National
ਹਰਿਆਣਾ ਵਿੱਚ ਵੋਟਿੰਗ ਤੋਂ 3 ਦਿਨ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
ਨਵੀਂ ਦਿੱਲੀ, 2 ਅਕਤੂਬਰ (ਸ.ਬ.) ਹਰਿਆਣਾ ਵਿਧਾਨਸਭਾ ਚੋਣਾਂ ਦੀ ਵੋਟਿੰਗ ਤੋਂ ਠੀਕ 3 ਦਿਨ ਪਹਿਲਾਂ ਸੌਦਾ ਸਾਧ ਪੈਰੋਲ ਤੇ ਬਾਹਰ ਆ ਗਿਆ ਹੈ। ਅੱਜ ਸਵੇਰ ਸੁਰੱਖਿਆ ਪ੍ਰਬੰਧਾਂ ਦੇ ਵਿਚਾਲੇ ਉਸ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਕੱਢਿਆ ਗਿਆ ਹੈ। ਚੋਣ ਕਮਿਸ਼ਨ ਨੇ 3 ਸ਼ਰਤਾਂ ਦੇ ਨਾਲ ਉਸ ਨੂੰ ਪੈਰੋਲ ਦਿੱਤੀ ਹੈ। ਉਧਰ ਕਾਂਗਰਸ ਨੇ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਕੇ ਸੌਦਾ ਸਾਧ ਨੂੰ ਮਿਲੀ ਪੈਰੋਲ ਤੇ ਇਤਰਾਜ਼ ਜਤਾਇਆ ਸੀ ਪਰ ਕਮਿਸ਼ਨ ਨੇ ਇਸ ਨੂੰ ਦਰਕਿਨਾਰ ਕਰ ਦਿੱਤਾ। 30 ਸਤੰਬਰ ਨੂੰ ਹਰਿਆਣਾ ਚੋਣ ਕਮਿਸ਼ਨ ਨੇ ਸੌਦਾ ਸਾਧ ਦੀ ਪੈਰੋਲ ਨੂੰ ਮਨਜ਼ੂਰੀ ਦਿੱਤੀ ਸੀ।
ਕਾਂਗਰਸ ਨੇ ਇਤਰਾਜ਼ ਜਤਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸੌਦ ਸਾਧ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਅਸਰ ਚੋਣਾਂ ਤੇ ਪਏਗਾ। ਇਸ ਲਈ ਚੋਣ ਜ਼ਾਬਤੇ ਦੇ ਦੌਰਾਨ ਉਸ ਨੂੰ ਪੈਰੋਲ ਨਾ ਦਿੱਤੀ ਜਾਵੇ। ਆਲ ਇੰਡੀਆ ਕਾਂਗਰਸ ਕਮੇਟੀ ਦੇ ਲੀਗਲ ਸੈਲ ਦੇ ਕੇਸੀ ਭਾਟਿਆ ਵੱਲੋਂ ਇਹ ਚਿੱਠੀ ਲਿਖੀ ਗਈ ਸੀ। ਚਿੱਠੀ ਵਿੱਚ ਲਿਖਿਆ ਗਿਆ ਸੀ ਕਿ ਹਰਿਆਣਾ ਸੌਦਾ ਸਾਧ ਦਾ ਗੜ੍ਹ ਹੈ ਇਸ ਦੇ ਚੱਲ ਦੇ ਹਰਿਆਣਾ ਦੀਆਂ ਚੋਣਾਂ ਵਿੱਚ ਡੇਰੇ ਦਾ ਪ੍ਰਭਾਵ ਹੈ। ਚੋਣ ਕਮਿਸ਼ਨ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਸੀ ਕਿ ਇਸ ਤੋਂ ਪਹਿਲਾਂ ਵੀ ਸੌਦਾ ਸਾਧ ਪੈਰੋਲ ਅਤੇ ਫਰਲੋ ਤੇ ਬਾਹਰ ਆਕੇ ਚੋਣਾਂ ਨੂੰ ਪ੍ਰਭਾਵਿਤ ਕਰ ਚੁੱਕਿਆ ਹੈ।
ਪਹਿਲੀ ਸ਼ਰਤ ਮੁਤਾਬਿਕ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੌਦਾ ਸਾਦ ਹਰਿਆਣਾ ਵਿੱਚ ਨਹੀਂ ਰਹੇਗਾ, ਕਿਸੇ ਵੀ ਸਿਆਸੀ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਵੇਗਾ, ਤੀਜੀ ਸ਼ਰਤ ਮੁਤਾਬਿਕ ਉਹ ਸੋਸ਼ਲ ਮੀਡੀਆ ਤੋਂ ਦੂਰ ਰਹੇਗਾ।
ਚੋਣ ਕਮਿਸ਼ਨ ਦੇ ਸੂਤਰਾਂ ਦੇ ਮੁਤਾਬਿਕ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਸੌਦਾ ਸਾਧ ਚੋਣ ਜ਼ਾਬਤੇ ਦਾ ਉਲੰਘਣ ਕਰਦਾ ਹੈ ਤਾਂ ਉਸ ਨੂੰ ਪੈਰੋਲ ਕੈਂਸਲ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੌਦਾ ਸਾਧ ਦਾ ਅਸਰ ਹਰਿਆਣਾ ਦੀਆਂ 36 ਸੀਟਾਂ ਤੇ ਹੈ। ਪੰਚਾਇਤੀ ਚੋਣਾਂ ਦੌਰਾਨ ਵੀ ਸੌਦਾ ਸਾਧ ਨੂੰ ਛੱਡਿਆ ਗਿਆ ਸੀ। ਤਤਕਾਲੀ ਖੱਟਰ ਸਰਕਾਰ ਨੇ ਸੌਦਾ ਸਾਧ ਨੂੰ ਛੱਡਣ ਦੇ ਲਈ ਪੈਰੋਲ ਅਤੇ ਫਰਲੋ ਦੇ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਸੀ।
National
ਅਨੰਤਨਾਗ ਵਿੱਚ ਲਾਪਤਾ ਜਵਾਨ ਦੀ ਲਾਸ਼ ਬਰਾਮਦ
ਬੀ ਐਸ ਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਗ੍ਰਿਫਤਾਰ
ਸ਼੍ਰੀਨਗਰ, 9 ਅਕਤੂਬਰ- ਅਨੰਤਨਾਗ ਵਿੱਚ ਇੱਕ ਟੈਰੀਟੋਰੀਅਲ ਆਰਮੀ ਸਿਪਾਹੀ ਨੂੰ ਕਥਿਤ ਤੌਰ ਤੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਦੋ ਟੀਏ ਸਿਪਾਹੀਆਂ ਨੂੰ ਕਥਿਤ ਤੌਰ ਤੇ ਅਗਵਾ ਕਰ ਲਿਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਜਵਾਨ ਦੀ ਲਾਸ਼ ਉਤਰਾਸੂ ਇਲਾਕੇ ਦੇ ਸਾਂਗਲਾਨ ਜੰਗਲੀ ਇਲਾਕੇ ਵਿੱਚੋਂ ਮਿਲੀ। ਉਸ ਦੇ ਸਰੀਰ ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ। ਜਵਾਨ ਦੀ ਪਛਾਣ ਹਿਲਾਲ ਅਹਿਮਦ ਭੱਟ ਵਾਸੀ ਮੁਖਧਮਪੋਰਾ ਨੌਗਾਮ, ਅਨੰਤਨਾਗ ਵਜੋਂ ਹੋਈ ਹੈ। ਬੀਤੇ ਦਿਨ ਤਲਾਸ਼ੀ ਮੁਹਿੰਮ ਦੌਰਾਨ ਉਹ ਲਾਪਤਾ ਹੋ ਗਿਆ ਸੀ। ਬੀਤੀ ਰਾਤ ਤੋਂ ਹੀ ਫੌਜ ਉਸ ਦੀ ਭਾਲ ਕਰ ਰਹੀ ਸੀ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਿਹਾ ਸੀ ਕਿ ਖੁਫ਼ੀਆ ਸੂਚਨਾ ਦੇ ਆਧਾਰ ਤੇ 8 ਅਕਤੂਬਰ ਨੂੰ ਕੋਕਰਨਾਗ ਦੇ ਕਾਜਵਾਨ ਜੰਗਲੀ ਖੇਤਰ ਵਿੱਚ ਫੌਜ ਨੇ ਪੁਲੀਸ ਅਤੇ ਹੋਰ ਏਜੰਸੀਆਂ ਨਾਲ ਮਿਲ ਕੇ ਇਕ ਸਾਂਝਾ ਅਭਿਆਨ ਸ਼ੁਰੂ ਕੀਤਾ ਸੀ। ਇਸ ਦੌਰਾਨ ਜਵਾਨ ਹਿਲਾਲ ਅਹਿਮਦ ਲਾਪਤਾ ਹੋ ਗਿਆ ਸੀ।
ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਤੇ ਸਰਹੱਦੀ ਸੁਰੱਖਿਆ ਫ਼ੋਰਸ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਵਿੱਚ ਸਰਗੋਧਾ ਦੇ ਰਹਿਣ ਵਾਲੇ ਸ਼ਾਹਿਦ ਇਮਰਾਨ ਬੀਤੀ ਸ਼ਾਮ ਸਰਹੱਦ ਪਾਰ ਤੋਂ ਭਾਰਤ ਵੱਲ ਪ੍ਰਵੇਸ਼ ਕਰਨ ਤੇ ਮਕਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਮਰਾਨ ਦੇ ਕਬਜ਼ੇ ਵਿੱਚੋਂ 2 ਚਾਕੂ, ਇਕ ਸਮਾਰਟ ਵਾਚ, ਇਕ ਸਿਗਰੇਟ ਦਾ ਪੈਕੇਟ, ਇਕ ਖਾਲੀ ਸਿਮ ਕਾਰਡ ਹੋਲਡਰ ਅਤੇ ਪਾਕਿਸਤਾਨ ਮੁਦਰਾ ਵਿੱਚ 5 ਰੁਪਏ ਦਾ ਸਿੱਕਾ ਬਰਾਮਦ ਕੀਤਾ ਗਿਆ। ਪੁੱਛ-ਗਿੱਛ ਦੌਰਾਨ ਘੁਸਪੈਠੀਏ ਨੇ ਦੱਸਿਆ ਕਿ ਅਣਜਾਣੇ ਵਿੱਚ ਸਰਹੱਦ ਪਾਰ ਕਰ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਪੁੱਛ-ਗਿੱਛ ਤੋਂ ਬਾਅਦ ਉਸ ਨੂੰ ਅਗਲੀ ਕਾਰਵਾਈ ਲਈ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ।
National
ਹੈਰਾਨੀਜਨਕ ਨਤੀਜੇ, ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਵਾਂਗੇ ਸ਼ਿਕਾਇਤਾਂ : ਰਾਹੁਲ ਗਾਂਧੀ
ਨਵੀਂ ਦਿੱਲੀ, 9 ਅਕਤੂਬਰ (ਸ.ਬ.) ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਹੈਰਾਨੀਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਦੇ ਧਿਆਨ ਵਿੱਚ ਕਰਵਾਈਆਂ ਜਾਣਗੀਆਂ। ਕਾਂਗਰਸੀ ਆਗੂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਸੂਬੇ ਵਿੱਚ ਭਾਰਤ ਦੀ ਜਿੱਤ ਨੂੰ ਸੰਵਿਧਾਨ ਅਤੇ ਲੋਕਤੰਤਰੀ ਸਵੈ-ਮਾਣ ਦੀ ਜਿੱਤ ਦੱਸਿਆ।
ਰਾਹੁਲ ਗਾਂਧੀ ਨੇ ਐਕਸ ਤੇ ਲਿਖਿਆ ਕਿ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਰਾਜ ਵਿੱਚ ਭਾਰਤ ਦੀ ਜਿੱਤ ਸੰਵਿਧਾਨ ਦੀ ਜਿੱਤ ਹੈ, ਲੋਕਤੰਤਰੀ ਸਵੈ-ਮਾਣ ਦੀ ਜਿੱਤ ਹੈ।
ਹਰਿਆਣਾ ਦੇ ਚੋਣ ਨਤੀਜਿਆਂ ਸਬੰਧੀ ਉਨ੍ਹਾਂ ਲਿਖਿਆ ਕਿ ਅਸੀਂ ਅਣਕਿਆਸੇ ਨਤੀਜਿਆਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ। ਬਹੁਤ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆ ਰਹੀਆਂ ਸ਼ਿਕਾਇਤਾਂ ਬਾਰੇ ਅਸੀਂ ਚੋਣ ਕਮਿਸ਼ਨ ਨੂੰ ਸੂਚਿਤ ਕਰਾਂਗੇ।
National
ਰੇਲਵੇ ਟਰੈਕ ਤੇ ਕੀਤੀ ਸੀਮਿੰਟ ਦੀ ਉਸਾਰੀ ਨਾਲ ਟਕਰਾਈ ਮਾਲ ਗੱਡੀ
