Mohali
ਨਗਰ ਨਿਗਮ ਨੇ ਸਵੱਛਤਾ ਹੀ ਸੇਵਾ ਹੈ 2024 ਸਫਾਈ ਅਭਿਆਨ ਚਲਾਇਆ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਨਗਰ ਨਿਗਮ ਐਸ ਏ ਐਸ ਨਗਰ ਵਲੋਂ ਸਵੱਛਤਾ ਹੀ ਸੇਵਾ ਹੈ 2024 ਤਹਿਤ ਸ਼ਹਿਰ ਵਿੱਚ ਸਫਾਈ ਅਭਿਆਨ ਚਲਾਇਆ ਗਿਆ, ਸ਼ਹਿਰ ਦੇ ਵੱਖ ਵੱਖ ਸਥਾਨਾਂ ਤੇ ਸਫ਼ਾਈ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਵੱਖ ਵੱਖ ਥਾਵਾਂ ਤੇ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ।
ਨਿਗਮ ਦੇ ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਕਮਿਸ਼ਨਰ ਸ਼੍ਰੀ ਟੀ ਬੇਨਿਥ ਜੀ ਅਤੇ ਸੰਯੁਕਤ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ ਦੀ ਅਗਵਾਈ ਹੇਠ ਚਲਾਈ ਗਈ ਮੁਹਿੰਮ ਦੌਰਾਨ ਸ਼ਹਿਰ ਵਾਸੀਆਂ ਅਤੇ ਪ੍ਰਾਈਵੇਟ ਸੰਸਥਾਵਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ।
ਇਸ ਦੌਰਾਨ ਸੈਕਟਰ 67 ਵਿੱਚ ਪੈਂਦੇ ਸੀ ਪੀ ਮਾਲ ਵਿਖੇ ਸਮਾਗਮ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਪਲਾਸਟਿਕ ਮੁਕਤ ਬਣਿਆ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ, ਸਹਾਇਕ ਕਮਿਸ਼ਨਰ ਮਨਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਗਜੀਤ ਸਿੰਘ ਜੱਜ, ਚੀਫ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ, ਨਗਰ ਨਿਗਮ ਦੇ ਅਧਿਕਾਰੀ ਹਾਜਰ ਸਨ।
Mohali
ਬੁਨਿਆਦੀ ਸਹੂੁਲਤਾਂ ਨੂੰ ਤਰਸ ਰਹੇ ਹਨ ਮੁਹਾਲੀ ਦੇ ਵਸਨੀਕ : ਪੁਸ਼ਪਾ ਪੁਰੀ

ਨਗਰ ਨਿਗਮ ਦੇ ਮੇਅਰ ਤੇ ਕੋਈ ਕਾਰਵਾਈ ਨਾ ਕਰਨ ਦਾ ਦੋਸ਼
ਐਸ ਏ ਐਸ ਨਗਰ, 11 ਮਾਰਚ (ਆਰ ਪੀ ਵਾਲੀਆ) ਸਮਾਜ ਸੇਵਕਾ ਪੁਸ਼ਪਾ ਪੁਰੀ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇੱਕ ਬਿਆਨ ਵਿੱਚ ਪੁਸ਼ਪਾ ਪੁਰੀ ਨੇ ਕਿਹਾ ਕਿ ਸ਼ਹਿਰ ਦੇ 1 ਫੇਜ਼ ਤੋਂ ਲੈ ਕੇ 11 ਫੇਜ਼ ਅਤੇ ਹੋਰ ਇਲਾਕਿਆਂ ਵਿੱਚ ਸਫਾਈ ਦਾ ਬੁਰਾ ਹਾਲ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਅਤੇ ਆਵਾਰਾ ਡੰਗਰਾਂ ਦੀ ਭਰਮਾਰ ਹੋ ਗਈ ਹੈ। ਨਗਰ ਨਿਗਮ ਮੁਹਾਲੀ ਜਿਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਸੁਚਾਰੂ ਰੂਪ ਵਿੱਚ ਕਰਨ ਲਈ ਫੇਲ ਹੋ ਗਿਆ ਹੈ, ਉਥੇ ਆਵਾਰਾ ਕੁੱਤਿਆਂ ਅਤੇ ਆਵਾਰਾ ਡੰਗਰਾਂ ਦੀ ਸਮੱਸਿਆ ਨੂੰ ਵੀ ਹੱਲ ਕਰਨ ਵਿੱਚ ਨਾਕਾਮ ਹੋ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀ ਹੋਰ ਵੀ ਕਈ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਉਹਨਾਂ ਨੇ ਕਈ ਵਾਰ ਨਗਰ ਨਿਗਮ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਨਾਲ ਮੁਲਾਕਾਤ ਕੀਤੀ ਹੈ ਅਤੇ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ ਪਰ ਹਰ ਵਾਰ ਮੇਅਰ ਦਾ ਵਤੀਰਾ ਟਾਲ ਮਟੌਲ ਵਾਲਾ ਹੀ ਰਿਹਾ ਹੈ। ਅਸਲ ਵਿੱਚ ਨਗਰ ਨਿਗਮ ਦੇ ਮੇਅਰ ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਗਏ ਹਨ। ਉਹਨਾਂ ਕਿਹਾ ਕਿ ਹੁਣ ਉਹ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਰਹੇ ਹਨ ਕਿਉਕਿ ਨਿੱਜੀ ਦਿਲਚਸਪੀ ਲੈ ਕੇ ਇਹਨਾਂ ਸਮੱਸਿਆਵਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਉਣ।
Mohali
ਪੰਜ ਦਰਿਆ ਸੱਭਿਆਚਾਰਕ ਮੰਚ ਨੇ 85 ਵਾਂ ਖੂਨਦਾਨ ਕੈਂਪ ਲਗਾਇਆ

ਐਸ ਏ ਐਸ ਨਗਰ, 11 ਮਾਰਚ (ਸ.ਬ.) ਪੰਜ ਦਰਿਆ ਸੱਭਿਆਚਾਰਕ ਮੰਚ, ਪੰਜਾਬ (ਰਜਿ:) ਮੁਹਾਲੀ ਵੱਲੋਂ ਮੁਹਾਲੀ ਦੇ ਸਮੂਹ ਪਾਵਰਕਾਮ ਮੁਲਾਜ਼ਮਾਂ ਦੇ ਸਹਿਯੋਗ ਨਾਲ 85ਵਾਂ ਖੂਨਦਾਨ ਕੈਂਪ ਸਪੈਸ਼ਲ ਡਵੀਜ਼ਨ ਪਾਵਰਕੋਮ, ਫੇਜ਼ 1, ਇੰਡਸਟ੍ਰੀਅਲ ਏਰੀਆ, ਮੁਹਾਲੀ ਵਿਖੇ ਲਗਾਇਆ ਗਿਆ।
ਪੰਜ ਦਰਿਆ ਸੱਭਿਆਚਾਰਕ ਮੰਚ, ਪੰਜਾਬ ਦੇ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਡਿਪਟੀ ਚੀਫ ਇੰਜੀਨੀਅਰ ਸਰਕਲ ਮੁਹਾਲੀ ਇੰਜ. ਸੁਖਜੀਤ ਸਿੰਘ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਇੰਜ. ਤਰਨਜੀਤ ਸਿੰਘ (ਸੀਨੀਅਰ ਕਾਰਜਕਾਰੀ ਇੰਜੀਨੀਅਰ) ਵੱਲੋਂ ਕੀਤੀ ਗਈ।
ਉਹਨਾਂ ਦੱਸਿਆ ਕਿ ਕੈਂਪ ਦੌਰਾਨ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੈਂਪ ਵਿੱਚ ਸ਼ਾਮਲ ਹੋ ਕੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਇੰਜ. ਸੁਨੀਲ ਕੁਮਾਰ ਐਡੀਸ਼ਨਲ ਐਸ. ਸੀ. ਟੈਕ ਸਰਕਲ ਮੁਹਾਲੀ, ਇੰਜ. ਮੋਨਾ ਗੋਇਲ ਐਡੀਸ਼ਨਲ ਐਸ. ਸੀ. ਸੈਂਟਰਲ ਸਟੋਰ ਮੁਹਾਲੀ, ਇੰਜ. ਸੁਰਿੰਦਰ ਸਿੰਘ ਬੈਂਸ ਐਡੀਸ਼ਨਲ ਐਸ. ਸੀ ਜ਼ੀਰਕਪੁਰ, ਇੰਜ. ਮਨਦੀਪ ਕੁਮਾਰ ਐਡੀਸ਼ਨਲ ਐਸ. ਸੀ. ਲਾਲੜੂ, ਇੰਜ. ਸ਼ਮਿੰਦਰ ਸਿੰਘ ਐਡੀਸ਼ਨਲ ਐਸ. ਸੀ. ਐਰੋ ਸਿਟੀ ਮੁਹਾਲੀ, ਇੰਜ. ਅਮਨਦੀਪ ਸਿੰਘ ਐਡੀਸ਼ਨਲ ਐਸ. ਸੀ. ਪੀ ਐਂਡ ਮੈਨ ਮੁਹਾਲੀ, ਇੰਜ ਧੀਰਜ ਪਾਲ ਐਡੀਸ਼ਨਲ ਐਸ. ਸੀ. ਟੈਕਨੀਕਲ ਆਡਿਟ ਮੁਹਾਲੀ, ਇੰਜ. ਸੁਖਜੀਤ ਕੁਮਾਰ ਐਡੀਸ਼ਨਲ ਐਸ. ਸੀ. ਕੰਮਪਿਊਟਰ ਸੈੱਲ ਮੁਹਾਲੀ, ਇੰਜ. ਦਵਿੰਦਰ ਸਿੰਘ ਐਡੀਸ਼ਨਲ ਐਸ. ਸੀ. ਇਨਫੋਰਸਮੈਂਟ ਮੁਹਾਲੀ ਵੱਲੋਂ ਖੂਨਦਾਨੀਆਂ ਦਾ ਸਨਮਾਨ ਕੀਤਾ ਗਿਆ।
ਕੈਂਪ ਵਿੱਚ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ 32 ਦੀ ਟੀਮ ਵਲੋਂ ਖੂਨ ਇਕੱਤਰ ਕੀਤਾ ਗਿਆ। ਇਸ ਕੈਂਪ ਵਿੱਚ ਮਨੁੱਖਤਾ ਦੇ ਭਲੇ ਲਈ ਲਗਭਗ 80 ਯੂਨਿਟਾਂ ਇਕੱਤਰ ਕੀਤੀਆਂ ਗਈਆਂ। ਇਸ ਕੈਂਪ ਨੂੰ ਸਫਲ ਬਨਾਉਣ ਲਈ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਮੁਹਾਲੀ, ਐਸੋਸੀਏਸ਼ਨ ਆਫ ਜੂਨੀਅਰ ਇੰਜੀਅਰ, ਜੇ.ਈ. ਕੌਂਸਲ, ਠੇਕਾ ਮੁਲਾਜ਼ਮ (ਸੀ.ਐਚ.ਬੀ.) ਅਤੇ ਸਮੂਹ ਮੁਲਾਜ਼ਮਾਂ ਅਤੇ ਅਫਸਰਾਂ ਨੇ ਪੂਰਾ ਯੋਗਦਾਨ ਦਿੱਤਾ।
