਸੇਵਾਵਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਇਸ ਮੌਕੇ ਸ੍ਰੀ ਹਰਬੰਸ ਸਿੰਘ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੀ ਹਾਜ਼ਰ ਸਨ।
Mohali
ਪੰਜਾਬ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਬਲਾਕ ਮਾਜਰੀ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਕਮਿਸ਼ਨ ਦਾ ਸ਼ਿਕਾਇਤ ਨੰਬਰ ਉਪਲਬਧ ਨਾ ਹੋਣ ਤੇ ਉਹਨਾਂ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੇ ਦੱਤ ਨੇ ਪਿੰਡ ਕਰਤਾਰਪੁਰ ਦੇ ਆਂਗਣਵਾੜੀ ਸੈਂਟਰ ਦੇ ਅੰਦਰਲੇ ਰਸਤੇ ਵਿੱਚ ਉੱਗੀ ਜੰਗਲੀ ਬੂਟੀ ਦੇਖ ਕੇ ਚਿੰਤਾ ਜ਼ਾਹਰ ਕੀਤੀ ਕਿ ਇੱਥੇ ਆਉਂਦੇ ਛੋਟੇ ਬੱਚਿਆਂ ਨੂੰ ਕੋਈ ਵੀ ਸੱਪ ਜਾਂ ਕੀੜਾ ਨੁਕਸਾਨ ਪਹੁੰਚਾ ਸਕਦਾ ਹੈ। ਆਂਗਣਵਾੜੀ ਹੈਲਪਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਸਬੰਧਤ ਅਧਿਕਾਰੀ ਅਤੇ ਪਿੰਡ ਦੀ ਪੰਚਾਇਤ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਅਜੇ ਤੱਕ ਸਫ਼ਾਈ ਨਹੀਂ ਹੋਈ ਜਿਸਤੇ ਸ੍ਰੀ ਵਿਜੈ ਦੰਤ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਨੂੰ ਸਬੰਧਤ ਵਿਭਾਗ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਉਹਨਾਂ ਪਿੰਡ ਕਰਤਾਰਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਿੰਡ ਕੰਸਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਰਕਾਰੀ ਮਿਡਲ ਸਕੂਲ ਅਤੇ ਆਂਗਣਵਾੜੀ ਸੈਂਟਰ, ਪਿੰਡ ਬੂਥਗੜ੍ਹ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ, ਪਿੰਡ ਮਾਣਕਪੁਰ ਸ਼ਰੀਫ਼ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਆਂਗਣਵਾੜੀ ਕੇਂਦਰ ਦਾ ਦੌਰਾ ਕੀਤਾ।
ਇਸ ਮੌਕੇ ਉਹਨਾਂ ਸਕੂਲਾਂ ਵਿੱਚ ਮਿਡ-ਡੇ-ਮੀਲ ਫੂਡ ਸਵਾਦ ਰਜਿਸਟਰ ਨੂੰ ਬਣਾ ਕੇ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਹਨਾਂ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਸਬੰਧੀ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਖੁਦ ਮਿਡ-ਡੇ-ਮੀਲ ਵੀ ਖਾਧਾ। ਉਹਨਾਂ ਕਿਹਾ ਕਿ ਸਕੂਲ ਵਿੱਚ ਟੀ. ਡੀ. ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਕੀਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਨਿਰਦੇਸ਼ ਦਿੱਤੇ।
Mohali
ਰਾਜ ਪੱਧਰੀ ਸਕੂਲ ਖੇਡਾਂ ਦੌਰਾਨ ਲੜਕੀਆਂ ਦੀ ਕਬੱਡੀ ਵਿੱਚ ਪਟਿਆਲਾ ਦੀ ਟੀਮ ਬਣੀ ਚੈਂਪੀਅਨ
ਬੈਡਮਿੰਟਨ ਦੇ 17 ਸਾਲ ਵਰਗ ਵਿੱਚ ਬਠਿੰਡਾ, ਮਲੇਰਕੋਟਲਾ, ਹੁਸ਼ਿਆਰਪੁਰ ਤੇ ਲੁਧਿਆਣਾ ਦੇ ਮੁੰਡਿਆਂ ਦੀਆਂ ਟੀਮਾਂ ਕੁਆਰਟਰ ਫਾਈਨਲ ਵਿੱਚ ਪੁੱਜੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਸਕੂਲ ਸਿੱਖਿਆ ਵਿਭਾਗ ਵਲੋਂ ਇੱਥੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ 68ਵੀਆਂ ਸਕੂਲਾਂ ਖੇਡਾਂ ਦੇ ਤੀਜੇ ਦਿਨ ਅੱਜ ਲੜਕੀਆਂ ਦੇ ਕਬੱਡੀ ਮੁਕਾਬਲੇ ਮੁਕੰਮਲ ਹੋਏ। ਜਿਸ ਦੌਰਾਨ ਲੜਕੀਆਂ ਦੀ ਕਬੱਡੀ ਵਿੱਚ ਪਟਿਆਲਾ ਦੀ ਟੀਮ ਚੈਂਪੀਅਨ ਬਣੀ ਜਦਕਿ ਰੂਪਨਗਰ ਦੀ ਟੀਮ ਉੱਪ ਜੇਤੂ ਰਹੀ। ਅੱਜ ਲੜਕਿਆਂ ਦੇ 17 ਸਾਲ ਵਰਗ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਸ਼ੁਰੂ ਹੋਏ।