ਰਾਏਬਰੇਲੀ, 9 ਅਕਤੂਬਰ (ਸ.ਬ.) ਕੁੰਦਨਗੰਜ ਜਾ ਰਹੀ ਮਾਲ ਗੱਡੀ ਨੇ ਰਾਏਬਰੇਲੀ-ਪ੍ਰਯਾਗਰਾਜ ਤੇ ਰੇਲਵੇ ਟਰੈਕ ਤੇ ਸੀਮਿੰਟ ਦੀ ਉਸਾਰੀ ਨੂੰ ਟੱਕਰ ਮਾਰ ਦਿੱਤੀ। ਰੇਲਵੇ ਸੈਕਸ਼ਨ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਕਰੀਬ 11 ਵਜੇ ਮੱਧ ਪ੍ਰਦੇਸ਼ ਦੇ ਸਤਨਾ ਤੋਂ ਬੇਨੀਕਾਮਾ ਨੇੜੇ ਲਕਸ਼ਮਣਪੁਰ ਅਤੇ ਦਰਿਆਪੁਰ ਸਟੇਸ਼ਨਾਂ ਵਿਚਕਾਰ ਆ ਰਹੀ ਇੱਕ ਮਾਲ ਗੱਡੀ ਨਾਲ ਵਾਪਰੀ।
ਉਨ੍ਹਾਂ ਦੱਸਿਆ ਕਿ ਡਰਾਈਵਰ ਨੇ ਉਸਾਰੀ ਦੇ ਹਿੱਸੇ ਨੂੰ ਦੇਖ ਕੇ ਐਮਰਜੈਂਸੀ ਬ੍ਰੇਕਾਂ ਲਗਾਈਆਂ, ਪਰ ਇੰਜਣ ਦੇ ਕੈਟਲ ਗਾਰਡ ਨੂੰ ਵਸਤੂ ਨਾਲ ਟਕਰਾਉਣ ਤੋਂ ਰੋਕ ਨਹੀਂ ਸਕਿਆ। ਰੇਲਵੇ ਸੁਰੱਖਿਆ ਬਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਐਤਵਾਰ ਨੂੰ ਲੋਕੋ ਪਾਇਲਟ ਨੇ ਰਾਏਬਰੇਲੀ ਦੇ ਰਘੂਰਾਜ ਸਿੰਘ ਸਟੇਸ਼ਨ ਨੇੜੇ ਰੇਲਵੇ ਟ੍ਰੈਕ ਤੇ ਮਿੱਟੀ ਦੇ ਢੇਰ ਦੇਖੇ ਜਾਣ ਤੋਂ ਬਾਅਦ ਇੱਕ ਯਾਤਰੀ ਰੇਲਗੱਡੀ ਨੂੰ ਥੋੜ੍ਹੇ ਸਮੇਂ ਲਈ ਰੋਕ ਦਿੱਤਾ ਸੀ।
-
International2 months ago
ਬੰਦੂਕਧਾਰੀਆਂ ਵੱਲੋਂ ਸਕੂਲ ਵੈਨ ਤੇ ਕੀਤੀ ਗੋਲੀਬਾਰੀ ਦੌਰਾਨ 2 ਬੱਚਿਆਂ ਦੀ ਮੌਤ
-
International1 month ago
ਨੋਇਡਾ ਵਿੱਚ ਪੁਲੀਸ ਨਾਲ ਮੁੱਠਭੇੜ ਦੌਰਾਨ 4 ਬਦਮਾਸ਼ ਗ੍ਰਿਫ਼ਤਾਰ
-
Chandigarh2 months ago
ਜੀਰਕਪੁਰ ਦੇ ਹੋਟਲ ਤੇ ਹਮਲੇ ਦਾ ਮੁੱਖ ਮੁਲਜਮ ਕਾਬੂ
-
Chandigarh1 month ago
ਭਾਰਤੀ ਕਿਸਾਨ ਯੂਨੀਅਨ ਪੁਆਧ ਨੇ ਫੂਕਿਆ ਕੰਗਨਾ ਰਨੌਤ ਦਾ ਪੁਤਲਾ
-
International1 month ago
ਜਾਪਾਨ ਵਿੱਚ ਤੂਫਾਨ ਅਤੇ ਭਾਰੀ ਮੀਂਹ ਕਾਰਨ ਤਿੰਨ ਵਿਅਕਤੀਆਂ ਦੀ ਮੌਤ
-
International1 month ago
ਉੱਤਰੀ ਕੋਰੀਆ ਨੇ ਨਿਸ਼ਾਨੇ ਫੁੰਡਣ ਵਾਲੇ ਡਰੋਨ ਦਾ ਸਫ਼ਲ ਪ੍ਰੀਖਣ ਕੀਤਾ
-
Chandigarh1 month ago
ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਰੁਕਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ
-
International1 month ago
ਰੂਸ ਵਿੱਚ 30 ਮੰਜ਼ਿਲਾ ਇਮਾਰਤ ਨਾਲ ਟਕਰਾਇਆ ਡਰੋਨ