ਸz. ਲੱਖਾ ਸਿੰਘ ਨੇ ਦੱਸਿਆ ਕਿ ਮੰਚ ਵੱਲੋਂ ਪਿਛਲੇ ਕਈ ਸਾਲਾਂ ਤੋਂ ਮਨੁੱਖਤਾ ਦੀ ਸੇਵਾ ਲਈ ਫਰੀ ਐਬੂਲੈਂਸ ਸਰਵਿਸ ਚਲਾਈ ਜਾ ਰਹੀ ਹੈ ਜਿਸ ਦਾ ਫੋਨ 9872002828 ਹੈ। ਕੈਂਪ ਦੌਰਾਨ ਕੰਵਰਜੋਤ ਸਿੰਘ ਰਾਜਾ ਮੁਹਾਲੀ, ਗੁਰਬਖਸ਼ ਸਿੰਘ, ਵਿਜੇ ਕੁਮਾਰ, ਸਤਵੰਤ ਸਿੰਘ, ਸੰਦੀਪ ਨਾਗਪਾਲ, ਸੋਹਣ ਸਿੰਘ, ਬਲਵੀਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਗੁਰਮੀਤ ਸਿੰਘ, ਰਾਧੇ ਸ਼ਿਆਮ, ਬਿਕਰਮ ਸਿੰਘ, ਜਸਪਾਲ ਸਿੰਘ, ਅਜੀਤ ਸਿੰਘ, ਜਗਦੀਪ ਸਿੰਘ, ਸੁਖਬੀਰ ਸਿੰਘ, ਜ਼ੋਰਾ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਅਵਤਾਰ ਸਿੰਘ, ਅਕਸ਼ੈ ਕੁਮਾਰ ਐਡੀਸ਼ਨਲ ਐਸ. ਸੀ. ਵਲੋਂ ਪ੍ਰੋਗਰਾਮ ਨੰ ਸਫਲ ਬਨਾਉਣ ਵਿੱਚ ਭਰਪੂਰ ਯੋਗਦਾਨ ਪਾਇਆ।
Mohali
ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ 14 ਮਾਰਚ ਨੂੰ ਮਨਾਇਆ ਜਾਵੇਗਾ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ
ਐਸ ਏ ਐਸ ਨਗਰ, 11 ਮਾਰਚ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 14 ਮਾਰਚ ਨੂੰ ਨਾਨਕਸ਼ਾਹੀ ਸੰਮਤ 557ਵੇਂ ਨਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਨਾਨਕਸ਼ਾਹੀ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਮੀਰੀ ਪੀਰੀ ਖਾਲਸਾ ਜੱਥਾ ਜਗਾਧਰੀ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।
-
International2 months ago
ਇਜ਼ਰਾਈਲ ਨੇ ਜੰਗਬੰਦੀ ਸਮਝੌਤੇ ਤਹਿਤ 90 ਫ਼ਲਸਤੀਨੀ ਕੈਦੀਆਂ ਨੂੰ ਕੀਤਾ ਰਿਹਾਅ
-
International1 month ago
ਐਲ ਪੀ ਜੀ ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕੇ ਦੌਰਾਨ 6 ਵਿਅਕਤੀਆਂ ਦੀ ਮੌਤ
-
International1 month ago
ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦੀ ਮਿਲੀ ਮਨਜ਼ੂਰੀ
-
International1 month ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
National2 months ago
ਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈਸਟੋ ਜਾਰੀ
-
Mohali2 months ago
ਯੂਥ ਆਫ ਪੰਜਾਬ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਦਾ ਐਲਾਨ
-
International1 month ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