ਮੁਕਾਬਲਿਆਂ ਦੀ ਦੇਖਰੇਖ ਕਰ ਰਹੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ: ਗਿੰਨੀ ਦੁੱਗਲ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਇਹਨਾਂ ਮੁਕਾਬਲਿਆਂ ਦੌਰਾਨ ਅੱਜ ਹੋਏ 17 ਸਾਲ ਵਰਗ ਦੀਆਂ ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਦਾ ਫਾਈਨਲ ਮੈਚ ਪਟਿਆਲਾ ਤੇ ਰੂਪਨਗਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ ਵਿੱਚ ਪਟਿਆਲਾ ਦੀ ਟੀਮ ਜੇਤੂ ਰਹੀ ਜਦਕਿ ਰੂਪਨਗਰ ਦੀ ਟੀਮ ਨੂੰ ਦੂਜਾ ਸਥਾਨ ਮਿਲਿਆ। ਸੰਗਰੂਰ ਦੀ ਟੀਮ ਨੇ ਇਸ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਉਹਨਾਂ ਦੱਸਿਆ ਕਿ ਇਸੇ ਦੌਰਾਨ ਅੱਜ ਸ਼ੁਰੂ ਹੋਏ ਲੜਕਿਆਂ ਦੇ 17 ਸਾਲ ਵਰਗ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸੰਗਰੂਰ ਨੇ ਬਠਿੰਡਾ, ਫਤਿਹਗੜ ਸਾਹਿਬ ਨੇ ਤਰਨਤਾਰਨ, ਮੋਗਾ ਨੇ ਜਲੰਧਰ, ਫਰੀਦਕੋਟ ਨੇ ਗੁਰਦਾਸਪੁਰ ਅਤੇ ਸੰਗਰੂਰ ਨੇ ਫਾਜ਼ਿਲਕਾ ਦੀਆਂ ਟੀਮਾਂ ਨੂੰ ਹਰਾਇਆ।
ਉਹਨਾਂ ਦੱਸਿਆ ਕਿ ਅੱਜ ਹੋਏ ਬੈਡਮਿੰਟਨ ਦੇ 17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਮਲੇਰਕੋਟਲਾ ਨੇ ਫਹਿਤਗੜ੍ਹ ਸਾਹਿਬ, ਬਠਿੰਡਾ ਦੀ ਟੀਮ ਨੇ ਨੇ ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਨੇ ਰੂਪਨਗਰ ਅਤੇ ਲੁਧਿਆਣਾ ਨੇ ਮੋਗਾ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਇਸ ਤੋਂ ਇਲਾਵਾ 19 ਸਾਲ ਵਰਗ ਦੇ ਲੜਕਿਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਮੋਗਾ ਅਤੇ ਪਟਿਆਲਾ ਨੇ ਫਾਜ਼ਿਲਕਾ ਨੂੰ ਹਰਾਇਆ।
ਉਹਨਾਂ ਦੱਸਿਆ ਕਿ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੁਪਿੰਦਰ ਕੌਰ, ਹਰਪ੍ਰੀਤ ਸਿੰਘ ਹੁਸ਼ਿਆਰਪੁਰ, ਪਰਮਵੀਰ ਸਿੰਘ, ਸਤਨਾਮ ਸਿੰਘ, ਪਰਮਵੀਰ ਕੌਰ, ਵਰਿੰਦਰ ਸਿੰਘ, ਭਵਦੀਪ ਸਿੰਘ, ਹਰਵਿੰਦਰ ਸਿੰਘ ਮੀਆਂਪੁਰ ਚੰਗਰ, ਅੰਕੁਰ ਖਰਵੰਦਾ ਵੀ ਹਾਜ਼ਰ ਸਨ।
-
International2 months ago
ਬੰਦੂਕਧਾਰੀਆਂ ਵੱਲੋਂ ਸਕੂਲ ਵੈਨ ਤੇ ਕੀਤੀ ਗੋਲੀਬਾਰੀ ਦੌਰਾਨ 2 ਬੱਚਿਆਂ ਦੀ ਮੌਤ
-
International1 month ago
ਨੋਇਡਾ ਵਿੱਚ ਪੁਲੀਸ ਨਾਲ ਮੁੱਠਭੇੜ ਦੌਰਾਨ 4 ਬਦਮਾਸ਼ ਗ੍ਰਿਫ਼ਤਾਰ
-
Chandigarh2 months ago
ਜੀਰਕਪੁਰ ਦੇ ਹੋਟਲ ਤੇ ਹਮਲੇ ਦਾ ਮੁੱਖ ਮੁਲਜਮ ਕਾਬੂ
-
Chandigarh1 month ago
ਭਾਰਤੀ ਕਿਸਾਨ ਯੂਨੀਅਨ ਪੁਆਧ ਨੇ ਫੂਕਿਆ ਕੰਗਨਾ ਰਨੌਤ ਦਾ ਪੁਤਲਾ
-
International1 month ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਕੋਰੀਆ ਨੇ ਨਿਸ਼ਾਨੇ ਫੁੰਡਣ ਵਾਲੇ ਡਰੋਨ ਦਾ ਸਫ਼ਲ ਪ੍ਰੀਖਣ ਕੀਤਾ
-
Chandigarh1 month ago
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਰੁਕਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ
-
International1 month ago
ਰੂਸ ਵਿੱਚ 30 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਡਰੋਨ